Connect with us

Mohali

ਰਣਜੀਤ ਗਿੱਲ ਦੇ ਘਰ ਤੇ ਵਿਜੀਲੈਂਸ ਛਾਪੇਮਾਰੀ ਦੇ ਵਿਰੋਧ ਵਿੱਚ ਭਾਜਪਾ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

Published

on

 

ਭਾਜਪਾ ਦੇ ਜਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਰਕਰਾਂ ਨੇ ਦਿੱਤਾ ਧਰਨਾ

ਐਸ ਏ ਐਸ ਨਗਰ, 2 ਅਗਸਤ (ਸ.ਬ.) ਅਕਾਲੀ ਦਲ ਦੇ ਸਾਬਕਾ ਸੀਨੀਅਰ ਆਗੂ ਰਣਜੀਤ ਗਿੱਲ (ਜੋ ਬੀਤੀ ਰਾਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਪੰਜਾਬ ਉਪ ਪ੍ਰਧਾਨ ਸੁਭਾਸ਼ ਸ਼ਰਮਾ ਦੀ ਅਗਵਾਈ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ) ਦੇ ਘਰ ਅਤੇ ਦਫ਼ਤਰ ਤੇ ਅੱਜ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਛਾਪੇਮਾਰੀ ਦੇ ਵਿਰੋਧ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਡੀ ਸੀ ਦਫ਼ਤਰ ਪਹੁੰਚ ਕੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਹਰੇਬਾਜੀ ਕੀਤੀ ਅਤੇ ਵਿਜੀਲੈਂਸ ਦੀ ਕਾਰਵਾਈ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ।

ਇਸ ਮੌਕੇ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪੂਰੀ ਤਰ੍ਹਾਂ ਬਦਲੇ ਦੀ ਰਾਜਨੀਤੀ ਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਛੱਡਣ ਤੋਂ ਬਾਅਦ ਗਿੱਲ ਤੇ ‘ਆਪ’ ਵੱਲੋਂ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ ਕਿ ਉਹ ਆਪ ਪਾਰਟੀ ਵਿੱਚ ਸ਼ਾਮਲ ਹੋਣ। ਉਹਨਾਂ ਕਿਹਾ ਕਿ ਪਹਿਲਾਂ ਸz. ਗਿੱਲ ਨੂੰ 3 ਅਗਸਤ ਨੂੰ ਕੁਰਾਲੀ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਭਾਜਪਾ ਵਿੱਚ ਸ਼ਾਮਲ ਕਰਨ ਦਾ ਪ੍ਰੋਗਰਾਮ ਸੀ, ਪਰ ਆਮ ਆਦਮੀ ਪਾਰਟੀ ਦੇ ਲਗਾਤਾਰ ਦਬਾਅ ਕਾਰਨ, ਉਨ੍ਹਾਂ ਨੂੰ 1 ਅਗਸਤ ਨੂੰ ਦੇਰ ਰਾਤ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਇਸ ਤੋਂ ਨਾਰਾਜ਼ ਸਰਕਾਰ ਨੇ ਅਗਲੇ ਹੀ ਦਿਨ ਗਿੱਲ ਦੇ ਘਰ ਅਤੇ ਦਫਤਰ ਤੇ ਛਾਪਾ ਮਾਰਿਆ ਅਤੇ ਇਸ ਗੱਲ ਦਾ ਸਬੂਤ ਦਿੱਤਾ ਕਿ ਸਰਕਾਰ ਪੂਰੀ ਤਰ੍ਹਾਂ ਬਦਲਾਖੋਰੀ ਅਤੇ ਧੱਕੇਸ਼ਾਹੀ ਵਿੱਚ ਡੁੱਬ ਗਈ ਹੈ।

ਉਹਨਾਂ ਕਿਹਾ ਕਿ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਜੇਕਰ ਅਸੀਂ ਸਰਕਾਰ ਦੇ ਪਿਛਲੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਤੇ ਨਜ਼ਰ ਮਾਰੀਏ ਤਾਂ ਪਤਾ ਲੱਗਦਾ ਹੈ ਕਿ ਕਿਵੇਂ ਸਰਕਾਰ ਨੇ ਬਦਲਾਖੋਰੀ ਦੀ ਭਾਵਨਾ ਤਹਿਤ ਵੱਖ ਵੱਖ ਸਮੇਂ ਤੇ ਕਾਰਵਾਈਆਂ ਕਰਕੇ ਕਈ ਆਗੂਆਂ ਤੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਰਣਜੀਤ ਗਿੱਲ ਬਹੁਤ ਸਾਫ਼ ਸੁਥਰੇ ਅਕਸ ਵਾਲੇ ਵਿਅਕਤੀ ਅਤੇ ਨੇਤਾ ਹਨ। ਅੱਜ ਤੱਕ ਉਨ੍ਹਾਂ ਦੇ ਨਾਮ ਤੇ ਕੋਈ ਦੋਸ਼ ਜਾਂ ਦਾਗ ਨਹੀਂ ਹੈ। ਸਰਕਾਰ ਉਨ੍ਹਾਂ ਤੇ ਸਿਰਫ਼ ਇਸ ਲਈ ਦਬਾਅ ਪਾ ਰਹੀ ਹੈ ਕਿਉਂਕਿ ਉਹ ਆਮ ਆਦਮੀ ਪਾਰਟੀ ਦੀ ਬਜਾਏ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਦਾ ਵਿਰੋਧ ਕਰਦੇ ਹੋਏ ਭਾਜਪਾ ਵੱਲੋਂ ਰਾਜਪਾਲ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਜਾਵੇਗਾ। ਇਸ ਮੌਕੇ ਮੁਹਾਲੀ ਦੇ ਡੀਸੀ ਨੂੰ ਪੰਜਾਬ ਸਰਕਾਰ ਦੇ ਨਾਮ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਖਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ, ਸੀਨੀਅਰ ਭਾਜਪਾ ਆਗੂ ਕਮਲਦੀਪ ਸੈਣੀ ਤੋਂ ਇਲਾਵਾ ਹੋਰ ਆਗੂ ਅਤੇ ਵਰਕਰ ਉਨ੍ਹਾਂ ਨਾਲ ਮੌਜੂਦ ਸਨ।

ਵਸ਼ਿਸ਼ਟ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਕਹਿੰਦੀ ਹੈ ਕਿ ਪੰਜਾਬ ਵਿੱਚ ਭਾਜਪਾ ਦਾ ਕੋਈ ਵਜੂਦ ਨਹੀਂ ਹੈ, ਦੂਜੇ ਪਾਸੇ ਸਰਕਾਰ ਭਾਜਪਾ ਤੋਂ ਇੰਨੀ ਡਰੀ ਹੋਈ ਹੈ ਕਿ ਹੁਣ ਉਸਨੇ ਅਜਿਹੀਆਂ ਚਾਲਾਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਚੰਗੀ ਤਰ੍ਹਾਂ ਜਾਣਦੀ ਹੈ ਕਿ ਭਾਰਤੀ ਜਨਤਾ ਪਾਰਟੀ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਕਿਉਂਕਿ ਪੰਜਾਬ ਦੇ ਲੋਕ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ 92 ਸੀਟਾਂ ਦਾ ਭਾਰੀ ਬਹੁਮਤ ਦੇ ਕੇ ਗੱਦੀ ਤੇ ਬਿਠਾਇਆ ਸੀ, ਉਹ ਆਮ ਆਦਮੀ ਪਾਰਟੀ ਤੋਂ ਤੰਗ ਆ ਕੇ ਉਨ੍ਹਾਂ ਨੂੰ ਜ਼ਮੀਨ ਤੇ ਸੁੱਟਣ ਵਾਲੇ ਹਨ।

 

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending