Connect with us

National

ਕੋਚਿੰਗ ਸੈਂਟਰ ਹਾਦਸੇ ਵਿੱਚ ਬੇਸਮੈਂਟ ਮਾਲਕ ਸਮੇਤ 5 ਹੋਰ ਵਿਅਕਤੀ ਗ੍ਰਿਫ਼ਤਾਰ

Published

on

 

ਨਗਰ ਨਿਗਮ ਵੱਲੋਂ ਇੱਕ ਜੂਨੀਅਰ ਇੰਜਨੀਅਰ ਬਰਖਾਸਤ ਅਤੇ ਇੱਕ ਅਸਿਸਟੈਂਟ ਇੰਜਨੀਅਰ ਮੁਅੱਲਤ

ਨਵੀਂ ਦਿੱਲੀ, 29 ਜੁਲਾਈ (ਸ.ਬ.) ਦਿੱਲੀ ਪੁਲੀਸ ਨੇ ਰਾਸ਼ਟਰੀ ਰਾਜਧਾਨੀ ਦੇ ਓਲਡ ਰਾਜਿੰਦਰ ਨਗਰ ਇਲਾਕੇ ਵਿੱਚ ਇਕ ਕੋਚਿੰਗ ਸੈਂਟਰ ਦੀ ਚਾਰ ਮੰਜ਼ਿਲਾ ਇਮਾਰਤ ਦੇ ਬੇਸਮੈਂਟ ਵਿੱਚ ਪਾਣੀ ਭਰਨ ਕਾਰਨ ਤਿੰਨ ਸਿਵਲ ਸੇਵਾ ਵਿਦਿਆਰਥੀਆਂ ਦੀ ਮੌਤ ਹੋਣ ਦੇ ਮਾਮਲੇ ਵਿੱਚ 5 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਬੇਸਮੈਂਟ ਦਾ ਮਾਲਕ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਗਿਣਤੀ 7 ਹੋ ਗਈ ਹੈ। ਦਿੱਲੀ ਪੁਲੀਸ ਨੇ ਰਾਵ ਆਈ.ਏ.ਐਸ. ਸਟਡੀ ਸਰਕਿਲ ਦੇ ਮਾਲਕ ਅਤੇ ਕੋਆਰਡੀਨੇਟਰ ਨੂੰ ਬੀਤੇ ਦਿਨ ਹੀ ਗ੍ਰਿਫ਼ਤਾਰ ਕਰ ਲਿਆ ਸੀ। ਨਗਰ ਨਿਗਮ ਨੇ ਇਕ ਜੂਨੀਅਰ ਇੰਜਨੀਅਰ ਨੂੰ ਬਰਖਾਸਤ ਕਰ ਦਿੱਤਾ ਹੈ ਜਦਕਿ ਇਕ ਅਸਿਸਟੈਂਟ ਇੰਜਨੀਅਰ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਮਾਮਲੇ ਤੇ ਭਾਜਪਾ ਵੱਲੋਂ ਆਪ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਪ੍ਰਦਰਸ਼ਨਕਾਰੀਆਂ ਦਾ ਰੋਸ ਵਧਦਾ ਦੇਖ ਪੁਲੀਸ ਨੇ ਉਨ੍ਹਾਂ ਨੂੰ ਖਿੰਡਾਉਣ ਲਈ ਪਾਣੀ ਦੀਆਂ ਬੌਛਾੜਾਂ ਮਾਰੀਆਂ।

ਫਾਇਰ ਵਿਭਾਗ ਨੇ ਰਾਓ ਆਈਏਐਸ ਕੋਚਿੰਗ ਸੈਂਟਰ ਦੀ ਫਾਇਰ ਐਨਓਸੀ ਰੱਦ ਕਰ ਦਿੱਤੀ ਹੈ। ਵਿਭਾਗ ਨੇ ਦੋਸ਼ ਲਾਇਆ ਹੈ ਕਿ ਉਕਤ ਸੈਂਟਰ ਨੇ ਗਲਤ ਜਾਣਕਾਰੀ ਦੇ ਕੇ ਐਨਓਸੀ ਹਾਸਲ ਕੀਤੀ ਸੀ। ਇਸ ਸੈਂਟਰ ਖ਼ਿਲਾਫ ਕਾਰਵਾਈ ਦੀ ਮੰਗ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਤੋਂ ਬਾਅਦ ਨਗਰ ਨਿਗਮ ਦੇ ਵੱਖ ਵੱਖ ਵਿਭਾਗਾਂ ਨੇ ਇਸ ਸੈਂਟਰ ਖ਼ਿਲਾਫ ਕਾਗਜ਼ੀ ਜਾਂਚ ਕਰਨ ਤੋਂ ਬਾਅਦ ਕਾਰਵਾਈ ਵੀ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੁਲੀਸ ਨੇ ਉਨ੍ਹਾਂ ਖ਼ਿਲਾਫ਼ ਗੈਰ-ਇਰਾਦਤਨ ਕਤਲ ਸਮੇਤ ਹੋਰ ਦੋਸ਼ਾਂ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਪੁਲੀਸ ਡਿਪਟੀ ਕਮਿਸ਼ਨਰ ਐਮ. ਹਰਸ਼ਵਰਧਨ ਨੇ ਦੱਸਿਆ ਕਿ ਇਮਾਰਤ ਦੀ ਹਰੇਕ ਮੰਜ਼ਿਲ ਦਾ ਦਾ ਮਾਲਕ ਵੱਖ-ਵੱਖ ਵਿਅਕਤੀ ਹੈ। ਉਨ੍ਹਾਂ ਕਿਹਾ ਕਿ ਰਾਜਿੰਦਰ ਨਗਰ ਵਿੱਚ ਕੋਚਿੰਗ ਸੈਂਟਰ ਦੀ ਇਮਾਰਤ ਵਿੱਚ ਅਚਾਨਕ ਪਾਣੀ ਭਰਨ ਦੇ ਮਾਮਲੇ ਵਿੱਚ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿੱਚ ਬੇਸਮੈਂਟ ਦਾ ਮਾਲਕ ਅਤੇ ਉਸ ਵਾਹਨ ਦਾ ਡਰਾਈਵਰ ਵੀ ਸ਼ਾਮਲ ਹੈ, ਜਿਸ ਕਾਰਨ ਇਮਾਰਤ ਦਾ ਗੇਟ ਨੁਕਸਾਨਿਆ ਗਿਆ। ਪੁਲੀਸ ਨੇ ਦੱਸਿਆ ਕਿ ਕਾਰ ਮੀਂਹ ਦੇ ਪਾਣੀ ਵਿੱਚ ਚੱਲ ਰਹੀ ਸੀ, ਜਿਸ ਕਾਰਨ ਪਾਣੀ ਦਾ ਵਹਾਅ ਵਧ ਗਿਆ ਅਤੇ ਬੇਸਮੈਂਟ ਦਾ ਦਰਵਾਜ਼ਾ ਟੁੱਟ ਗਿਆ। ਅਧਿਕਾਰੀ ਨੇ ਕਿਹਾ ਕਿ ਪੁਲੀਸ ਇਸ ਘਟਨਾ ਲਈ ਜ਼ਿੰਮੇਵਾਰ ਸਾਰੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਕਰਨ ਲਈ ਵਚਨਬੱਧ ਹੈ।

ਇਸ ਤੋਂ ਇਲਾਵਾ ਤਿੰਨ ਵਿਦਿਆਰਥੀਆਂ ਦੀ ਮੌਤ ਦਾ ਮਾਮਲਾ ਹੁਣ ਦਿੱਲੀ ਹਾਈ ਕੋਰਟ ਵਿਚ ਪਹੁੰਚ ਗਿਆ ਹੈ। ਰਾਸ਼ਟਰੀ ਪ੍ਰਵਾਸੀ ਮੰਚ ਦੀ ਪਟੀਸ਼ਨ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਬਣਾਉਣ ਅਤੇ ਹਾਦਸਿਆਂ ਦੀ ਸਥਿਤੀ ਵਿੱਚ ਉਚਿਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨਕਰਤਾ ਨੇ ਜਨਹਿਤ ਪਟੀਸ਼ਨ ਵਿਚ ਦਿੱਲੀ ਸਰਕਾਰ, ਐਮ.ਸੀ.ਡੀ. ਅਤੇ ਰਾਉ ਆਈ.ਏ.ਐਸ. ਕੋਚਿੰਗ ਨੂੰ ਧਿਰ ਬਣਾਇਆ ਹੈ। ਇਸ ਵਿਚ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਵਿਚ ਘਟਨਾ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਦੂਜੇ ਰਾਜਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਸੰਬੰਧੀ ਦਿਸ਼ਾ-ਨਿਰਦੇਸ਼ ਬਣਾਉਣ ਲਈ ਵੀ ਕਿਹਾ ਗਿਆ ਹੈ।

ਇਸ ਤੋਂ ਪਹਿਲਾਂ ਆਈਏਐਸ ਕੋਚਿੰਗ ਸੈਂਟਰ ਵਿਚ ਪਾਣੀ ਭਰਨ ਤੋਂ ਬਾਅਦ ਤਿੰਨ ਵਿਦਿਆਰਥੀਆਂ ਦੀ ਮੌਤ ਦੇ ਮਾਮਲੇ ਵਿਚ ਨਗਰ ਨਿਗਮ ਨੇ ਵੀ ਕਾਰਵਾਈ ਕੀਤੀ ਹੈ। ਨਗਰ ਨਿਗਮ ਨੇ ਇਥੋਂ ਦੇ ਨਿਯਮਾਂ ਦੀ ਉਲੰਘਣਾ ਕਰ ਕੇ ਚਲ ਰਹੇ 13 ਕੋਚਿੰਗ ਸੈਂਟਰਾਂ ਨੂੰ ਸੀਲ ਕਰ ਦਿੱਤਾ ਹੈ। ਇਹ ਕਾਰਵਾਈ ਬੀਤੀ ਦੇਰ ਰਾਤ ਵੇਲੇ ਕੀਤੀ ਗਈ ਹੈ। ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਕੋਚਿੰਗ ਸੈਂਟਰ ਬੇਸਮੈਂਟ ਵਿਚ ਚਲ ਰਹੇ ਸਨ ਤੇ ਇਨ੍ਹਾਂ ਸੈਂਟਰਾਂ ਦੇ ਬਾਹਰ ਸੀਲ ਕਰਨ ਦੇ ਨੋਟਿਸ ਲਾ ਦਿੱਤੇ ਗਏ ਹਨ। ਨਗਰ ਨਿਗਮ ਨੇ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਕਰੋਲ ਬਾਗ ਵਿੱਚ ਅੱਜ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਦਿੱਲੀ ਨਗਰ ਨਿਗਮ ਨੇ ਨਾਜਾਇਜ਼ ਕਬਜ਼ਿਆਂ ਤੇ ਬੁਲਡੋਜ਼ਰ ਚਲਾਉਣਾ ਸ਼ੁਰੂ ਕਰ ਦਿੱਤਾ ਹੈ। ਪੁਰਾਣੇ ਰਾਜਿੰਦਰ ਨਗਰ ਵਿੱਚ ਡਰੇਨਾਂ ਉੱਤੇ ਕੀਤੇ ਗਏ ਕਬਜ਼ਿਆਂ ਨੂੰ ਹਟਾਉਣ ਲਈ ਬੁਲਡੋਜ਼ਰ ਚਲਾਇਆ ਗਿਆ।

Continue Reading

National

ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Published

on

By

ਨਵੀਂ ਦਿੱਲੀ, 18 ਅਪ੍ਰੈਲ (ਸ.ਬ.) ਲੋਕ ਸਭਾ ਦੀ ਕਾਰਵਾਈ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਦਨ ਨੂੰ ਦੱਸਿਆ ਕਿ ਇਸ ਸੈਸ਼ਨ ਵਿੱਚ ਕੁੱਲ 31 ਬੈਠਕਾਂ ਹੋਈਆਂ ਅਤੇ ਸਦਨ ਦੀ ਕਾਰਵਾਈ 151 ਘੰਟੇ ਅਤੇ 42 ਮਿੰਟ ਤੱਕ ਚੱਲੀ। ਬਿਰਲਾ ਨੇ ਦੱਸਿਆ ਕਿ ਇਸ ਸੈਸ਼ਨ ਵਿੱਚ ਕੁੱਲ 12 ਸਰਕਾਰੀ ਬਿੱਲ ਪੇਸ਼ ਕੀਤੇ ਗਏ ਅਤੇ ਨੌਂ ਪਾਸ ਕੀਤੇ ਗਏ। ਪਾਸ ਕੀਤੇ ਗਏ ਵਿੱਤ ਬਿੱਲਾਂ ਵਿੱਚ ਆਂਧਰਾ ਪ੍ਰਦੇਸ਼ ਪੁਨਰਗਠਨ ਸੋਧ ਬਿੱਲ ਅਤੇ ਜਨ ਵਿਸ਼ਵਾਸ ਸੋਧ ਬਿੱਲ ਪ੍ਰਮੁੱਖ ਹਨ।

ਬਜਟ ਸੈਸ਼ਨ ਦੀ ਸ਼ੁਰੂਆਤ 28 ਜਨਵਰੀ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨ ਨਾਲ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਵਿੱਚ ਕਾਰਜ ਉਤਪਾਦਕਤਾ 93 ਪ੍ਰਤੀਸ਼ਤ ਰਹੀ। ਇਸ ਦੌਰਾਨ ਸਦਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕਈ ਹੋਰ ਪਾਰਟੀਆਂ ਦੇ ਪ੍ਰਮੁੱਖ ਨੇਤਾ ਸਦਨ ਵਿੱਚ ਮੌਜੂਦ ਰਹੇ।

ਪਹਿਲਾਂ ਇਹ ਸੈਸ਼ਨ ਦੋ ਅਪਰੈਲ ਨੂੰ ਮੁਕੰਮਲ ਹੋਣਾ ਸੀ, ਪਰ ਮਹਿਲਾ ਰਾਖਵਾਂਕਰਨ ਨਾਲ ਸਬੰਧਤ ‘ਸੰਵਿਧਾਨ (131ਵੀਂ) ਸੋਧ ਬਿੱਲ 2026’ ਅਤੇ ਇਸ ਨਾਲ ਸਬੰਧਤ ਦੋ ਹੋਰ ਬਿੱਲਾਂ ਤੇ ਚਰਚਾ ਕਰਨ ਅਤੇ ਇਨ੍ਹਾਂ ਨੂੰ ਪਾਸ ਕਰਾਉਣ ਦੇ ਮਕਸਦ ਨਾਲ ਸੈਸ਼ਨ ਨੂੰ ਵਧਾ ਦਿੱਤਾ ਗਿਆ ਅਤੇ 16 ਤੋਂ 18 ਅਪਰੈਲ ਤੱਕ ਤਿੰਨ ਦਿਨਾਂ ਦੀ ਵਿਸ਼ੇਸ਼ ਬੈਠਕ ਬੁਲਾਈ ਗਈ ਸੀ।

ਹਾਲਾਂਕਿ ਇਹ ਸੰਵਿਧਾਨਕ ਸੋਧ ਬਿੱਲ ਪਾਸ ਨਹੀਂ ਹੋ ਸਕਿਆ। ਬਿੱਲ ਤੇ ਹੋਈ ਵੋਟਿੰਗ ਦੌਰਾਨ ਇਸ ਦੇ ਪੱਖ ਵਿੱਚ 298 ਅਤੇ ਵਿਰੋਧ ਵਿੱਚ 230 ਵੋਟਾਂ ਪਈਆਂ। ਲੋਕ ਸਭਾ ਵਿੱਚ ਸੰਵਿਧਾਨ ਸੋਧ ਬਿੱਲ ਨੂੰ ਪਾਸ ਕਰਨ ਲਈ ਦੋ-ਤਿਹਾਈ ਬਹੁਮਤ ਦੀ ਲੋੜ ਹੁੰਦੀ ਹੈ।

ਇਸ ਤੋਂ ਇਲਾਵਾ ਰਾਜ ਸਭਾ ਦੀ ਬੈਠਕ ਵੀ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਰਾਜ ਸਭਾ ਦੇ ਚੇਅਰਮੈਨ ਸੀ ਪੀ ਰਾਧਾਕ੍ਰਿਸ਼ਨਨ ਨੇ ਉੱਚ ਸਦਨ ਦੇ 270ਵੇਂ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੰਸਦ ਦੇ ਤਿੰਨੋਂ ਸੈਸ਼ਨਾਂ ਵਿੱਚ ਬਜਟ ਸੈਸ਼ਨ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ, ਕਿਉਂਕਿ ਇਹ ਨਾ ਸਿਰਫ਼ ਸਭ ਤੋਂ ਲੰਬਾ ਸੈਸ਼ਨ ਹੁੰਦਾ ਹੈ, ਸਗੋਂ ਦੇਸ਼ ਦੇ ਵਿਕਾਸ ਦੀ ਦਿਸ਼ਾ ਤੈਅ ਕਰਨ ਵਿੱਚ ਵੀ ਸਭ ਤੋਂ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।

Continue Reading

National

ਕੁੱਲੂ ਵਿੱਚ ਜ਼ਮੀਨ ਖਿਸਕਣ ਕਾਰਨ ਕਾਰ ਹਾਦਸਾਗ੍ਰਸਤ, ਜਾਨੀ ਨੁਕਸਾਨ ਤੋਂ ਬਚਾਅ

Published

on

By

ਕੁੱਲੂ, 18 ਅਪ੍ਰੈਲ (ਸ.ਬ.) ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਅਚਾਨਕ ਜ਼ਮੀਨ ਖਿਸਕਣ ਕਾਰਨ ਸੜਕ ਤੇ ਇੱਕ ਵਾਹਨ ਪੂਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਿਆ। ਖੁਸ਼ਕਿਸਮਤੀ ਨਾਲ, ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਰਿਪੋਰਟਾਂ ਅਨੁਸਾਰ, ਇਹ ਘਟਨਾ ਮਣੀਕਰਨ-ਬਰਸ਼ੈਣੀ ਸੜਕ ਤੇ ਘਾਟੀਗੜ੍ਹ ਦੇ ਨੇੜੇ ਵਾਪਰੀ ਹੈ।

ਜ਼ਿਕਰਯੋਗ ਹੈ ਕਿ ਸ਼ੁਰੂ ਵਿੱਚ ਪਹਾੜੀ ਤੋਂ ਹਲਕਾ ਮਲਬਾ ਡਿੱਗਣਾ ਸ਼ੁਰੂ ਹੋ ਗਿਆ, ਜਿਸ ਕਾਰਨ ਡਰਾਈਵਰ ਸੁਚੇਤ ਹੋ ਗਿਆ ਅਤੇ ਉਹ ਤੁਰੰਤ ਗੱਡੀ ਤੋਂ ਬਾਹਰ ਨਿਕਲ ਗਿਆ। ਕੁਝ ਪਲਾਂ ਬਾਅਦ ਭਾਰੀ ਪੱਥਰ ਡਿੱਗਣੇ ਸ਼ੁਰੂ ਹੋ ਗਏ, ਜਿਸ ਨਾਲ ਉਕਤ ਸਥਾਨ ਵਿਚੋਂ ਲੰਘ ਰਹੀ ਇਕ ਗੱਡੀ ਪੂਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਇਹ ਰਾਹਤ ਦੀ ਗੱਲ ਹੈ ਕਿ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸਥਾਨਕ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਘਾਟੀਗੜ੍ਹ ਇਲਾਕਾ ਜ਼ਮੀਨ ਖਿਸਕਣ ਲਈ ਬਹੁਤ ਕਮਜ਼ੋਰ ਹੋ ਗਿਆ ਹੈ। ਇੱਥੇ ਅਕਸਰ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਇਹ ਰਸਤਾ ਹੁਣ ਰਾਹਗੀਰਾਂ ਅਤੇ ਸੈਲਾਨੀਆਂ ਲਈ ਜੋਖਮ ਭਰਿਆ ਬਣ ਗਿਆ ਹੈ।

Continue Reading

National

ਪੁਣੇ ਵਿੱਚ ਹਵਾਈ ਸੈਨਾ ਦੇ ਜਹਾਜ਼ ਦੀ ‘ਹਾਰਡ ਲੈਂਡਿੰਗ’

Published

on

By

ਪੁਣੇ, 18 ਅਪ੍ਰੈਲ (ਸ.ਬ.) ਪੁਣੇ ਹਵਾਈ ਅੱਡੇ ਦਾ ਰਨਵੇਅ ਬੀਤੀ ਦੇਰ ਰਾਤ ਇਕ ਆਈ.ਏ.ਐਫ਼.ਜਹਾਜ਼ ਵਲੋਂ ਸਖ਼ਤ ਲੈਂਡਿੰਗ ਕਰਨ ਤੋਂ ਬਾਅਦ ਅਸਥਾਈ ਤੌਰ ਤੇ ਬੰਦ ਕਰ ਦਿੱਤਾ ਗਿਆ। ਭਾਰਤੀ ਹਵਾਈ ਸੈਨਾ ਦੇ ਅਨੁਸਾਰ ਇਸ ਘਟਨਾ ਕਾਰਨ ਹਵਾਈ ਅੱਡੇ ਤੇ ਉਡਾਣ ਸੰਚਾਲਨ ਅੱਠ ਘੰਟਿਆਂ ਲਈ ਪ੍ਰਭਾਵਿਤ ਰਿਹਾ।

ਆਈ.ਏ.ਐਫ਼. ਦੇ ਅਨੁਸਾਰ ਲੈਂਡਿੰਗ ਘਟਨਾ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਰਨਵੇ ਨੂੰ ਤੁਰੰਤ ਬੰਦ ਕਰਨਾ ਪਿਆ। ਜਹਾਜ਼ ਦਾ ਅਮਲਾ ਸੁਰੱਖਿਅਤ ਹੈ ਤੇ ਕੋਈ ਵੀ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਹਾਲਾਂਕਿ ਅੱਜ ਸਵੇਰੇ 7:30 ਵਜੇ ਤੋਂ ਬਾਅਦ ਹਵਾਈ ਅੱਡੇ ਤੇ ਉਡਾਣ ਸੰਚਾਲਨ ਆਮ ਵਾਂਗ ਸ਼ੁਰੂ ਹੋ ਗਿਆ। ਹਵਾਈ ਅੱਡੇ ਦੇ ਨਿਰਦੇਸ਼ਕ ਦੇ ਅਨੁਸਾਰ ਪੰਜ ਏਅਰਲਾਈਨਾਂ ਦੀਆਂ 91 ਉਡਾਣਾਂ ਨੂੰ ਰੱਦ ਕਰਨਾ ਪਿਆ।

ਰੱਦ ਕੀਤੀਆਂ ਗਈਆਂ ਉਡਾਣਾਂ ਵਿਚ ਇੰਡੀਗੋ ਦੀਆਂ 65 ਉਡਾਣਾਂ, ਏਅਰ ਇੰਡੀਆ ਦੀਆਂ ਛੇ, ਸਪਾਈਸਜੈਟ ਦੀਆਂ ਪੰਜ, ਅਕਾਸਾ ਏਅਰ ਦੀਆਂ ਪੰਜ ਅਤੇ ਏਅਰ ਇੰਡੀਆ ਐਕਸਪ੍ਰੈਸ ਦੀਆਂ 10 ਉਡਾਣਾਂ ਸ਼ਾਮਿਲ ਹਨ। ਪੁਣੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਅਧਿਕਾਰੀਆਂ ਦੇ ਅਨੁਸਾਰ ਬੀਤੀ ਰਾਤ ਲਗਭਗ 10:25 ਵਜੇ ਇਕ ਲੜਾਕੂ ਜਹਾਜ਼ ਦਾ ਅੰਡਰਕੈਰੇਜ (ਲੈਂਡਿੰਗ ਗੀਅਰ) ਲੈਂਡਿੰਗ ਦੌਰਾਨ ਫੇਲ੍ਹ ਹੋ ਗਿਆ, ਜਿਸ ਕਾਰਨ ਰਨਵੇਅ ਤੇ ਰੁਕਾਵਟ ਆ ਗਈ।

Continue Reading

Latest News

Trending