Connect with us

Punjab

ਡਾ. ਬਲਬੀਰ ਸਿੰਘ ਵੱਲੋਂ ਗੰਦੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ

Published

on

 

ਸਿਹਤ ਮੰਤਰੀ ਵੱਲੋਂ ਸਾਰੇ ਵਿਭਾਗਾਂ ਨੂੰ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਨਾਲ ਤਾਲਮੇਲ ਕਰਨ ਦੇ ਨਿਰਦੇਸ਼

ਪਟਿਆਲਾ, 6 ਸਤੰਬਰ (ਸ.ਬ.) ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡੇਂਗੂ ਸਮੇਤ ਮੱਛਰਾਂ ਦੇ ਕੱਟਣ ਤੇ ਗੰਦੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ, ਸੱਪ ਅਤੇ ਕੁੱਤੇ ਦੇ ਕੱਟਣ ਨੂੰ ਰੋਕਣ ਲਈ ਰਾਜ ਵਿਆਪੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਟਿਆਲਾ ਸ਼ਹਿਰ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਇੱਕ ਵਿਸ਼ੇਸ਼ ਸਫਾਈ ਮੁਹਿੰਮ ਚਲਾਉਣ ਦੇ ਵੀ ਨਿਰਦੇਸ਼ ਦਿੱਤੇ।

ਡਾ. ਬਲਬੀਰ ਸਿੰਘ ਵਲੋਂ ਅੱਜ ਇੱਥੇ ਨਗਰ ਨਿਗਮ ਦਫ਼ਤਰ ਵਿਖੇ ਇੱਕ ਜ਼ਰੂਰੀ ਸਮੀਖਿਆ ਮੀਟਿੰਗ ਸੱਦੀ, ਜਿਸ ਵਿੱਚ ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਜੱਗਾ, ਨਗਰ ਨਿਗਮ ਦੇ ਕਮਿਸ਼ਨਰ ਪਰਮਵੀਰ ਸਿੰਘ, ਏ ਡੀ ਸੀ ਸਿਮਰਪ੍ਰੀਤ ਕੌਰ ਅਤੇ ਨਵਰੀਤ ਕੌਰ ਸੇਖੋਂ, ਐਸ ਡੀ ਐਮ ਇਸਮਤ ਵਿਜੇ ਸਿੰਘ ਤੇ ਰਿਚਾ ਗੋਇਲ, ਸਿਵਲ ਸਰਜਨ ਡਾ. ਜਗਪਾਲਿੰਦਰ ਸਿੰਘ, ਨਗਰ ਕੌਂਸਲਰ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

ਪਟਿਆਲਾ ਤੋਂ ਸਿਹਤ ਅੰਕੜਿਆਂ ਦੀ ਸਮੀਖਿਆ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸਾਲ ਹੁਣ ਤੱਕ ਡੇਂਗੂ ਦੇ 88 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਸਿਰਫ 9 ਮਾਮਲੇ ਸਾਹਮਣੇ ਆਏ ਸਨ। ਡੇਂਗੂ ਦੇ ਵੱਧਦੇ ਮਾਮਲਿਆਂ ਤੇ ਚਿੰਤਾ ਪ੍ਰਗਟਾਉਂਦਿਆਂ, ਉਨ੍ਹਾਂ ਨੇ ਸਾਰੇ ਸਬੰਧਤ ਵਿਭਾਗਾਂ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ, ਸਿੱਖਿਆ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਆਦਿ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ, ਦਸਤ, ਹੈਜ਼ਾ, ਹੈਪੇਟਾਈਟਸ ਅਤੇ ਹੋਰ ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਸਿਹਤ ਵਿਭਾਗ ਨਾਲ ਨੇੜਿਓਂ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਅਧਿਕਾਰੀਆਂ ਨੂੰ ਘਰ ਘਰ ਜਾ ਕੇ ਮੱਛਰਾਂ ਦੇ ਪ੍ਰਜਨਨ ਸਥਾਨਾਂ ਦੀ ਸਖ਼ਤ ਨਿਗਰਾਨੀ ਸਮੇਤ ਮੱਛਰਾਂ ਦਾ ਲਾਰਵਾ ਨਸ਼ਟ ਕਰਨ ਦੇ ਨਿਰਦੇਸ਼ ਦਿੱਤੇ। ਇਸਦੇ ਨਾਲ ਹੀ ਉਨ੍ਹਾਂ ਖਾਸ ਤੌਰ ਤੇ ਲਾਹੌਰੀ ਗੇਟ, ਬਾਜਵਾ ਕਲੋਨੀ, ਗੋਬਿੰਦ ਬਾਗ, ਸਫਾਬਾਦੀ ਗੇਟ, ਹਰਪਾਲਪੁਰ (ਰਾਜਪੁਰਾ), ਅਤੇ ਕਰਤਾਰਪੁਰ (ਪਾਤੜਾਂ) ਵਰਗੇ ਡੇਂਗੂ ਹੌਟਸਪੌਟ ਖੇਤਰਾਂ ਵਿੱਚ ਜਾਂਚ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਪਟਿਆਲਾ ਵਿੱਚ ਹਾਲ ਹੀ ਵਿੱਚ ਹੋਏ ਦਸਤ ਦੇ ਪ੍ਰਕੋਪ ਦਾ ਹਵਾਲਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਪਾਣੀ ਦੀ ਜਾਂਚ ਅਤੇ ਸੁਰੱਖਿਅਤ ਸਪਲਾਈ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਜਿਲ੍ਹੇ ਵਿੱਚ ਸੱਪ ਦੇ ਕੱਟਣ ਨਾਲ ਹੋਈਆਂ ਤਿੰਨ ਹਾਲੀਆ ਮੌਤਾਂ ਤੇ ਵੀ ਚਿੰਤਾ ਪ੍ਰਗਟ ਕੀਤੀ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ, ਆਪਣੇ ਲੋਕਾਂ ਦੇ ਸਹਿਯੋਗ ਨਾਲ ਹੜਾਂ ਦੇ ਇਸ ਮੁਸ਼ਕਲ ਸਮੇਂ ਨੂੰ ਪਾਰ ਕਰੇਗੀ ਅਤੇ ਸਰਕਾਰ ਦੀ ਤੁਰੰਤ ਤਰਜੀਹ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣਾ ਹੈ ਜਦੋਂ ਕਿ ਬਚਾਅ ਅਤੇ ਰਾਹਤ ਕਾਰਜ ਵੀ ਜੰਗੀ ਪੱਧਰ ਤੇ ਜਾਰੀ ਰੱਖਣੇ ਹਨ। ਉਹਨਾਂ ਕਿਹਾ ਕਿ ਇਹ ਮੁਹਿੰਮ ਅੱਜ ਪਟਿਆਲਾ ਤੋਂ ਸ਼ੁਰੂ ਹੋ ਰਹੀ ਹੈ ਅਤੇ ਉਹ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦਾ ਨਿੱਜੀ ਤੌਰ ਤੇ ਦੌਰਾ ਕਰਨਗੇ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending