Connect with us

Mohali

ਮੁਹਾਲੀ ਜ਼ਿਲ੍ਹੇ ਦੀਆਂ ਪੰਚਾਇਤੀ ਜ਼ਮੀਨਾਂ ਬਚਾਉਣ ਲਈ ਸੰਯੁਕਤ ਕਿਸਾਨ ਮੋਰਚਾ ਹੋਇਆ ਸਰਗਰਮ

Published

on

 

‘ਜ਼ਮੀਨ ਬਚਾਉ, ਪਿੰਡ ਬਚਾਉ ਕਮੇਟੀ’ ਬਣਾ ਕੇ ਕੀਤਾ ਸੰਘਰਸ਼ ਦਾ ਐਲਾਨ, ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ ਅਤੇ ਗ੍ਰਾਮ ਸਭਾਵਾਂ ਦੇ ਪਾਏ ਜਾਣਗੇ ਮਤੇ

ਐਸ ਏ ਐਸ ਨਗਰ, 28 ਅਗਸਤ (ਸ.ਬ.) ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੇ ਪਿਛਲੇ ਦਿਨੀਂ ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 17 ਗ੍ਰਾਮ ਪੰਚਾਇਤਾਂ ਨੂੰ ਆਪਣੀਆਂ ਸ਼ਾਮਲਾਟ ਜ਼ਮੀਨਾਂ ਵੇਚਣ ਦੇ ਮਤੇ ਪਾਉਣ ਸੰਬੰਧੀ ਲਿਖਤੀ ਪੱਤਰ ਜਾਰੀ ਕਰਨ ਦਾ ਸਖਤ ਨੋਟਿਸ ਲੈਂਦਿਆਂ ਇਸਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਇਸ ਸਬੰਧੀ ਅੱਜ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਸੱਦੀ ਗਈ ਮੀਟਿੰਗ (ਜਿਸ ਵਿੱਚ ਇਲਾਕੇ ਦੇ ਮੋਹਤਬਰ ਲੋਕ ਵੀ ਸ਼ਾਮਿਲ ਹੋਏ) ਵਿੱਚ ਫੈਸਲਾ ਕੀਤਾ ਗਿਆ ਹੈ ਕਿ ਇਸ ਸੰਬੰਧੀ ਜ਼ਮੀਨ ਬਚਾਉ, ਪਿੰਡ ਬਚਾਉ ਕਮੇਟੀ’ ਬਣਾ ਕੇ ਸਰਕਾਰ ਦੇ ਖਿਲਾਫ ਸੰਘਰਸ਼ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਸਰਕਾਰ ਦੀ ਇਸ ਕਾਰਵਾਈ ਦੇ ਖਿਲਾਫ ਗ੍ਰਾਮ ਸਭਾਵਾਂ ਦੇ ਮਤੇ ਪਾਏ ਜਾਣਗੇ।

ਮੀਟਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਵੱਖ-ਵੱਖ ਪਿੰਡਾਂ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਪਿੰਡਾਂ ਦੇ ਲੋਕਾਂ ਵਿੱਚ ਸਰਕਾਰ ਦੇ ਇਹਨਾਂ ਹੁਕਮਾਂ ਖਿਲਾਫ ਭਾਰੀ ਗੁੱਸਾ ਹੈ ਅਤੇ ਪੰਚਾਇਤਾਂ ਵੀ ਇਸ ਤਰ੍ਹਾਂ ਦੇ ਹੁਕਮ ਮੰਨਣ ਲਈ ਤਿਆਰ ਨਹੀਂ ਹਨ। ਬੁਲਾਰਿਆਂ ਨੇ ਕਿਹਾ ਕਿ ਪਿਛਲੇ ਦਿਨੀ ਡੀ ਡੀ ਪੀ ਓ ਦਫਤਰ ਵਿੱਚ ਸੱਦੀ ਗਈ ਪੰਚਾਇਤਾਂ ਦੀ ਮੀਟਿੰਗ ਵਿੱਚ ਵੀ ਪੰਚਾਇਤਾਂ ਤੇ ਤੁਰੰਤ ਮਤੇ ਪਾਉਣ ਦਾ ਦਬਾਅ ਪਾਇਆ ਗਿਆ ਸੀ ਪਰ ਸਰਪੰਚਾਂ ਵੱਲੋਂ ਇਸ ਤਰਾਂ ਮਤੇ ਪਾਉਣ ਤੋਂ ਅਸਮਰੱਥਾ ਜ਼ਾਹਿਰ ਕੀਤੀ ਗਈ ਸੀ।

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਸz. ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਬ ਸੰਮਤੀ ਨਾਲ ਕਿਹਾ ਗਿਆ ਕਿ ਇਹ ਜ਼ਮੀਨਾਂ ਪੰਚਾਇਤਾਂ ਦੀ ਆਮਦਨ ਦਾ ਇੱਕੋ ਇੱਕ ਸਾਧਨ ਹਨ ਅਤੇ ਸਰਕਾਰ ਇਹਨਾਂ ਜ਼ਮੀਨਾਂ ਨੂੰ ਕਾਰਪੋਰੇਟਾਂ ਦੇ ਹਵਾਲੇ ਕਰਨਾ ਚਾਹੁੰਦੀ ਹੈ। ਮੀਟਿੰਗ ਦੌਰਾਨ ਕਿਹਾ ਗਿਆ ਕਿ ਇਸ ਤਰ੍ਹਾਂ ਪਿੰਡਾਂ ਦੀ ਆਮਦਨ ਬੰਦ ਕਰਕੇ ਪਿੰਡਾਂ ਨੂੰ ਉਜਾੜਨ ਦੀ ਸਾਜਿਸ਼ ਕੀਤੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਵਲੋਂ ਇਸ ਗੱਲ ਤੇ ਹੈਰਾਨੀ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਨੂੰ ਇਸ ਗੱਲ ਵਿੱਚ ਕੀ ਦਿਲਚਸਪੀ ਹੈ ਕਿ ਉਹ ਕਾਰਪੋਰੇਟਾਂ ਨੂੰ ਜ਼ਮੀਨਾਂ ਤੇ ਕਬਜ਼ੇ ਕਰਵਾਉਣ ਲਈ ਇੰਨੀ ਸਰਗਰਮ ਹੈ। ਇਕੱਤਰ ਹੋਈਆਂ ਕਿਸਾਨ ਜਥੇਬੰਦੀਆਂ ਨੇ ਜ਼ਮੀਨਾਂ ਬਚਾਉਣ ਲਈ ‘ਜ਼ਮੀਨ ਬਚਾਉ, ਪਿੰਡ ਬਚਾਉ ਕਮੇਟੀ’ ਦਾ ਗਠਨ ਕੀਤਾ ਅਤੇ 29 ਅਗਸਤ ਨੂੰ ਡੀ ਸੀ ਮੁਹਾਲੀ ਨੂੰ ਜ਼ਮੀਨਾਂ ਖੋਹਣ ਖਿਲਾਫ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ। ਇਹ ਮੰਗ ਪੱਤਰ ਆਮ ਆਦਮੀ ਪਾਰਟੀ ਦੇ ਹੋਰ ਅਹੁਦੇਦਾਰਾਂ ਅਤੇ ਵਿਧਾਇਕਾਂ ਨੂੰ ਵੀ ਦਿੱਤੇ ਜਾਣਗੇ ਅਤੇ ਪਿੰਡਾਂ ਵਿੱਚੋਂ ਗ੍ਰਾਮ ਸਭਾਵਾਂ ਦੇ ਮਤੇ ਪਾ ਕੇ ਜ਼ਮੀਨਾਂ ਖੋਹਣ ਦਾ ਵਿਰੋਧ ਕੀਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਪੂਰੀ ਮੁਹਿੰਮ ਚਲਾ ਕੇ ਘੋਲ ਦਾ ਮੁੱਢ ਬੰਨਿਆ ਜਾਵੇਗਾ ਅਤੇ ਹਰ ਹਾਲਤ ਵਿੱਚ ਜ਼ਮੀਨਾਂ ਦੀ ਰਾਖੀ ਕਰਕੇ ਪਿੰਡਾਂ ਨੂੰ ਬਚਾਇਆ ਜਾਵੇਗਾ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕਿਰਪਾਲ ਸਿੰਘ ਸਿਆਊ (ਰਾਜੇਵਾਲ), ਜਸਪਾਲ ਸਿੰਘ ਲਾਂਡਰਾਂ (ਲੱਖੋਵਾਲ), ਜਸਪਾਲ ਸਿੰਘ ਨਿਆਮੀਆਂ, ਲਖਵਿੰਦਰ ਸਿੰਘ ਲੱਖੀ ਕਰਾਲਾ, ਅੰਗਰੇਜ ਸਿੰਘ ਭਦੌੜ, ਗੁਰਪ੍ਰੀਤ ਸਿੰਘ ਸੇਖਨਮਾਜਰਾ, ਤਿਰਲੋਚਨ ਸਿੰਘ ਪੁਆਧ, ਜਗਜੀਤ ਸਿੰਘ ਕਰਾਲਾ, ਦਰਸ਼ਨ ਸਿੰਘ ਦੁਰਾਲੀ, ਕੁਲਵੀਰ ਸਿੰਘ ਕਰਾਲਾ, ਪ੍ਰਦੀਪ ਮੁਸਾਹਿਬ, ਅਮਰੀਕ ਸਿੰਘ ਕਰਾਲਾ, ਦਰਸ਼ਨ ਸਿੰਘ ਧਾਲੀਵਾਲ, ਰੁਸਤਮ ਸ਼ੇਖ, ਸਤਨਾਮ ਸਿੰਘ ਖਲੌਰ, ਗੁਰਪ੍ਰਤਾਪ ਸਿੰਘ ਬੜੀ, ਮੱਖਣ ਸਿੰਘ ਗੀਗੇਮਾਜਰਾ ਅਤੇ ਅਮਰਜੀਤ ਸਿੰਘ ਸੁਖਗੜ੍ਹ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣ ਸ਼ਾਮਿਲ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending