Connect with us

Mohali

ਬਰਸਾਤੀ ਪਾਣੀ ਦੀ ਮਾਰ ਝੱਲ ਰਹੇ ਵੇਵ ਅਸਟੇਟ ਦੇ ਵਸਨੀਕਾਂ ਵਲੋਂ ਰੋਸ ਮੁਜ਼ਾਹਰਾ

Published

on

 

ਐਸ ਏ ਐਸ ਨਗਰ, 4 ਸਤੰਬਰ (ਸ.ਬ.) ਵੇਵ ਅਸਟੇਟ ਸੈਕਟਰ 85 ਦੇ ਵਸਨੀਕਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਬਰਸਾਤੀ ਪਾਣੀ ਦਾ ਨਿਕਾਸ ਪ੍ਰਬੰਧ ਨਾ ਹੋਣ ਅਤੇ ਹੋਰ ਬੁਨਿਆਦੀ ਸਹੂਲਤਾਂ ਨਾ ਮਿਲਣ ਦੇ ਰੋਸ ਵਜੋਂ ਵੇਵ ਅਸਟੇਟ ਮੈਨੇਜਮੈਂਟ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ।

ਵਸਨੀਕਾਂ ਨੇ ਕਲੱਬ ਹਾਊਸ ਤੇ ਇਕੱਠੇ ਹੋ ਕੇ ਦਿਲਬਰਡ ਬਿਲਡਰਜ ਦਫਤਰ ਤੱਕ ਰੋਸ ਮਾਰਚ ਕੀਤਾ ਅਤੇ ਮੈਨੇਜਮੈਂਟ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੀ ਲਾਮਬੰਦੀ ਵੇਵ ਅਸਟੇਟ ਦੇ ਵਸਨੀਕ ਅਤੇ ਪ੍ਰੋਗਰੈਸਿਵ ਫਰੰਟ ਪੰਜਾਬ ਦੇ ਸੂਬਾ ਸਕੱਤਰ, ਸਾਬਕਾ ਪੁਲੀਸ ਅਧਿਕਾਰੀ ਮਹਿੰਦਰ ਸਿੰਘ ਨੇ ਕੀਤੀ।

ਇਸ ਮੌਕੇ ਸz. ਮਹਿੰਦਰ ਸਿੰਘ ਨੇ ਕਿਹਾ ਕਿ ਵੇਵ ਅਸਟੇਟ ਦੇ ਖਾਸ ਕਰਕੇ ਬਲਾਕ ਏ ਦੇ ਵਸਨੀਕ ਪੰਜ-ਛੇ ਸਾਲਾਂ ਤੋਂ ਇਹਨਾਂ ਸਮੱਸਿਆਵਾਂ ਦੇ ਹੱਲ ਲਈ ਮੈਨੇਜਮੈਂਟ ਕੋਲ ਮੰਗ ਕਰ ਰਹੇ ਸਨ, ਪਰ ਮੈਨੇਜਮੈਂਟ ਨੇ ਇਹਨਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ।

ਉਹਨਾਂ ਕਿਹਾ ਕਿ ਬਲਾਕ ਏ ਦੀਆਂ ਕਈ ਗਲੀਆਂ ਵਿੱਚ ਬਰਸਾਤ ਸਮੇਂ ਕਈ ਕਈ ਫੁੱਟ ਪਾਣੀ ਭਰ ਜਾਂਦਾ ਹੈ। ਜਿਸ ਨਾਲ ਉਹਨਾਂ ਦੀਆਂ ਕਾਰਾਂ ਤੇ ਹੋਰ ਵਹੀਕਲਾਂ ਵਿੱਚ ਪਾਣੀ ਭਰਨ ਕਰਕੇ ਖਰਾਬ ਹੋ ਜਾਂਦੇ ਹਨ। ਉਹਨਾਂ ਦੱਸਿਆ ਕਿ ਸੀਵਰੇਜ ਦੇ ਗਟਰਾਂ ਦੀ ਕੋਈ ਸਫਾਈ ਨਹੀਂ ਕੀਤੀ ਜਾਂਦੀ, ਗਲੀਆਂ ਦੇ ਵਿੱਚ ਭਾਰੀ ਮਾਤਰਾ ਵਿੱਚ ਇਕੱਠੇ ਹੋਏ ਕੂੜੇ ਕਬਾੜ ਦੀ ਵੀ ਕਈ ਕਈ ਦਿਨ ਸਫਾਈ ਨਹੀਂ ਕੀਤੀ ਜਾਂਦੀ। ਜਿਸ ਨਾਲ ਗੰਦੀ ਬਦਬੋ ਆਉਂਦੀ ਰਹਿੰਦੀ ਹੈ ਅਤੇ ਸਬੰਧਤ ਏਰੀਏ ਵਿੱਚ ਬਿਮਾਰੀਆਂ ਫੈਲਣ ਦਾ ਵੀ ਡਰ ਬਣਿਆ ਹੋਇਆ ਹੈ। ਉਹਨਾਂ ਕਿਹਾ ਕਿ ਵੇਵ ਮੈਨੇਜਮੈਂਟ ਦੇ ਦਿੱਲੀ ਸਥਿਤ ਮੁੱਖ ਦਫਤਰ ਨੂੰ ਵੀ ਜਲਦੀ ਇਹਨਾਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਨਾਲ ਹੀ ਨਗਰ ਨਿਗਮ ਅਤੇ ਗਮਾਡਾ ਦੇ ਅਧਿਕਾਰੀਆਂ ਨੂੰ ਵੀ ਮੈਨੇਜਮੈਂਟ ਦੀ ਸ਼ਿਕਾਇਤ ਕੀਤੀ ਜਾਵੇਗੀ।

ਇਸ ਮੌਕੇ ਲੋਕਾਂ ਨੇ ਕਿਹਾ ਕਿ ਉਹਨਾਂ ਨੇ ਆਪੋ ਆਪਣੇ ਪਲਾਟਾਂ ਦੀ ਖਰੀਦ ਸਮੇਂ ਕਲੱਬ ਹਾਊਸ ਦੀ ਸਹੂਲਤ ਲੈਣ ਲਈ ਲੱਖਾਂ ਰੁਪਿਆ ਜਮਾ ਕਰਵਾਇਆ ਹੋਇਆ ਹੈ, ਪਰ ਮੈਨੇਜਮੈਂਟ ਫਿਰ ਵੀ ਉਹਨਾਂ ਨੂੰ ਉੱਥੇ ਵੜਨ ਨਹੀਂ ਦਿੰਦੀ। ਕਲੱਬ ਹਾਊਸ ਦਾ ਦਿਖਾਵਾ ਕਰਕੇ ਭੋਲੇ ਭਾਲੇ ਲੋਕਾਂ ਨੂੰ ਲੁੱਟਿਆ ਗਿਆ ਹੈ। ਉਹਨਾਂ ਇਸਦੀ ਉੱਚ ਪੱਧਰੀ ਜਾਂਚ ਦੀ ਮੰਗ ਵੀ ਕੀਤੀ। ਉਹਨਾਂ ਚਿਤਾਵਨੀ ਦਿੱਤੀ ਜੇਕਰ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਜਲਦੀ ਨਾ ਕੱਢਿਆ ਗਿਆ ਤਾਂ ਉਹ ਵੇਵ ਅਸਟੇਟ ਦੇ ਸਾਰੇ ਗੇਟ ਬੰਦ ਕਰਕੇ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕਰਨਗੇ। ਰੋਸ ਪਦਰਸ਼ਨ ਵਿੱਚ ਹੋਰਨਾਂ ਤੋਂ ਇਲਾਵਾ ਆਰ ਡਬਲਿਊ ਏ ਦੇ ਆਗੂ ਭੁਪਿੰਦਰ ਸਿੰਘ ਢਿੱਲੋਂ, ਸਤਵਿੰਦਰ ਸਿੰਘ ਮੱਲੀ, ਬਲਜੀਤ ਸਿੰਘ ਉਪ ਪ੍ਰਧਾਨ, ਪ੍ਰੋਗਰੈਸਿਵ ਫਰੰਟ ਪੰਜਾਬ ਦੇ ਚੇਅਰਮੈਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਫਰੰਟ ਦੇ ਪ੍ਰਮੁੱਖ ਆਗੂ ਪਰਮਜੀਤ ਸਿੰਘ ਮਲਕਪੁਰ, ਸੇਵਾ ਮੁਕਤ ਪੁਲੀਸ ਅਧਿਕਾਰੀ ਦਲਜੀਤ ਸਿੰਘ ਕੈਲੋਂ, ਪਵਨ ਸਚਦੇਵਾ, ਰਾਜੇਸ਼ ਸ਼ਰਮਾ, ਮਹੇਸ਼ ਸ਼ਰਮਾ, ਵਾਈ. ਪੀ. ਰਤਨ, ਪ੍ਰੋਫੈਸਰ ਅਮਰੀਕ ਸਿੰਘ, ਸੁਰਿੰਦਰ ਰਾਣਾ, ਪ੍ਰੇਮ ਸਿੰਗਲਾ, ਸਰੂਪ ਸਿੰਘ ਅਤੇ ਅਸੀਮ ਖੁੰਗਰ ਆਦਿ ਹਾਜਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending