Connect with us

Chandigarh

ਕੁਪੋਸ਼ਿਤ ਬੱਚਿਆਂ ਦੀ ਗਿਣਤੀ ਵਿੱਚ ਆਈ ਵੱਡੀ ਗਿਰਾਵਟ : ਡਾ. ਬਲਜੀਤ ਕੌਰ

Published

on

 

ਕੁਪੋਸ਼ਿਤ ਬੱਚਿਆਂ ਦੀ ਗਿਣਤੀ ਵਿੱਚ ਆਈ ਗਿਰਾਵਟ ਸਦਕਾ ਗੁਆਂਢੀ ਰਾਜਾਂ ਵਿੱਚੋਂ ਪੰਜਾਬ ਨੂੰ ਮਿਲਿਆ ਪਹਿਲਾ ਸਥਾਨ

ਚੰਡੀਗੜ੍ਹ, 30 ਜੁਲਾਈ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਵਿੱਚ ਕੁਪੋਸ਼ਿਤ ਬੱਚਿਆਂ ਦੀ ਗਿਣਤੀ ਵਿੱਚ ਵੱਡੀ ਗਿਰਾਵਟ ਆਈ ਹੈ। ਵਿਭਾਗੀ ਯੋਜਨਾਵਾਂ ਅਤੇ ਮੁੱਦਿਆਂ ਤੇ ਵਿਚਾਰ-ਚਰਚਾ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਅਤੇ ਬਾਲ ਵਿਕਾਸ ਪ੍ਰਾਜੈਕਟ ਅਧਿਕਾਰੀ ਨਾਲ ਮੀਟਿੰਗ ਦੌਰਾਨ ਉਹਨਾਂ ਦੱਸਿਆ ਕਿ ਇਸ ਸੰਬੰਧੀ ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰੀ ਅੰਨਾਪੂਰਨਾ ਦੇਵੀ ਨੇ 26 ਜੁਲਾਈ ਨੂੰ ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਪੁਸ਼ਟੀ ਕੀਤੀ ਹੈ ਕਿ ਪੰਜਾਬ ਵਿੱਚ ਬੱਚਿਆਂ ਵਿੱਚ ਸਟੰਟਿੰਗ 2022 ਵਿੱਚ 22.08 ਫੀਸਦੀ ਦੇ ਮੁਕਾਬਲੇ 2024 ਵਿੱਚ ਘਟ ਕੇ 17.65 ਫੀਸਦੀ ਹੋ ਗਈ ਹੈ, ਇਸੇ ਤਰ੍ਹਾਂ ਵੇਸਟਿੰਗ 9.54ਫੀਸਦੀ ਤੋਂ ਘਟ ਕੇ 3.17 ਫੀਸਦੀ ਅਤੇ ਘੱਟ ਵਜ਼ਨ ਵਾਲੇ ਬੱਚਿਆਂ ਦੀ ਗਿਣਤੀ 12.58 ਫੀਸਦੀ ਤੋਂ ਘਟ ਕੇ 5.57 ਫੀਸਦੀ ਰਹਿ ਗਈ ਹੈ। ਉਹਨਾਂ ਕਿਹਾ ਕਿ ਬੱਚਿਆਂ ਵਿੱਚ ਕੁਪੋਸ਼ਣ ਨੂੰ ਘੱਟ ਕਰਨ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਗੁਆਂਢੀ ਰਾਜਾਂ ਵਿੱਚੋਂ ਪੰਜਾਬ ਮੋਹਰੀ ਸੂਬਾ ਬਣ ਗਿਆ ਹੈ।

ਪੰਜਾਬ ਵਿੱਚ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਪੰਜੀਰੀ ਵੰਡਣ ਵਿੱਚ ਹੋਏ ਘਪਲੇ ਦੀਆਂ ਰਿਪੋਰਟਾਂ ਸਬੰਧੀ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਸਪੱਸ਼ਟ ਹਦਾਇਤਾਂ ਅਤੇ ਪ੍ਰੋਟੋਕੋਲ ਦਿੱਤੇ। ਮੰਤਰੀ ਨੇ ਕਿਹਾ ਕਿ ਇਸ ਸਕੀਮ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਕਰਨ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਆਂਗਣਵਾੜੀ ਕੇਂਦਰਾਂ ਨੂੰ ਅਪਗ੍ਰੇਡ ਕਰਨ ਦੀ ਲੋੜ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਇਸ ਸਬੰਧੀ ਕੇਸ ਜਮ੍ਹਾ ਕਰਵਾਉਣ ਦੀ ਹਦਾਇਤ ਕੀਤੀ।

ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਪੁਰਾਣੇ ਸੀ. ਏ.ਐਸ. ਕੇਸਾਂ ਦੀ ਪੜਤਾਲ ਨੂੰ ਵੀ ਤਰਜੀਹ ਦਿੱਤੀ ਜਾਵੇ। ਇਸ ਤੋਂ ਇਲਾਵਾ ਡਾ. ਬਲਜੀਤ ਕੌਰ ਨੇ ਬੇਟੀ ਪੜ੍ਹਾਓ ਬੇਟੀ ਬਚਾਓ ਸਕੀਮ ਤਹਿਤ ਲੜਕੀਆਂ ਦੇ ਘਟ ਰਹੇ ਲਿੰਗ ਅਨੁਪਾਤ ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਗਿਰਾਵਟ ਦੇ ਕਾਰਨਾਂ ਦੀ ਜਾਂਚ ਕਰਨ ਅਤੇ ਤੁਰੰਤ ਇੱਕ ਵਿਸਥਾਰਤ ਰਿਪੋਰਟ ਦੇਣ ਲਈ ਕਿਹਾ।

ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਦੇ ਵਿਸ਼ੇਸ਼ ਮੁੱਖ ਸਕੱਤਰ, ਰਾਜੀ ਪੀ. ਸ਼੍ਰੀਵਾਸਤਵ ਨੇ ਦੱਸਿਆ ਕਿ ਵਿਭਾਗ ਵੱਲੋਂ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਐਸ.ਐਨ.ਪੀ. ਵਿੱਚ ਮੋਟੇ ਅਨਾਜ ਦੀ ਵਰਤੋਂ ਅਤੇ ਆਂਗਣਵਾੜੀ ਕੇਂਦਰਾਂ ਵਿੱਚੋਂ ਘਰ ਰਾਸ਼ਨ ਲਿਜਾਉਣ ਦੀ ਵਿਵਸਥਾ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਵਿਭਾਗ ਦੀ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਵੀ ਮੌਜੂਦ ਸਨ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲਾ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਰਾਜਸਥਾਨ ਤੋਂ ਕਾਬੂ

Published

on

By

 

 

ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਰਕਾਰ ਨੂੰ 35 ਕਰੋੜ ਰੁਪਏ ਦਾ ਲਾਇਆ ਚੂਨਾ

ਚੰਡੀਗੜ੍ਹ, 9 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਿਰੋਜਪੁਰ ਦੇ ਪਿੰਡਾਂ ਵਿੱਚ ਸਾਲ 2018-2019 ਵਿੱਚ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪ੍ਰਾਈਮ ਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ ਮਾਈਨਿੰਗ ਮਹਿਕਮੇ ਦੇ ਤਤਕਾਲੀ ਅਧਿਕਾਰੀਆਂ/ ਕਰਮਚਾਰੀਆਂ ਖਿਲਾਫ਼ ਵੀ ਸਾਜਿਸ਼ ਰਚਣ ਅਤੇ ਭ੍ਰਿਸ਼ਟਾਚਾਰ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਸ਼ਿਕਾਇਤ ਨੰਬਰ 180/2019 ਫਿਰੋਜਪੁਰ ਦੀ ਡੂੰਘੀ ਪੜਤਾਲ ਦੌਰਾਨ ਪਾਇਆ ਗਿਆ ਹੈ ਕਿ ਜ਼ਿਲ੍ਹਾ ਫਿਰੋਜਪੁਰ ਦੀ ਤਹਿਸੀਲ ਜੀਰਾ ਅਧੀਨ ਪੈਂਦੇ ਪਿੰਡ ਟਿੰਡਵਾਂ, ਪਿੰਡ ਰੋਸ਼ਨਸ਼ਾਹ ਵਾਲਾ ਅਤੇ ਪਿੰਡ ਬਹਿਕ ਗੁੱਜਰਾਂ ਦੇ 217 ਕਨਾਲ 01 ਮਰਲਾ ਰਕਬੇ ਵਿੱਚ ਉਕਤ ਠੇਕੇਦਾਰ ਮਹਾਂਵੀਰ ਸਿੰਘ ਵੱਲੋਂ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਜਮੀਨ ਮਾਲਕਾਂ ਨੂੰ ਪੰਜਾਬ ਸਰਕਾਰ ਪਾਸੋਂ ਫਰਮ ਨੂੰ ਮਾਈਨਿੰਗ ਕਰਨ ਦਾ ਠੇਕਾ ਮਿਲਿਆ ਹੋਣ ਦਾ ਦੱਸਕੇ ਇਨ੍ਹਾਂ ਪਿੰਡਾਂ ਵਿੱਚ ਨਾਜਾਇਜ਼ ਮਾਈਨਿੰਗ ਕੀਤੀ ਗਈ ਜਿਸ ਨਾਲ ਸਰਕਾਰ ਨੂੰ ਕਰੀਬ 4,05,60,785 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਗਿਆ ਅਤੇ ਜਮੀਨ ਮਾਲਕਾਂ ਨੂੰ ਉਨ੍ਹਾਂ ਦੀ ਬਣਦੀ ਰਾਇਲਟੀ ਵੀ ਨਹੀਂ ਦਿੱਤੀ ਗਈ।

ਬੁਲਾਰੇ ਅਨੁਸਾਰ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਵਲੋਂ ਉਕਤ ਮੁਲਜ਼ਮ ਠੇਕੇਦਾਰ ਮਹਾਂਵੀਰ ਸਿੰਘ ਖਿਲਾਫ ਕਾਰਵਾਈ ਕਰਨ ਦੀ ਬਜਾਏ 25.07.2020 ਨੂੰ ਥਾਣਾ ਸਦਰ ਜ਼ੀਰਾ ਜਿਲ੍ਹਾ ਫਿਰੋਜਪੁਰ ਵਿਖੇ ਨਾਮਲੂਮ ਵਿਅਕਤੀਆਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 379 ਅਤੇ ਮਾਈਨਿੰਗ ਐਕਟ ਦੀ ਧਾਰਾ 21 ਤਹਿਤ ਮੁਕੱਦਮਾ ਨੰਬਰ 91 ਦਰਜ ਕਰਵਾਇਆ ਗਿਆ ਅਤੇ ਜਮੀਨ ਮਾਲਕਾਂ ਨੂੰ ਰਿਕਵਰੀ ਨੋਟਿਸ ਜਾਰੀ ਕੀਤੇ ਗਏ। ਉਹਨਾਂ ਦੱਸਿਆ ਕਿ ਇਸੇ ਤਰ੍ਹਾਂ ਤਹਿਸੀਲ ਫਿਰੋਜਪੁਰ ਵਿੱਚ ਪੈਂਦੇ ਪਿੰਡਾਂ ਗਿੱਲਾਂਵਾਲਾ, ਆਂਸਲ, ਖਾਨੇ ਕੇ ਅਹਿਲ ਅਤੇ ਖੁਸ਼ਹਾਲ ਸਿੰਘ ਵਾਲਾ ਵਿੱਚ ਮਨਜੂਰਸ਼ੁਦਾ ਖੱਡਾਂ ਦੇ ਬਰਾਬਰ ਹੀ ਉਕਤ ਪ੍ਰਾਈਮਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਵਲੋਂ 244 ਕਨਾਲ ਅਤੇ 446 ਕਨਾਲ 13 ਮਰਲੇ ਰਕਬੇ ਵਿੱਚ ਮਹਿਕਮੇ ਦੇ ਅਧਿਕਾਰੀਆਂ /ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਜਮੀਨਾਂ ਵਿੱਚੋਂ ਨਾਜਾਇਜ਼ ਮਾਈਨਿੰਗ ਕੀਤੀ ਜਿਸ ਨਾਲ ਸਰਕਾਰ ਨੂੰ ਕਰੀਬ 31,48,63,994 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਗਿਆ। ਉਕਤ ਕੰਪਨੀ ਵੱਲੋਂ ਇੰਨਾਂ ਪਿੰਡਾਂ ਦੇ ਜਮੀਨ ਮਾਲਕਾਂ ਨੂੰ ਵੀ ਬਣਦੀ ਰਾਇਲਟੀ ਨਹੀਂ ਦਿੱਤੀ ਗਈ।

ਬੁਲਾਰੇ ਨੇ ਦੱਸਿਆ ਪੜਤਾਲ ਦੌਰਾਨ ਪਤਾ ਲੱਗਿਆ ਹੈ ਕਿ ਉਕਤ ਠੇਕੇਦਾਰ ਮਹਾਂਵੀਰ ਸਿੰਘ ਨੇ ਮਾਈਨਿੰਗ ਵਿਭਾਗ ਫਿਰੋਜਪੁਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਸਰਕਾਰੀ ਖ਼ਜ਼ਾਨੇ ਨੂੰ ਕੁੱਲ 35,54,24,779 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ /ਕਰਮਚਾਰੀਆਂ ਵਲੋਂ ਇਸ ਸਮੇਂ ਦੌਰਾਨ ਇਲਾਕੇ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਸਬੰਧੀ ਵੱਖ-ਵੱਖ ਥਾਣਿਆਂ ਵਿੱਚ ਕਈ ਮੁਕੱਦਮੇ ਦਰਜ ਕਰਵਾਏ ਗਏ ਪਰੰਤੂ ਇਨ੍ਹਾਂ ਅਧਿਕਾਰੀਆਂ /ਕਰਮਚਾਰੀਆਂ ਵੱਲੋਂ ਪ੍ਰਾਈਮਵਿਜਨ ਕੰਪਨੀ ਦੇ ਉਕਤ ਠੇਕੇਦਾਰ ਮਹਾਂਵੀਰ ਸਿੰਘ ਦੇ ਖਿਲਾਫ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਮਾਈਨਿੰਗ ਵਿਭਾਗ ਫਿਰੋਜਪੁਰ ਦੇ ਅਧਿਕਾਰੀਆਂ /ਕਰਮਚਾਰੀਆਂ ਦੀ ਮਿਲੀਭੁਗਤ ਤੋਂ ਬਿਨ੍ਹਾਂ ਇਲਾਕੇ ਵਿੱਚ ਨਾਜਾਇਜ਼ ਮਾਈਨਿੰਗ ਹੋਣੀ ਸੰਭਵ ਨਹੀਂ ਹੈ ਪਰ ਉਕਤ ਠੇਕੇਦਾਰ ਵਿਰੁੱਧ ਕੋਈ ਬਣਦੀ ਕਾਰਵਾਈ ਨਹੀਂ ਕੀਤੀ ਗਈ। ਇਸ ਕਰਕੇ ਪ੍ਰਾਈਮਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਅਤੇ ਉਸ ਸਮੇਂ ਤਾਇਨਾਤ ਰਹੇ ਮਾਈਨਿੰਗ ਵਿਭਾਗ ਦੇ ਸਬੰਧਿਤ ਅਧਿਕਾਰੀਆਂ /ਕਰਮਚਾਰੀਆਂ ਵੱਲੋਂ ਮਿਲੀਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਾਉਣੀ ਸਾਹਮਣੇ ਆਈ ਹੈ।

ਉਨਾਂ ਦੱਸਿਆ ਕਿ ਪੜਤਾਲ ਉਪਰੰਤ ਬੀਤੀ 4 ਨਵੰਬਰ ਨੂੰ ਆਈ.ਪੀ.ਸੀ. ਦੀ ਧਾਰਾ 409, 379, 120-ਬੀ, ਮਾਈਨਿੰਗ ਤੇ ਮਿਨਰਲਜ ਕਾਨੂੰਨ ਦੀ ਧਾਰਾ 21 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ) ਸਮੇਤ 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਫਿਰੋਜਪੁਰ ਵਿਖੇ ਦਰਜ ਕੀਤਾ ਗਿਆ ਹੈ ਜਿਸ ਵਿੱਚ ਠੇਕੇਦਾਰ ਮਹਾਂਵੀਰ ਸਿੰਘ (ਪ੍ਰਾਈਮਵਿਜਨ ਕੰਪਨੀ) ਅਤੇ ਉਸ ਸਮੇਂ ਤਾਇਨਾਤ ਰਹੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀ ਬਤੌਰ ਮੁਲਜ਼ਮ ਸ਼ਾਮਲ ਹਨ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਰੇਂਜ ਫਿਰੋਜਪੁਰ ਵਲੋਂ ਮੁਲਜ਼ਮ ਠੇਕੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ 2000 ਰੁਪਏ ਰਿਸ਼ਵਤ ਲੈਂਦਾ ਏ ਐਸ ਆਈ ਕਾਬੂ

Published

on

By

 

ਚੰਡੀਗੜ, 9 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਭੁਪਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲੀਸ ਮੁਲਾਜ਼ਮ ਨੂੰ ਦਿਲਬਾਗ ਸਿੰਘ ਵਾਸੀ ਪਿੰਡ ਧੂੰਦਾ, ਤਹਿਸੀਲ ਖਡੂਰ ਸਾਹਿਬ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਕਤ ਮੁਲਜ਼ਮ ਨੇ ਹੇਠਲੀ ਅਦਾਲਤ ਵਿੱਚ ਚੱਲ ਰਹੇ ਪੁਲੀਸ ਕੇਸ ਵਿੱਚ ਸ਼ਿਕਾਇਤਕਰਤਾ ਦੇ ਹੱਕ ਵਿੱਚ ਰਿਕਾਰਡ ਪੇਸ਼ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲੀਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਉਕਤ ਪੁਲੀਸ ਮੁਲਾਜ਼ਮ ਖ਼ਿਲਾਫ਼ ਵਿਜੀਲੈਂਸ ਬਿਉਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Continue Reading

Chandigarh

ਕੇਂਦਰ ਸਰਕਾਰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਪੰਜਾਬ ਯੂਨੀਵਰਸਿਟੀ ਨੂੰ ਖਤਮ ਕਰਨ ਉੱਤੇ ਤੁਲੀ : ਮੀਤ ਹੇਅਰ

Published

on

By

 

ਚੰਡੀਗੜ੍ਹ, 8 ਨਵੰਬਰ (ਸ.ਬ.) ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਉੱਪਰ ਇਲਜਾਮ ਲਗਾਇਆ ਹੈ ਕਿ ਉਸ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇੱਥੇ ਜਾਰੀ ਬਿਆਨ ਵਿੱਚ ਮੀਤ ਹੇਅਰ ਨੇ ਕਿਹਾ ਕਿ ਇਹਨਾਂ ਕਾਰਵਾਈਆਂ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਈ ਲੜੀ ਜਾਵੇਗੀ। ਉਹਨਾਂ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ (ਜੋ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ) ਨੂੰ ਪੱਤਰ ਲਿਖਿਆ ਹੈ।

ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਵਿੱਚ ਵੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਲਈ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਚਾਲ ਚੱਲੀ ਸੀ ਜਿਸ ਖਿਲਾਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੇ ਸੰਘਰਸ਼ ਕਰਨ ਕੇਂਦਰ ਨੂੰ ਪਿੱਛੇ ਹਟਣਾ ਪਿਆ ਸੀ। ਉਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਵੀ ਪਾਸ ਕੀਤਾ ਗਿਆ ਸੀ।

ਉਹਨਾਂ ਕਿਹਾ ਕਿ ਹੁਣ ਫੇਰ ਯੂਨੀਵਰਸਿਟੀ ਨੂੰ ਚਲਾਉਣ ਵਾਲੀ ਸੈਨੇਟ ਦੀਆਂ ਚੋਣਾਂ ਨਾ ਕਰਵਾ ਕੇ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ। ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿੱਚ ਉਹਨਾਂ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਅਤੇ ਇਸ ਉਪਰ ਕੀਤਾ ਜਾਣ ਵਾਲਾ ਕੋਈ ਵੀ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਯੂਨੀਵਰਸਿਟੀ ਦਾ ਇਤਿਹਾਸ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਦਾ ਹੈ ਅਤੇ ਇਹ ਪੰਜਾਬ ਦਾ ਤਾਜ ਹੈ। ਉਹਨਾਂ ਉਪ ਰਾਸ਼ਟਰਪਤੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਅਤੇ ਸੈਨੇਟ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕੀਤੀ ਹੈ।

Continue Reading

Latest News

Trending