Mohali
ਬਲੌਂਗੀ ਦੇ ਪੀ ਜੀ ਕੇਂਦਰਾਂ ਦੇ ਖਿਲਾਫ ਗਮਾਡਾ ਦੀ ਕਾਰਵਾਈ ਨਾਲ ਪਿੰਡ ਵਾਲਿਆਂ ਨੂੰ ਮਿਲੇਗੀ ਸਮੱਸਿਆ ਤੋਂ ਰਾਹਤ
ਬਲੌਂਗੀ, 29 ਜੁਲਾਈ (ਪਵਨ ਰਾਵਤ) ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਲੋਂ ਪਿੰਡ ਬਲੌਂਗੀ ਵਿੱਚ ਅਣਅਧਿਕਾਰਤ ਤੌਰ ਤੇ ਚਲਾਏ ਜਾ ਰਹੇ ਪੀ ਜੀ ਕੇਂਦਰਾਂ ਤੇ ਕਾਰਵਾਈ ਕਰਨ ਦੇ ਹੁਕਮਾਂ ਤੋਂ ਬਾਅਦ ਗਮਾਡਾ ਵਲੋਂ ਪੀ ਜੀ ਮਾਲਕਾਂ ਨੂੰ 24 ਘੰਟੇ ਦੇ ਅੰਦਰ ਪੀ ਜੀ ਨੂੰ ਖਾਲੀ ਕਰਨ ਦੇ ਨੋਟਿਸ ਦਿੱਤੇ ਜਾ ਰਹੇ ਹਨ ਅਤੇ ਇਸਦੇ ਨਾਲ ਹੀ ਬਿਜਲੀ ਵਿਭਾਗ ਵਲੋਂ ਵੀ ਇਹਨਾਂ ਪੀ ਜੀ ਕੇਂਦਰਾਂ ਦੇ ਕਨੈਕਸ਼ਨ ਕੱਟਣ ਦੀ ਕਾਰਵਾਈ ਲਗਾਤਾਰ ਜਾਰੀ ਹੈ ਜਿਸ ਨਾਲ ਪਿੰਡ ਵਾਸੀਆਂ ਨੂੰ ਇਹਨਾਂ ਪੀ ਜੀ ਕੇਂਦਰਾਂ ਦੀ ਸਮੱਸਿਆ ਤੋਂ ਰਾਹਤ ਮਿਲਣ ਦੀ ਸੰਭਾਵਨਾ ਬਣਦੀ ਦਿਖ ਰਹੀ ਹੈ। ਗਮਾਡਾ ਵਲੋਂ ਬੀਤੇ ਦਿਨੀਂ ਭਾਰੀ ਪੁਲੀਸ ਬਲ ਨਾਲ ਪੀ ਜੀ ਮਾਲਕਾਂ ਨੂੰ ਚੇਤਾਵਨੀ ਦਿੱਤੀ ਗਈ ਸੀ ਕਿ ਆਉਣ ਵਾਲੀ 3 ਅਗਸਤ ਤੋਂ ਪਹਿਲਾ ਪੀ ਜੀ ਕੇਂਦਰਾਂ ਨੂੰ ਮੁਕੰਮਲ ਤੌਰ ਤੇ ਖਾਲੀ ਕੀਤਾ ਜਾਵੇ ਤਾਂ ਜੋ ਗਮਾਡਾ ਨੂੰ ਕਾਰਵਾਈ ਕਰਨ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ।
ਜਮੀਨੀ ਹਾਲਾਤ ਇਹ ਹਨ ਕਿ ਪਿੰਡ ਬਲੌਂਗੀ ਵਿੱਚ ਲੱਗਭਗ 350 ਪੀ ਜੀ ਹਨ ਜਿਹਨਾਂ ਵਿੱਚ 10000 ਦੇ ਕਰੀਬ ਕਮਰੇ ਕਿਰਾਏ ਤੇ ਚੜ੍ਹਾਏ ਗਏ ਹਨ। ਮੋਟੇ ਤੌਰ ਤੇ ਵੇਖਿਆ ਜਾਵੇ ਤਾਂ ਇਹਨਾਂ ਕਮਰਿਆਂ ਵਿੱਚ 2 ਲੱਖ ਦੇ ਕਰੀਬ ਲੋਕ ਰਹਿੰਦੇ ਹਨ।
ਇਹਨਾਂ ਵਿੱਚੋਂ ਜ਼ਿਆਦਾਤਰ ਪੀ ਜੀ ਕੇਂਦਰਾਂ ਵਿੱਚ ਬਿਜਲੀ ਦੇ ਘਰੇਲੂ ਮੀਟਰ (3 ਫੇਸ ਵਾਲੇ) ਲੱਗੇ ਹਨ ਅਤੇ ਇੰਨੀ ਵੱਡੀ ਗਿਣਤੀ ਵਿੱਚ ਬਣੇ ਇਹਨਾਂ ਪੀ ਜੀ ਕੇਂਦਰਾਂ ਕਾਰਨ ਬਲੌਂਗੀ ਵਿੱਚ ਰੋਜਾਨਾ ਬਿਜਲੀ ਦੀ ਸਮਸਿਆ ਹੁੰਦੀ ਹੈ ਅਤੇ ਆਮ ਜਨਤਾ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈਂਦੀ ਹੈ। ਇੱਥੇ ਹੀ ਬਸ ਨਹੀਂ ਬਲਕਿ ਇਹਨਾਂ ਪੀ ਜੀ ਕੇਂਦਰਾਂ ਵਿੱਚ ਰਹਿੰਦੇ ਵਿਅਕਤੀਆਂ ਦੀਆਂ ਗੱਡੀਆਂ ਲਈ ਪੀ ਜੀ ਕੇਂਦਰਾਂ ਦੇ ਮਾਲਕਾਂ ਵਲੋਂ ਪਾਰਕਿੰਗ ਦਾ ਕੋਈ ਪ੍ਰਬੰਧ ਨਹੀਂ ਕੀਤੇ ਜਾਣ ਕਾਰਨ ਪਾਰਕਿੰਗ ਦੀ ਸਮਸਿਆ ਹੁੰਦੀ ਅਤੇ ਸ਼ਾਮ ਵੇਲੇ ਗਲੀਆਂ ਵਿੱਚ ਗੱਡੀਆਂ ਦੀ ਭੀੜ ਕਾਰਨ ਲਾਂਘਾ ਔਖਾ ਹੋ ਜਾਂਦਾ ਹੈ। ਕੁੱਝ ਸਮਾਂ ਪਹਿਲਾ ਏਕਤਾ ਕਲੋਨੀ ਵਿੱਚ ਪਾਰਕਿੰਗ ਨੂੰ ਲੈ ਕੇ 3 ਵਿਅਕਤੀਆਂ ਵਲੋਂ ਗੋਲੀ ਚਲਾਏ ਜਾਣ ਦਾ ਮਾਮਲਾ ਵੀ ਸਾਮ੍ਹਣੇ ਆਇਆ ਸੀ।
ਇਹਨਾਂ ਪੀ ਜੀ ਕੇਂਦਰਾਂ ਵਲੋਂ ਆਪਣੇ ਕਮਰਿਆਂ ਵਿੰਚ ਰਹਿੰਦੇ ਲੋਕਾਂ ਵਾਸਤੇ ਜਮੀਨ ਵਿੱਚ ਬੋਰ ਕਰਕੇ ਪਾਣੀ ਕੱਢਿਆ ਜਾਂਦਾ ਹੈ ਜਿਸ ਵਾਸਤੇ ਵੱਡੀਆਂ ਮੋਟਰਾਂ ਲੱਗੀਆਂ ਹਨ ਅਤੇ ਜਮੀਨ ਦੇ ਹੇਠਾਂ ਤੋਂ ਰੋਜਾਨਾ ਲੱਖਾਂ ਲੀਟਰ ਪਾਣੀ ਕੱਢਿਆ ਜਾਂਦਾ ਹੈ। ਪੀ ਜੀ ਕੇਂਦਰਾਂ ਕਾਰਨ ਆਉਂਦੀ ਸਮੱਸਿਆ ਬਾਰੇ ਗੱਲ ਕਰਨ ਤੇ ਪਿੰਡ ਵਾਸੀ ਕਹਿੰਦੇ ਹਨ ਕਿ ਪੀ ਜੀ ਮਾਲਕਾਂ ਨੇ ਆਪਣੇ ਰੋਜਗਾਰ ਵਾਸਤੇ ਪੀ ਜੀ ਬਣਾਏ ਹਨ ਪਰੰਤੂ ਇਸ ਕਾਰਨ ਆਮ ਲੋਕਾਂ ਨੂੰ ਪਰੇਸ਼ਾਨ ਹੋਣਾ ਪੈਂਦਾ ਹੈ।
ਪਿੰਡ ਵਾਸੀ ਕਹਿੰਦੇ ਹਨ ਕਿ ਇਹਨਾਂ ਪੀ ਜੀ ਕੇਂਦਰਾਂ ਕਾਰਨ ਕਾਨੂੰਨ ਵਿਵਸਥਾ ਦੀ ਵੀ ਸਮੱਸਿਆ ਆਉਂਦੀ ਹੈ। ਇਹਨਾਂ ਪੀ ਜੀ ਕੇਂਦਰਾਂ ਵਿੱਚ ਰਹਿੰਦੇ ਜ਼ਿਆਦਾਤਰ ਲੋਕਾਂ ਦੀ ਪੁਲੀਸ ਵੈਰਿਫਿਕੇਸ਼ਨ ਤਕ ਨਹੀਂ ਹੁੰਦੀ। ਇੱਕ ਇੱਕ ਪੀ ਜੀ ਵਿੱਚ 20 ਤੋਂ 100 ਤਕ ਕਮਰੇ ਬਣੇ ਹੁੰਦੇ ਅਤੇ ਇਹਨਾਂ ਪੀ ਜੀ ਕੇਂਦਰਾਂ ਦੇ ਨਾਲ ਲੱਗਦੇ ਘਰਾਂ ਦੀਆਂ ਦੀਵਾਰਾਂ ਵਿੱਚ ਸੀਲਣ ਅਤੇ ਤਰੇੜਾਂ ਦੀ ਸਮੱਸਿਆ ਵੀ ਆਮ ਹੈ।
ਲੋਕਾਂ ਦਾ ਕਹਿਣਾ ਹੈ ਕਿ ਜੇਕਰ ਉਹ ਵਿਰੋਧ ਕਰਦੇ ਹਨ ਤਾਂ ਪੀ ਜੀ ਮਾਲਕ ਗੁੰਡਾਗਰਦੀ ਕਰਦੇ ਹਨ ਅਤੇ ਇਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਪਸਾਰ ਹੁੰਦਾ ਹੈ। ਲੋਕਾਂ ਦੀ ਮੰਗ ਹੈ ਕਿ ਇਹਨਾਂ ਪੀ ਜੀ ਕੇਂਦਰਾਂ ਖਿਲਾਫ ਕੀਤੀ ਜਾਣ ਵਾਲੀ ਕਾਰਵਾਈ ਜਾਰੀ ਰਹਿਣੀ ਚਾਹੀਦੀ ਹੈ ਅਤੇ ਇਸਨੂੰ ਸਮਾਂ ਬੱਧ ਤਰੀਕੇ ਨਾਲ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
