Connect with us

Mohali

ਕੀ ਕੇਂਦਰ ਸਰਕਾਰ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਉਪਰੰਤ ਦੇ ਰਹੀ ਹੈ ਪੰਜਾਬ ਦਾ ਸਾਥ

Published

on

 

ਐਸ ਏ ਐਸ ਨਗਰ, 10 ਸਤੰਬਰ (ਸ.ਬ.) ਗੋਲਡਨ ਐਰੋ ਰੈਜੀਡੈਟਸ ਵੈਲਫੇਅਰ ਸੁਸਾਇਟੀ ਸੈਕਟਰ 71 ਦੇ ਮੀਤ ਪ੍ਰਧਾਨ ਕਰਨਲ ਦਵਿੰਦਰ ਪਾਲ ਸਿੰਘ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹੜ ਪੀੜਤਾਂ ਦੀ ਮਦਦ ਲਈ ਲੋੜ ਅਨੁਸਾਰ ਰਕਮ ਮੁਹਈਆ ਕਰਵਾਈ ਜਾਵੇ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਬੀਤੇ ਦਿਨ ਪੰਜਾਬ ਦੇ ਦੌਰੇ ਤੇ ਆਏ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ 1600 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਹੜੀ ਬਹੁਤ ਘੱਟ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਭਾਜਪਾ ਲੀਡਰਾਂ ਨੂੰ ਛੱਡ ਕੇ ਬਾਕੀ ਸਾਰੇ ਸਿਆਸੀ ਲੀਡਰ ਇਹ ਗੱਲ ਆਖ ਰਹੇ ਹਨ ਕਿ ਪੰਜਾਬ ਵਿੱਚ ਹੋਏ ਨੁਕਸਾਨ ਦੇ ਮੁਕਾਬਲੇ ਇਹ ਰਕਮ ਬਹੁਤ ਥੋੜ੍ਹੀ ਹੈ।

ਉਹਨਾਂ ਕਿਹਾ ਕਿ ਭਾਜਪਾ ਆਗੂ ਇਹ ਦਲੀਲ ਦੇ ਰਹੇ ਹਨ ਕਿ ਪੰਜਾਬ ਕੋਲ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (ਐਸ ਡੀ ਆਰ ਐਫ) ਦੇ 12000 ਕਰੋੜ ਰੁਪਏ ਬਕਾਇਆ ਪਏ ਹਨ, ਜਿਹੜੇ ਸੂਬਾ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਰਤੇ ਨਹੀਂ ਗਏ ਹਨ। ਪਰੰਤੂ ਇਸ ਫੰਡ ਦੇ ਘੱਟ ਵਰਤੋਂ ਦਾ ਕਾਰਨ ਇਸ ਦੀ ਵਰਤੋਂ ਲਈ ਕੇਂਦਰ ਸਰਕਾਰ ਵੱਲੋਂ ਨਿਰਧਾਰਤ ਮਾਪਦੰਡ ਅਤੇ ਸ਼ਰਤਾਂ ਲਾਗੂ ਹਨ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਮਾਪਦੰਡ ਅਨੁਸਾਰ ਕਿਸੇ ਵਿਅਕਤੀ ਦੀ ਮੌਤ ਉਪਰੰਤ 4 ਲੱਖ ਰੁਪਏ, ਫਸਲ ਦੇ ਨੁਕਸਾਨ ਲਈ 6800 ਕਰੋੜ ਰੁਪਏ ਪ੍ਰਤੀ ਏਕੜ, ਮਕਾਨ ਦੇ ਢਹਿ ਜਾਣ ਉਪਰੰਤ 1, 20, 000 ਰੁਪਏ, ਮੱਝ ਜਾਂ ਗਾਂ ਦੇ ਮਰਨ ਉਪਰੰਤ ਪ੍ਰਤੀ ਪਸ਼ੂ 37500 ਰੁਪਏ ਅਤੇ ਪੇਂਡੂ ਸੜਕਾਂ ਲਈ 60000 ਰੁਪਏ ਪ੍ਰਤੀ ਕਿਲੋਮੀਟਰ ਨਿਰਧਾਰਤ ਹਨ।

ਉਹਨਾਂ ਕਿਹਾ ਕਿ ਪੰਜਾਬ ਵਿੱਚ ਪ੍ਰਤੀ ਏਕੜ ਠੇਕਾ 50000 ਰੁਪਏ ਤੋਂ ਵੱਧ ਹੈ। 1, 20, 000 ਵਿੱਚ ਘਰ ਨਹੀਂ ਬਣਦਾ ਅਤੇ ਮੱਝਾਂ ਦੀ ਕੀਮਤ ਇੱਕ ਲੱਖ ਤੋਂ ਉੱਪਰ ਹੈ। ਕਿਸਾਨ ਨੂੰ ਵੱਧ ਤੋਂ ਵੱਧ ਫਸਲ ਲਈ 34000 ਰੁਪਏ ਮਿਲ ਸਕਦੇ ਹਨ ਅਤੇ ਮੱਝਾਂ ਅਤੇ ਗਾਵਾਂ ਲਈ 1,12,500 ਰੁਪਏ। ਇਸੇ ਤਰ੍ਹਾਂ ਬਾਕੀ ਹੋਏ ਨੁਕਸਾਨ ਲਈ ਵੀ ਮਾਮੂਲੀ ਰਕਮਾਂ ਨਿਰਧਾਰਤ ਹਨ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਹੜ੍ਹਾਂ ਤੋਂ ਪੀੜਤ ਹੋਏ ਪੰਜਾਬ ਦੇ ਵਾਸੀਆਂ ਨੂੰ ਰਾਹਤ ਦੇਣ ਲਈ ਇਨ੍ਹਾਂ ਮਾਪਦੰਡਾਂ ਨੂੰ ਸੋਧਣ ਦੀ ਲੋੜ ਹੈ। ਇਸਦੇ ਨਾਲ ਨਾਲ ਕੇਂਦਰ ਵਲੋਂ ਪੰਜਾਬ ਦੇ ਪੇਂਡੂ ਵਿਕਾਸ ਫੰਡ ਦੇ ਰੋਕੇ ਹੋਏ ਲਗਭਗ 8000 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ ਦੀ ਲੋੜ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਆਪਣੇ ਬੇਲੋੜੇ ਖਰਚੇ ਘੱਟ ਕਰਕੇ ਹੜ੍ਹ ਪੀੜਤਾਂ ਨੂ ਵੱਧ ਤੋਂ ਵੱਧ ਰਾਹਤ ਦਿੱਤੀ ਜਾਵੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending