Connect with us

Mohali

ਡਿਜੀਟਲ ਅਰੈਸਟ ਠੱਗੀ ਮਾਮਲੇ ਵਿੱਚ ਸਾਈਬਰ ਕਰਾਈਮ ਪੁਲੀਸ ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਛਾਪੇਮਾਰੀ

Published

on

92 ਕਰੋੜ ਦੀ ਰਾਸ਼ਟਰ ਪੱਧਰੀ ਠੱਗੀ ਦਾ ਪਰਦਾਫਾਸ਼, 6 ਆਰੋਪੀ ਗ੍ਰਿਫਤਾਰ

ਐਸ ਏ ਐਸ ਨਗਰ, 14 ਅਗਸਤ (ਸ.ਬ.) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਸਾਈਬਰ ਕ੍ਰਾਈਮ ਪੁਲੀਸ ਨੇ ਡਿਜੀਟਲ ਅਰੈਸਟ ਠੱਗੀ ਮਾਮਲੇ ਵਿੱਚ ਡੀ. ਐਸ. ਪੀ. ਰੁਪਿੰਦਰਦੀਪ ਕੌਰ ਸੋਹੀ ਦੀ ਅਗਵਾਈ ਹੇਠ ਤਾਮਿਲਨਾਡੂ, ਕਰਨਾਟਕਾ ਅਤੇ ਗੁਜਰਾਤ ਸਮੇਤ ਕਈ ਰਾਜਾਂ ਵਿੱਚ ਸਾਂਝੇ ਤੌਰ ਤੇ ਛਾਪੇਮਾਰੀ ਕਰਕੇ ਠੱਗੀ ਵਿੱਚ ਸ਼ਾਮਲ ਦੋ ਗਿਰੋਹਾਂ ਦੇ 10 ਮੈਂਬਰਾਂ ਦੀ ਪਛਾਣ ਕਰਕੇ, 6 ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਬਾਕੀ ਆਰੋਪੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਯਤਨ ਜਾਰੀ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨੇ ਪੱਤਰਕਾਰਾਂ ਨੂੰ ਦਸਿਆ ਕਿ ਡਿਜੀਟਲ ਅਰੈਸਟ ਠੱਗੀ ਇੱਕ ਯੋਜਨਾਬੱਧ ਤਰੀਕੇ ਨਾਲ ਰਚਿਆ ਗਿਆ ਸਾਈਬਰ ਕ੍ਰਾਈਮ ਮਾਡਲ ਹੈ, ਜਿਸ ਵਿੱਚ ਆਰੋਪੀ ਟੈਲੀਫ਼ੋਨ ਰਾਹੀਂ ਖੁਦ ਡਿਜੀਟਲ ਅਰੈਸਟ ਠੱਗੀ ਨੂੰ ਪੁਲੀਸ, ਸੀ. ਬੀ. ਆਈ. ਜਾਂ ਹੋਰ ਕਾਨੂੰਨੀ ਏਜੰਸੀ ਦੇ ਸੀਨੀਅਰ ਅਧਿਕਾਰੀ ਵਜੋਂ ਪੇਸ਼ ਕਰਦੇ ਹਨ ਅਤੇ ਪੀੜਤਾਂ ਨੂੰ ਝੂਠੇ ਅਪਰਾਧਿਕ ਮਾਮਲਿਆਂ ਵਿੱਚ ਫਸਾਉਣ ਦਾ ਡਰ ਦਿਖਾ ਕੇ ਅਤੇ ਕਥਿਤ ਡਿਜੀਟਲ ਗ੍ਰਿਫ਼ਤਾਰੀ ਦੀ ਧਮਕੀ ਦੇ ਕੇ ਉਨ੍ਹਾਂ ਤੋਂ ਵੱਡੀ ਰਕਮ ਠੱਗਦੇ ਹਨ।

ਉਹਨਾਂ ਦੱਸਿਆ ਕਿ ਥਾਣਾ ਸਾਈਬਰ ਕਰਾਈਮ ਫੇਜ਼-7 ਵਿਖੇ ਡਿਜੀਟਲ ਅਰੈਸਟ ਸਬੰਧੀ ਦਰਜ 2 ਵੱਖ-ਵੱਖ ਮੁਕੱਦਮਿਆਂ ਵਿੱਚ ਇਹ ਕਾਰਵਾਈ ਕੀਤੀ ਗਈ ਹੈ, ਜਿਸ ਤਹਿਤ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਐਸ ਏ ਐਸ ਨਗਰ ਦੇ ਪੀੜਤਾਂ ਨਾਲ ਹੋਈ ਲਗਭਗ ਰੁਪਏ 3 ਕਰੋੜ ਦੀ ਠੱਗੀ ਟ੍ਰੇਸ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੂਰੇ ਭਾਰਤ ਵਿੱਚ ਇਸ ਗਿਰੋਹ ਵੱਲੋਂ ਲਗਭਗ ਰੁਪਏ 92 ਕਰੋੜ ਦੀ ਠੱਗੀ ਦਾ ਪਰਦਾਫਾਸ਼ ਹੋਇਆ ਹੈ, ਜਿਸ ਦੀ ਅਗਲੇਰੀ ਕਰਵਾਈ ਵਜੋਂ 310 ਬੈਂਕ ਖਾਤੇ ਫ੍ਰੀਜ਼/ਬੰਦ ਕਰਵਾਏ ਹਨ। ਇਸ ਤੋਂ ਇਲਾਵਾ ਉਕਤ ਆਰੋਪੀਆਂ ਦੇ ਖਿਲਾਫ ਬੰਗਲੌਰ ਵਿਖੇ 12.50 ਕਰੋੜ ਰੁਪਏ ਦੀ ਠੱਗੀ ਵਾਲੀ ਡਿਜੀਟਲ ਗ੍ਰਿਫਤਾਰੀ ਕਰਨ ਬਾਰੇ ਮਾਮਲਾ ਦਰਜ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ।

ਉਨ੍ਹਾਂ ਦੱਸਿਆ ਕਿ ਪੁਲੀਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਦੋ ਗਿਰੋਹ ਦੇਸ਼ ਭਰ ਵਿੱਚ ਕਈ ਸੂਬਿਆਂ ਵਿੱਚ ਦਰਜਨਾਂ ਲੋਕਾਂ ਨਾਲ ਠੱਗੀ ਕਰ ਚੁੱਕੇ ਹਨ ਅਤੇ ਰਾਸ਼ਟਰੀ ਪੱਧਰ ਤੇ ਲਗਭਗ 92 ਕਰੋੜ ਰੁਪਏ ਦੀ ਰਕਮ ਹੜੱਪ ਚੁੱਕੇ ਹਨ। ਗ੍ਰਿਫ਼ਤਾਰ ਕੀਤੇ ਗਏ 6 ਆਰੋਪੀ ਤਾਮਿਲਨਾਡੂ, ਕਰਨਾਟਕਾ ਅਤੇ ਗੁਜਰਾਤ ਦੇ ਵਸਨੀਕ ਹਨ। ਇਹਨਾਂ ਗਿਰੋਹਾਂ ਦੇ 2 ਆਰੋਪੀ ਪਹਿਲਾਂ ਹੀ ਜੇਲ ਵਿੱਚ ਹਨ, ਜਿਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ਰਾਹੀਂ ਲਿਆਂਦਾ ਜਾਵੇਗਾ ਅਤੇ ਫਰਾਰ ਹੋਏ 2 ਅਰੋਪੀਆਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ।

ਉਨ੍ਹਾਂ ਦੱਸਿਆ ਕਿ ਡਿਜੀਟਲ ਅਰੈਸਟ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਦੀ ਬੈਂਕ ਰਾਹੀਂ ਸਮੇਂ ਸਿਰ ਪਹਿਚਾਣ ਕਰਕੇ, ਪੈਸਾ ਟ੍ਰਾਂਸਫਰ ਹੋਣ ਤੋਂ ਪਹਿਲਾਂ ਹੀ ਦਖਲ ਦੇ ਕੇ ਲਗਭਗ 2 ਕਰੋੜ ਰੁਪਏ ਦੀ ਠੱਗੀ ਰੋਕੀ ਗਈ। ਇਸ ਦੌਰਾਨ ਬੈਂਕ ਮੈਨੇਜਰਾਂ ਨੂੰ ਹਦਾਇਤ ਕੀਤੀ ਗਈ ਕਿ ਕੋਈ ਵੀ ਸ਼ੱਕੀ ਲੈਣ ਦੇਣ ਹੋਣ ਤੇ ਤੁਰੰਤ ਸਾਈਬਰ ਪੁਲੀਸ ਨੂੰ ਸੂਚਿਤ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਾਈਬਰ ਕ੍ਰਾਈਮ ਪੁਲੀਸ ਵੱਲੋਂ ਪਿਛਲੇ 4 ਮਹੀਨਿਆਂ ਦੌਰਾਨ 6 ਗੈਰ-ਕਾਨੂੰਨੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦਿਆਂ 41 ਆਰੋਪੀਆਂ (ਜਿਹਨਾਂ ਵਿੱਚ 7 ਵਿਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ) ਗ੍ਰਿਫ਼ਤਾਰ ਕੀਤੇ ਗਏ। ਇਨ੍ਹਾਂ ਪਾਸੋਂ 30 ਲੈਪਟਾਪ, 159 ਮੋਬਾਈਲ ਫੋਨ, 169 ਸਿਮ ਕਾਰਡ, 127 ਬੈਂਕ ਏ ਟੀ ਐਮ ਕਾਰਡ ਅਤੇ 158 ਬੈਂਕ ਖਾਤੇ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਹਨੀ ਟ੍ਰੈਪ ਮਾਮਲੇ ਵਿੱਚ 3 ਦੋਸ਼ੀ ਗ੍ਰਿਫ਼ਤਾਰ ਹੋਏ, ਜਿਨ੍ਹਾਂ ਪਾਸੋਂ ਮਹੱਤਵਪੂਰਣ ਡਿਜ਼ੀਟਲ ਸਬੂਤ ਬਰਾਮਦ ਹੋਏ। ਇਸੇ ਤਰ੍ਹਾਂ ਨਕਲੀ ਭਰਤੀ ਠੱਗੀ ਵਿੱਚ ਰੇਲਵੇ ਵਿਭਾਗ ਵਿੱਚ ਨੌਕਰੀ ਦੇ ਝਾਂਸੇ ਹੇਠ ਲਗਭਗ 25 ਪੀੜਤਾਂ ਨਾਲ ਠੱਗੀ ਕਰਨ ਵਾਲਾ ਮੁੱਖ ਦੋਸ਼ੀ ਗ੍ਰਿਫ਼ਤਾਰ ਕਰਕੇ ਜੇਲ ਭੇਜਿਆ ਗਿਆ। ਇਸ ਤੋਂ ਵੱਖ-ਵੱਖ ਮਾਮਲਿਆਂ ਵਿੱਚ 4,12,97,342/- ਰੁਪਏ ਪੀੜਤਾਂ ਨੂੰ ਵਾਪਸ ਕਰਵਾਏ ਗਏ।

Continue Reading

Mohali

ਮੁਹਾਲੀ ਦੀ ਖਿਡਾਰਨ ਜੋਆਏ ਬੈਦਵਾਣ ਨੇ ਵਰਲਡ ਸਕੂਲ ਖੇਡਾਂ ਬ੍ਰਾਜ਼ੀਲ ਲਈ ਭਾਰਤ ਵਲੋਂ ਸੀਟ ਪੱਕੀ ਕੀਤੀ

