Mohali
79ਵੇਂ ਆਜ਼ਾਦੀ ਦਿਹਾੜੇ ਦੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲਹਿਰਾਇਆ ਝੰਡਾ
ਨਸ਼ਾ ਮੁਕਤ ਪੰਜਾਬ ਪ੍ਰਤੀ ਵਚਨਬੱਧਤਾ ਦੁਹਰਾਈ
ਐਸ ਏ ਐਸ ਨਗਰ, 15 ਅਗਸਤ (ਸ.ਬ.) ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 79ਵੇਂ ਆਜ਼ਾਦੀ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਸਿੰਘ ਸਰਕਾਰੀ ਕਾਲਜ, ਮੁਹਾਲੀ ਵਿਖੇ ਆਯੋਜਿਤ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮ ਦੌਰਾਨ ਪੰਜਾਬੀਆਂ ਨੇ ਲਗਭਗ 80 ਫੀਸਦੀ ਕੁਰਬਾਨੀਆਂ ਦਿੱਤੀਆਂ। ਉਹਨਾਂ ਇਸ ਮੌਕੇ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਅਤੇ ਊਧਮ ਸਿੰਘ ਵਰਗੇ ਦਿੱਗਜਾਂ ਦੇ ਨਾਲ-ਨਾਲ ਹਜ਼ਾਰਾਂ ਅਣਗੌਲੇ ਨਾਇਕਾਂ ਨੂੰ ਯਾਦ ਕੀਤਾ।
ਪੰਜਾਬ ਦੀ ਸੱਤਾਧਾਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਸz. ਖੁੱਡੀਆਂ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ 300 ਯੂਨਿਟ ਮੁਫ਼ਤ ਘਰੇਲੂ ਬਿਜਲੀ ਪ੍ਰਤੀ ਮਹੀਨਾ ਦਾ ਲਾਭ ਲਗਭਗ 80 ਫੀਸਦੀ ਆਬਾਦੀ ਨੂੰ ਲਾਭ ਪਹੁੰਚ ਰਿਹਾ ਹੈ। ਸਰਕਾਰ ਵਲੋਂ 55,000 ਤੋਂ ਵੱਧ ਨੌਕਰੀਆਂ ਯੋਗਤਾ ਦੇ ਆਧਾਰ ਤੇ ਪ੍ਰਦਾਨ ਕੀਤੀਆਂ ਗਈਆਂ ਹਨ, ਜੋ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦੀਆਂ ਹਨ।
ਉਹਨਾਂ ਕਿਹਾ ਕਿ ਸਰਕਾਰ ਵਲੋਂ ਸਿਹਤ ਸੰਭਾਲ, ਸਿਖਿਆ ਅਤੇ ਸਿੰਜਾਈ ਦੇ ਖੇਤਰ ਵਿੱਚ ਜਿਕਰਯੋਗ ਕੰਮ ਕੀਤਾ ਗਿਆ ਹੈ। ਆਮ ਆਦਮੀ ਕਲੀਨਿਕ ਮੁਫ਼ਤ ਸਲਾਹ-ਮਸ਼ਵਰੇ, ਟੈਸਟ ਅਤੇ ਦਵਾਈਆਂ ਦੀ ਪੂਰਤੀ ਕਰਦੇ ਹਨ। ਸਰਕਾਰ ਵਲੋਂ ਸਕੂਲਾਂ ਨੂੰ ਬਿਹਤਰ ਬੁਨਿਆਦੀ ਢਾਂਚੇ ਅਤੇ ਗੁਣਵੱਤਾ ਵਾਲੀ ਸਿੱਖਿਆ ਨਾਲ ਅਪਗ੍ਰੇਡ ਕੀਤਾ ਗਿਆ ਹੈ। ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੇ ਘਟਣ ਨੂੰ ਰੋਕਣ ਲਈ ਨਹਿਰੀ ਪਾਣੀ ਦੀ ਸਪਲਾਈ ਦਾ ਵਿਸਤਾਰ ਕੀਤਾ ਗਿਆ ਹੈ ਅਤੇ ਖੇਤੀਬਾੜੀ ਦੇ ਸੁਧਾਰ ਲਈ ਕਦਮ ਚੁੱਕੇ ਗਏ ਹਨ।
ਉਹਨਾਂ ਕਿਹਾ ਕਿ ਨਸ਼ਾ ਵਿਰੋਧੀ ਮੋਰਚੇ ਤੇ ਕੰਮ ਕਰਦਿਆਂ ਸਰਕਾਰ ਵਲੋਂ ਆਰੰਭੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਦਿੱਤਾ ਹੈ ਅਤੇ ਇਸ ਸਮੱਸਿਆ ਤੇ ਕਾਬੂ ਕੀਤਾ ਜਾ ਰਿਹਾ ਹੈ। ਇਸ ਦੌਰਾਨ ਨਸ਼ੇ ਦੇ ਸਮਗਲਰਾਂ ਵਲੋਂ ਡਰੱਗ ਮਨੀ ਰਾਹੀਂ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਢਾਹੁਣ ਅਤੇ ਗੈਰ-ਕਾਨੂੰਨੀ ਤੌਰ ਤੇ ਕਬਜ਼ੇ ਵਾਲੀਆਂ ਜ਼ਮੀਨਾਂ ਨੂੰ ਮੁੜ ਪ੍ਰਾਪਤ ਕਰਨ ਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਫਤਿਹਗੜ੍ਹ ਸਾਹਿਬ ਵਿਖੇ ਟੋਡਰ ਮੱਲ ਦੇ ਇਤਿਹਾਸਕ ਘਰ ਦੀ ਸੰਭਾਲ ਲਈ 19 ਤੋਂ 25 ਨਵੰਬਰ ਤੱਕ ਰਾਜ ਪੱਧਰੀ ਪ੍ਰੋਗਰਾਮਾਂ ਦਾ ਐਲਾਨ ਵੀ ਕੀਤਾ।
ਉਨ੍ਹਾਂ ਕਿਹਾ ਕਿ ਰਾਜ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਹਾਇਤਾ ਵਿੱਚ ਵਾਧਾ ਕਰਦਿਆਂ 1 ਕਰੋੜ ਰੁਪਏ ਦੀ ਮਦਦ ਅਤੇ ਸਰਕਾਰੀ ਨੌਕਰੀਆਂ ਵਿੱਚ 13 ਫੀਸਦੀ ਕੋਟਾ ਰਾਖਵਾਂ ਕੀਤਾ ਹੈ। ਸਰਕਾਰ ਵਲੋਂ ਖੇਡਾਂ ਨੂੰ ਹੱਲਾਸ਼ੇਰੀ ਦੇਣ ਲਈ ਓਲੰਪੀਅਨਾਂ ਅਤੇ ਏਸ਼ੀਆਈ ਤਗਮਾ ਜੇਤੂਆਂ ਨੂੰ ਨਕਦ ਇਨਾਮ, ਨੌਕਰੀਆਂ ਅਤੇ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਸਾਨਾਂ ਨੂੰ ਡੇਅਰੀ, ਸੂਰ ਪਾਲਣ, ਬੱਕਰੀ ਪਾਲਣ ਅਤੇ ਮੁਰਗੀਆਂ ਵਰਗੀਆਂ ਸਹਾਇਕ ਗਤੀਵਿਧੀਆਂ ਦੀ ਪੜਚੋਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਵੈਟਰਨਰੀ ਪੋਲੀਕਲੀਨਿਕਾਂ ਵਿੱਚ ਅੰਦਰੂਨੀ ਜਾਨਵਰਾਂ ਦੇ ਇਲਾਜ ਦੀਆਂ ਸਹੂਲਤਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ।
ਇਸ ਮੌਕੇ ਪੰਜ ਵੀਰ ਨਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਘੁਲਾਟੀਏ ਗੁਰਦੇਵ ਸਿੰਘ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਤੇ ਸਨਮਾਨਿਤ ਕੀਤਾ।
ਸz. ਖੁੱਡੀਆਂ ਨੇ ਡੀਸੀ ਕੋਮਲ ਮਿੱਤਲ ਅਤੇ ਐਸਐਸਪੀ ਹਰਮਨਦੀਪ ਸਿੰਘ ਹੰਸ ਦੇ ਨਾਲ ਡੀ ਐਸ ਪੀ ਜਤਿੰਦਰ ਸਿੰਘ ਚੌਹਾਨ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਪਰੇਡ ਦਾ ਨਿਰੀਖਣ ਵੀ ਕੀਤਾ। ਆਜਾਦੀ ਦਿਹਾੜੇ ਦੇ ਜਸ਼ਨਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ, ਸਕੂਲੀ ਵਿਦਿਆਰਥੀਆਂ ਦੁਆਰਾ ਸੱਭਿਆਚਾਰਕ ਪ੍ਰਦਰਸ਼ਨ, ਐਨਸੀਸੀ ਕੈਡਿਟਾਂ ਦੀ ਭਾਗੀਦਾਰੀ, ਅਤੇ ਸਰਕਾਰੀ ਪ੍ਰਾਇਮਰੀ ਸਕੂਲ, 3ਬੀ1 ਦੇ ਵਿਸ਼ੇਸ਼ ਵਿਦਿਆਰਥੀਆਂ ਦੁਆਰਾ ਰਾਸ਼ਟਰੀ ਗੀਤ ਦਾ ਗਾਇਨ ਸ਼ਾਮਲ ਸੀ।
ਇਸ ਮੌਕੇ ਡਾ. ਸੰਨੀ ਸਿੰਘ ਆਹਲੂਵਾਲੀਆ (ਚੇਅਰਮੈਨ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ), ਪਰਮਿੰਦਰ ਸਿੰਘ ਗੋਲਡੀ (ਚੇਅਰਮੈਨ, ਪੰਜਾਬ ਯੂਥ ਵਿਕਾਸ ਬੋਰਡ), ਪ੍ਰਭਜੋਤ ਕੌਰ (ਚੇਅਰਪਰਸਨ, ਜ਼ਿਲ੍ਹਾ ਯੋਜਨਾ ਕਮੇਟੀ), ਵਿਨੀਤ ਵਰਮਾ (ਮੈਂਬਰ, ਪੰਜਾਬ ਵਪਾਰੀ ਕਮਿਸ਼ਨ), ਅਮਿਤ ਜੈਨ (ਮੈਂਬਰ, ਪੰਜਾਬ ਗੌਰਵ ਸੇਵਾ ਕਮਿਸ਼ਨ), ਹਰਸੁਖਿੰਦਰ ਸਿੰਘ ਬੱਬੀ ਬਾਦਲ, ਅਤੇ ਐਸ.ਐਸ. ਸ੍ਰੀਵਾਸਤਵ (ਸਪੈਸ਼ਲ ਡੀ.ਜੀ.ਪੀ., ਸੁਰੱਖਿਆ, ਪੰਜਾਬ) ਵੀ ਹਾਜਿਰ ਸਨ।
Mohali
ਮੁਹਾਲੀ ਵਿੱਚ ਭਖਣ ਲੱਗੀਆਂ ਚੋਣ ਸਰਗਰਮੀਆਂ
ਚੋਣ ਲੜਣ ਦੇ ਚਾਹਵਾਨ ਆਗੂਆਂ ਵਲੋਂ ਸਰਗਰਮੀਆਂ ਤੇਜ਼
ਭੁਪਿੰਦਰ ਸਿੰਘ
ਐਸ ਏ ਐਸ ਨਗਰ, 26 ਅਕਤੂਬਰ
ਪੰਜਾਬ ਵਿਧਾਨਸਭਾ ਚੋਣਾਂ ਨੂੰ ਭਾਵੇਂ ਕਾਫੀ ਸਮਾਂ ਪਿਆ ਹੈ ਅਤੇ ਇਹਨਾਂ ਬਾਰੇ ਰਸਮੀ ਐਲਾਨ ਵੀ ਹੋਣਾ ਹੈ ਪਰੰਤੂ ਇਸ ਦੌਰਾਨ ਹਲਕੇ ਵਿੱਚ ਚੋਣ ਲੜਣ ਦੇ ਚਾਹਵਾਨ ਆਗੂਆਂ ਵਲੋਂ ਆਪੋ ਆਪਣੀਆਂ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ ਅਤੇ ਸਿਆਸੀ ਆਗੂ ਲੋਕਾਂ ਨਾਲ ਸੰਪਰਕ ਕਰਕੇ ਆਪਣੀ ਦਾਅਵੇਦਾਰੀ ਮਜਬੂਤ ਕਰਨ ਵਿੱਚ ਲੱਗ ਗਏ ਹਨ।
ਇਸ ਸੰਬੰਧੀ ਗੱਲ ਕਰੀਏ ਤਾਂ ਪਿਛਲੀ ਵਾਰ ਮੁਹਾਲੀ ਹਲਕੇ ਤੋਂ ਚੋਣ ਜਿੱਤਣ ਵਾਲੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਵਲੋਂ ਪਿਛਲੇ ਸਮੇਂ ਦੌਰਾਨ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਗਈਆਂ ਹਨ। ਕੁੱਝ ਸਮਾਂ ਪਹਿਲਾਂ ਹੋਈਆਂ ਨਗਰ ਨਿਗਮ ਚੋਣਾਂ ਦੌਰਾਨ ਬਹੁਮਤ ਹਾਸਿਲ ਕਰਕੇ ਅਤੇ ਆਪਣੇ ਪੁੱਤਰ ਸਰਬਜੀਤ ਸਿੰਘ ਸਮਾਣਾ ਨੂੰ ਨਗਰ ਨਿਗਮ ਦੇ ਮੇਅਰ ਦੀ ਚੋਣ ਜਿਤਵਾ ਕੇ ਉਹਨਾਂ ਦਾ ਹੌਂਸਲਾ ਪਹਿਲਾਂ ਹੀ ਕਾਫੀ ਵਧਿਆ ਹੋਇਆ ਹੈ ਅਤੇ ਪੰਜਾਬ ਦੀ ਸੱਤਾਧਾਰੀ ਧਿਰ ਨਾਲ ਸੰਬੰਧਿਤ ਹੋਣ ਕਾਰਨ ਉਹਨਾਂ ਕੋਲ ਲੋਕਾਂ ਵਿੱਚ ਜਾਣ ਦੇ ਮੌਕੇ ਵੀ ਜਿਆਦਾ ਹਨ। ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮੁਹਾਲੀ ਹਲਕੇ ਵਿੱਚ ਕਾਫੀ ਹੁੰਗਾਰਾ ਮਿਲਿਆ ਹੈ ਅਤੇ ਰੋਜਾਨਾ ਹੀ ਦੋ ਤਿੰਨ ਬਸਾਂ ਧਾਰਮਿਕ ਯਾਤਰਾ ਲਈ ਰਵਾਨਾ ਹੋ ਰਹੀਆਂ ਹਨ। ਇਸਦੇ ਨਾਲ ਹੀ ਪਿੰਡਾਂ ਦੇ ਵਸਨੀਕਾਂ ਨੂੰ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਪ੍ਰਾਪਰਟੀ ਕਾਰਡ ਵੀ ਵੰਡੇ ਜਾ ਰਹੇ ਹਨ ਅਤੇ ਹਲਕਾ ਵਿਧਾਇਕ ਇਸ ਵੇਲੇ ਪੂਰੀ ਤਰ੍ਹਾਂ ਸਰਗਰਮ ਦਿਖਦੇ ਹਨ।
ਪਿਛਲੀ ਵਾਰ ਹੋਈ ਚੋਣ ਦੌਰਾਨ ਦੂਜੇ ਨੰਬਰ ਤੇ ਰਹੀ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੰਤਰੀ ਸz. ਬਲਬੀਰ ਸਿੰਘ ਸਿੱਧੂ ਵੀ ਇਸ ਵੇਲੇ ਇਲੈਕਸ਼ਨ ਮੋਡ ਵਿੱਚ ਆ ਚੁੱਕੇ ਹਨ ਅਤੇ ਉਹਨਾਂ ਵਲੋਂ ਆਏ ਦਿਨ ਕੋਈ ਨਾ ਕੋਈ ਪ੍ਰੋਗਰਾਮ ਆਯੋਜਿਤ ਕਰਕੇ ਆਪਣੀਆਂ ਸਿਆਸੀ ਸਰਕਗਰਮੀਆਂ ਚਲਾਈਆਂ ਜਾ ਰਹੀਆਂ ਹਨ। ਇਸ ਦੌਰਾਨ ਪਾਰਟੀ ਵਲੋਂ ਸਰਕਾਰ ਦੇ ਖਿਲਾਫ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਹੋਣ ਜਾਂ ਫਿਰ ਹਲਕੇ ਦੇ ਪੱਧਰ ਤੇ ਕੀਤੇ ਜਾਣ ਵਾਲੇ ਸਿਆਸੀ ਸਮਾਗਮ ਉਹਨਾਂ ਵਲੋਂ ਵੀ ਆਪਣੀਆਂ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ।
ਪਿਛਲੀ ਵਾਰ ਚੋਣ ਲੜਣ ਵਾਲੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੀ ਗੱਲ ਕਰੀਏ ਤਾਂ ਭਾਜਪਾ ਦੀ ਟਿਕਟ ਤੇ ਚੋਣ ਲੜੇ ਸ੍ਰੀ ਸੰਜੀਵ ਵਸ਼ਿਸ਼ਠ ਵੀ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਉਹਨਾਂ ਵਲੋਂ ਵੀ ਪਾਰਟੀ ਦੀਆਂ ਸਰਗਰਮੀਆਂ ਨੂੰ ਕਾਫੀ ਤੇਜ ਕੀਤਾ ਜਾ ਚੁੱਕਿਆ ਹੈ। ਸ੍ਰੀ ਵਸ਼ਿਸ਼ਠ ਪਾਰਟੀ ਦੀ ਜਿਲ੍ਹਾ ਇਕਾਈ ਦੇ ਵੀ ਪ੍ਰਧਾਨ ਹਨ ਅਤੇ ਉਹਨਾਂ ਵਲੋਂ ਪਾਰਟੀ ਦੇ ਵੱਖ ਵੱਖ ਪ੍ਰੋਗਰਾਮਾਂ ਦੌਰਾਨ ਵੀ ਪੂਰੀ ਸਰਗਰਮੀ ਵਿਖਾਈ ਜਾ ਰਹੀ ਹੈ। ਇਸਦੇ ਇਲਾਵਾ ਉਹ ਸੋਸ਼ਲ ਮੀਡੀਆ ਤੇ ਵੀ ਪੂਰੇ ਸਰਗਰਮ ਹਨ ਅਤੇ ਮੁਹਾਲੀ ਹਲਕੇ ਨਾਲ ਸੰਬੰਧਿਤ ਵੱਖ ਵੱਖ ਮੁੱਦਿਆਂ ਬਾਰੇ ਆਵਾਜ ਚੁੱਕਦੇ ਰਹਿੰਦੇ ਹਨ।
ਪਿਛਲੀ ਵਾਰ ਹੋਈ ਚੋਣ ਦੌਰਾਨ ਚੌਥੇ ਨੰਬਰ ਤੇ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸz. ਪਰਵਿੰਦਰ ਸਿੰਘ ਸੋਹਾਣਾ ਵੀ ਪਿਛਲੇ ਕਾਫੀ ਸਮੇਂ ਤੋਂ ਇਲੈਕਸ਼ਨ ਮੋਡ ਵਿੱਚ ਹੀ ਚਲ ਰਹੇ ਹਨ ਅਤੇ ਉਹਨਾਂ ਵਲੋਂ ਵੀ ਆਪਣੀਆਂ ਸਿਆਸੀ ਸਰਗਰਮੀਆਂ ਤੇਜ ਕੀਤੀਆਂ ਜਾ ਚੁੱਕੀਆਂ ਹਨ।
ਹਾਲਾਂਕਿ ਹੁਣੇ ਇਹ ਤੈਅ ਨਹੀਂ ਹੋਇਆ ਹੈ ਕਿ ਇਹਨਾਂ ਪਾਰਟੀਆਂ ਵਲੋਂ ਪਿਛਲੀ ਵਾਰ ਚੋਣ ਲੜਣ ਵਾਲੇ ਇਹਨਾਂ ਉਮੀਦਵਾਰਾਂ ਨੂੰ ਹੀ ਪਾਰਟੀ ਟਿਕਟ ਤੇ ਚੋਣ ਲੜਾਈ ਜਾਵੇਗੀ ਜਾਂ ਫਿਰ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾਵੇਗਾ। ਇਸ ਦੌਰਾਨ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਚੋਣ ਸਮਝੌਤਾ ਹੋਣ ਦੀਆਂ ਕਿਆਸ ਅਰਾਈਆਂ ਵੀ ਜਾਰੀ ਹਨ ਅਤੇ ਕਾਂਰਗਸ ਪਾਰਟੀ ਦੇ ਕੁੱਝ ਆਗੂ ਵੀ ਇਸ ਵਾਰ ਚੋਣਾਂ ਦੌਰਾਨ ਆਪਣੀ ਕਿਸਮਤ ਅਜਮਾਉਣ ਲਈ ਆਪਣੀ ਦਾਅਵੇਦਾਰੀ ਪੇਸ਼ ਕਰਦੇ ਦਿਖ ਰਹੇ ਹਨ।
ਨਗਰ ਨਿਗਮ ਦੇ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਪਿਛਲੇ ਕਾਫੀ ਸਮੇਂ ਤੋਂ ਹਲਕੇ ਵਿੱਚ ਸੰਭਾਵੀ ਉਮੀਦਵਾਰ ਵਜੋਂ ਵਿਚਰ ਰਹੇ ਹਨ ਅਤੇ ਉਹਨਾਂ ਵਲੋਂ ਸਿੱਧੂ ਖੇਮੇ ਨੂੰ ਤਕੜੀ ਟੱਕਰ ਦਿੱਤੀ ਜਾ ਰਹੀ ਹੈ। ਇਸਦੇ ਨਾਲ ਹੀ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜਿਲ੍ਹਾ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਵੀ ਪਾਰਟੀ ਟਿਕਟ ਲਈ ਦਾਅਵੇਦਾਰੀ ਪੇਸ਼ ਕਰਦੇ ਦਿਖ ਰਹੇ ਹਨ। ਇਸ ਤਰ੍ਹਾਂ ਕਾਂਗਰਸੀ ਆਗੂ ਅਤੇ ਨਗਰ ਨਿਗਮ ਦੇ ਕੌਂਸਲਰ ਨਰਪਿੰਦਰ ਸਿੰਘ ਰੰਗੀ ਵੀ ਪਾਰਟੀ ਟਿਕਟ ਦੀ ਦੌੜ ਵਿੱਚ ਹਨ।
ਪਿਛਲੀ ਵਾਰ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਦੋ ਸੀਟਾਂ ਜਿੱਤਣ ਵਾਲੀ ਵਾਰਿਸ ਪੰਜਾਬ ਦੇ ਜੱਥੇਬੰਦੀ ਦੀ ਟਿਕਟ ਤੇ ਚੋਣ ਲੜਣ ਦ ਚਾਹਵਾਨ ਕਈ ਆਗੂ ਵੀ ਆਪੋ ਆਪਣੀਆਂ ਸਰਗਰਮੀਆਂ ਚਲਾ ਰਹੇ ਹਨ ਅਤੇ ਇਹਨਾਂ ਵਲੋਂ ਹਲਕੇ ਵਿੱਚ ਪੋਸਟਰ ਆਦਿ ਵੀ ਲੱਗੇ ਦਿਖਦੇ ਹਨ। ਇਸੇ ਤਰ੍ਹਾਂ ਨਗਰ ਨਿਗਮ ਦੇ ਆਜਾਦ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਵੀ ਇਸ ਵਾਰ ਹਲਕੇ ਤੋਂ ਚੋਣ ਲੜਣ ਲਈ ਸਿਆਸੀ ਸਰਗਰਮੀਆਂ ਚਲਾ ਰਹੇ ਹਨ।
ਪੰਜਾਬ ਵਿਧਾਨਸਭਾ ਦੀਆਂ ਅਗਲੀਆਂ ਚੋਣਾਂ ਵਾਸਤੇ ਆਉਂਦੇ ਦਿਨਾਂ ਵਿੱਚ ਮੁੱਖ ਚੋਣ ਕਮਿਸ਼ਨਰ ਦਾ ਦੌਰਾ ਹੋਣ ਜਾ ਰਿਹਾ ਹੈ ਜਿਸ ਦੌਰਾਨ ਉਹਨਾਂ ਵਲੋਂ ਪੰਜਾਬ ਵਿੱਚ ਵਿਧਾਨਸਭਾ ਚੋਣਾ ਦੀਆਂ ਤਿਆਰੀਆਂ ਦਾ ਜਾਇਜਾ ਲਿਆ ਜਾਣਾ ਹੈ ਅਤੇ ਉਸਤੋਂ ਬਾਅਦ ਚੋਣਾਂ ਦੀਆਂ ਤਿਆਰੀਆਂ ਦੇ ਆਧਾਰ ਤੇ ਚੋਣਾਂ ਸੰਬੰਧੀ ਅਗਲਾ ਫੈਸਲਾ ਹੋਣਾ ਹੈ।
ਆਉਣ ਵਾਲੇ ਦਿਨਾਂ ਦੌਰਾਨ ਚੋਣ ਸਰਗਰਮੀਆਂ ਨੇ ਹੋਰ ਤੇਜੀ ਫੜਣੀ ਹੈ ਉੱਥੇ ਚੋਣ ਲੜਣ ਦੇ ਚਾਹਵਾਨਾਂ ਦੀ ਗਿਦਤੀ ਵੀ ਖੁੱਲ ਕੇ ਸਾਮ੍ਹਣੇ ਆ ਜਾਣੀ ਹੈ।
Mohali
2 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਫੇਜ਼ 9 ਤੋਂ 11 ਤੱਕ ਮਾਰਕੀਟਾਂ ਦੀਆਂ ਪਾਰਕਿੰਗਾਂ ਦੀ ਰੀਕਾਰਪੈਟਿੰਗ ਦਾ ਕੰਮ : ਵਿਨੀਤ ਵਰਮਾ
ਫੇਜ਼ 11 ਦੀ ਮਾਰਕੀਟ ਵਿੱਚ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਸੁਣੀਆਂ
ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਵਪਾਰ ਮੰਡਲ ਮੁਹਾਲੀ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਬੀ ਸੀ ਸੈਲ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਵਿਨੀਤ ਵਰਮਾ ਵਲੋਂ ਫੇਜ਼ 11 ਦੀ ਮਾਰਕੀਟ ਦਾ ਦੌਰਾ ਕੀਤਾ ਗਿਆ ਅਤੇ ਮਾਰਕੀਟ ਦੇ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।
ਮੀਟਿੰਗ ਦੌਰਾਨ ਮਾਰਕੀਟ ਦੀ ਪਾਰਕਿਗ ਵਾਲੀ ਥਾਂ ਵਿੱਚ ਗਮਾਡਾ ਵਲੋਂ ਪਾਈ ਗਈ ਪਾਣੀ ਦੀ ਪਾਈਪ ਕਾਰਨ ਖਰਾਬ ਹੋਈ ਪਾਰਕਿੰਗ ਦੀ ਮੁਰੰਮਤ ਦਾ ਮੁੱਦਾ ਉਠਿਆ। ਮਾਰਕੀਟ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਫੇਜ਼ 9 ਤੋਂ 11 ਤਕ ਪਾਈਪ ਲਾਈਨ ਪਾਉਣ ਲਈ ਤਿੰਨ ਚਾਰ ਮਹੀਨੇ ਪਹਿਲਾਂ ਖੁਦਾਈ ਕਰਕੇ ਪਾਈਪਾਂ ਪਾਈਆਂ ਗਈਆਂ ਸਨ ਪਰੰਤੂ ਇਸ ਥਾਂ ਦੀ ਲੋੜੀਂਦੀ ਮੁਰੰਮਤ ਨਹੀਂ ਕਰਵਾਈ ਗਈ ਜਿਸ ਕਾਰਨ ਮਾਰਕੀਟ ਵਿੱਚ ਆਉਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਹੋਣਾ ਪੈਂਦਾ ਹੈ।
ਇਸ ਮੌਕੇ ਸ੍ਰੀ ਵਨੀਤ ਵਰਮਾ ਨੇ ਕਿਹਾ ਕਿ ਫੇਜ਼ 9,10 ਅਤੇ 11 ਦੀ ਪਾਰਕਿੰਗ ਦੀ ਮੁਰੰਮਤ ਦਾ ਕੰਮ ਅਗਲੇ ਇੱਕ ਦੋ ਦਿਨ ਵਿੱਚ ਆਰੰਭ ਹੋ ਜਾਵੇਗਾ। ਉਹਨਾਂ ਕਿਹਾ ਕਿ ਇਸ ਕੰਮ ਤੇ ਲਗਭਗ 2 ਕਰੋੜ ਰੁਪਏ ਖਰਚ ਹੋਣਗੇ ਅਤੇ ਇਸਨੂੰ ਛੇਤੀ ਹੀ ਮੁਕੰਮਲ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੰਮ ਦੇ ਮੁਕੰਮਲ ਹੋਣ ਤੇ ਕਾਰੋਬਾਰੀਆਂ ਦੀ ਪਿਛਲੇ ਲੰਮੇ ਦੀ ਮੰਗ ਪੂਰੀ ਹੋ ਜਾਵੇਗੀ ਅਤੇ ਪਿਛਲੇ ਸਮੇਂ ਤੋਂ ਚਲਦੀ ਆ ਰਹੀ ਪਾਰਕਿੰਗ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ।
ਸ੍ਰੀ ਵਿਨੀਤ ਵਰਮਾ ਨੇ ਦੱਸਿਆ ਕਿ ਇਸ ਮੌਕੇ ਵਪਾਰੀਆਂ ਦੇ ਹੋਰ ਮਸਲਿਆਂ ਤੇ ਵੀ ਚਰਚਾ ਕੀਤੀ ਗਈ, ਅਤੇ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਵਪਾਰੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਿਉਂਸਪਲ ਕੌਂਸਲਰ ਅਮਰਜੀਤ ਸਿੰਘ, ਵਾਰਡ ਨੰਬਰ 21 ਤੋਂ ਆਪ ਇੰਚਾਰਜ ਸਵਰਨ ਲਤਾ, ਨਰਿੰਦਰ ਸਿੰਘ, ਗੁਰਬਚਨ ਸਿੰਘ, ਹਰਪ੍ਰੀਤ ਸਿੰਘ, ਜਸਜੀਤ ਸਿੰਘ, ਰਿਸ਼ਵ ਗੋਇਲ, ਸੁਮਿਤ, ਸਤਿਸ਼ ਗਰਗ, ਅਨਿਲ ਕੁਮਾਰ, ਗੁਰਦੀਪ ਸਿੰਘ, ਮੋਹਿਤ, ਦੀਪਕ ਤਲਵਾਰ, ਹਰਜੀਤ ਸਿੰਘ ਜਸ਼ਨ, ਅਜੈਬ ਸਿੰਘ ਅਤੇ ਹੋਰ ਦੁਕਾਨਦਾਰ ਮੌਜੂਦ ਸਨ।
Mohali
ਮਟੌਰ ਵਿਖੇ ਮੁਫਤ ਮੈਡੀਕਲ ਕੈਂਪ ਦੌਰਾਨ 600 ਮਰੀਜ਼ਾਂ ਦੀ ਜਾਂਚ ਕੀਤੀ
ਅੱਖਾਂ ਤੇ ਦੰਦਾਂ ਦਾ ਮੁਫ਼ਤ ਚੈਕਅੱਪ ਅਤੇ ਦਵਾਈਆਂ ਵੰਡੀਆਂ
ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਸ੍ਰੀ ਸੱਤਿਆ ਨਾਰਾਇਣ ਮੰਦਿਰ, ਮਟੌਰ ਵਿਖੇ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਦੌਰਾਨ ਲਗਭਗ 600 ਮਰੀਜ਼ਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ। ਇਸ ਦੌਰਾਨ ਮਾਹਿਰ ਡਾਕਟਰਾਂ ਵਲੋਂ ਮਰੀਜਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸਦੇ ਨਾਲ ਹੀ ਅੱਖਾਂ ਅਤੇ ਦੰਦਾਂ ਦੀ ਵੀ ਜਾਂਚ ਕੀਤੀ ਗਈ।
ਜਿਕਰਯੋਗ ਹੈ ਕਿ ਇਹ ਕੈਂਪ ਸਾਬਕਾ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਹਰ ਐਤਵਾਰ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਲਗਾਇਆ ਗਿਆ ਸੀ। ਇਨ੍ਹਾਂ ਕੈਂਪਾਂ ਦੇ ਆਯੋਜਨ ਵਿੱਚ ਮੁਹਾਲੀ ਫਸਟ ਫਾਊਂਡੇਸ਼ਨ, ਹੈਡਨ ਕਲੀਨਿਕਸ ਅਤੇ ਤੇਰਾ ਹੀ ਤੇਰਾ ਸੰਸਥਾ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਲੋਕਾਂ ਦੀ ਸਿਹਤ ਦੀ ਸੰਭਾਲ ਕਰਨਾ ਅਤੇ ਉਨ੍ਹਾਂ ਨੂੰ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਇਨ੍ਹਾਂ ਮੈਡੀਕਲ ਕੈਂਪਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਅਕਸਰ ਲੋਕ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਰੁੱਝੇ ਹੋਣ ਕਾਰਨ ਸਿਹਤ ਦੀ ਜਾਂਚ ਨੂੰ ਅਣਗੌਲਿਆ ਕਰ ਦਿੰਦੇ ਹਨ, ਜਦਕਿ ਸਮੇਂ ਸਿਰ ਜਾਂਚ ਕਰਵਾਉਣ ਨਾਲ ਕਈ ਬਿਮਾਰੀਆਂ ਦੀ ਸ਼ੁਰੂਆਤੀ ਪੜਾਅ ਤੇ ਪਛਾਣ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਹੋ ਜਾਵੇ ਤਾਂ ਉਨ੍ਹਾਂ ਨੂੰ ਗੰਭੀਰ ਰੂਪ ਧਾਰਨ ਕਰਨ ਤੋਂ ਪਹਿਲਾਂ ਹੀ ਕਾਬੂ ਕਰਨ ਵਿੱਚ ਮਦਦ ਮਿਲਦੀ ਹੈ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
Punjab2 months agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Mohali2 months agoਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ਤੇ ਸੰਘਰਸ਼ ਤੇ ਆਧਾਰਿਤ ਪੁਸਤਕ ਦਾ ਲੋਕ ਅਰਪਣ 12 ਨੂੰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
National2 months agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
