Connect with us

Chandigarh

ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨੂੰ ਡੇਢ ਮਹੀਨੇ ਵਿੱਚ ਮੁਕੰਮਲ ਹੋਵੇਗੀ ਮੁਆਵਜ਼ੇ ਦੀ ਵੰਡ : ਭਗਵੰਤ ਮਾਨ

Published

on

ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ, ਮੁਕੰਮਲ ਰਿਪੋਰਟ ਸਮੇਤ ਜਲਦ ਪ੍ਰਧਾਨ ਮੰਤਰੀ ਨੂੰ ਮਿਲਣ ਬਾਰੇ ਕਿਹਾ

ਚੰਡੀਗੜ੍ਹ, 12 ਸਤੰਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਰਾਸ਼ੀ ਡੇਢ ਮਹੀਨੇ ਦੇ ਅੰਦਰ-ਅੰਦਰ ਵੰਡ ਦਿੱਤੀ ਜਾਵੇਗੀ ਅਤੇ ਪਹਿਲਾ ਚੈਕ ਇੱਕ ਮਹੀਨੇ ਵਿੱਚ ਤਿਆਰ ਹੋ ਜਾਵੇਗਾ। ਡਿਪਟੀ ਕਮਿਸ਼ਨਰਾਂ ਨਾਲ ਵਰਚੂਅਲ ਮੀਟਿੰਗ ਕਰਨ ਮਗਰੋਂ ਉਨ੍ਹਾਂ ਕਿਹਾ ਕਿ 30 ਤੋਂ 40 ਦਿਨਾਂ ਵਿੱਚ ਸਪੈਸ਼ਲ ਗਿਰਦਾਵਰੀ ਦਾ ਕੰਮ ਮੁਕੰਮਲ ਹੋ ਜਾਵੇਗਾ ਅਤੇ ਦੀਵਾਲੀ ਤੱਕ ਮੁਆਵਜ਼ਾ ਰਾਸ਼ੀ ਲੋਕਾਂ ਤੱਕ ਪਹੁੰਚ ਜਾਵੇਗੀ। ਉਨ੍ਹਾਂ ਅੱਜ ਡਿਪਟੀ ਕਮਿਸ਼ਨਰਾਂ ਨੂੰ ਪਾਣੀ ਘਟਣ ਤੇ ਫ਼ੌਰੀ ਵਿਸ਼ੇਸ਼ ਗਿਰਦਾਵਰੀ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਸਮਾਂ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦਾ ‘ਕੱਲਾ ‘ਕੱਲਾ ਪੈਸਾ ਲੋਕਾਂ ਨੂੰ ਮਿਲ ਨਹੀਂ ਜਾਂਦਾ ਉਦੋਂ ਤੱਕ ਉਹ ਨਾ ਖ਼ੁਦ ਚੈਨ ਨਾਲ ਸੌਣਗੇ, ਨਾ ਹੀ ਅਧਿਕਾਰੀਆਂ ਨੂੰ ਸੌਣ ਦੇਣਗੇ ਅਤੇ ਕਿਸੇ ਵੀ ਘਰ ਦਾ ਚੁੱਲ੍ਹਾ ਬੁੱਝਣ ਨਹੀਂ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਫ਼ਸਲਾਂ ਦੇ ਨੁਕਸਾਨ ਦਾ 20 ਹਜ਼ਾਰ ਰੁਪਏ ਏਕੜ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਮਜ਼ਦੂਰਾਂ ਦੀ ਮਦਦ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨੁਕਸਾਨੇ ਪਸ਼ੂ ਦਾ 37,500 ਰੁਪਏ ਅਤੇ ਡਿੱਗੇ ਮਕਾਨਾਂ ਦਾ 40 ਹਜ਼ਾਰ ਰੁਪਏ ਪ੍ਰਤੀ ਘਰ ਮੁਆਵਜ਼ਾ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਵਿੱਚ ਚੜ੍ਹੀ ਰੇਤ ਨੂੰ ਹਟਾਉਣ ਲਈ ਪੰਜਾਬ ਸਰਕਾਰ ਨਵੀਆਂ ਜੇਸੀਬੀ ਮਸ਼ੀਨਾਂ ਖ਼ਰੀਦ ਰਹੀ ਹੈ ਅਤੇ ਇਹ ਮਸ਼ੀਨਾਂ ਨੂੰ ਰੇਤ ਹਟਾਉਣ ਲਈ ਦਿੱਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਨ ਹੁਣ ਤੱਕ 55 ਮੌਤਾਂ ਹੋ ਚੁੱਕੀਆਂ ਹਨ ਜਿਨ੍ਹਾਂ ਚੋਂ 42 ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਘੱਗਰ ਦਾ ਖਤਰਾ ਹਾਲੇ ਬਰਕਰਾਰ ਹੈ ਅਤੇ ਸਰਕਾਰ ਨੇ ਨਜਿੱਠਣ ਲਈ ਇੱਕ ਲੱਖ ਬੋਰੀ ਰੇਤ ਦੀ ਭਰ ਕੇ ਰੱਖੀ ਹੋਈ ਹੈ।

ਉਹਨਾਂ ਕਿਹਾ ਕਿ ਉਹ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਪੂਰਾ ਲੇਖਾ ਜੋਖਾ ਤਿਆਰ ਕਰਕੇ ਪ੍ਰਧਾਨ ਮੰਤਰੀ ਨੂੰ ਮਿਲਣ ਜਾਣਗੇ। ਮੁੱਖ ਮੰਤਰੀ ਨੇ 12 ਹਜ਼ਾਰ ਕਰੋੜ ਦੇ ਵਿਵਾਦਿਤ ਰਾਹਤ ਫ਼ੰਡਾਂ ਬਾਰੇ ਸਥਿਤੀ ਸਪਸ਼ਟ ਕਰਦਿਆਂ ਕਿ ਆਪ ਸਰਕਾਰ ਦੇ ਸੱਤਾ ਵਿੱਚ ਆਉਣ ਮਗਰੋਂ ਸਟੇਟ ਡਿਜਾਸਟਰ ਰਿਸਪਾਂਸ ਫ਼ੰਡ ਤਹਿਤ 1582 ਕਰੋੜ ਰੁਪਏ ਪ੍ਰਾਪਤ ਹੋਏ ਸਨ, ਜਿਸ ਵਿੱਚੋਂ 649 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ।

ਇਸ ਮੌਕੇ ਮੁੱਖ ਮੰਤਰੀ ਨੇ ਵਿਰੋਧੀ ਆਗੂਆਂ ਵੱਲੋਂ ਕੀਤੀਆਂ ਟਿੱਪਣੀਆਂ ਦਾ ਜੁਆਬ ਦਿੰਦਿਆਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰਦਾਸਪੁਰ ਆਏ ਸਨ ਤਾਂ ਪਹਿਲੀ ਕਤਾਰ ਵਿੱਚ ਕਾਂਗਰਸ ਵਿੱਚੋਂ ਭਾਜਪਾ ਵਿੱਚ ਗਏ ਨੇਤਾ ਬੈਠੇ ਹੋਏ ਸਨ, ਜਦੋਂ ਕਿ ਅਸਲੀ ਭਾਜਪਾ ਵਾਲੇ ਚੌਥੇ ਪੰਜਵੀਂ ਕਤਾਰ ਵਿੱਚ ਬਿਰਾਜਮਾਨ ਸਨ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਬੀਜ ਦੇਣ ਦੇ ਐਲਾਨ ਤੇ ਤਨਜ਼ ਕਰਦਿਆਂ ਉਹਨਾਂ ਕਿਹਾ ਕਿ ‘ਕਿਸਾਨ ਚੌਕਸ ਰਹਿਣ ਕਿਉਂਕਿ ਸੁਖਬੀਰ ਬਾਦਲ ਬੀਜ ਵੀ ਨਕਲੀ ਹੀ ਦੇਵੇਗਾ। ਮੁੱਖ ਮੰਤਰੀ ਨੇ ਕਿਹਾ ਸਾਬਕਾ ਖੇਤੀ ਮੰਤਰੀ ਮਰਹੂਮ ਤੋਤਾ ਸਿੰਘ ਵੇਲੇ ਦਾ ਬੀਜ ਘੁਟਾਲ਼ਾ ਕੋਈ ਭੁੱਲਿਆ ਨਹੀਂ ਅਤੇ ਸੁਖਬੀਰ ਬਾਦਲ ਕਿਤੇ ਤੋਤਾ ਸਿੰਘ ਮੈਮੋਰੀਅਲ ਬੀਜ ਹੀ ਕਿਸਾਨਾਂ ਨੂੰ ਨਾ ਵੰਡ ਦੇਵੇ। ਉਹਨਾਂ ਕਿਹਾ ਕਿ ਐਤਕੀਂ ਝੋਨੇ ਦੀ ਫ਼ਸਲ ਜਲਦ ਮੰਡੀਆਂ ਵਿੱਚ ਆ ਗਈ ਹੈ ਜਿਸ ਦੀ ਖ਼ਰੀਦ ਲਈ ਤਿਆਰੀਆਂ ਚੱਲ ਰਹੀਆਂ ਹਨ।

 

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending