Connect with us

Mohali

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ, ਹੁਣੇ 1-2 ਦਿਨ ਹਸਪਤਾਲ ਵਿੱਚ ਹੀ ਰਹਿਣਗੇ

Published

on

 

ਮਨੀਸ਼ ਸਿਸੋਦੀਆ, ਸੰਜੀਵ ਅਰੋੜਾ, ਹਰਪਾਲ ਚੀਮਾ, ਅਮਨ ਅਰੋੜਾ ਤੇ ਗੁਰਮੀਤ ਖੁੱਡੀਆਂ ਨੇ ਹਾਲ ਪੁੱਛਿਆ

ਐਸ ਏ ਐਸ ਨਗਰ, 6 ਸਤੰਬਰ (ਸ.ਬ.) ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੀ ਨਬਜ਼ ਦੀ ਦਰ ਪਹਿਲਾਂ ਨਾਲੋਂ ਬਿਹਤਰ ਹੋ ਗਈ ਹੈ। ਮੈਡੀਕਲ ਟੀਮਾਂ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀਆਂ ਹਨ। ਸੀਐਮ ਮਾਨ 1-2 ਦਿਨ ਹਸਪਤਾਲ ਵਿੱਚ ਹੀ ਰਹਿਣਗੇ।

ਹਸਪਤਾਲ ਪ੍ਰਸ਼ਾਸਨ ਨੇ ਦੱਸਿਆ ਕਿ ਮੁੱਖ ਮੰਤਰੀ ਨੂੰ ਬੀਤੀ ਸ਼ਾਮ ਹੌਲੀ ਧੜਕਣ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਇੱਥੇ ਡਾਕਟਰਾਂ ਦੀ ਟੀਮ ਨੇ ਤੁਰੰਤ ਉਨ੍ਹਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਨਿਗਰਾਨੀ ਲਈ ਦਾਖ਼ਲ ਕਰਨ ਦੀ ਸਲਾਹ ਦਿੱਤੀ। ਇਸ ਤੋਂ ਬਾਅਦ, ਉਨ੍ਹਾਂ ਨੂੰ ਸ਼ੁੱਕਰਵਾਰ ਰਾਤ ਨੂੰ ਦਾਖ਼ਲ ਕਰਵਾਇਆ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਦੋ ਦਿਨਾਂ ਤੋਂ ਬਿਮਾਰ ਸਨ। ਇਸ ਕਾਰਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਉਨ੍ਹਾਂ ਦਾ ਦੌਰਾ ਵੀ ਮੁਲਤਵੀ ਕਰ ਦਿੱਤਾ ਗਿਆ। ਉਦੋਂ ਤੋਂ ਉਹ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਤੇ ਆਰਾਮ ਕਰ ਰਹੇ ਸਨ। ਸ਼ੁੱਕਰਵਾਰ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਹੋਰ ਵਿਗੜ ਗਈ ਜਿਸਤੋਂ ਬਾਅਦ ਉਹਨਾਂ ਨੂੰ ਫੋਰਟਿਸ ਹਸਪਤਾਲ ਲਿਆਂਦਾ ਗਿਆ ਸੀ।

ਹਸਪਤਾਲ ਵਿੱਚ ਦਾਖਿਲ ਮੁੱਖ ਮੰਤਰੀ ਨਾਲ ਅੱਜ ਉਹਨਾਂ ਦੀ ਮਾਤਾ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਕੈਬਿਨਟ ਮੰਤਰੀ ਸੰਜੀਵ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁਲਾਕਾਤ ਕੀਤੀ ਅਤੇ ਹਾਲ ਚਾਲ ਜਾਣਿਆ।

ਕੈਬਿਨਟ ਮੰਤਰੀ ਸੰਜੀਵ ਅਰੋੜਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਦਾ ਹਾਲ ਚਾਲ ਜਾਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡਾਕਟਰਾਂ ਅਨੁਸਾਰ ਉਨ੍ਹਾਂ ਨੂੰ ਇਕ ਦੋ ਦਿਨ ਹੋਰ ਹਸਪਤਾਲ ਦੇ ਵਿਚ ਇਲਾਜ ਲਈ ਰੱਖਿਆ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਉਹ ਠੀਕ ਹੋਣ ਤੋਂ ਬਾਅਦ ਪੰਜਾਬ ਦੇ ਹੜ੍ਹ ਪੀੜਤਾਂ ਕੋਲ ਜਾ ਕੇ ਉਨ੍ਹਾਂ ਦਾ ਹਾਲ ਚਾਲ ਜਾਣਨਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸz ਮਾਨ ਦੀ ਸਿਹਤ ਹੁਣ ਠੀਕ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕੁਝ ਦਿਨ ਹੋਰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਤੋਂ ਪੰਜਾਬ ਦੇ ਹੜ੍ਹਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ ਹੈ। ਦੋਵਾਂ ਮੰਤਰੀਆਂ ਨੇ ਕੇਂਦਰ ਵੱਲੋਂ ਹੜ੍ਹਾਂ ਦਾ ਕਾਰਨ ਨਾਜਾਇਜ਼ ਮਾਇਨਿੰਗ ਦੱਸੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਦੱਸੇ ਕਿ ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਜੰਮੂ ਕਸ਼ਮੀਰ ਵਿੱਚ ਵੀ ਮਾਈਨਿੰਗ ਕਾਰਨ ਹੀ ਹੜ੍ਹ ਆਏ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮੌਕੇ ਸਿਆਸਤ ਕਰਨ ਦੀ ਬਜਾਏ ਪੰਜਾਬ ਦੇ ਰੁਕੇ ਹੋਏ ਫੰਡ ਤੁਰੰਤ ਜਾਰੀ ਕਰਨੇ ਚਾਹੀਦੇ ਹਨ ਅਤੇ ਅਤੇ ਹੜ੍ਹ ਪੀੜਤ ਲੋਕਾਂ ਲਈ ਰਾਹਤ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending