Connect with us

Mohali

ਪਿੰਡ ਦਾਊ ਦੇ ਜਮੀਨੀ ਵਿਵਾਦ ਦਾ ਹੋਇਆ ਅੰਤ : ਸਤਨਾਮ ਸਿੰਘ ਦਾਉਂ

Published

on

 

ਐਸ ਏ ਐਸ ਨਗਰ, 19 ਅਗਸਤ (ਸ.ਬ.) ਪੰਜਾਬ ਅਗੇਂਸਟ ਕਰਪਸ਼ਨ ਸੰਸਥਾ ਦੇ ਪ੍ਰਧਾਨ ਸਤਨਾਮ ਦਾਊਂ ਨੇ ਕਿਹਾ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਚਰਚਾ ਵਿੱਚ ਆਏ ਪਿੰਡ ਦਾਊਂ ਦੇ ਜਮੀਨੀ ਵਿਵਾਦ ਦਾ ਅੰਤ ਹੋ ਗਿਆ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਇਸ ਸੰਬੰਧੀ ਮੁਹਾਲੀ ਦੇ ਵਿਧਾਇਕ ਅਤੇ ਪੰਜਾਬ ਸਰਕਾਰ ਵੱਲੋਂ ਉਸ ਘਪਲੇ ਦਾ ਨੋਟਿਸ ਲੈ ਕੇ ਇਸ ਸੰਬੰਧੀ ਪਾਸ ਕੀਤੇ ਗਏ ਸਾਰੇ ਮਤਿਆਂ ਨੂੰ ਕੈਂਸਲ ਕਰਵਾ ਕੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਸz. ਦਾਊਂ ਨੇ ਕਿਹਾ ਕਿ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਉਹਨਾਂ ਦੱਸਿਆ ਕਿ ਪਿੰਡ ਦਾਊ ਮੁਹਾਲੀ ਤਹਿਸੀਲ ਵਿੱਚ ਹੋਣ ਕਾਰਨ ਪਿੰਡ ਦੀ ਜਮੀਨ ਗਮਾਡਾ ਦੇ ਮਾਸਟਰ ਪਲਾਨ ਅਧੀਨ ਆਉਂਦੀ ਹੈ। ਪਿੰਡ ਦਾਊਂ ਦੀਆਂ ਬਹੁਤ ਸਾਰੀਆਂ ਜਮੀਨਾਂ ਵਿੱਚ ਬਿਲਡਰਾਂ ਨੇ ਨਜਾਇਜ਼ ਕਲੋਨੀਆਂ ਬਣਾਉਣ ਦੇ ਮਕਸਦ ਨਾਲ ਪਿੰਡ ਦੀਆਂ ਜਮੀਨਾਂ ਨੂੰ ਪੁਰਾਣੇ ਸਮਿਆਂ ਵਿੱਚ ਲੋਕਾਂ ਕੋਲੋਂ ਬਹੁਤ ਘੱਟ ਰੇਟ ਤੇ ਖਰੀਦ ਕੇ ਰੱਖੀਆਂ ਹੋਈਆਂ ਹਨ। ਹੁਣ ਬਿਲਡਰਾਂ ਨੇ ਵੱਡੇ ਲਾਭ ਕਮਾਉਣ ਦੇ ਮਕਸਦ ਨਾਲ ਬਹੁਮੰਜ਼ਿਲਾ ਫਲੈਟ ਅਤੇ ਵਪਾਰਕ ਸ਼ੋਰੂਮ ਆਦਿ ਬਣਾਉਣ ਲਈ ਅਫਸਰ ਸ਼ਾਹੀ ਅਤੇ ਕੁਝ ਚੁਣੇ ਹੋਏ ਨੁਮਾਇੰਦਿਆਂ ਨਾਲ ਮਿਲੀ ਭੁਗਤ ਕਰਕੇ ਜਮੀਨਾਂ ਨੂੰ ਗੈਰਕਨੂੰਨੀ ਤੌਰ ਤੇ ਨਗਰ ਕੌਂਸਲ ਖਰੜ ਵਿੱਚ ਸ਼ਾਮਿਲ ਕਰਵਾਉਣਾ ਸੁਰੂ ਕਰ ਦਿੱਤਾ ਹੈ।

ਉਹਨਾਂ ਕਿਹਾ ਕਿ ਨਜਾਇਜ਼ ਲਾਭ ਕਮਾਉਣ ਦੀ ਇਸ ਯੋਜਨਾ ਅਧੀਨ ਬਿਲਡਰਾਂ, ਪੰਚਾਇਤ ਮੈਬਰਾਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕਈ ਅਫ਼ਸਰਾਂ ਨੇ ਭ੍ਰਿਸ਼ਟਾਚਾਰ ਅਤੇ ਮਿਲੀਭੁਗਤ ਕਰਕੇ ਗੁਪਤ ਰੂਪ ਵਿੱਚ ਪੰਚਾਇਤ ਅਤੇ ਨਗਰ ਕੌਂਸਲ ਨੂੰ ਪੱਤਰ ਲਿਖ ਕੇ ਵਿੱਚ ਗਰਾਮ ਪੰਚਾਇਤ ਦਾਊ ਤੋਂ ਸਿਆਮ ਬਿਲਡਰ ਦੇ ਹੱਕ ਵਿੱਚ ਮਤੇ ਪਾਸ ਕਰਵਾ ਲਏ। ਅਫ਼ਸਰਾਂ ਵੱਲੋ ਲਿਖੇ ਪੱਤਰਾਂ ਵਿੱਚ ਸਿੱਧੇ ਰੂਪ ਵਿੱਚ ਪੰਚਾਇਤ ਅਤੇ ਨਗਰ ਕੌਂਸਲ ਨੂੰ ਇਹ ਲਿਖ ਦਿੱਤਾ ਕਿ ਬਿਲਡਰ ਨੂੰ ਲਾਭ ਦੇਣ ਲਈ ਦਾਊ ਦੀ ਪੰਜ ਏਕੜ ਪ੍ਰਾਈਵੇਟ ਜ਼ਮੀਨ (ਜੋ ਕਿ ਸਨੀ ਇਨਕਲੇਵ ਖਰੜ ਵਿੱਚੋਂ ਨਿਕਲਦੀ ਏਅਰਪੋਰਟ ਰੋਡ ਦੇ ਬਿਲਕੁਲ ਨਾਲ ਲੱਗਦੀ ਹੈ) ਨਗਰ ਕੌਂਸਲ ਵਿੱਚ ਸ਼ਾਮਿਲ ਕਰਕੇ ਸਿਆਮ ਬਿਲਡਰ ਨੂੰ ਦਿੱਤੀ ਜਾਵੇ ਤਾਂ ਕਿ ਉਹ ਉਥੇ ਕਲੋਨੀ ਕੱਟ ਕੇ ਵੇਚ ਸਕੇ।

ਉਹਨਾਂ ਕਿਹਾ ਕਿ ਇਸ ਗੱਲ ਦਾ ਖੁਲਾਸਾ ਉਦੋਂ ਹੋਇਆ ਜਦੋਂ ਨਗਰ ਕੌਂਸਲ ਖਰੜ ਨੇ ਆਪਣੇ ਚੁਣੇ ਹੋਏ ਨੁਮਾਇੰਦਿਆਂ ਨੂੰ ਦਫਤਰ ਡਿਪਟੀ ਕਮਿਸ਼ਨਰ ਮੁਹਾਲੀ ਵੱਲੋਂ 12 ਅਗਸਤ 2025 ਦੇ ਪੱਤਰ ਦਾ ਹਵਾਲਾ ਦੇ ਏਜੰਡਾ ਭੇਜ ਹੁਕਮ ਕਰ ਦਿੱਤੇ ਕਿ 14 ਅਗਸਤ ਦੀ ਮੀਟਿੰਗ ਵਿੱਚ ਦਾਊਂ ਪਿੰਡ ਦੀ ਜਮੀਨ ਨੂੰ ਨਗਰ ਕੌਂਸਲ ਖਰੜ ਵਿੱਚ ਸ਼ਾਮਿਲ ਕਰਕੇ ਬਿਲਡਰ ਨੂੰ ਦੇ ਦਿੱਤੀ ਜਾਵੇ। 13 ਅਗਸਤ ਨੂੰ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਅਤੇ ਜਦੋਂ ਪਿੰਡ ਵਾਸੀਆਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹਨਾਂ ਵਿੱਚ ਭਾਰੀ ਰੋਸ ਭਰ ਗਿਆ। ਪਿੰਡ ਵਾਸੀਆਂ ਨੇ ਨਗਰ ਕੌਂਸਲ ਖਰੜ ਦੇ ਚੁਣੇ ਹੋਏ ਨੁਮਾਇੰਦਿਆਂ ਨਾਲ ਤਾਲਮੇਲ ਕਰਕੇ ਇਸ ਗੈਰ ਕਾਨੂੰਨੀ ਮਤੇ ਖਿਲਾਫ ਭੁਗਤਣ ਦੀ ਅਪੀਲ ਕੀਤੀ ਅਤੇ ਨਾਲ ਹੀ ਡਿਪਟੀ ਕਮਿਸ਼ਨਰ ਮੁਹਾਲੀ, ਐਮ ਐਲ ਏ ਮੁਹਾਲੀ ਅਤੇ ਈਓ ਨਗਰ ਕੌਂਸਲ ਨੂੰ ਸ਼ਿਕਾਇਤਾਂ ਕੀਤੀਆਂ ਗਈਆਂ ਕਿ ਇਹ ਗੈਰ ਕਾਨੂੰਨੀ ਮਤਾ ਅਫ਼ਸਰਾਂ ਵੱਲੋਂ ਤਾਕਤ ਦੀ ਦੁਰਵਰਤੋਂ ਅਤੇ ਭਰਿਸ਼ਟਾਚਾਰ ਕਰਕੇ ਦਾਊਂ ਪਿੰਡ ਦੀ ਪੰਚਾਇਤ ਤੋਂ ਪਾਸ ਕਰਵਾਇਆ ਗਿਆ ਹੈ। ਉਹਨਾਂ ਵਲੋਂ ਮੰਗ ਕੀਤੀ ਗਈ ਅਜਿਹੇ ਕਿਸੇ ਵੀ ਮਤੇ ਨੂੰ ਤੁਰੰਤ ਰੋਕ ਕੇ ਇਸ ਭਰਿਸ਼ਟਾਚਾਰ ਵਿੱਚ ਸ਼ਾਮਿਲ ਚੁਣੇ ਹੋਏ ਨੁਮਾਇੰਦੇ ਅਤੇ ਅਫਸਰ ਖਿਲਾਫ ਕਾਰਵਾਈ ਕੀਤੀ ਜਾਵੇ।

ਸz. ਸਤਨਾਮ ਦਾਊਂ ਨੇ ਦਾਅਵਾ ਕੀਤਾ ਨੇ ਕਿ ਨਗਰ ਕੌਂਸਲ ਦੀ ਮੀਟਿੰਗ ਹੋਣ ਤੋਂ ਇੱਕ ਰਾਤ ਪਹਿਲਾਂ ਚੁਣੇ ਹੋਏ ਨੁਮਾਇੰਦਿਆਂ (ਦੀ ਖਰੀਦੋ ਫਰੋਖਤ ਕਰਕੇ) ਉਹਨਾਂ ਨੂੰ ਮਤੇ ਦੇ ਹੱਕ ਵਿੱਚ ਭੁਗਤਣ ਲਈ ਤਿਆਰ ਕਰ ਲਿਆ ਗਿਆ ਅਤੇ ਦੂਜੇ ਦਿਨ ਮੀਟਿੰਗ ਵਿੱਚ ਸਿਰਫ ਚਾਰ ਐਮ ਸੀ ਹੀ ਇਸ ਮਤੇ ਖਿਲਾਫ ਡਟੇ ਰਹੇ ਜਦੋਂਕਿ ਬਾਕੀ ਬਿਲਡਰ ਦੇ ਹੱਕ ਵਿੱਚ ਭੁਗਤ ਗਏ। ਉਹਨਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਤੋਂ ਦੂਜੇ ਦਿਨ ਸਤਨਾਮ ਦਾਊਂ ਅਤੇ ਉਸਦੇ ਸਾਥੀਆਂ ਨੇ ਮੁਹਾਲੀ ਦੇ ਵਿਧਾਇਕ ਨੂੰ ਸਾਰੀ ਗੱਲਬਾਤ ਦੇ ਸਹੀ ਤੱਥ ਅਤੇ ਸਬੂਤ ਦਿੱਤੇ, ਜਿਸਤੇ ਸ ਕੁਲਵੰਤ ਸਿੰਘ ਨੇ ਪਿੰਡ ਵਾਸੀਆਂ ਨੂੰ ਦੱਸਿਆ ਉਹਨਾਂ ਨੂੰ ਹਨੇਰੇ ਵਿੱਚ ਰੱਖ ਕੇ ਅਜਿਹੇ ਗੈਰ ਕਾਨੂੰਨੀ ਮਤੇ ਪਾਏ ਹਨ। ਉਹਨਾਂ ਪਿੰਡ ਵਾਸੀਆਂ ਨੂੰ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕਰਕੇ ਇਸ ਮਾਮਲੇ ਦੀ ਤਹਿ ਤੱਕ ਜਾ ਕੇ ਪੜਤਾਲ ਕਰਵਾਉ ਅਤੇ ਬਣਦੀ ਕਾਰਵਾਈ ਕਰਵਾਉਣ ਦਾ ਭਰੋਸਾ ਵੀ ਦਿੱਤਾ।

ਸz. ਦਾਊਂ ਨੇ ਕਿਹਾ ਕਿ ਵਿਧਾਇਕ ਵਲੋਂ ਕੀਤੇ ਵਾਅਦੇ ਮੁਤਾਬਕ ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਡਾਇਰੈਕਟਰ ਪੰਚਾਇਤਾਂ ਨੂੰ ਹੁਕਮ ਕੀਤੇ ਕਿ ਨਗਰ ਕੌਂਸਲ ਖਰੜ ਅਤੇ ਗ੍ਰਾਮ ਪੰਚਾਇਤ ਦਾਊਂ ਦੇ ਕਿਸੇ ਵੀ ਅਜਿਹੇ ਮਤੇ ਨੂੰ ਲਾਗੂ ਨਾ ਕੀਤਾ ਜਾਵੇ ਅਤੇ ਉਹਨਾਂ ਨੂੰ ਤਰੁੰਤ ਕੈਂਸਲ ਕਰ ਦਿੱਤਾ ਜਾਵੇ। ਜਿਸ ਕਾਰਨ ਗ੍ਰਾਮ ਪੰਚਾਇਤ ਦਾਊਂ ਨੇ ਜਰਨਲ ਇਜਲਾਸ ਸੱਦ ਕੇ ਪਹਿਲਾਂ ਪਾਏ ਮਤੇ ਨੂੰ ਕੈਂਸਲ ਕਰ ਦਿੱਤਾ ਹੈ ਜਿਸ ਨਾਲ ਇਹ ਯਕੀਨੀ ਬਣ ਗਿਆ ਹੈ ਕਿ ਪਿੰਡ ਦਾਊ ਦੀ ਜਮੀਨ ਨਗਰ ਕੌਂਸਲ ਖਰੜ ਵਿੱਚ ਸ਼ਾਮਿਲ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਪਿੰਡ ਦਾਊਂ ਦੇ ਪੰਚ ਸੁਖਵਿੰਦਰ ਸਿੰਘ, ਹਰਵਿੰਦਰ ਸਿੰਘ ਰਾਜੂ, ਪ੍ਰਿਤਪਾਲ ਸਿੰਘ, ਪਰਮਿੰਦਰ ਸਿੰਘ ਸੋਨੀ ਅਤੇ ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਇਹਨਾਂ ਮਤਿਆਂ ਨੂੰ ਸਬੰਧਤ ਵਿਭਾਗਾਂ ਤੋਂ ਪੱਕੀ ਤਰ੍ਹਾਂ ਖਾਰਜ ਕਰਵਾਇਆ ਜਾਵੇ ਅਤੇ ਇਸ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਅਫ਼ਸਰਾਂ ਅਤੇ ਨੁੰਮਾਇਦਿਆਂ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

Continue Reading

Mohali

ਮੁਹਾਲੀ ਦੇ ਜੁਡੀਸ਼ਿਅਲ ਕੋਰਟ ਸਮੇਤ ਅੱਧਾ ਦਰਜਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Published

on

By

ਪੁਲੀਸ ਪ੍ਰਸ਼ਾਸ਼ਨ ਹਾਈ ਅਲਰਟ ਤੇ, ਪੁਲੀਸ ਦੀ ਜਾਂਚ ਦੌਰਾਨ ਕੋਈ ਇਤਰਾਜਯੋਗ ਵਸਤੂ ਨਹੀਂ ਮਿਲੀ

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਮੁਹਾਲੀ ਦੇ ਜੁਡੀਸ਼ੀਅਲ ਕੋਰਟ ਕਾਂਪਲੈਕਸ ਸਮੇਤ ਸ਼ਹਿਰ ਦੇ ਲਗਭਗ ਅੱਧ ਦਰਜਨ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਈ ਮੇਲ ਪ੍ਰਾਪਤ ਹੋਈ ਹੈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ, ਐਸਏਐਸ ਨਗਰ (ਮੁਹਾਲੀ) ਪੁਲੀਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਫੇਜ਼ 6 ਵਿੱਚ ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ 69 ਵਿੱਚ ਸਥਿਤ ਪੈਰਾਗਾਨ ਸੀਨੀਅਰ ਸਕੈਂਡਰੀ ਸਕੂਲ ਤੋਂ ਇਲਾਵਾ ਰੇਆਨ ਸਕੂਲ, ਗੁਰੂਕੁਲ ਸਕੂਲ, ਆਰਕਿਜ ਇੰਟਨੈਸ਼ਨਲ ਸਕੂਲ ਸਮੇਤ ਕੁੱਝ ਹੋਰ ਸਕੂਲਾਂ ਨੂੰ ਧਮਕੀ ਵਾਲੀ ਈ ਮੇਲ ਮਿਲਣ ਤੋਂ ਬਾਅਦ ਇਹਨਾਂ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ। ਜਿਸਤੋਂ ਬਾਅਦ ਪੁਲੀਸ ਵਲੋਂ ਇਹਨਾਂ ਸਕੂਲਾਂ ਅਤੇ ਕੋਰਟ ਕਾਂਪਲੈਕਸ ਦੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਐਂਟੀ ਸਾਬੋਤਾਜ ਟੀਮਾਂ ਅਤੇ ਬੰਬ ਸਕੂਐਡ ਵਲੋਂ ਇਹਨਾਂ ਥਾਵਾਂ ਦੀ ਤਲਾਸ਼ੀ ਲਈ ਗਈ ਪਰੰਤੂ ਕੁੱਝ ਵੀ ਇਤਰਾਜ ਯੋਗ ਨਹੀਂ ਮਿਲਿਆ।

ਇਸ ਦੌਰਾਨ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਮਾਪਿਆਂ ਨੂੰ ਸੂਚਨਾ ਦੇ ਕੇ ਵਿਦਿਆਰਥੀਆਂ ਨੂੰ ਸਕੂਲ ਵਿੱਚੋਂ ਸੁਰਖਿਤ ਬਾਹਰ ਕੱਢ ਕੇ ਘਰ ਭੇਜ ਦਿੱਤਾ ਗਿਆ। ਇਸ ਦੌਰਾਨ ਛੋਟੇ ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਬੱਸਾਂ ਦੇ ਮਾਧਿਅਮ ਰਾਹੀਂ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਇਹਨਾਂ ਸਕੂਲਾਂ ਨੂੰ ਮਿਲੀ ਧਮਕੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਗਿਆ ਹੈ ਅਤੇ ਪੁਲੀਸ ਵਲੋਂ ਅੱਗੇ ਦੀ ਕਾਰਵਾਈ ਜਾਰੀ ਹੈ।

ਇਸ ਦੌਰਾਨ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਇਸ ਸੰਬੰਧੀ ਅਧਿਕਾਰਤ ਹੁਕਮ ਜਾਰੀ ਕਰਕੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ, ਡਿਪਟੀ ਕਮਿਸ਼ਨਰ ਮੁਹਾਲੀ, ਐਸ ਐਸ ਪੀ ਮੁਹਾਲੀ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਿਲ੍ਹਾ ਅਟਾਰਨੀ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਕਿ ਜਿਲ੍ਹਾ ਅਦਾਲਤ ਦੀ ਆਫੀਸ਼ੀਅਲ ਈ ਮੇਲ ਤੇ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਮੇਲ ਆਈ ਹੈ ਜਿਸਤੋਂ ਬਾਅਦ ਅਦਾਲਤਾਂ ਨੂੰ ਖਾਲੀ ਕਰਵਾ ਕੇ ਸੁਰਖਿਆ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਉੱਥੇ ਮੌਜੂਦ ਵਕੀਲਾਂ, ਅਦਾਲਤੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ। ਘਟਨਾ ਵਾਲੀ ਥਾਂ ਤੇ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਪਹੁੰਚੀਆਂ, ਜਿਨ੍ਹਾਂ ਵੱਲੋਂ ਕੋਰਟ ਕੰਪਲੈਕਸ ਦੇ ਚੱਪੇ-ਚੱਪੇ, ਦਫ਼ਤਰਾਂ ਅਤੇ ਖੁੱਲ੍ਹੇ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਪੂਰੇ ਅਦਾਲਤ ਪਰਿਸਰ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ ਅਤੇ ਜਾਂਚ ਮੁਕੰਮਲ ਹੋਣ ਤੱਕ ਕਿਸੇ ਵੀ ਆਮ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਡਰਨ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।

Continue Reading

Mohali

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੁਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।

ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੈ ਦੱਸਿਆ ਕਿ ਕਾਲਜ ਦੇ ਬੀ. ਏ. ਸਮੈਸਟਰ-5 ਦੇ ਵਿਦਿਆਰਥੀ ਸੰਜੀਵ ਗਿਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਅਤੇ 800 ਮੀਟਰ ਵਿੱਚ ਦੂਜਾ ਸਥਾਨ, ਭੰਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ, ਦਿੱਵਿਆ ਨੇ 1500 ਮੀਟਰ ਵਿੱਚ ਦੂਜਾ ਅਤੇ 800 ਮੀਟਰ ਵਿੱਚ ਤੀਜਾ ਸਥਾਨ ਅਤੇ ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ, ਸ਼ਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ, ਪ੍ਰੋ. ਜਗਤਾਰ ਸਿੰਘ ਵਲੋਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Continue Reading

Mohali

ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਪਹਿਲੀ ਜਿੰਮੇਵਾਰੀ : ਡਾ. ਅੰਕਿਤਾ ਕਾਂਸਲ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੈਅਰਮੈਨ ਰਣਜੀਤ ਪਾਲ ਸਿੰਘ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਚਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਅਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਨੁਮਾਇੰਦਿਆਂ ਨੇ ਭਾਗ ਲਿਆ।

ਇਸ ਮੌਕੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਰਹਿੰਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਕੋਲ ਪ੍ਰਾਪਤ ਵੱਖ-ਵੱਖ ਸ਼ਿਕਾਇਤਾਂ ਅਤੇ ਲੰਬਿਤ ਮਾਮਲਿਆਂ ਦੀ ਵਿਭਾਗ ਵਾਰ ਸਮੀਖਿਆ ਕੀਤੀ ਗਈ। ਸਹਾਇਕ ਕਮਿਸ਼ਨਰ (ਜਨਰਲ) ਨੇ ਗਮਾਡਾ, ਪਾਵਰਕਾਮ, ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਤੋਂ ਲੰਬਿਤ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜ ਅਨੁਸਾਰ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਨੂੰ ਬੇਲੋੜੀ ਦੇਰੀ ਕਾਰਨ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰ ਵਿਭਾਗ ਆਪਣੇ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਏ।

ਮੀਟਿੰਗ ਵਿੱਚ ਜਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਖਰੜ ਦੇ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਵਪਾਰੀ ਨੁਮਾਇੰਦੇ ਹਾਜ਼ਰ ਸਨ।

Continue Reading

Latest News

Trending