Connect with us

National

ਚੋਣ ਕਮਿਸ਼ਨ ਦੇ ਇਲੈਕਟ੍ਰਾਨਿਕ ਡਾਟਾ ਨਾਲ ਸਾਬਤ ਹੋ ਸਕਦਾ ਹੈ ਕਿ ਮੋਦੀ ਵੋਟ ਚੋਰੀ ਕਰਕੇ ਬਣੇ ਹਨ ਪ੍ਰਧਾਨ ਮੰਤਰੀ : ਰਾਹੁਲ ਗਾਂਧੀ

Published

on

 

ਬੰਗਲੂਰੂ, 8 ਅਗਸਤ (ਸ.ਬ.) ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਵੋਟਰ ਸੂਚੀਆਂ ਵਿਚ ਕਥਿਤ ਹੇਰਾਫੇਰੀ ਦੇ ਮੁੱਦੇ ਤੇ ਅੱਜ ਦਾਅਵਾ ਕੀਤਾ ਕਿ ਜੇਕਰ ਚੋਣ ਕਮਿਸ਼ਨ ਇਲੈਕਟ੍ਰੋਨਿਕ ਡੇਟਾ ਮੁਹੱਈਆ ਕਰਵਾ ਦੇਵੇ ਤਾਂ ਕਾਂਗਰਸ ਇਹ ਸਾਬਤ ਕਰ ਦੇੇਵੇਗੀ ਨਰਿੰਦਰ ਮੋਦੀ ਵੋਟ ਚੋਰੀ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਹਨ।

ਰਾਹੁਲ ਗਾਂਧੀ ਨੇ ਬੰਗਲੂਰੂ ਦੇ ਫ੍ਰੀਡਮ ਪਾਰਕ ਵਿਚ ਵੋਟ ਅਧਿਕਾਰ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਇਕ ਦਿਨ ਫੜਿਆ ਜਾਵੇਗਾ ਕਿਉਂਕਿ ਇਹ ਅਪਰਾਧਿਕ ਕਾਰਵਾਈ ਹੈ। ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਰਨਾਟਕ ਸਰਕਾਰ ਨੂੰ ਇਸ ਦੀ ਜਾਂਚ ਕਰਕੇ ਜ਼ਿੰਮੇਵਾਰ ਲੋਕਾਂ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਹਰੇਕ ਨਾਗਰਿਕ ਨੂੰ ਇਕ ਵੋਟ ਦਾ ਅਧਿਕਾਰ ਦਿੰਦਾ ਹੈ, ਜਿਸ ਤੇ ਚੋਣ ਕਮਿਸ਼ਨ ਤੇ ਉਸ ਦੇ ਅਧਿਕਾਰੀ ਹਮਲਾ ਕਰ ਰਹੇ ਹਨ। ਜੋ ਅਧਿਕਾਰੀ ਅਜਿਹਾ ਕਰ ਰਹੇ ਹਨ, ਉਹ ਨਹੀਂ ਬਚਣਗੇ। ਸਮਾਂ ਲੱਗੇਗਾ, ਪਰ ਅਸੀਂ ਉਨ੍ਹਾਂ ਨੂੰ ਫੜਾਂਗੇ।

ਰਾਹੁਲ ਗਾਂਧੀ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਚੋਣ ਕਮਿਸ਼ਨ ਪੂਰੇ ਦੇਸ਼ ਦੀ ਵੋਟਰ ਸੂਚੀ ਡਿਜੀਟਲ ਫਾਰਮੈਟ ਵਿਚ ਪ੍ਰਦਾਨ ਕਰੇ ਤੇ ਸੀਸੀਟੀਵੀ ਫੁਟੇਜ ਦੇਵੇ। ਜੇਕਰ ਸਾਨੂੰ ਇਹ ਮਿਲਦੀ ਹੈ ਤਾਂ ਅਸੀਂ ਇਹ ਸਾਬਤ ਕਰ ਦੇਵਾਂਗੇ ਕਿ ਵੋਟ ਚੋਰੀ ਸਿਰਫ਼ ਕਰਨਾਟਕ ਵਿਚ ਨਹੀਂ ਬਲਕਿ ਪੂਰੇ ਹਿੰਦੁਸਤਾਨ ਵਿਚ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਇਲੈਕਟ੍ਰੋਨਿਕ ਡੇਟਾ ਮਿਲ ਜਾਵੇ ਤਾਂ ਇਹ ਸਾਬਤ ਕਰ ਦੇਵਾਂਗੇ ਪ੍ਰਧਾਨ ਮੰਤਰੀ ਵੋਟ ਦੀ ਚੋਰੀ ਕਰਕੇ ਇਸ ਅਹੁਦੇ ਤੇ ਆਏ ਹਨ। ਰਾਹੁਲ ਗਾਂਧੀ ਨੇ ਦੁਹਰਾਇਆ ਕਿ ਸਿਰਫ਼ 25 ਸੀਟਾਂ ਕਰਕੇ ਅੱਜ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਦੇ ਅਹੁਦੇ ਤੇ ਬਿਰਾਜਮਾਨ ਹਨ।

ਬੰਗਲੁਰੂ ਦੇ ਫ੍ਰੀਡਮ ਪਾਰਕ ਵਿਚ ਹੋਈ ਰੈਲੀ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ, ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ, ਕਾਂਗਰਸ ਦੇ ਕਰਨਾਟਕ ਇੰਚਾਰਜ ਰਣਦੀਪ ਸੁਰਜੇਵਾਲਾ, ਰਾਜ ਸਰਕਾਰ ਦੇ ਮੰਤਰੀ, ਸੰਸਦ ਮੈਂਬਰ, ਵਿਧਾਇਕ ਅਤੇ ਹੋਰ ਬਹੁਤ ਸਾਰੇ ਆਗੂ ਸ਼ਾਮਲ ਹੋਏ। ਇਸ ਰੈਲੀ ਤੋਂ ਇੱਕ ਦਿਨ ਪਹਿਲਾਂ, ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੰਗਲੁਰੂ ਦੇ ਮਹਾਦੇਵਪੁਰਾ ਵਿਧਾਨ ਸਭਾ ਹਲਕੇ ਦਾ ਡੇਟਾ ਪੇਸ਼ ਕੀਤਾ ਅਤੇ ਦੋਸ਼ ਲਗਾਇਆ ਕਿ ਵੋਟਰ ਸੂਚੀ ਵਿੱਚ ਹੇਰਾਫੇਰੀ ਕਰਕੇ ਵੋਟ ਚੋਰੀ ਦਾ ਮਾਡਲ ਭਾਜਪਾ ਨੂੰ ਫਾਇਦਾ ਪਹੁੰਚਾਉਣ ਲਈ ਲਾਗੂ ਕੀਤਾ ਗਿਆ ਹੈ।

ਉਨ੍ਹਾਂ ਦਾਅਵਾ ਕੀਤਾ ਸੀ ਕਿ ਇਹ ਸਭ ਭਾਜਪਾ ਅਤੇ ਚੋਣ ਕਮਿਸ਼ਨ ਦੀ ਮਿਲੀਭੁਗਤ ਨਾਲ ਹੋ ਰਿਹਾ ਹੈ ਅਤੇ ਇਹ ਸੰਵਿਧਾਨ ਦੇ ਵਿਰੁੱਧ ਅਪਰਾਧ ਹੈ। ਉਨ੍ਹਾਂ ਬੀਤੇ ਦਿਨ ਦਿੱਲੀ ਵਿੱਚ ਪੱਤਰਕਾਰਾਂ ਸਾਹਮਣੇ ਮਹਾਦੇਵਪੁਰਾ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ਦਾ ਡੇਟਾ ਪੇਸ਼ ਕੀਤਾ ਸੀ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਬੰਗਲੁਰੂ ਕੇਂਦਰੀ ਲੋਕ ਸਭਾ ਸੀਟ ਦੇ ਮਹਾਦੇਵਪੁਰਾ ਵਿਧਾਨ ਸਭਾ ਹਲਕੇ ਵਿੱਚ 1,00,250 ਵੋਟਾਂ ਚੋਰੀ ਹੋਈਆਂ ਸਨ, ਜਦੋਂ ਕਿ ਇਹ ਸੀਟ ਭਾਜਪਾ ਨੇ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ 32,707 ਵੋਟਾਂ ਦੇ ਫਰਕ ਨਾਲ ਜਿੱਤੀ ਸੀ।

Continue Reading

National

ਬੇਕਾਬੂ ਸਕਾਰਪੀਓ ਕਾਰ ਨਦੀ ਵਿੱਚ ਡਿੱਗਣ ਕਾਰਨ 6 ਵਿਅਕਤੀਆਂ ਦੀ ਮੌਤ, 1 ਗੰਭੀਰ ਜ਼ਖਮੀ

Published

on

By

ਅਰਾਰੀਆ, 19 ਨਵੰਬਰ (ਸ.ਬ.) ਬਿਹਾਰ ਦੇ ਅਰਾਰੀਆ ਜ਼ਿਲ੍ਹੇ ਵਿੱਚ ਇੱਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ 50 ਫੁੱਟ ਹੇਠਾਂ ਨਦੀ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਛੇ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਡਾਕਟਰੀ ਇਲਾਜ ਲਈ ਪਟਨਾ ਭੇਜਿਆ ਗਿਆ ਹੈ। ਗੱਡੀ ਵਿੱਚ ਕੁੱਲ 7 ਵਿਅਕਤੀ ਸਵਾਰ ਸਨ।

ਇਹ ਹਾਦਸਾ ਬੀਤੀ ਰਾਤ ਕਰੀਬ 11:45 ਵਜੇ ਤਾਰਾਬਾੜੀ ਥਾਣੇ ਦੇ ਅਧਿਕਾਰ ਖੇਤਰ ਵਿੱਚ, ਮਦਨਪੁਰ-ਸਿਕਤੀ ਸੜਕ ਤੇ ਬਿਡੀ ਪੁਲ ਦੇ ਨੇੜੇ ਵਾਪਰਿਆ।

ਜ਼ਿਕਰਯੋਗ ਹੈ ਕਿ ਇੱਕ ਤਿੱਖੇ ਮੋੜ ਤੇ ਸਕੋਰਪੀਓ ਬੇਕਾਬੂ ਹੋ ਗਈ, ਸੜਕ ਦੇ ਕਿਨਾਰੇ ਲੱਗੀ ਰੇਲਿੰਗ ਨੂੰ ਤੋੜਦੀ ਹੋਈ ਨਦੀ ਵਿੱਚ ਜਾ ਡਿੱਗੀ। ਉਹ ਸਾਰੇ ਅਰਰੀਆ ਦੇ ਸਿਕਟੀ ਬਲਾਕ ਵਿੱਚ ਸਥਿਤ ਭਪਤੀਆਈ ਪਿੰਡ ਵਿੱਚ ਤਿਲਕ ਰਸਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੁਪੌਲ ਵਾਪਸ ਪਰਤ ਰਹੇ ਸਨ। ਤਿਲਕ ਦੀ ਰਸਮ ਖਤਮ ਹੋਣ ਤੇ, ਲਾੜੀ ਦੇ ਪਰਿਵਾਰਕ ਮੈਂਬਰ ਇੱਕ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਪਣੇ ਘਰ ਜਾ ਰਹੇ ਸਨ।

ਵਾਹਨ ਦੇ ਨਦੀ ਵਿੱਚ ਡਿੱਗਣ ਤੋਂ ਬਾਅਦ, ਇਸ ਵਿੱਚ ਪਾਣੀ ਭਰਨ ਲੱਗਾ, ਜਿਸ ਕਾਰਨ ਅੰਦਰ ਸਵਾਰ ਲੋਕ ਫਸ ਗਏ। ਜਿਵੇਂ-ਜਿਵੇਂ ਪਾਣੀ ਦਾ ਪੱਧਰ ਵਧਿਆ, ਅੰਦਰ ਮੌਜੂਦ ਲੋਕ ਬਾਹਰ ਨਿਕਲਣ ਵਿੱਚ ਅਸਮਰੱਥ ਰਹੇ। ਜ਼ਿਕਰਯੋਗ ਹੈ ਕਿ ਪਾਣੀ ਵਿੱਚ ਦਮ ਘੁੱਟਣ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ।

ਹਾਦਸੇ ਦੀ ਆਵਾਜ਼ ਸੁਣ ਕੇ, ਸਥਾਨਕ ਵਸਨੀਕ ਅਤੇ ਰਾਹਗੀਰ ਮੌਕੇ ਤੇ ਪਹੁੰਚ ਗਏ। ਕੁਝ ਲੋਕਾਂ ਨੇ ਵਾਹਨ ਨਾਲ ਰੱਸੀ ਬੰਨ੍ਹੀ ਅਤੇ ਇੱਕ ਜੇਸੀਬੀ ਦੀ ਮਦਦ ਨਾਲ ਉਸ ਨੂੰ ਨਦੀ ਵਿੱਚੋਂ ਬਾਹਰ ਕੱਢ ਲਿਆ। ਘਟਨਾ ਬਾਰੇ ਸੂਚਨਾ ਮਿਲਣ ਤੇ, ਤਾਰਾਬਾੜੀ ਪੁਲੀਸ ਅਤੇ ਹੈਡਕੁਆਰਟਰ ਡੀ. ਐਸ. ਪੀ. ਰਜਨੀਸ਼ ਕੁਮਾਰ ਮੌਕੇ ਤੇ ਪਹੁੰਚੇ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਅਤੇ ਪੋਸਟਮਾਰਟਮ ਲਈ ਸਦਰ ਹਸਪਤਾਲ, ਅਰਾਰੀਆ ਭੇਜ ਦਿੱਤਾ ਗਿਆ।

Continue Reading

National

2 ਮੋਟਰਸਾਇਕਲਾਂ ਦੀ ਟੱਕਰ ਕਾਰਨ 1 ਵਿਅਕਤੀ ਦੀ ਮੌਤ, 4 ਜ਼ਖਮੀ

Published

on

By

ਦੇਵਰੀਆ, 19 ਨਵੰਬਰ (ਸ.ਬ.) ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲੇ ਦੇ ਬਾਘੌਚਘਾਟ ਥਾਣਾ ਖੇਤਰ ਵਿੱਚ ਬੀਤੀ ਰਾਤ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਆਹਮੋ-ਸਾਹਮਣੀ ਟੱਕਰ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲੀਸ ਅਨੁਸਾਰ, ਬਾਘੌਚਘਾਟ ਪੁਲੀਸ ਸਟੇਸ਼ਨ ਖੇਤਰ ਦੇ ਪਖਾਨ ਉੱਤਰੀ ਟੋਲਾ ਦੇ ਵਸਨੀਕ ਹਰੀਕਿਸ਼ਨ ਕੁਸ਼ਵਾਹਾ (30) ਅਤੇ ਗਾਝੀ ਦਾ ਵਸਨੀਕ ਸੁਗਰੀਵ (24) ਮੋਟਰਸਾਈਕਲ ਤੇ ਬਾਜ਼ਾਰ ਤੋਂ ਘਰ ਵਾਪਸ ਆ ਰਹੇ ਸਨ। ਇਸ ਦੌਰਾਨ, ਕੁਸ਼ੀਨਗਰ ਜ਼ਿਲੇ ਦੇ ਕਸੀਆ ਥਾਣਾ ਖੇਤਰ ਦੇ ਖਾਧੀ ਪਿੰਡ ਦੇ ਰਹਿਣ ਵਾਲੇ ਅਮਿਤ ਮੁਸਾਹਰ (22), ਅਰਜੁਨ ਮੁਸਾਹਰ (22), ਅਤੇ ਨਿਖਿਲ ਉਰਫ਼ ਸ਼ੈਲੇਸ਼ ਮੁਸਾਹਰ (20), ਇਕ ਹੋਰ ਮੋਟਰਸਾਈਕਲ ਤੇ ਬਾਘੌਚਘਾਟ ਵੱਲ ਜਾ ਰਹੇ ਸਨ।

ਇਸ ਦੌਰਾਨ ਪੁਲੀਸ ਨੇ ਦੱਸਿਆ ਕਿ ਬੀਤੀ ਰਾਤ ਮਾਲਸੀ ਚੌਰਾਹੇ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਸਾਰੇ ਪੰਜ ਨੌਜਵਾਨ ਸੜਕ ਤੇ ਡਿੱਗ ਪਏ ਅਤੇ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਸਥਾਨਕ ਨਿਵਾਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ਤੇ ਪੁਲੀਸ ਨੇ ਸਾਰੇ ਜ਼ਖਮੀਆਂ ਨੂੰ ਦੋ ਐਂਬੂਲੈਂਸਾਂ ਵਿੱਚ ਪਥਰਦੇਵਾ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਅਰਜੁਨ ਮੁਸਾਹਰ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲੀਸ ਅਨੁਸਾਰ, ਹਰੀਕਿਸ਼ਨ ਅਤੇ ਸੁਗਰੀਵ ਨੂੰ ਗੰਭੀਰ ਸੱਟਾਂ ਕਾਰਨ ਮੁੱਢਲੀ ਸਹਾਇਤਾ ਤੋਂ ਬਾਅਦ ਦੇਵਰੀਆ ਮੈਡੀਕਲ ਕਾਲਜ ਭੇਜਿਆ ਗਿਆ, ਜਦੋਂ ਕਿ ਅਮਿਤ ਅਤੇ ਨਿਖਿਲ ਦਾ ਇਲਾਜ ਚੱਲ ਰਿਹਾ ਹੈ। ਬਾਘੌਚਘਾਟ ਪੁਲੀਸ ਸਟੇਸ਼ਨ ਦੇ ਮੁਖੀ ਅਨਿਲ ਕੁਮਾਰ ਤਿਵਾੜੀ ਨੇ ਕਿਹਾ ਕਿ ਅਰਜੁਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲੀਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

National

ਮੂੰਹਬੋਲੇ ਮਾਮੇ ਵੱਲੋਂ 11 ਸਾਲਾ ਬੱਚੀ ਨਾਲ ਜਿਨਸੀ ਸ਼ੋਸ਼ਣ, ਮੁਲਜ਼ਮ ਗ੍ਰਿਫ਼ਤਾਰ

Published

on

By

ਗ੍ਰੇਟਰ ਨੋਇਡਾ, 19 ਨਵੰਬਰ (ਸ.ਬ.) ਗ੍ਰੇਟਰ ਨੋਇਡਾ ਦੇ ਬਾਦਲਪੁਰ ਕੋਤਵਾਲੀ ਖੇਤਰ ਵਿੱਚ 11 ਸਾਲ ਦੀ ਨਾਬਾਲਗ ਲੜਕੀ ਨਾਲ ਜਿਨਸੀ ਹਿੰਸਾ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਦੇਰ ਰਾਤ ਜੰਗਲ ਵਿੱਚ ਜ਼ਖ਼ਮੀ ਹਾਲਤ ਵਿੱਚ ਬੱਚੀ ਦੇ ਮਿਲਣ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਅਧਿਕਾਰੀ ਮੌਕੇ ਤੇ ਪਹੁੰਚ ਗਏ। ਪੁਲੀਸ ਮੁਤਾਬਕ, ਮੁਲਜ਼ਮ ਨੂੰ ਦੋ ਘੰਟਿਆਂ ਦੇ ਅੰਦਰ ਪੁਲੀਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ।

ਜ਼ਿਕਰਯੋਗ ਹੈ ਕਿ 11 ਸਾਲ ਦੀ ਨਾਬਾਲਗ ਲੜਕੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਬਾਦਲਪੁਰ ਕੋਤਵਾਲੀ ਖੇਤਰ ਦੇ ਇੱਕ ਪਿੰਡ ਵਿੱਚ ਰਹਿਣ ਵਾਲੇ ਆਪਣੇ ਮਾਮੇ ਦੇ ਘਰ ਇੱਕ ਮੰਗਲਿਕ ਸਮਾਗਮ ਵਿੱਚ ਸ਼ਾਮਲ ਹੋਣ ਆਈ ਸੀ।

ਪੁਲੀਸ ਮੁਤਾਬਕ ਮੁਲਜ਼ਮ ਪੀੜਤਾ ਦਾ ਜਾਣਕਾਰ ਸੀ। ਲੜਕੀ ਉਸ ਨੂੰ ਮਾਮਾ ਕਹਿ ਕੇ ਬੁਲਾਉਂਦੀ ਸੀ ਅਤੇ ਉਹ ਆਪਣੀ ਮਰਜ਼ੀ ਨਾਲ ਮੁਲਜ਼ਮ ਦੇ ਨਾਲ ਗਈ ਸੀ। ਸੂਚਨਾ ਮਿਲਦਿਆਂ ਹੀ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਪੁਲੀਸ ਅਨੁਸਾਰ ਪੀੜਤਾ ਦੀ ਹਾਲਤ ਠੀਕ ਹੈ।

ਉੱਥੇ ਹੀ, ਪੀੜਤ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਵਿੱਚ ਸਮੂਹਿਕ ਜਿਨਸੀ ਸ਼ੋਸ਼ਣ ਹੋਣ ਦਾ ਖ਼ਦਸ਼ਾ ਵੀ ਜਤਾਇਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

Latest News

Trending