Connect with us

Mohali

ਫੇਜ਼ 11 ਨੇੜੇ ਬਣੇ ਕੂੜੇ ਦੇ ਪਲਾਂਟ ਦੀ ਬਦਬੂ ਤੋਂ ਪਰੇਸ਼ਾਨ ਪਿੰਡ ਧਰਮਗੜ੍ਹ ਦੇ ਵਸਨੀਕਾਂ ਵਲੋਂ ਧਰਨਾ

Published

on

ਫੇਜ਼ 11 ਦੀਆਂ ਲਾਈਟਾਂ ਤੇ ਸੜਕੀ ਆਵਾਜਾਈ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ

ਐਸ ਏ ਐਸ ਨਗਰ, 18 ਅਗਸਤ (ਭਗਵੰਤ ਸਿੰਘ ਬੇਦੀ) ਮੁਹਾਲੀ ਦੇ ਫੇਜ਼ 11 ਤੋਂ ਧਰਮਗੜ੍ਹ ਨੂੰ ਜਾਂਦੀ ਸੜਕ ਉੱਪਰ ਬਣੇ ਕੂੜੇ ਦੇ ਡੰਪ ਦੀ ਬਦਬੂ ਤੋਂ ਪਰੇਸ਼ਾਨ ਪਿੰਡ ਧਰਮਗੜ੍ਹ ਦੇ ਨਿਵਾਸੀਆਂ ਨੇ ਬੀਤੀ ਸ਼ਾਮ ਸਰਪੰਚ ਕੁਲਵਿੰਦਰ ਸਿੰਘ ਦੀ ਅਗਵਾਈ ਵਿੱਚ ਚੰਡੀਗੜ੍ਹ ਤੋਂ ਏਅਰਪੋਰਟ ਨੂੰ ਜਾਂਦੀ ਸੜਕ ਉੱਪਰ ਫੇਜ਼ 11 ਦੀਆਂ ਲਾਈਟਾਂ ਤੇ ਸੜਕੀ ਆਵਾਜਾਈ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਪ੍ਰਦਰਸ਼ਨ ਦੌਰਾਨ ਪਿੰਡ ਧਰਮਗੜ੍ਹ ਦੇ ਵਸਨੀਕਾਂ ਦੇ ਪਿੰਡ ਕੰਬਾਲੀ ਅਤੇ ਫੇਜ਼ 11 ਦੇ ਵਸਨੀਕ ਵੀ ਰੋਸ ਮੁਜਹਾਰੇ ਵਿੱਚ ਸ਼ਾਮਿਲ ਹੋ ਗਏ।

ਇਸ ਮੌਕੇ ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ ਨੇ ਕਿਹਾ ਕਿ ਧਰਮਗੜ੍ਹ ਨੂੰ ਜਾਂਦੀ ਸੜਕ ਦੀ ਹਾਲਤ ਬਹੁਤ ਮਾੜੀ ਹੈ ਅਤੇ ਇਸ ਸੜਕ ਤੇ ਨਗਰ ਨਿਗਮ ਵਲੋਂ ਬਣਾਏ ਗਏ ਕੂੜੇ ਦੇ ਡੰਪ ਕਾਰਨ ਧਰਮਗੜ੍ਹ ਨਿਵਾਸੀਆਂ ਦਾ ਜੀਣਾ ਹਰਾਮ ਹੋ ਗਿਆ ਹੈ। ਉਹਨਾਂ ਮੰਗ ਕੀਤੀ ਕਿ ਇਥੋਂ ਕੂੜੇ ਦਾ ਡੰਪ ਚੁੱਕਿਆ ਜਾਵੇ ਫੇਜ਼ 11 ਤੋਂ ਧਰਮਗੜ੍ਹ ਨੂੰ ਜਾਂਦੀ ਸੜਕ ਦੀ ਮੁਰੰਮਤ ਕੀਤੀ ਜਾਵੇ ਤਾਂ ਕਿ ਧਰਮ ਗੜ ਦੇ ਨਿਵਾਸੀ ਸੁਖ ਦਾ ਸਾਹ ਲੈ ਸਕਣ।

ਇਸ ਰੋਸ ਮੁਜਹਾਰੇ ਵਿੱਚ ਪੰਚ ਗਿਆਨ ਸਿੰਘ, ਗੁਰਪਾਲ ਸਿੰਘ, ਮੋਹਣ ਸਿੰਘ, ਹਰਪ੍ਰੀਤ ਸਿੰਘ, ਮਨਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਹਿੱਸਾ ਲਿਆ। ਪਿਡ ਕੰਬਾਲੀ ਤੋਂ ਅਮਰਜੀਤ ਸਿੰਘ ਅਤੇ ਅਮਰੀਕ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਸਨੀਕ ਰੋਸ ਧਰਨੇ ਵਿੱਚ ਸ਼ਾਮਿਲ ਹੋ ਗਏ।

ਪ੍ਰਦਰਸ਼ਨਕਾਰੀਆਂ ਵਲੋਂ ਸੜਕੀ ਆਵਾਜਾਈ ਰੁਕਣ ਕਾਰਨ ਪੁਲੀਸ ਅਤੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਮੌਕਾ ਸੰਭਾਲਦਿਆਂ ਫੇਜ਼ 11 ਦੇ ਐਸ ਐਚ ਓ ਵਲੋਂ ਧਰਨਾਕਾਰੀਆਂ ਦੀ ਮੁਹਾਲੀ ਦੇ ਐਸ ਡੀ ਐਮ ਨਾਲ ਗੱਲਬਾਤ ਕਰਵਾਈ ਗਈ ਜਿਸ ਦੌਰਾਨ ਐਸ ਡੀ ਐਮ ਵਲੋਂ ਪਿੰਡ ਨਿਵਾਸੀਆਂ ਨੂੰ ਯਕੀਨ ਦਿਵਾਇਆ ਕਿ ਉਹਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਯੋਗ ਕਾਰਵਾਈ ਕੀਤੀ ਜਾਵੇਗੀ। ਇਸ ਸੰਬੰਧੀ ਐਸ ਡੀ ਐਮ ਮੁਹਾਲੀ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਅੱਜ (18 ਅਗਸਤ ) ਨੂੰ ਬਾਅਦ ਦੁਪਹਿਰ ਤਿੰਨ ਵਜੇ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ ਜਿਸ ਨੂੰ ਪ੍ਰਵਾਨ ਕਰਕੇ ਪਿੰਡ ਵਾਸੀਆਂ ਨੇ ਇਹ ਧਰਨਾ ਸਮਾਪਤ ਕਰ ਦਿੱਤਾ।

ਪਰੰਤੂ ਅੱਜ ਜਦੋਂ ਪਿੰਡ ਵਾਸੀਆਂ ਦਾ ਵਫਦ ਐਸ ਡੀ ਐਮ ਮੁਹਾਲੀ ਨਾਲ ਮੁਲਾਕਾਤ ਕਰਨ ਲਈ ਜਿਲ੍ਹਾ ਪ੍ਰਸ਼ਾਸ਼ਕੀ ਕਾਂਪਲੈਕਸ ਪਹੁੰਚਿਆ ਤਾਂ ਐਸ ਡੀ ਐਮ ਮੁਹਾਲੀ ਦੇ ਕਿਸੇ ਜਰੂਰੀ ਕੰਮ ਲਈ ਗਏ ਹੋਣ ਕਾਰਨ ਇਹ ਮੀਟਿੰਗ ਨਹੀਂ ਹੋ ਪਾਈ। ਇਸ ਮੌਕੇ ਪਿੰਡ ਦੇ ਪੰਚ ਗਿਆਨ ਸਿੰਘ ਨੇ ਕਿਹਾ ਕਿ ਜੇਕਰ ਪ੍ਰਸ਼ਾਸ਼ਨ ਵਲੋਂ ਪਿੰਡ ਵਾਸੀਆਂ ਦੀ ਇਸ ਸਮੱਸਿਆ ਦੇ ਹਲ ਲਈ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਣਗੇ।

ਇਸ ਦੌਰਾਨ ਫੇਜ਼ ਨਗਰ ਨਿਗਮ ਦੇ ਕੌਂਸਲਰ ਸz. ਕੁਲਵੰਤ ਸਿੰਘ ਕਲੇਰ ਨੇ ਕਿਹਾ ਕਿ ਉਹ ਇਸ ਥਾਂ ਤੇ ਬਣਾਏ ਗਏ ਇਸ ਕੂੜੇ ਦੇ ਪਲਾਂਟ ਨੂੰ ਤਬਦੀਲ ਕਰਨ ਲਈ ਪਿੰਡ ਧਰਮਗੜ੍ਹ ਅਤੇ ਕੰਬਾਲੀ ਦੇ ਵਸਨੀਕਾਂ ਵਲੋਂ ਕੀਤੇ ਗਏ ਰੋਸ ਮੁਜਾਹਰੇ ਦਾ ਸਮਰਥਨ ਕਰਦੇ ਹਨ ਅਤੇ ਇਸ ਸਮੱਸਿਆ ਦੇ ਹਲ ਲਈ ਜਰੂਰੀ ਹੈ ਕਿ ਸਾਰੇ ਪੀੜਿਤ ਇਕੱਠੇ ਹੋ ਕੇ ਨਗਰ ਨਿਗਮ ਅਤੇ ਪ੍ਰਸ਼ਾਸ਼ਨ ਦੇ ਖਿਲਾਫ ਸੰਘਰਸ਼ ਕਰਨ ਤਾਂ ਜੋ ਇਸ ਸਮੱਸਿਆ ਨੂੰ ਹਲ ਕਰਵਾਇਆ ਜਾ ਸਕੇ।

Continue Reading

Mohali

ਮੁਹਾਲੀ ਵਿੱਚ ਭਖਣ ਲੱਗੀਆਂ ਚੋਣ ਸਰਗਰਮੀਆਂ

Published

on

By

ਚੋਣ ਲੜਣ ਦੇ ਚਾਹਵਾਨ ਆਗੂਆਂ ਵਲੋਂ ਸਰਗਰਮੀਆਂ ਤੇਜ਼

ਭੁਪਿੰਦਰ ਸਿੰਘ

ਐਸ ਏ ਐਸ ਨਗਰ, 26 ਅਕਤੂਬਰ

ਪੰਜਾਬ ਵਿਧਾਨਸਭਾ ਚੋਣਾਂ ਨੂੰ ਭਾਵੇਂ ਕਾਫੀ ਸਮਾਂ ਪਿਆ ਹੈ ਅਤੇ ਇਹਨਾਂ ਬਾਰੇ ਰਸਮੀ ਐਲਾਨ ਵੀ ਹੋਣਾ ਹੈ ਪਰੰਤੂ ਇਸ ਦੌਰਾਨ ਹਲਕੇ ਵਿੱਚ ਚੋਣ ਲੜਣ ਦੇ ਚਾਹਵਾਨ ਆਗੂਆਂ ਵਲੋਂ ਆਪੋ ਆਪਣੀਆਂ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ ਅਤੇ ਸਿਆਸੀ ਆਗੂ ਲੋਕਾਂ ਨਾਲ ਸੰਪਰਕ ਕਰਕੇ ਆਪਣੀ ਦਾਅਵੇਦਾਰੀ ਮਜਬੂਤ ਕਰਨ ਵਿੱਚ ਲੱਗ ਗਏ ਹਨ।

ਇਸ ਸੰਬੰਧੀ ਗੱਲ ਕਰੀਏ ਤਾਂ ਪਿਛਲੀ ਵਾਰ ਮੁਹਾਲੀ ਹਲਕੇ ਤੋਂ ਚੋਣ ਜਿੱਤਣ ਵਾਲੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਵਲੋਂ ਪਿਛਲੇ ਸਮੇਂ ਦੌਰਾਨ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਗਈਆਂ ਹਨ। ਕੁੱਝ ਸਮਾਂ ਪਹਿਲਾਂ ਹੋਈਆਂ ਨਗਰ ਨਿਗਮ ਚੋਣਾਂ ਦੌਰਾਨ ਬਹੁਮਤ ਹਾਸਿਲ ਕਰਕੇ ਅਤੇ ਆਪਣੇ ਪੁੱਤਰ ਸਰਬਜੀਤ ਸਿੰਘ ਸਮਾਣਾ ਨੂੰ ਨਗਰ ਨਿਗਮ ਦੇ ਮੇਅਰ ਦੀ ਚੋਣ ਜਿਤਵਾ ਕੇ ਉਹਨਾਂ ਦਾ ਹੌਂਸਲਾ ਪਹਿਲਾਂ ਹੀ ਕਾਫੀ ਵਧਿਆ ਹੋਇਆ ਹੈ ਅਤੇ ਪੰਜਾਬ ਦੀ ਸੱਤਾਧਾਰੀ ਧਿਰ ਨਾਲ ਸੰਬੰਧਿਤ ਹੋਣ ਕਾਰਨ ਉਹਨਾਂ ਕੋਲ ਲੋਕਾਂ ਵਿੱਚ ਜਾਣ ਦੇ ਮੌਕੇ ਵੀ ਜਿਆਦਾ ਹਨ। ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮੁਹਾਲੀ ਹਲਕੇ ਵਿੱਚ ਕਾਫੀ ਹੁੰਗਾਰਾ ਮਿਲਿਆ ਹੈ ਅਤੇ ਰੋਜਾਨਾ ਹੀ ਦੋ ਤਿੰਨ ਬਸਾਂ ਧਾਰਮਿਕ ਯਾਤਰਾ ਲਈ ਰਵਾਨਾ ਹੋ ਰਹੀਆਂ ਹਨ। ਇਸਦੇ ਨਾਲ ਹੀ ਪਿੰਡਾਂ ਦੇ ਵਸਨੀਕਾਂ ਨੂੰ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਪ੍ਰਾਪਰਟੀ ਕਾਰਡ ਵੀ ਵੰਡੇ ਜਾ ਰਹੇ ਹਨ ਅਤੇ ਹਲਕਾ ਵਿਧਾਇਕ ਇਸ ਵੇਲੇ ਪੂਰੀ ਤਰ੍ਹਾਂ ਸਰਗਰਮ ਦਿਖਦੇ ਹਨ।

ਪਿਛਲੀ ਵਾਰ ਹੋਈ ਚੋਣ ਦੌਰਾਨ ਦੂਜੇ ਨੰਬਰ ਤੇ ਰਹੀ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੰਤਰੀ ਸz. ਬਲਬੀਰ ਸਿੰਘ ਸਿੱਧੂ ਵੀ ਇਸ ਵੇਲੇ ਇਲੈਕਸ਼ਨ ਮੋਡ ਵਿੱਚ ਆ ਚੁੱਕੇ ਹਨ ਅਤੇ ਉਹਨਾਂ ਵਲੋਂ ਆਏ ਦਿਨ ਕੋਈ ਨਾ ਕੋਈ ਪ੍ਰੋਗਰਾਮ ਆਯੋਜਿਤ ਕਰਕੇ ਆਪਣੀਆਂ ਸਿਆਸੀ ਸਰਕਗਰਮੀਆਂ ਚਲਾਈਆਂ ਜਾ ਰਹੀਆਂ ਹਨ। ਇਸ ਦੌਰਾਨ ਪਾਰਟੀ ਵਲੋਂ ਸਰਕਾਰ ਦੇ ਖਿਲਾਫ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਹੋਣ ਜਾਂ ਫਿਰ ਹਲਕੇ ਦੇ ਪੱਧਰ ਤੇ ਕੀਤੇ ਜਾਣ ਵਾਲੇ ਸਿਆਸੀ ਸਮਾਗਮ ਉਹਨਾਂ ਵਲੋਂ ਵੀ ਆਪਣੀਆਂ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ।

ਪਿਛਲੀ ਵਾਰ ਚੋਣ ਲੜਣ ਵਾਲੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੀ ਗੱਲ ਕਰੀਏ ਤਾਂ ਭਾਜਪਾ ਦੀ ਟਿਕਟ ਤੇ ਚੋਣ ਲੜੇ ਸ੍ਰੀ ਸੰਜੀਵ ਵਸ਼ਿਸ਼ਠ ਵੀ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਉਹਨਾਂ ਵਲੋਂ ਵੀ ਪਾਰਟੀ ਦੀਆਂ ਸਰਗਰਮੀਆਂ ਨੂੰ ਕਾਫੀ ਤੇਜ ਕੀਤਾ ਜਾ ਚੁੱਕਿਆ ਹੈ। ਸ੍ਰੀ ਵਸ਼ਿਸ਼ਠ ਪਾਰਟੀ ਦੀ ਜਿਲ੍ਹਾ ਇਕਾਈ ਦੇ ਵੀ ਪ੍ਰਧਾਨ ਹਨ ਅਤੇ ਉਹਨਾਂ ਵਲੋਂ ਪਾਰਟੀ ਦੇ ਵੱਖ ਵੱਖ ਪ੍ਰੋਗਰਾਮਾਂ ਦੌਰਾਨ ਵੀ ਪੂਰੀ ਸਰਗਰਮੀ ਵਿਖਾਈ ਜਾ ਰਹੀ ਹੈ। ਇਸਦੇ ਇਲਾਵਾ ਉਹ ਸੋਸ਼ਲ ਮੀਡੀਆ ਤੇ ਵੀ ਪੂਰੇ ਸਰਗਰਮ ਹਨ ਅਤੇ ਮੁਹਾਲੀ ਹਲਕੇ ਨਾਲ ਸੰਬੰਧਿਤ ਵੱਖ ਵੱਖ ਮੁੱਦਿਆਂ ਬਾਰੇ ਆਵਾਜ ਚੁੱਕਦੇ ਰਹਿੰਦੇ ਹਨ।

ਪਿਛਲੀ ਵਾਰ ਹੋਈ ਚੋਣ ਦੌਰਾਨ ਚੌਥੇ ਨੰਬਰ ਤੇ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸz. ਪਰਵਿੰਦਰ ਸਿੰਘ ਸੋਹਾਣਾ ਵੀ ਪਿਛਲੇ ਕਾਫੀ ਸਮੇਂ ਤੋਂ ਇਲੈਕਸ਼ਨ ਮੋਡ ਵਿੱਚ ਹੀ ਚਲ ਰਹੇ ਹਨ ਅਤੇ ਉਹਨਾਂ ਵਲੋਂ ਵੀ ਆਪਣੀਆਂ ਸਿਆਸੀ ਸਰਗਰਮੀਆਂ ਤੇਜ ਕੀਤੀਆਂ ਜਾ ਚੁੱਕੀਆਂ ਹਨ।

ਹਾਲਾਂਕਿ ਹੁਣੇ ਇਹ ਤੈਅ ਨਹੀਂ ਹੋਇਆ ਹੈ ਕਿ ਇਹਨਾਂ ਪਾਰਟੀਆਂ ਵਲੋਂ ਪਿਛਲੀ ਵਾਰ ਚੋਣ ਲੜਣ ਵਾਲੇ ਇਹਨਾਂ ਉਮੀਦਵਾਰਾਂ ਨੂੰ ਹੀ ਪਾਰਟੀ ਟਿਕਟ ਤੇ ਚੋਣ ਲੜਾਈ ਜਾਵੇਗੀ ਜਾਂ ਫਿਰ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾਵੇਗਾ। ਇਸ ਦੌਰਾਨ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਚੋਣ ਸਮਝੌਤਾ ਹੋਣ ਦੀਆਂ ਕਿਆਸ ਅਰਾਈਆਂ ਵੀ ਜਾਰੀ ਹਨ ਅਤੇ ਕਾਂਰਗਸ ਪਾਰਟੀ ਦੇ ਕੁੱਝ ਆਗੂ ਵੀ ਇਸ ਵਾਰ ਚੋਣਾਂ ਦੌਰਾਨ ਆਪਣੀ ਕਿਸਮਤ ਅਜਮਾਉਣ ਲਈ ਆਪਣੀ ਦਾਅਵੇਦਾਰੀ ਪੇਸ਼ ਕਰਦੇ ਦਿਖ ਰਹੇ ਹਨ।

ਨਗਰ ਨਿਗਮ ਦੇ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਪਿਛਲੇ ਕਾਫੀ ਸਮੇਂ ਤੋਂ ਹਲਕੇ ਵਿੱਚ ਸੰਭਾਵੀ ਉਮੀਦਵਾਰ ਵਜੋਂ ਵਿਚਰ ਰਹੇ ਹਨ ਅਤੇ ਉਹਨਾਂ ਵਲੋਂ ਸਿੱਧੂ ਖੇਮੇ ਨੂੰ ਤਕੜੀ ਟੱਕਰ ਦਿੱਤੀ ਜਾ ਰਹੀ ਹੈ। ਇਸਦੇ ਨਾਲ ਹੀ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜਿਲ੍ਹਾ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਵੀ ਪਾਰਟੀ ਟਿਕਟ ਲਈ ਦਾਅਵੇਦਾਰੀ ਪੇਸ਼ ਕਰਦੇ ਦਿਖ ਰਹੇ ਹਨ। ਇਸ ਤਰ੍ਹਾਂ ਕਾਂਗਰਸੀ ਆਗੂ ਅਤੇ ਨਗਰ ਨਿਗਮ ਦੇ ਕੌਂਸਲਰ ਨਰਪਿੰਦਰ ਸਿੰਘ ਰੰਗੀ ਵੀ ਪਾਰਟੀ ਟਿਕਟ ਦੀ ਦੌੜ ਵਿੱਚ ਹਨ।

ਪਿਛਲੀ ਵਾਰ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਦੋ ਸੀਟਾਂ ਜਿੱਤਣ ਵਾਲੀ ਵਾਰਿਸ ਪੰਜਾਬ ਦੇ ਜੱਥੇਬੰਦੀ ਦੀ ਟਿਕਟ ਤੇ ਚੋਣ ਲੜਣ ਦ ਚਾਹਵਾਨ ਕਈ ਆਗੂ ਵੀ ਆਪੋ ਆਪਣੀਆਂ ਸਰਗਰਮੀਆਂ ਚਲਾ ਰਹੇ ਹਨ ਅਤੇ ਇਹਨਾਂ ਵਲੋਂ ਹਲਕੇ ਵਿੱਚ ਪੋਸਟਰ ਆਦਿ ਵੀ ਲੱਗੇ ਦਿਖਦੇ ਹਨ। ਇਸੇ ਤਰ੍ਹਾਂ ਨਗਰ ਨਿਗਮ ਦੇ ਆਜਾਦ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਵੀ ਇਸ ਵਾਰ ਹਲਕੇ ਤੋਂ ਚੋਣ ਲੜਣ ਲਈ ਸਿਆਸੀ ਸਰਗਰਮੀਆਂ ਚਲਾ ਰਹੇ ਹਨ।

ਪੰਜਾਬ ਵਿਧਾਨਸਭਾ ਦੀਆਂ ਅਗਲੀਆਂ ਚੋਣਾਂ ਵਾਸਤੇ ਆਉਂਦੇ ਦਿਨਾਂ ਵਿੱਚ ਮੁੱਖ ਚੋਣ ਕਮਿਸ਼ਨਰ ਦਾ ਦੌਰਾ ਹੋਣ ਜਾ ਰਿਹਾ ਹੈ ਜਿਸ ਦੌਰਾਨ ਉਹਨਾਂ ਵਲੋਂ ਪੰਜਾਬ ਵਿੱਚ ਵਿਧਾਨਸਭਾ ਚੋਣਾ ਦੀਆਂ ਤਿਆਰੀਆਂ ਦਾ ਜਾਇਜਾ ਲਿਆ ਜਾਣਾ ਹੈ ਅਤੇ ਉਸਤੋਂ ਬਾਅਦ ਚੋਣਾਂ ਦੀਆਂ ਤਿਆਰੀਆਂ ਦੇ ਆਧਾਰ ਤੇ ਚੋਣਾਂ ਸੰਬੰਧੀ ਅਗਲਾ ਫੈਸਲਾ ਹੋਣਾ ਹੈ।

ਆਉਣ ਵਾਲੇ ਦਿਨਾਂ ਦੌਰਾਨ ਚੋਣ ਸਰਗਰਮੀਆਂ ਨੇ ਹੋਰ ਤੇਜੀ ਫੜਣੀ ਹੈ ਉੱਥੇ ਚੋਣ ਲੜਣ ਦੇ ਚਾਹਵਾਨਾਂ ਦੀ ਗਿਦਤੀ ਵੀ ਖੁੱਲ ਕੇ ਸਾਮ੍ਹਣੇ ਆ ਜਾਣੀ ਹੈ।

Continue Reading

Mohali

2 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਫੇਜ਼ 9 ਤੋਂ 11 ਤੱਕ ਮਾਰਕੀਟਾਂ ਦੀਆਂ ਪਾਰਕਿੰਗਾਂ ਦੀ ਰੀਕਾਰਪੈਟਿੰਗ ਦਾ ਕੰਮ : ਵਿਨੀਤ ਵਰਮਾ

Published

on

By

ਫੇਜ਼ 11 ਦੀ ਮਾਰਕੀਟ ਵਿੱਚ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਸੁਣੀਆਂ

ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਵਪਾਰ ਮੰਡਲ ਮੁਹਾਲੀ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਬੀ ਸੀ ਸੈਲ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਵਿਨੀਤ ਵਰਮਾ ਵਲੋਂ ਫੇਜ਼ 11 ਦੀ ਮਾਰਕੀਟ ਦਾ ਦੌਰਾ ਕੀਤਾ ਗਿਆ ਅਤੇ ਮਾਰਕੀਟ ਦੇ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।

ਮੀਟਿੰਗ ਦੌਰਾਨ ਮਾਰਕੀਟ ਦੀ ਪਾਰਕਿਗ ਵਾਲੀ ਥਾਂ ਵਿੱਚ ਗਮਾਡਾ ਵਲੋਂ ਪਾਈ ਗਈ ਪਾਣੀ ਦੀ ਪਾਈਪ ਕਾਰਨ ਖਰਾਬ ਹੋਈ ਪਾਰਕਿੰਗ ਦੀ ਮੁਰੰਮਤ ਦਾ ਮੁੱਦਾ ਉਠਿਆ। ਮਾਰਕੀਟ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਫੇਜ਼ 9 ਤੋਂ 11 ਤਕ ਪਾਈਪ ਲਾਈਨ ਪਾਉਣ ਲਈ ਤਿੰਨ ਚਾਰ ਮਹੀਨੇ ਪਹਿਲਾਂ ਖੁਦਾਈ ਕਰਕੇ ਪਾਈਪਾਂ ਪਾਈਆਂ ਗਈਆਂ ਸਨ ਪਰੰਤੂ ਇਸ ਥਾਂ ਦੀ ਲੋੜੀਂਦੀ ਮੁਰੰਮਤ ਨਹੀਂ ਕਰਵਾਈ ਗਈ ਜਿਸ ਕਾਰਨ ਮਾਰਕੀਟ ਵਿੱਚ ਆਉਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਹੋਣਾ ਪੈਂਦਾ ਹੈ।

ਇਸ ਮੌਕੇ ਸ੍ਰੀ ਵਨੀਤ ਵਰਮਾ ਨੇ ਕਿਹਾ ਕਿ ਫੇਜ਼ 9,10 ਅਤੇ 11 ਦੀ ਪਾਰਕਿੰਗ ਦੀ ਮੁਰੰਮਤ ਦਾ ਕੰਮ ਅਗਲੇ ਇੱਕ ਦੋ ਦਿਨ ਵਿੱਚ ਆਰੰਭ ਹੋ ਜਾਵੇਗਾ। ਉਹਨਾਂ ਕਿਹਾ ਕਿ ਇਸ ਕੰਮ ਤੇ ਲਗਭਗ 2 ਕਰੋੜ ਰੁਪਏ ਖਰਚ ਹੋਣਗੇ ਅਤੇ ਇਸਨੂੰ ਛੇਤੀ ਹੀ ਮੁਕੰਮਲ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੰਮ ਦੇ ਮੁਕੰਮਲ ਹੋਣ ਤੇ ਕਾਰੋਬਾਰੀਆਂ ਦੀ ਪਿਛਲੇ ਲੰਮੇ ਦੀ ਮੰਗ ਪੂਰੀ ਹੋ ਜਾਵੇਗੀ ਅਤੇ ਪਿਛਲੇ ਸਮੇਂ ਤੋਂ ਚਲਦੀ ਆ ਰਹੀ ਪਾਰਕਿੰਗ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ।

ਸ੍ਰੀ ਵਿਨੀਤ ਵਰਮਾ ਨੇ ਦੱਸਿਆ ਕਿ ਇਸ ਮੌਕੇ ਵਪਾਰੀਆਂ ਦੇ ਹੋਰ ਮਸਲਿਆਂ ਤੇ ਵੀ ਚਰਚਾ ਕੀਤੀ ਗਈ, ਅਤੇ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਵਪਾਰੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਿਉਂਸਪਲ ਕੌਂਸਲਰ ਅਮਰਜੀਤ ਸਿੰਘ, ਵਾਰਡ ਨੰਬਰ 21 ਤੋਂ ਆਪ ਇੰਚਾਰਜ ਸਵਰਨ ਲਤਾ, ਨਰਿੰਦਰ ਸਿੰਘ, ਗੁਰਬਚਨ ਸਿੰਘ, ਹਰਪ੍ਰੀਤ ਸਿੰਘ, ਜਸਜੀਤ ਸਿੰਘ, ਰਿਸ਼ਵ ਗੋਇਲ, ਸੁਮਿਤ, ਸਤਿਸ਼ ਗਰਗ, ਅਨਿਲ ਕੁਮਾਰ, ਗੁਰਦੀਪ ਸਿੰਘ, ਮੋਹਿਤ, ਦੀਪਕ ਤਲਵਾਰ, ਹਰਜੀਤ ਸਿੰਘ ਜਸ਼ਨ, ਅਜੈਬ ਸਿੰਘ ਅਤੇ ਹੋਰ ਦੁਕਾਨਦਾਰ ਮੌਜੂਦ ਸਨ।

Continue Reading

Mohali

ਮਟੌਰ ਵਿਖੇ ਮੁਫਤ ਮੈਡੀਕਲ ਕੈਂਪ ਦੌਰਾਨ 600 ਮਰੀਜ਼ਾਂ ਦੀ ਜਾਂਚ ਕੀਤੀ

Published

on

By

ਅੱਖਾਂ ਤੇ ਦੰਦਾਂ ਦਾ ਮੁਫ਼ਤ ਚੈਕਅੱਪ ਅਤੇ ਦਵਾਈਆਂ ਵੰਡੀਆਂ

ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਸ੍ਰੀ ਸੱਤਿਆ ਨਾਰਾਇਣ ਮੰਦਿਰ, ਮਟੌਰ ਵਿਖੇ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਦੌਰਾਨ ਲਗਭਗ 600 ਮਰੀਜ਼ਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ। ਇਸ ਦੌਰਾਨ ਮਾਹਿਰ ਡਾਕਟਰਾਂ ਵਲੋਂ ਮਰੀਜਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸਦੇ ਨਾਲ ਹੀ ਅੱਖਾਂ ਅਤੇ ਦੰਦਾਂ ਦੀ ਵੀ ਜਾਂਚ ਕੀਤੀ ਗਈ।

ਜਿਕਰਯੋਗ ਹੈ ਕਿ ਇਹ ਕੈਂਪ ਸਾਬਕਾ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਹਰ ਐਤਵਾਰ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਲਗਾਇਆ ਗਿਆ ਸੀ। ਇਨ੍ਹਾਂ ਕੈਂਪਾਂ ਦੇ ਆਯੋਜਨ ਵਿੱਚ ਮੁਹਾਲੀ ਫਸਟ ਫਾਊਂਡੇਸ਼ਨ, ਹੈਡਨ ਕਲੀਨਿਕਸ ਅਤੇ ਤੇਰਾ ਹੀ ਤੇਰਾ ਸੰਸਥਾ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਲੋਕਾਂ ਦੀ ਸਿਹਤ ਦੀ ਸੰਭਾਲ ਕਰਨਾ ਅਤੇ ਉਨ੍ਹਾਂ ਨੂੰ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਇਨ੍ਹਾਂ ਮੈਡੀਕਲ ਕੈਂਪਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਅਕਸਰ ਲੋਕ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਰੁੱਝੇ ਹੋਣ ਕਾਰਨ ਸਿਹਤ ਦੀ ਜਾਂਚ ਨੂੰ ਅਣਗੌਲਿਆ ਕਰ ਦਿੰਦੇ ਹਨ, ਜਦਕਿ ਸਮੇਂ ਸਿਰ ਜਾਂਚ ਕਰਵਾਉਣ ਨਾਲ ਕਈ ਬਿਮਾਰੀਆਂ ਦੀ ਸ਼ੁਰੂਆਤੀ ਪੜਾਅ ਤੇ ਪਛਾਣ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਹੋ ਜਾਵੇ ਤਾਂ ਉਨ੍ਹਾਂ ਨੂੰ ਗੰਭੀਰ ਰੂਪ ਧਾਰਨ ਕਰਨ ਤੋਂ ਪਹਿਲਾਂ ਹੀ ਕਾਬੂ ਕਰਨ ਵਿੱਚ ਮਦਦ ਮਿਲਦੀ ਹੈ।

Continue Reading

Latest News

Trending