Connect with us

Chandigarh

ਰਾਜ ਚੋਣ ਕਮਿਸ਼ਨ ਨੇ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਨਿਰਦੇਸ਼

Published

on

ਚੰਡੀਗੜ੍ਹ, 18 ਅਗਸਤ (ਸ.ਬ.) ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਮੈਂਬਰਾਂ ਨੂੰ ਚੁਣਨ ਲਈ ਆਮ ਚੋਣਾਂ 5 ਅਕਤੂਬਰ ਤੱਕ ਕਰਵਾਈਆਂ ਜਾਣੀਆਂ ਹਨ। ਇਨ੍ਹਾਂ ਚੋਣਾਂ ਲਈ ਪੰਚਾਇਤੀ ਵੋਟਰ ਸੂਚੀਆਂ, ਜੋ ਕਿ ਜ਼ਿਲ੍ਹਿਆਂ ਵੱਲੋਂ ਪਹਿਲਾਂ 3.3.2025 ਨੂੰ ਪ੍ਰਕਾਸ਼ਿਤ ਕਰਵਾਈਆਂ ਗਈਆਂ ਸਨ, ਨੂੰ ਅਪਡੇਟ ਕੀਤਾ ਜਾਣਾ ਹੈ।

ਇਸ ਸੰਬੰਧੀ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਵੋਟਰ ਸੂਚੀਆਂ ਦੀ ਯੋਗਤਾ 1.9.2025 ਅਨੁਸਾਰ ਅਪਡੇਸ਼ਨ ਕਰਨ ਲਈ ਹੇਠ ਹਦਾਇਤਾਂ ਜਾਰੀ ਕੀਤੀਆਂ ਹਨ।

ਹਿਦਾਇਤਾਂ ਅਨੁਸਾਰ ਮੌਜੂਦਾ ਵੋਟਰ ਸੂਚੀਆਂ ਦਾ ਖਰੜਾ 19.8.2025 ਨੂੰ ਪ੍ਰਕਾਸ਼ਿਤ ਕਰਨਾ ਮਿਤੀ, 20.8.2025 ਤੋਂ 27.8.2025 ਤੱਕ ਦਾਅਵੇ ਅਤੇ ਇਤਰਾਜ (ਜੇਕਰ ਕੋਈ ਹੋਵੇ, ਦਾਇਰ ਕਰਨਾ), 1.9.2025 ਤੱਕ ਦਾਅਵਿਆਂ ਅਤੇ ਇਤਰਾਜਾਂ ਦਾ ਨਿਪਟਾਰਾ ਕਰਨਾ, ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 3.9.2025 ਨੂੰ ਕਰਵਾਈ ਜਾਵੇ।

ਹਿਦਾਇਤਾਂ ਅਨੁਸਾਰ ਇਸ ਮੰਤਵ ਲਈ ਸਾਰੇ ਯੋਗ ਵਿਅਕਤੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ: 1, ਦਰਜ ਕੀਤੇ ਨਾਮਾਂ ਸਬੰਧੀ ਇਤਰਾਜ ਦਰਜ ਕਰਵਾਉਣ ਲਈ ਫਾਰਮ ਨੰ: 2, ਅਤੇ ਇੰਦਰਾਜ ਦੀ ਦਰੁਸਤੀ ਲਈ ਫਾਰਮ ਨੰ:3, ਦੀ ਵਰਤੋਂ ਕਰਨਗੇ। ਇਹ ਫਾਰਮ ਸਬੰਧਤ ਉਪ ਮੰਡਲ ਮੈਜਿਸਟ੍ਰੇਟਾਂ (ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ) ਦੇ ਦਫ਼ਤਰਾਂ ਵਿੱਚ ਉਪਲਬਧ ਹਨ ਅਤੇ ਕਮਿਸ਼ਨ ਦੀ ਵੈੱਬਸਾਈਟ ਤੋਂ ਡਾਊਨਲੋਡ ਕਰਕੇ ਵੀ ਅਸਾਨੀ ਨਾਲ ਪ੍ਰਾਪਤ ਕੀਤੇ ਜਾ ਸਕਦੇ ਹਨ।

ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਹਿਬਾਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਥਾਨਕ ਪੱਧਰ ਤੇ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਚੋਣ ਹਲਕਿਆਂ ਦੇ ਸਾਰੇ ਪੇਂਡੂ ਖੇਤਰਾਂ ਵਿੱਚ ਇਸ ਦਾ ਵਿਆਪਕ ਪ੍ਰਚਾਰ ਕਰਨ ਤਾਂ ਜੋ 1.9.2025 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਸਾਰੇ ਯੋਗ ਵਿਅਕਤੀਆਂ ਨੂੰ ਚੋਣਾਂ ਵਿੱਚ ਹਿੱਸਾ ਲੈਣ ਲਈ ਢੁੱਕਵਾਂ ਮੌਕਾ ਮਿਲ ਸਕੇ।

 

Continue Reading

Chandigarh

ਪੰਜਾਬ ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ

Published

on

By

ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਡਰੱਗ-ਮਨੀ ਮਾਮਲੇ ਵਿੱਚ ਲਗਪਗ 40,000 ਪੰਨਿਆਂ ਦੀ ਪੂਰਕ ਚਾਰਜਸ਼ੀਟ (ਸਪਲੀਮੈਂਟਰੀ ਦੋਸ਼ ਪੱਤਰ) ਦਾਖ਼ਲ ਕੀਤੀ ਗਈ ਹੈ।

ਸਰਕਾਰੀ ਬੁਲਾਰੇ ਅਨੁਸਾਰ ਜਾਂਚ ਦੌਰਾਨ ਇਸ ਮਾਮਲੇ ਨਾਲ ਜੁੜੇ ਲਗਪਗ 736.96 ਕਰੋੜ ਰੁਪਏ ਦੀ ਡਰੱਗ-ਮਨੀ (ਨਸ਼ੇ ਦੀ ਕਮਾਈ) ਦੇ ਲੈਣ-ਦੇਣ ਦਾ ਪਤਾ ਲਗਾਇਆ ਗਿਆ ਹੈ। ਇਸ ਵਿੱਚ 161 ਕਰੋੜ ਰੁਪਏ ਦੇ ਗ਼ੈਰ-ਹਿਸਾਬੀ ਨਕਦ ਜਮ੍ਹਾਂ, 141 ਕਰੋੜ ਰੁਪਏ ਸ਼ੱਕੀ ਵਿਦੇਸ਼ੀ ਇਕਾਈਆਂ ਰਾਹੀਂ ਭੇਜੇ ਗਏ ਅਤੇ 236 ਕਰੋੜ ਰੁਪਏ ਕੰਪਨੀਆਂ ਦੇ ਖਾਤਿਆਂ ਵਿੱਚ ਅਣ ਐਲਾਨੀ ਰਕਮ ਵਜੋਂ ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦਾਖ਼ਲ ਕੀਤੀ ਗਈ ਪਹਿਲੀ ਚਾਰਜਸ਼ੀਟ ਵਿੱਚ 540 ਕਰੋੜ ਰੁਪਏ ਦੀਆਂ ਸੰਪਤੀਆਂ ਦਾ ਜ਼ਿਕਰ ਕੀਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਜਾਂਚ ਵਿੱਚ ਮਜੀਠੀਆ ਦੇ ਵਿੱਤੀ ਨੈਟਵਰਕ, ਸ਼ਰਾਬ ਕੰਪਨੀਆਂ ਦੇ ਤਬਾਦਲਿਆਂ (ਟ੍ਰਾਂਸਫਰਾਂ) ਅਤੇ ਅੰਤਰਰਾਸ਼ਟਰੀ ਤਸਕਰਾਂ ਨਾਲ ਕਥਿਤ ਸਬੰਧਾਂ ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਕੇਸ ਦੇ ਪੁਰਾਣੇ ਰਿਕਾਰਡਾਂ ਵਿੱਚ ਸਤਪ੍ਰੀਤ ਸਿੰਘ ਉਰਫ਼ ‘ਸੱਤਾ’ ਅਤੇ ਪਰਮਿੰਦਰ ਸਿੰਘ ਉਰਫ਼ ‘ਪਿੰਡੀ’ ਨਾਲ ਉਨ੍ਹਾਂ ਦੇ ਸਬੰਧਾਂ ਤੇ ਵੀ ਸਵਾਲ ਖੜ੍ਹੇ ਕੀਤੇ ਗਏ ਸਨ, ਜਿਸ ਵਿੱਚ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਆਪਣੀ ਗੱਡੀ ਵਿੱਚ ਲੈ ਕੇ ਜਾਣ ਦੇ ਦਾਅਵੇ ਵੀ ਸ਼ਾਮਲ ਹਨ।

ਸਰਕਾਰੀ ਬੁਲਾਰੇ ਨੇ ਕਿਹਾ ਕਿ ਜਾਂਚ ਵਿੱਚ ਮਜੀਠੀਆ ਨਾਲ ਜੁੜੀਆਂ ਕੰਪਨੀਆਂ ਦੇ ਵਿੱਤੀ ਲੈਣ-ਦੇਣ ਦੀ ਵੀ ਜਾਂਚ ਕੀਤੀ ਗਈ ਹੈ, ਜਿਸ ਵਿੱਚ ‘ਸਰਾਇਆ ਇੰਡਸਟਰੀਜ਼’ ਪ੍ਰਮੁੱਖ ਤੌਰ ਤੇ ਸਾਹਮਣੇ ਆਈ ਹੈ। ਜਾਂਚ ਦੌਰਾਨ ਸ਼ਰਾਬ ਕੰਪਨੀਆਂ, ਸ਼ੱਕੀ ਵਿਦੇਸ਼ੀ ਇਕਾਈਆਂ ਅਤੇ ਅਕਾਲੀ ਆਗੂ ਨਾਲ ਜੁੜੇ ਵਪਾਰਕ ਸਹਿਯੋਗੀਆਂ ਦੇ ਲੈਣ-ਦੇਣ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

Continue Reading

Chandigarh

31 ਅਕਤੂਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

Published

on

By

ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 31 ਅਕਤੂਬਰ ਦਿਨ ਸ਼ਨੀਵਾਰ ਨੂੰ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ।

ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੇ ਹੋਵੇਗੀ, ਜਿਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।

ਹਾਲਾਂਕਿ ਮੀਟਿੰਗ ਦਾ ਏਜੰਡਾ ਕੀ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਮੌਕੇ ਤੇ ਹੀ ਤੈਅ ਕੀਤਾ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਕੋਈ ਵੱਡਾ ਤੋਹਫ਼ਾ ਦੇ ਸਕਦੀ ਹੈ।

Continue Reading

Chandigarh

ਵਿਜੀਲੈਂਸ ਵੱਲੋਂ ਲੁਧਿਆਣਾ ਨਗਰ ਨਿਗਮ ਦਾ ਇੰਸਪੈਕਟਰ 25,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਅਜੀਤ ਨਗਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜਾਇਦਾਦ ਨੂੰ ਉਸ ਦੇ ਅਤੇ ਉਸ ਦੇ ਭਰਾਵਾਂ ਦੇ ਨਾਮ ਤਬਦੀਲ ਕਰਵਾਉਣ ਲਈ ਉਨ੍ਹਾਂ ਵੱਲੋਂ ਲੋੜੀਂਦੇ ਦਸਤਾਵੇਜ਼ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਵਿਖੇ ਜਮ੍ਹਾਂ ਕਰਵਾਏ ਗਏ ਸਨ, ਜੋ ਸਬੰਧਤ ਇੰਸਪੈਕਟਰ ਸ਼ੁਭਮ, ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਨੂੰ ਮਾਰਕ ਕੀਤੇ ਗਏ ਸਨ। ਸ਼ਿਕਾਇਤਕਰਤਾ ਅਤੇ ਉਸ ਦੇ ਭਰਾਵਾਂ ਦੇ ਨਾਮ ਜੱਦੀ ਜਾਇਦਾਦ ਤਬਦੀਲ ਕਰਨ ਬਦਲੇ ਉਕਤ ਇੰਸਪੈਕਟਰ ਸ਼ੁਭਮ ਉਨ੍ਹਾਂ ਤੋਂ 25,000 ਰੁਪਏ ਰਿਸ਼ਵਤ ਮੰਗ ਰਿਹਾ ਸੀ।

ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਇੰਸਪੈਕਟਰ ਸ਼ੁਭਮ ਨੂੰ ਸ਼ਿਕਾਇਤਕਰਤਾ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending