Connect with us

Punjab

ਫਾਜ਼ਿਲਕਾ ਜ਼ਿਲ੍ਹੇ ਵਿੱਚ ਰਾਹਤ ਸਮੱਗਰੀ ਵੰਡਣ ਦਾ ਤੀਜਾ ਗੇੜ ਸ਼ੁਰੂ : ਸੌਂਦ

Published

on

 

ਕੇਂਦਰ ਸਰਕਾਰ ਵੱਲੋਂ ਵਰਤੇ ਵਤੀਰੇ ਦੀ ਨਿੰਦਾ ਕੀਤੀ

ਫਾਜ਼ਿਲਕਾ, 6 ਸਤੰਬਰ (ਸ.ਬ.) ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਆਪਣੇ ਪੱਧਰ ਤੇ ਹਰ ਪ੍ਰਕਾਰ ਦੀ ਰਾਹਤ ਪਹੁੰਚਾ ਰਹੀ ਹੈ ਜਦਕਿ ਕੇਂਦਰ ਸਰਕਾਰ ਦਾ ਲਗਾਤਾਰ ਮਤਰੇਈ ਮਾਂ ਵਾਲਾ ਸਲੂਕ ਜਾਰੀ ਹੈ। ਉਹਨਾਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਹੋਵੇ ਜਾਂ ਦੇਸ਼ ਦੇ ਅਨਾਜ ਭੰਡਾਰ ਭਰਨੇ ਹੋਣ, ਪੰਜਾਬ ਹਮੇਸ਼ਾ ਅੱਗੇ ਹੋ ਕੇ ਖੜਦਾ ਹੈ ਪਰ ਅੱਜ ਜਦ ਪੰਜਾਬ ਨੂੰ ਲੋੜ ਪਈ ਹੈ ਤਾਂ ਕੇਂਦਰ ਸਰਕਾਰ ਪੰਜਾਬ ਦੀ ਮਦਦ ਕਰਨ ਤੋਂ ਪੱਲਾ ਝਾੜ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੰਡਣ ਦਾ ਤੀਜਾ ਗੇੜ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਜ਼ਿਲ੍ਹੇ ਦੇ 40 ਪਿੰਡ ਪ੍ਰਭਾਵਿਤ ਹਨ ਅਤੇ 24,930 ਆਬਾਦੀ ਤੇ ਇਸ ਹੜ੍ਹ ਦਾ ਅਸਰ ਪਿਆ ਹੈ। ਉਹਨਾਂ ਜ਼ਿਲ੍ਹੇ ਵਿੱਚ ਕੁੱਲ 6185 ਪਰਿਵਾਰ ਪ੍ਰਭਾਵਿਤ ਹੋਏ ਹਨ।

ਉਨ੍ਹਾਂ ਦੱਸਿਆ ਕਿ ਹੁਣ ਤੱਕ 4202 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ ਅਤੇ ਇਹਨਾਂ ਵਿੱਚੋਂ 2553 ਲੋਕਾਂ ਨੇ ਰਾਹਤ ਕੈਂਪਾਂ ਵਿੱਚ ਸ਼ਰਨ ਲਈ ਹੈ। ਉਹਨਾਂ ਨੇ ਕਿਹਾ ਕਿ ਰਾਹਤ ਕੈਂਪਾਂ ਵਿੱਚ ਇਹ ਲੋਕ ਆਪਣੇ ਨਾਲ 1226 ਜਾਨਵਰ ਵੀ ਲੈ ਕੇ ਆਏ ਹਨ। ਜ਼ਿਲ੍ਹੇ ਵਿੱਚ ਕੁੱਲ 30 ਰਾਹਤ ਕੈਂਪ ਬਣਾਏ ਗਏ ਹਨ ਜਿਨਾਂ ਵਿੱਚੋਂ ਫਿਲਹਾਲ 14 ਕੈਂਪ ਕਾਰਜਸ਼ੀਲ ਹਨ।

ਉਹਨਾਂ ਕਿਹਾ ਕਿ ਰਾਹਤ ਕਾਰਜਾਂ ਵਿੱਚ ਐਨ ਡੀ ਆਰ ਐਫ ਦੀਆਂ ਚਾਰ, ਆਰਮੀ ਦੀਆਂ ਦੋ ਅਤੇ ਬੀ ਐਸ ਐਫ ਦੀ ਇੱਕ ਟੀਮ ਕਾਰਜਸ਼ੀਲ ਹੈ। ਉਹਨਾਂ ਕਿਹਾ ਕਿ ਹੁਣ ਤੱਕ ਲੋਕਾਂ ਨੂੰ 8599 ਰਾਸ਼ਨ ਕਿੱਟਾਂ ਤਕਸੀਮ ਕੀਤੀਆਂ ਗਈਆਂ ਹਨ ਜਦਕਿ ਲਗਭਗ 5 ਹਜਾਰ ਥੈਲੇ ਕੈਟਲ ਫੀਡ ਲੋਕਾਂ ਨੂੰ ਉਹਨਾਂ ਦੇ ਦੁਧਾਰੂ ਜਾਨਵਰਾਂ ਲਈ ਵੰਡੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ ਬਾਰਿਸ਼ ਤੋਂ ਬਚਾਓ ਲਈ 3715 ਤਰਪਾਲਾ ਵੀ ਵੰਡੀਆਂ ਗਈਆਂ ਹਨ। ਉਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 38 ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਇਸ ਤੋਂ ਬਿਨਾਂ ਵੈਟਰਨਰੀ ਵਿਭਾਗ ਦੀਆਂ 28 ਟੀਮਾਂ ਲੱਗੀਆਂ ਹੋਈਆਂ ਹਨ।

ਸ੍ਰੀ ਸੌਂਦ ਨੇ ਦੱਸਿਆ ਕਿ ਰਾਹਤ ਸਮਗਰੀ ਦੀ ਪਹੁੰਚ ਹਰ ਲੋੜਵੰਦ ਤੱਕ ਹੋਵੇ ਇਸ ਲਈ ਤਿੰਨ ਤਹਿਸੀਲਦਾਰ, ਦੋ ਨਾਇਬ ਤਹਸੀਲਦਾਰ, ਤਿੰਨ ਬੀ ਡੀ ਪੀ ਓ, 58 ਪਟਵਾਰੀ, ਪੰਜ ਕਾਨੂਗੋ, 10 ਫੂਡ ਸਪਲਾਈ ਅਧਿਕਾਰੀ ਅਤੇ 25 ਹੋਰ ਕਰਮਚਾਰੀ ਇੰਨਾਂ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਲਈ ਲਗਾਏ ਗਏ ਹਨ।

ਉਹਨਾਂ ਦੱਸਿਆ ਕਿ ਹੜ੍ਹਾਂ ਕਾਰਨ ਹੋਏ ਜ਼ਿਲ੍ਹੇ ਵਿੱਚ 123.96 ਕਿਲੋਮੀਟਰ ਸੜਕਾਂ ਨੂੰ ਨੁਕਸਾਨ ਪੁੱਜਿਆ ਹੈ ਅਤੇ ਸਰਕਾਰ ਇਨ੍ਹਾਂ ਸੜਕਾਂ ਨੂੰ ਮੁੜ ਠੀਕ ਕਰਨ ਲਈ ਪਹਿਲ ਦੇ ਅਧਾਰ ਤੇ ਕੰਮ ਕਰੇਗੀ। ਜਿਲੇ ਵਿੱਚ 17 ਸਰਕਾਰੀ ਇਮਾਰਤਾਂ ਨੂੰ ਨੁਕਸਾਨ ਪੁੱਜਿਆ ਹੈ ਅਤੇ 18486 ਏਕੜ ਫਸਲਾਂ ਇਸ ਨਾਲ ਪ੍ਰਭਾਵਿਤ ਹੋਈਆਂ ਹਨ।

ਇਸ ਮੌਕੇ ਉਨਾਂ ਦੇ ਨਾਲ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ ਪ੍ਰਧਾਨ ਐਸ ਸੀ ਵਿੰਗ, ਚੁਸਪਿੰਦਰ ਸਿੰਘ ਚਾਹਲ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸ ਐਸ ਪੀ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸ ਡੀ ਐਮ ਵੀਰ ਪਾਲ ਕੌਰ ਵੀ ਹਾਜ਼ਰ ਸਨ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending