Connect with us

Mohali

ਆਰ ਕੇ ਐਮ ਡਿਵੈਲਪਰ ਤੋਂ ਪਲਾਟ ਖਰੀਦ ਕੇ ਕਬਜਾ ਲੈਣ ਤੋਂ ਬਾਅਦ ਵੀ ਲੋਕਾਂ ਤੇ ਮੰਡਰਾ ਰਿਹਾ ਹੈ ਪਲਾਟ ਗਵਾਉਣ ਦਾ ਖਤਰਾ

Published

on

 

 

ਕੰਪਨੀ ਨੇ ਜ਼ਮੀਨ ਕਿਸੇ ਹੋਰ ਬਿਲਡਰ ਦੇ ਨਾਮ ਕਰਵਾਈ

ਐਸ ਏ ਐਸ ਨਗਰ, 5 ਅਗਸਤ (ਸ.ਬ.) ਆਰ ਕੇ ਐਮ ਡਿਵੈਲਪਰ ਵਲੋਂ ਸੈਕਟਰ 112 ਵਿੱਚ ਲੋਕਾਂ ਨੂੰ ਪਲਾਟ ਵੇਚਣ ਅਤੇ ਕਬਜ਼ਾ ਦੇਣ ਤੋਂ ਬਾਅਦ ਜ਼ਮੀਨ ਕਿਸੇ ਹੋਰ ਬਿਲਡਰ ਨੂੰ ਤਬਦੀਲ ਕਰ ਦਿੱਤੇ ਜਾਣ ਕਾਰਨ ਇੱਥੇ ਪਲਾਟ ਖਰੀਦਣ ਵਾਲੇ ਲਗਭਗ 60 ਪਰਿਵਾਰ ਆਪਣੀ ਛੱਤ ਗੁਆਉਣ ਦੇ ਖ਼ਤਰੇ ਦੇ ਸਾਏ ਹੇਠ ਹਨ। ਇਸ ਸੰਬੰਧੀ ਪੀੜਤ ਪਰਿਵਾਰਾਂ ਨੇ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਉਨ੍ਹਾਂ ਨੇ 14 ਤੋਂ 15 ਸਾਲ ਪਹਿਲਾਂ ਆਰ ਕੇ ਐਮ ਡਿਵੈਲਪਰ ਤੋਂ ਸੈਕਟਰ 112 ਵਿੱਚ ਲਾਂਡਰਾ ਚੁੰਨੀ ਰੋਡ ਦੇ ਪਲਾਟ ਖਰੀਦੇ ਸਨ ਅਤੇ ਪੂਰੀ ਅਦਾਇਗੀ ਵੀ ਕੀਤੀ ਗਈ ਸੀ। ਬਿਲਡਰ ਨੇ ਉਹਨਾਂ ਨੂੰ ਕਬਜ਼ਾ ਦੇ ਦਿੱਤਾ, ਜਿਸਤੋਂ ਬਾਅਦ ਲੋਕਾਂ ਨੇ ਆਪਣੇ ਬਿਜਲੀ ਮੀਟਰ ਵੀ ਲਗਵਾ ਲਏ। ਪਰ ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਕੰੀਪਨੀ ਨੇ ਜ਼ਮੀਨ ਕਿਸੇ ਹੋਰ ਬਿਲਡਰ ਨੂੰ ਵੇਚ ਦਿੱਤੀ ਹੈ ਅਤੇ ਹੁਣ ਦੂਜਾ ਬਿਲਡਰ ਉਨ੍ਹਾਂ ਤੇ ਜ਼ਮੀਨ ਖਾਲੀ ਕਰਨ ਲਈ ਦਬਾਅ ਪਾ ਰਿਹਾ ਹੈ।

ਪੀੜਤ ਰਣਜੀਤ ਸਿੰਘ ਨੇ ਦੱਸਿਆ ਕਿ ਬਿਲਡਰ ਨੇ ਕੁਝ ਸਮਾਂ ਪਹਿਲਾਂ ਬਿਜਲੀ ਦੇ ਖੰਭੇ ਪੁੱਟ ਦਿੱਤੇ ਸਨ, ਜਿਸ ਕਾਰਨ ਬਿਜਲੀ ਦੀਆਂ ਤਾਰਾਂ ਜ਼ਮੀਨ ਤੇ ਲਟਕ ਰਹੀਆਂ ਸਨ। ਇਸ ਸਬੰਧੀ ਉਨ੍ਹਾਂ ਨੇ ਸਾਰੀ ਘਟਨਾ ਦੀ ਵੀਡੀਓਗ੍ਰਾਫੀ ਕਰਵਾਈ ਅਤੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ। ਹੁਣ ਅਦਾਲਤ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਇਸ ਤੇ ਸਟੇਅ ਆਰਡਰ ਜਾਰੀ ਕਰ ਦਿੱਤਾ ਹੈ।

ਪੀੜਤ ਪਰਿਵਾਰਾਂ ਨੇ ਕਿਹਾ ਕਿ ਉਕਤ ਬਿਲਡਰ ਨੇ ਹੁਣ ਇਸ ਜ਼ਮੀਨ ਦਾ ਸੀਐਲਯੂ ਲੈਣ ਲਈ ਗਮਾਡਾ ਨੂੰ ਅਰਜ਼ੀ ਦਿੱਤੀ ਹੈ, ਜਿਸ ਵਿੱਚ ਬਿਲਡਰ ਨੇ ਕਿਹਾ ਹੈ ਕਿ ਇਸ ਸਮੇਂ ਜ਼ਮੀਨ ਪੂਰੀ ਤਰ੍ਹਾਂ ਖਾਲੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਬਜ਼ਾ ਨਹੀਂ ਹੈ। ਜਦੋਂਕਿ ਜ਼ਮੀਨੀ ਹਕੀਕਤ ਇਹ ਹੈ ਕਿ ਲੋਕ ਅਜੇ ਵੀ ਮੌਕੇ ਤੇ ਮੌਜੂਦ ਹਨ। ਬਿਲਡਰ ਗਮਾਡਾ ਅਧਿਕਾਰੀਆਂ ਨੂੰ ਵੀ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਇੱਕ ਪੀੜਤ ਨੇ ਦੱਸਿਆ ਕਿ ਉਸਨੇ ਆਰ ਕੇ ਐਮ ਡਿਵੈਲਪਰਜ਼ ਤੋਂ ਇੱਕ ਸ਼ੋਅਰੂਮ ਖਰੀਦਿਆ ਸੀ। ਕੁਝ ਸਮਾਂ ਪਹਿਲਾਂ ਜਦੋਂ ਉਹ ਆਪਣੇ ਸ਼ੋਅਰੂਮ ਤੇ ਗਿਆ ਤਾਂ ਬਿਲਡਰ ਨੇ ਉਸ ਵਿਰੁੱਧ ਮਾਮਲਾ ਦਰਜ ਕਰਵਾ ਦਿੱਤਾ। ਜਦੋਂਕਿ ਉਸਨੇ ਸ਼ੋਅਰੂਮ ਦੇ ਬਦਲੇ ਬਿਲਡਰ ਨੂੰ ਪਹਿਲਾਂ ਹੀ ਪੂਰੀ ਅਦਾਇਗੀ ਕਰ ਦਿੱਤੀ ਸੀ ਅਤੇ ਕੰਪਨੀ ਨੇ ਖੁਦ ਉਸਨੂੰ ਲਿਖਤੀ ਰੂਪ ਵਿੱਚ ਕਬਜ਼ਾ ਦੇ ਦਿੱਤਾ ਸੀ ਅਤੇ ਉਸਦੇ ਕੋਲ ਇਸ ਦੇ ਸਾਰੇ ਦਸਤਾਵੇਜ਼ ਹਨ।

ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਇਸ ਪੂਰੇ ਘਟਨਾਚੱਕਰ ਕਾਰਨ ਉਨ੍ਹਾਂ ਨੂੰ ਨਾ ਸਿਰਫ਼ ਵਿੱਤੀ ਨੁਕਸਾਨ ਹੋਇਆ ਹੈ, ਬਲਕਿ ਉਹ ਮਾਨਸਿਕ ਤੌਰ ਤੇ ਵੀ ਪਰੇਸ਼ਾਨ ਹਨ। ਉਹਨਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨਾਲ ਹੋਈ ਇਸ ਧੋਖਾਧੜੀ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending