Mohali
ਪ੍ਰਸ਼ਾਸ਼ਨ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਵਲੋਂ ਰਾਜਪੁਰਾ ਵਿੱਚ ਧਰਨੇ ਦਾ ਪ੍ਰੋਗਰਾਮ ਮੁਲਤਵੀ
ਰਾਜਪੁਰਾ, 26 ਜੁਲਾਈ (ਜਤਿੰਦਰ ਲੱਕੀ) ਪਿਛਲੇ ਚਾਰ ਮਹੀਨਆਂ ਤੋਂ ਸ਼ੰਭੂ ਬਾਰਡਰ ਤੇ ਬੈਠੇ ਕਿਸਾਨਾਂ ਨੂੰ ਲੋੜੀਦੀਆਂ ਬੁਨਿਆਦੀ ਸੁਵਿਧਾਵਾਂ (ਬਿਜਲੀ, ਪਾਣੀ ਅਤੇ ਲੈਟਰੀਨ ਤੇ ਬਾਥਰੂਮ ਦੀ ਸੁਵਿਧਾ) ਨਾ ਮਿਲਣ ਕਾਰਨ ਵੱਖ-ਵੱਖ ਕਿਸਾਨ ਜਥੇਬੰਦੀਆਂ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਅੱਜ ਰਾਜਪੁਰਾ ਦੇ ਗਗਨ ਚੌਂਕ ਵਿੱਚ ਅਣਮਿੱਥੇ ਸਮੇਂ ਲਈ ਜਾਮ ਕਰਨ ਦਾ ਪ੍ਰੋਗਰਾਮ ਮਿਥਿਆ ਸੀ ਪਰ ਉਸ ਤੋਂ ਪਹਿਲਾਂ ਹੀ ਜਿਲਾ ਪੁਲੀਸ ਅਤੇ ਪ੍ਰਸ਼ਾਸਨ ਵਲੋਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੋ ਤਿੰਨ ਦਿਨ ਵਿੱਚ ਉੱਥੇ ਸੁਵਿਧਾਵਾਂ ਦੇਣ ਦਾ ਭਰੋਸਾ ਦਿੱਤੇ ਜਾਣ ਤੇ ਕਿਸਾਨਾਂ ਵਲੋਂ ਧਰਨਾ ਮੁਲਤਵੀ ਕਰ ਦਿੱਤਾ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਨੇ ਜਾਣਕਾਰੀ ਦੱਸਿਆ ਕਿ ਬਿਜਲੀ ਸਪਲਾਈ ਨਾ ਮਿਲਣ ਕਾਰਨ ਉਥੇ ਬੈਠੇ ਕਿਸਾਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਵੱਖ ਵੱਖ ਥਾਵਾਂ ਤੋਂ ਆਈਆਂ ਹੋਈਆਂ ਮਾਤਾਵਾਂ, ਭੈਣਾਂ ਨੂੰ ਪਖਾਨੇ ਦੀ ਸੁਵਿਧਾ ਨਾ ਹੋਣ ਕਾਰਨ ਬਹੁਤ ਪਰੇਸ਼ਾਨੀ ਹੁੰਦੀ ਹੈ। ਉਹਨਾਂ ਕਿਹਾ ਕਿ ਬਾਰਿਸ਼ ਦਾ ਮੌਸਮ ਆਉਣ ਅਤੇ ਆਸ ਪਾਸ ਖੇਤਾਂ ਵਿੱਚ ਪਾਣੀ ਹੋਣ ਕਰਕੇ ਮੱਛਰ ਦੇ ਨਾਲ ਡੇਂਗੂ ਫੈਲਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਉਹਨਾਂ ਕਿਹਾ ਕਿ ਇਹਨਾਂ ਸਮੱਸਿਆਵਾਂ ਬਾਰੇ ਜਿਲ੍ਹਾ ਪ੍ਰਸ਼ਾਸਨ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਇਹਨਾਂ ਸਮੱਸਿਆਵਾਂ ਨੂੰ ਜਲਦ ਹੀ ਹੱਲ ਕਰ ਦਿੱਤਾ ਜਾਵੇਗਾ। ਇਸ ਮੌਕੇ ਮਨਜੀਤ ਸਿੰਘ ਘੁਮਾਣਾ, ਜੰਗ ਸਿੰਘ, ਬਲਵੰਤ ਸਿੰਘ, ਜਸਵੀਰ ਸਿੰਘ ਅਤੇ ਬੀਬਾ ਸੁਖਵਿੰਦਰ ਕੌਰ ਦੇ ਨਾਲ ਹੋਰ ਕਿਸਾਨ ਆਗੂ ਵੀ ਸ਼ਾਮਿਲ ਸਨ।
Mohali
ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਛੋਟੇ ਅਤੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਛੋਟੇ ਅਤੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਨ ਸ਼ਹੀਦਾਂ ਦੀ ਯਾਦ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਗੁਰਮਤਿ ਸਮਾਗਮ ਵਿੱਚ ਭਾਈ ਮੰਗਲ ਸਿੰਘ ਅਤੇ ਨਵਾਸ਼ਹਿਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਵੱਡੇ ਘੱਲੂਘਾਰੇ ਸੰਨ੍ਹ 1762ਈ ਵਿੱਚ ਅਹਿਮਦ ਸ਼ਾਹ ਅਬਦਾਲੀ ਦੁਆਰਾ ਮਲੇਕੋਟਲਾ ਦੇ ਨੇੜੇ ਪਿੰਡ ਕੁੱਪ ਰੋਹੀੜਾ ਵਿਖੇ 35 ਤੋਂ 40 ਹਜ਼ਾਰ ਸਿੰਘਾਂ ਸਿੰਘਣੀਆਂ ਨੂੰ ਸ਼ਹੀਦ ਕੀਤੇ ਜਾਣ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਦੱਸਿਆ। ਭਾਈ ਜਗਤਾਰ ਸਿੰਘ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਸ਼੍ਰੋਮਣੀ ਪ੍ਰਚਾਰਕ ਭਾਈ ਸੁੱਚਾ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਛੋਟੇ ਘੱਲੂਘਾਰੇ ਸੰਨ੍ਹ 1746ਈ ਵਿੱਚ ਯਹੀਆ ਖਾਨ ਦੇ ਫੌਜਦਾਰ ਜਸਪਤ ਰਾਏ ਦੁਆਰਾ ਗੁਰਦਾਸਪੁਰ ਜਿਲ੍ਹੇ ਦੇ ਕਾਹਨੂੰਵਾਲ ਛੰਭ ਵਿੱਚ 10 ਹਜ਼ਾਰ ਤੋਂ ਵੱਧ ਸਿੰਘਾਂ ਸਿੰਘਣੀਆਂ ਨੂੰ ਸ਼ਹੀਦ ਕਰਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂੰ ਕਰਵਾਇਆ।
ਇਸ ਤੋਂ ਇਲਾਵਾ ਬੀਬੀ ਕਮਲਜੀਤ ਕੌਰ ਗੁਰਦਾਸਪੁਰ ਵਾਲੇ, ਅਕਾਲ ਕਵੀਸ਼ਰੀ ਜੱਥਾ, ਸ਼੍ਰੋਮਣੀ ਪ੍ਰਚਾਰਕ ਭਾਈ ਤ੍ਰਿਲੋਚਨ ਸਿੰਘ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਹਰਜੱਸ ਕੀਰਤਨੀ ਜੱਥਾ, ਭਾਈ ਲੱਖਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਜਰਨੈਲ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 19 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।
Mohali
ਵੱਖ-ਵੱਖ ਥਾਵਾਂ ਦੇ ਉਤਸ਼ਾਹ ਨਾਲ ਮਨਾਈ ਗਈ ਵਾਲਮੀਕਿ ਜਯੰਤੀ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਅੱਜ ਦੇਸ਼ ਵਿੱਚ ਵਾਲਮੀਕਿ ਜਯੰਤੀ ਮਨਾਈ ਜਾ ਰਹੀ ਹੈ। ਇਸ ਮੌਕੇ ਮੁਹਾਲੀ ਵਿੱਚ ਵੀ ਵੱਖ-ਵੱਖ ਮੰਦਰਾਂ ਵਿੱਚ ਵਿਸ਼ੇਸ਼ ਤੌਰ ਤੇ ਪੂਜਾ, ਹਵਨ ਅਤੇ ਭੰਡਾਰੇ ਕਰਵਾਏ ਗਏ, ਜਿੱਥੇ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਮੰਦਰਾਂ ਵਿੱਚ ਹਾਜ਼ਰੀ ਭਰੀ ਗਈ।
ਇਸ ਦੌਰਾਨ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪਿੰਡ ਸੋਹਾਣਾ ਅਤੇ ਕੁੰਭੜਾ ਦੇ ਮੰਦਰਾਂ ਵਿੱਚ ਮੱਥਾ ਟੇਕਿਆ ਅਤੇ ਸੰਗਤਾਂ ਨੂੰ ਵਾਲਮੀਕਿ ਜਯੰਤੀ ਦੀਆਂ ਵਧਾਈਆਂ ਦਿੱਤੀਆਂ।
Mohali
ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਪੰਜਾਬ ਵਿਧਾਨ ਸਭਾ ਅਤੇ ਚੰਡੀਗੜ੍ਹ ਬਰਡ ਪਾਰਕ ਦਾ ਵਿੱਦਿਅਕ ਦੌਰਾ ਕੀਤਾ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 51 ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਅਤੇ ਬਰਡ ਪਾਰਕ ਦਾ ਦੌਰਾ ਕਰਵਾਇਆ ਗਿਆ।
ਪੰਜਾਬ ਵਿਧਾਨ ਸਭਾ ਦੀ ਫੇਰੀ ਦੌਰਾਨ ਵਿਦਿਆਰਥੀਆਂ ਨੇ ਪੰਜਾਬ ਰਾਜ ਵਿੱਚ ਵਿਧਾਨਿਕ ਪ੍ਰਕਿਰਿਆ ਅਤੇ ਸ਼ਾਸਨ ਦੀ ਜਾਣਕਾਰੀ ਹਾਸਿਲ ਕੀਤੀ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਅਸੈਂਬਲੀ ਦੇ ਕੰਮਕਾਜ ਨੂੰ ਸਮਝਦੇ ਹੋਏ ਪੰਜਾਬ ਵਿਧਾਨ ਸਭਾ ਦੇ ਇਤਿਹਾਸ ਬਾਰੇ ਜਾਣਕਾਰੀ ਲਈ।
ਇਸ ਵਿੱਦਿਅਕ ਟੂਰ ਦਾ ਦੂਜਾ ਅੱਧ ਬਰਡ ਪਾਰਕ ਦਾ ਸੀ, ਜਿੱਥੇ ਵਿਦਿਆਰਥੀਆਂ ਨੇ ਸ਼ਾਂਤਮਈ ਮਾਹੌਲ ਦਾ ਆਨੰਦ ਮਾਣਿਆ ਅਤੇ ਪੰਛੀਆਂ ਦੀਆਂ ਕਈ ਕਿਸਮਾਂ ਨੂੰ ਦੇਖਿਆ। ਕੁਦਰਤ ਦੀ ਇਸ ਸੈਰ ਨੇ ਉਨ੍ਹਾਂ ਨੂੰ ਆਪਣੇ ਆਸ ਦੀ ਹਰਿਆਲੀ ਨੂੰ ਸੰਭਾਲਣ ਦੇ ਮਹੱਤਵ ਅਤੇ ਜੰਗਲੀ ਜੀਵਾਂ ਦੀ ਸੁੰਦਰਤਾ ਦੀ ਕਦਰ ਕਰਨ ਨੂੰ ਸਮਝਿਆ।
ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਨੇ ਕਲਾਸ ਰੂਮ ਤੋਂ ਬਾਹਰ ਵਿਹਾਰਕ ਸਿੱਖਿਆਂ ਦੇ ਤਜਰਬੇ ਪ੍ਰਦਾਨ ਕਰਨ ਵਿਚ ਅਜਿਹੀਆਂ ਯਾਤਰਾਵਾਂ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿੱਦਿਅਕ ਦੌਰੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਅਤੇ ਪੜਾਈ ਤੋਂ ਬਰੇਕ ਲੈਣ ਦਾ ਮੌਕਾ ਹੋ ਨਿੱਬੜਦੇ ਹਨ।
-
International2 months ago
ਜਾਪਾਨ ਵਿੱਚ ਤੂਫਾਨ ਅਤੇ ਭਾਰੀ ਮੀਂਹ ਕਾਰਨ ਤਿੰਨ ਵਿਅਕਤੀਆਂ ਦੀ ਮੌਤ
-
Chandigarh2 months ago
ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ 12,000 ਰੁਪਏ ਰਿਸ਼ਵਤ ਲੈਂਦਾ ਕਾਬੂ
-
Chandigarh2 months ago
ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ਉੱਤੇ ਪੰਚਾਇਤੀ ਚੋਣਾਂ ਨਹੀਂ ਲੜ ਸਕਣਗੇ ਉਮੀਦਵਾਰ
-
International2 months ago
ਜ਼ਮੀਨ ਖਿਸਕਣ ਕਾਰਨ 9 ਬੱਚਿਆਂ ਸਮੇਤ ਇੱਕੋ ਪਰਿਵਾਰ ਦੇ 12 ਵਿਅਕਤੀਆਂ ਦੀ ਮੌਤ
-
International1 month ago
ਬੱਸ ਦੀ ਟੱਕਰ ਕਾਰਨ 10 ਵਿਦਿਆਰਥੀਆਂ ਦੀ ਮੌਤ
-
International1 month ago
ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ
-
Chandigarh2 months ago
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ
-
International1 month ago
ਅਮਰੀਕਾ ਵਿੱਚ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਪਾਇਲਟ ਸਮੇਤ 4 ਯਾਤਰੀਆਂ ਦੀ ਮੌਤ