Published

on

By

ਅਕਾਲੀ ਦਲ ਮੁਹਾਲੀ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ

ਐਸ ਏ ਐਸ ਨਗਰ, 27 ਅਕਤੂਬਰ (ਸ.ਬ.) ਮੁਹਾਲੀ ਦੇ ਪਿੰਡ ਮਟੌਰ ਦੀ ਵਸਨੀਕਾਂ ਅਤੇ ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ ਦੀ ਧੀ ਜੁਆਏ ਬੈਦਵਾਣ ਨੇ ਮਦਰਾਸ ਵਿਖੇ ਹੋ ਰਹੀਆਂ ਜੂਨੀਅਰ ਨੈਸ਼ਨਲ ਗੇਮਜ਼ ਅੰਡਰ 18 ਵਿੱਚ ਸ਼ਾਟਪੁੱਟ ਦੇ ਮੁਕਾਬਲੇ ਵਿੱਚ ਇੱਕ ਵਾਰ ਫੇਰ ਗੋਲਡ ਮੈਡਲ ਜਿੱਤ ਕੇ ਬਰਾਜ਼ੀਲ ਵਿੱਚ 3 ਦਸੰਬਰ ਤੋਂ ਹੋਣ ਜਾ ਰਹੀਆਂ ਇੰਟਰਨੈਸ਼ਨਲ ਸਕੂਲ ਗੇਮਜ਼ ਵਾਸਤੇ ਕੁਆਲੀਫਾਈ ਕਰ ਲਿਆ ਹੈ ਅਤੇ ਹੁਣ ਉਹ ਭਾਰਤ ਵੱਲੋਂ ਕੁਆਲੀਫਾਈ ਕਰਕੇ ਬ੍ਰਾਜ਼ੀਲ ਖੇਡਣ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹੋਈਆਂ ਨੈਸ਼ਨਲ ਸਕੂਲ ਗੇਮਜ਼ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕੀਤਾ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਐਸ. ਜੀ. ਐਫ. ਆਈ ਇੰਟਰਨੈਸ਼ਨਲ ਸਕੂਲ ਗੋਆ ਅੰਡਰ 17 ਵਿੱਚ ਵੀ ਉਸਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਗੋਲਡ ਮੈਡਲ ਆਪਣੇ ਨਾਮ ਕੀਤਾ। ਜੋਆਏ ਬੈਦਵਾਣ ਨੇ ਗੱਲਬਾਤ ਕਰਦੇ ਦੱਸਿਆ ਕਿ ਉਸਦੀ ਮਿਹਨਤ ਅਤੇ ਸਫ਼ਲਤਾ ਪਿੱਛੇ ਸਭ ਤੋਂ ਵੱਡਾ ਹੱਥ ਉਹਨਾਂ ਦੇ ਪਿਤਾ ਅਤੇ ਕੋਚ ਸਾਹਿਬ ਦਾ ਹੈ ਜੋ ਉਸ ਲਈ ਹਮੇਸ਼ਾ ਹਰ ਤਰੀਕੇ ਨਾਲ ਖੜੇ ਰਹਿੰਦੇ ਹਨ।

ਜੋਆਏ ਦੀ ਇਸ ਪ੍ਰਾਪਤੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਮੁਹਾਲੀ ਇਕਾਈ ਦੇ ਪ੍ਰਧਾਨ ਸ. ਪਰਵਿੰਦਰ ਸਿੰਘ ਸੋਹਾਣਾ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਐਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਭੁਪਿੰਦਰ ਕੌਰ ਗੋਸਲ , ਬੀਬੀ ਬਲਜਿੰਦਰ ਕੌਰ, ਬੀਬੀ ਹਰਜਿੰਦਰ ਕੌਰ ਸਮੇਤ ਕਈ ਹੋਰ ਮਹਿਲਾਵਾਂ ਵੀ ਮੌਜੂਦ ਸਨ।

ਜੋਆਏ ਬੈਦਵਾਨ ਦੇ ਪਿਤਾ ਸz. ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਜੁਆਏ ਬੈਦਵਾਨ ਨੇ 2023 ਵਿੱਚ ਵੀ ਅੰਡਰ 14 ਇੰਡੀਆ ਸ਼ਾਟਪੁੱਟ ਵਿੱਚ ਵੀ ਰਿਕਾਰਡ ਬਣਾ ਕੇ ਗੋਲਡ ਮੈਡਲ ਜਿੱਤਿਆ ਸੀ। ਉਸ ਤੋਂ ਬਾਅਦ 2024 ਵਿੱਚ ਅੰਡਰ 17 ਵਿੱਚ ਵੀ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚਿਆ। ਇਸਤੋਂ ਬਾਅਦ 2025 ਵਿੱਚ ਹੋਈਆਂ ਯੂਥ ਗੇਮਜ਼ ਵਿੱਚ ਉਸਨੇ ਗੋਲਡ ਮੈਡਲ ਆਪਣੇ ਨਾਮ ਕੀਤਾ।

ਦੱਸਣਯੋਗ ਹੈ ਕਿ ਜੋਆਏ ਬੈਦਵਾਣ ਨੇ ਇਸਤੋਂ ਪਹਿਲਾਂ ਵੀ ਬਹਿਰੀਨ ਅਤੇ ਸਾਊਦੀ ਅਰਬ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਪੰਜਾਬ ਸਮੇਤ ਭਾਰਤ ਦਾ ਨਾਮ ਰੌਸ਼ਨ ਕੀਤਾ ਸੀ। ਸ਼ਾਟਪੁੱਟ ਖੇਡਾਂ ਦੇ ਨਾਲ ਨਾਲ ਜੋਆਏ ਬੈਦਵਾਣ ਵੱਲੋਂ ਆਪਣੀ ਪੜਾਈ ਵੀ ਡੀ.ਏ.ਵੀ ਸੈਕਟਰ 8 ਤੋਂ ਕੀਤੀ ਜਾ ਰਹੀ ਹੈ।

Continue Reading

Mohali

ਸ੍ਰੀ ਗੁਰੂ ਰਾਮਦਾਸ ਜੀ ਦਾ 492ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

Published

on

By

ਐਸ ਏ ਐਸ ਨਗਰ, 27 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ 492ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਭਾਈ ਜਸਪਾਲ ਸਿੰਘ ਲੁਧਿਆਣੇ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਬ੍ਰਿਤਾਂਤ ਅਤੇ ਗੁਰੂ ਸਾਹਿਬਾਨ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਉਸਾਰੀ ਕਰਵਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਮਹੀਪਾਲ ਸਿੰਘ ਹਜੂਰੀ ਰਾਗੀ ਸ੍ਰੀ ਅਕਾਲ ਤਖਤ ਸਾਹਿਬ ਜੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸਿਮਰਨਜੀਤ ਸਿੰਘ ਸ੍ਰੀ ਖਡੂਰ ਸਾਹਿਬ ਵਾਲਿਆਂ ਵਲੋਂ ਗੁਰੂ ਸਾਹਿਬ ਜੀ ਦੁਆਰਾ ਉਚਾਰਨ 30 ਰਾਗਾਂ ਵਿੱਚ 679 ਸ਼ਬਦ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਬਿਰਾਜਮਾਨ ਹਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ।

ਇਸ ਤੋਂ ਇਲਾਵਾ ਭਾਈ ਪਲਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਬੀਬੀ ਪਾਲਜੀਤ ਕੌਰ ਲੁਧਿਆਣੇ ਵਾਲਿਆਂ ਦਾ ਢਾਡੀ ਜੱਥਾ, ਭਾਈ ਬਲਜਿੰਦਰ ਸਿੰਘ ਸ਼੍ਰੀ ਫਹਿਤਗੜ੍ਹਸਾਹਿਬ, ਭਾਈ ਸੁਖਜੀਤ ਸਿੰਘ ਗੁ ਬਾਉਲੀ ਸਾਹਿਬ, ਭਾਈ ਕੁਲਵਿੰਦਰ ਸਿੰਘ ਰਾਜਪੁਰਾ, ਭਾਈ ਸੁਰਿੰਦਰ ਸਿੰਘ ਗੁ ਸ੍ਰੀ ਫਤਿਹਗੜ੍ਹ ਸਾਹਿਬ, ਸ੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਭਾਈ ਜਗਸੀਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਨਾਮ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ।

ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਅਤੇ ਬਾਹਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।

ਗੁਰੂਦੁਆਰਾ ਸਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 8 ਨਵੰਬਰ ਨੂੰ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

Continue Reading

Mohali

ਜ਼ੀਰਕਪੁਰ ਦੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਬਾਕਰਪੁਰ-ਈਸਾਪੁਰ-ਸਤਾਬਗੜ੍ਹ ਕਾਜਵੇਅ ਦਾ 1.52 ਕਰੋੜ ਰੁਪਏ ਦਾ ਟੈਂਡਰ ਲੱਗਿਆ

Published

on

By

ਜ਼ੀਰਕਪੁਰ, 27 ਅਕਤੂਬਰ (ਸ.ਬ.) ਜ਼ੀਰਕਪੁਰ ਸ਼ਹਿਰ ਵਿੱਚ ਦਿਨੋ-ਦਿਨ ਗੰਭੀਰ ਹੋ ਰਹੀ ਟ੍ਰੈਫਿਕ ਜਾਮ ਦੀ ਸਮੱਸਿਆ ਦੇ ਹੱਲ ਲਈ ਬਾਕਰਪੁਰ ਤੋਂ ਵਾਇਆ ਈਸਾਪੁਰ ਅਤੇ ਸਤਾਬਗੜ੍ਹ ਕਾਜਵੇਅ ਦੇ ਨਿਰਮਾਣ ਸਬੰਧੀ ਪ੍ਰੋਜੈਕਟ ਸਬੰਧੀ 1.52 ਕਰੋੜ ਰੁਪਏ ਦਾ ਟੈਂਡਰ ਲਗਾ ਦਿੱਤਾ ਗਿਆ ਹੈ।

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਉਹਨਾਂ ਵਲੋਂ ਪੰਜਾਬ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਇਆ ਗਿਆ ਸੀ ਕਿ ਜ਼ੀਰਕਪੁਰ ਵਿੱਚ ਰੋਜ਼ਾਨਾ ਹਜ਼ਾਰਾਂ ਵਾਹਨਾਂ ਦੀ ਆਵਾਜਾਈ ਕਾਰਨ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਟ੍ਰੈਫਿਕ ਦੇ ਵਧਦੇ ਦਬਾਅ ਨੂੰ ਘਟਾਉਣ ਅਤੇ ਲੋਕਾਂ ਨੂੰ ਰਾਹਤ ਦੇਣ ਲਈ ਬਾਕਰਪੁਰ ਤੋਂ ਵਾਇਆ ਈਸਾਪੁਰ ਅਤੇ ਸਤਾਬਗੜ੍ਹ ਕਾਜਵੇਅ ਦਾ ਨਿਰਮਾਣ ਇੱਕ ਮਹੱਤਵਪੂਰਨ ਵਿਕਲਪ ਹੈ ਅਤੇ ਉਹਨਾਂ ਨੇ ਸਦਨ ਵਿੱਚ ਮੰਤਰੀ ਤੋਂ ਇਸ ਪ੍ਰੋਜੈਕਟ ਦੀ ਮੌਜੂਦਾ ਸਥਿਤੀ ਅਤੇ ਇਸ ਨੂੰ ਸ਼ੁਰੂ ਕਰਨ ਸਬੰਧੀ ਸਰਕਾਰ ਦੀ ਯੋਜਨਾ ਬਾਰੇ ਜਾਣਕਾਰੀ ਮੰਗੀ ਸੀ, ਜਿਸਦੇ ਜਵਾਬ ਵਿੱਚ ਮੰਤਰੀ ਨੇ ਦੱਸਿਆ ਕਿ ਕਾਜਵੇਅ ਦੇ ਨਿਰਮਾਣ ਲਈ 1.52 ਕਰੋੜ ਰੁਪਏ ਦੀ ਲਾਗਤ ਤੈਅ ਕੀਤੀ ਗਈ ਹੈ ਅਤੇ ਟੈਂਡਰ ਲੱਗ ਚੁੱਕਾ ਹੈ। ਇਸ ਪ੍ਰੋਜੈਕਟ ਨੂੰ 31 ਮਾਰਚ 2027 ਤੱਕ ਮੁਕੰਮਲ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਕਾਜਵੇਅ ਦੇ ਨਿਰਮਾਣ ਨਾਲ ਬਾਕਰਪੁਰ, ਈਸਾਪੁਰ, ਸਤਾਬਗੜ੍ਹ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਅਤੇ ਜ਼ੀਰਕਪੁਰ ਦੀ ਟ੍ਰੈਫਿਕ ਸਮੱਸਿਆ ਘਟਾਉਣ ਵਿੱਚ ਮਦਦ ਮਿਲਣ ਦੀ ਉਮੀਦ ਹੈ।

Continue Reading

Latest News

Trending