Connect with us

Mohali

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਡੀਕਲ ਅਫਸਰਾਂ ਦੀ ਨਸ਼ਾ ਪੀੜਤਾਂ ਦੇ ਇਲਾਜ ਦੀ ਅਗਲੇ ਪੱਧਰ ਦੀ ਸਿਖਲਾਈ ਦੀ ਸ਼ੁਰੂਆਤ

Published

on

 

ਨਸ਼ਾ ਪੀੜਤਾਂ ਦੇ ਇਲਾਜ ਲਈ ਤਰਲ ਅਤੇ ਓਰਲ ਸਬਸਟੀਚਿਊਸ਼ਨ ਥੈਰੇਪੀ ਦੀ ਸ਼ੁਰੂਆਤ

ਐਸ ਏ ਐਸ ਨਗਰ, 26 ਅਗਸਤ (ਸ.ਬ.) ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਅੱਜ ਇੱਥੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਲੱਸਟਰ ਰਿਸੋਰਸ ਸੈਂਟਰ, (ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਮੁਹਾਲੀ ਵਿਖੇ ਮੈਡੀਕਲ ਅਫਸਰਾਂ ਦੀ ਸਮਰੱਥਾ ਨਿਰਮਾਣ ਸਿਖਲਾਈ (ਨਸ਼ਾ ਪੀੜਤਾਂ ਦੇ ਇਲਾਜ ਲਈ ਅਗਲੇ ਪੱਧਰ ਦੀ ਸਿਖਲਾਈ) ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਵਿਗਿਆਨਕ ਸਿਖਲਾਈ, ਅਸਲ ਸਮੇਂ (ਰੀਅਲ ਟਾਈਮ) ਦੀ ਨਿਗਰਾਨੀ ਅਤੇ ਨਸ਼ਾ ਛੁਡਾਊ ਬੁਨਿਆਦੀ ਢਾਂਚੇ ਦੇ ਵਿਸਥਾਰ ਰਾਹੀਂ, ਅਸੀਂ ਇਲਾਜ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਮਰੀਜ਼-ਕੇਂਦ੍ਰਿਤ ਬਣਾਉਣ ਲਈ ਦ੍ਰਿੜ ਹਾਂ। ਮੈਡੀਕਲ ਅਫਸਰ, ਕੌਂਸਲਰ, ਪੁਲੀਸ ਕਰਮਚਾਰੀ ਅਤੇ ਮਨੋਵਿਗਿਆਨੀਆਂ ਨੂੰ ਪ੍ਰਭਾਵਸ਼ਾਲੀ, ਹਮਦਰਦੀ ਅਤੇ ਪੇਸ਼ੇਵਰ ਦੇਖਭਾਲ ਪ੍ਰਦਾਨ ਕਰਨ ਲਈ ਉੱਨਤ ਹੁਨਰ ਅਤੇ ਸਿਖਲਾਈ ਨਾਲ ਲੈਸ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਸਿਖਲਾਈ ਪ੍ਰੋਗਰਾਮ ਅਨੰਨਿਆ ਬਿਰਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਏਮਜ਼, ਮੁਹਾਲੀ ਵਿਖੇ ਸਥਾਪਿਤ ਡੇਟਾ ਇੰਟੈਲੀਜੈਂਸ ਐਂਡ ਟੈਕਨੀਕਲ ਸਪੋਰਟ ਯੂਨਿਟ ਰਾਹੀਂ ਪੰਜਾਬ ਦੀਆਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਇੱਕ ਵੱਡੀ ਰਣਨੀਤੀ ਦਾ ਹਿੱਸਾ ਹੈ। ਇਸਦੇ ਤਹਿਤ ਅੰਬੇਦਕਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਮੁਹਾਲੀ ਵਿਖੇ ਏਮਜ਼ ਤੋਂ ਸਿਖਲਾਈ ਪ੍ਰਾਪਤ ਮਨੋ ਰੋਗ ਮਾਹਿਰ ਸਿਧਾਂਤਕ ਗਿਆਨ, ਵਿਹਾਰਕ ਹੁਨਰ ਅਤੇ ਕਾਨੂੰਨੀ ਜਾਗਰੂਕਤਾ ਨੂੰ ਕਵਰ ਕਰਦੇ ਹੋਏ ਪੰਜ ਦਿਨਾਂ ਦਾ ਸਿਖਲਾਈ ਪ੍ਰੋਗਰਾਮ ਚਲਾ ਰਹੇ ਹਨ। ਇਸਦਾ ਉਦੇਸ਼ ਮੈਡੀਕਲ ਅਫਸਰਾਂ ਅਤੇ ਸਹਿਯੋਗੀ ਸਟਾਫ ਦੀ ਸਮਰੱਥਾ ਨੂੰ ਵਧਾਉਣਾ ਹੈ ਤਾਂ ਜੋ ਜ਼ਮੀਨੀ ਪੱਧਰ ਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਸੰਬੰਧੀ ਵਿਗਾੜਾਂ ਦਾ ਢੁਕਵਾਂ ਪ੍ਰਬੰਧਨ ਕੀਤਾ ਜਾ ਸਕੇ।

ਉਹਨਾਂ ਕਿਹਾ ਕਿ ਪੰਜਾਬ ਭਰ ਵਿੱਚ 5,000 ਤੋਂ ਵੱਧ ਸਮਰਪਿਤ ਨਸ਼ਾ ਛੁਡਾਊ ਅਤੇ ਪੁਨਰਵਾਸ ਬੈਡ ਸਮਰੱਥਾ ਉਪਲਬਧ ਕਰਵਾਈ ਗਈ ਹੈ। ਸਰਕਾਰ ਵੱਲੋਂ 36 ਸਰਕਾਰੀ ਨਸ਼ਾ ਛੁਡਾਊ ਕੇਂਦਰਾਂ, 19 ਸਰਕਾਰੀ ਪੁਨਰਵਾਸ ਕੇਂਦਰਾਂ, 143 ਨਿੱਜੀ ਨਸ਼ਾ ਛੁਡਾਊ ਕੇਂਦਰਾਂ ਅਤੇ 72 ਨਿੱਜੀ ਪੁਨਰਵਾਸ ਕੇਂਦਰਾਂ ਤੇ ਬੋਰਡਿੰਗ, ਰਿਹਾਇਸ਼, ਭੋਜਨ ਅਤੇ ਦਵਾਈਆਂ ਸਮੇਤ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਅੰਮ੍ਰਿਤਸਰ, ਬਠਿੰਡਾ, ਕਪੂਰਥਲਾ ਵਿੱਚ ਮੈਥਾਡੋਨ ਪ੍ਰਣਾਲੀ ਨਾਲ ਨਸ਼ਾ ਪੀੜਤਾਂ ਦਾ ਇਲਾਜ ਸ਼ੁਰੂ ਕਰਨ ਉਪਰੰਤ ਜਲੰਧਰ, ਮੁਹਾਲੀ, ਫਰੀਦਕੋਟ ਅਤੇ ਪਟਿਆਲਾ ਵਿੱਚ ਇਸ ਦਾ ਵਿਸਥਾਰ ਚੱਲ ਰਿਹਾ ਹੈ।

ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਬਸੰਤ ਗਰਗ, ਸਕੱਤਰ ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ, ਸ਼੍ਰੀਮਤੀ ਭਵਨੀਤ ਭਾਰਤੀ, ਡਾਇਰੈਕਟਰ ਪ੍ਰਿੰਸੀਪਲ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੁਹਾਲੀ, ਨਵਦੀਪ ਸੈਣੀ, ਮੈਡੀਕਲ ਸੁਪਰਡੈਂਟ (ਏਆਈਐਮਐਸ), ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ 35 ਮੈਡੀਕਲ ਅਫਸਰਾਂ ਦਾ ਬੈਚ ਸ਼ਾਮਲ ਸੀ ਜੋ ਮਾਸਟਰ ਟ੍ਰੇਨਰਾਂ ਵਜੋਂ ਏਮਜ਼ ਤੋਂ ਸਿਖਲਾਈ ਲੈ ਕੇ ਆਏ ਚਾਰ ਮਨੋ ਰੋਗ ਮਾਹਿਰਾਂ ਪਾਸੋਂ ਸਿਖਲਾਈ ਪ੍ਰਾਪਤ ਕਰ ਰਹੇ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending