Chandigarh
ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 30 ਜੁਲਾਈ (ਸ.ਬ.) ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੋਂਪਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀਆਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਉਣ ਵਾਸਤੇ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਪ੍ਰੇਰਿਆ।
ਇਸ ਮੌਕੇ ਵਿਭਾਗ ਦੇ ਡਾਇਰੈਕਟਰ ਸ੍ਰੀ ਅਮਿਤ ਕੁਮਾਰ, ਚੀਫ਼ ਇੰਜੀਨੀਅਰ ਸ੍ਰੀ ਕਰਨਦੀਪ ਸਿੰਘ ਚਾਹਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੀ ਭਰਤੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਪਾਰਦਰਸ਼ੀ ਢੰਗ ਨਾਲ ਅਤੇ ਨਿਰੋਲ ਮੈਰਿਟ ਦੇ ਆਧਾਰ ਤੇ ਕੀਤੀ ਗਈ ਹੈ।
Chandigarh
ਪੁਲੀਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ, ਦੋ ਪਿਸਤੌਲਾਂ ਬਰਾਮਦ
ਚੰਡੀਗੜ੍ਹ, 27 ਨਵੰਬਰ (ਜਸਬੀਰ ਸਿੰਘ ਜੱਸੀ) ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ ਜੀ ਟੀ ਐਫ) ਨੇ ਐਸ. ਏ. ਐਸ. ਨਗਰ ਪੁਲੀਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ 7 ਕਾਰਤੂਸ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ. ਜੀ. ਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਿਲ੍ਹਾ ਮੁਹਾਲੀ ਦੇ ਪਿੰਡ ਮਹਿਮਦਪੁਰ ਦੇ ਵਸਨੀਕ ਹਰਿੰਦਰ ਸਿੰਘ ਅਤੇ ਪਿੰਡ ਵਰਾਣਾ ਵਾਸੀ ਗੁਰਜਿੰਦਰ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਮਰੀਕਾ ਅਧਾਰਤ ਕੁਲਵੀਰ ਸਿੰਘ ਉਰਫ਼ ਲਾਲਾ ਬੈਨੀਪਾਲ (ਜੋ ਵਿਦੇਸ਼ੀ ਮੂਲ ਦੇ ਗੈਂਗਸਟਰ ਲੱਕੀ ਪਟਿਆਲ ਦਾ ਇਕ ਸਾਥੀ ਹੈ) ਦੇ ਇਸ਼ਾਰੇ ਤੇ ਕੰਮ ਕਰ ਰਹੇ ਸਨ। ਗੈਂਗਸਟਰ ਲਾਲਾ ਬੈਨੀਪਾਲ ਨੇ ਇਸ ਤੋਂ ਪਹਿਲਾਂ ਐਸ.ਏ.ਐਸ.ਨਗਰ ਵਿਚ ਦੋ ਵੱਖ-ਵੱਖ ਹਮਲਿਆਂ ਦੀ ਸਾਜ਼ਿਸ਼ ਰਚੀ ਸੀ, ਜਿਸ ਵਿਚ ਸਤੰਬਰ 2023 ਵਿਚ ਫਾਈਨਾਂਸਰ ਅਤੇ ਦਸੰਬਰ 2023 ਵਿਚ ਵਿਰੋਧੀ ਗਰੋਹ ਦੇ ਮੈਂਬਰ ਨੂੰ ਨਿਸ਼ਾਨਾ ਬਣਾਉਣਾ ਸ਼ਾਮਲ ਸੀ। ਸ੍ਰੀ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮਾਂ ਨੂੰ ਟਰਾਈਸਿਟੀ ਖੇਤਰ ਵਿਚ ਕਈ ਅਪਰਾਧਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਮੁਲਜਮਾਂ ਦੇ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਐਸ ਏ ਐਸ ਨਗਰ : ਇਸ ਸਬੰਧੀ ਐਸ.ਐਸ.ਪੀ. ਮੁਹਾਲੀ ਦੀਪਕ ਪਾਰੀਕ ਨੇ ਦਸਿਆ ਕਿ ਪੁਲੀਸ ਟੀਮਾਂ ਨੂੰ ਭਰੋਸੇਮੰਦ ਸੂਚਨਾ ਮਿਲੀ ਸੀ ਕਿ ਲਾਲਾ ਬੈਨੀਪਾਲ ਨੇ ਆਪਣੇ ਗਰੋਹ ਦੇ ਮੈਂਬਰਾਂ ਨੂੰ ਟਰਾਈਸਿਟੀ ਵਿਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸਾਂਝੀਆਂ ਟੀਮਾਂ ਨੇ ਮੁਲਜ਼ਮਾਂ ਨੂੰ ਟਰੇਸ ਕਰਕੇ ਫੋਕਲ ਪੁਆਇੰਟ, ਮੁਬਾਰਕਪੁਰ ਦੇ ਨੇੜਿਓਂ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦਸਿਆ ਕਿ ਮੁਲਜ਼ਮ ਹਰਿੰਦਰ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਨਾਲ ਸਬੰਧਤ ਕੇਸ ਦਰਜ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹੋਰ ਸਾਥੀਆਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਡੇਰਾਬਸੀ ਵਿਖੇ ਬੀ ਐਨ ਐਸ ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25 (6) (7) ਅਤੇ 27 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Chandigarh
ਵਧੀਕ ਮੁੱਖ ਚੋਣ ਅਫਸਰ ਹਰੀਸ਼ ਨਈਅਰ ਨੇ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਦੀਆਂ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਪੀਆਂ
12 ਦਸੰਬਰ ਤੱਕ ਦਾਇਰ ਕੀਤੇ ਜਾ ਸਕਣਗੇ ਦਾਅਵੇ ਅਤੇ ਇਤਰਾਜ਼
ਚੰਡੀਗੜ੍ਹ, 27 ਨਵੰਬਰ (ਸ.ਬ.) ਪੰਜਾਬ ਦੇ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਸੂਬੇ ਦੀਆਂ ਚਾਰ ਵਿਧਾਨ ਸਭਾ ਹਲਕੇ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸ੍ਰੀ ਨਈਅਰ ਨੇ ਦੱਸਿਆ ਕਿ 27 ਨਵੰਬਰ, 2024 ਨੂੰ ਮੁੱਢਲੀ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਤੱਕ ਇਨ੍ਹਾਂ ਚਾਰਾਂ ਹਲਕਿਆਂ ਵਿਚ ਕੁੱਲ ਵੋਟਰਾਂ ਦੀ ਗਿਣਤੀ 697413 ਹੈ। ਜਿਨ੍ਹਾਂ ਵਿੱਚੋਂ ਮਰਦ ਵੋਟਰ 366077, ਔਰਤਾਂ 331310, ਤੀਜਾ ਲਿੰਗ 26, ਐਨ.ਆਰ.ਆਈ 51, ਦਿਵਿਆਂਗ ਵੋਟਰ 5729 ਅਤੇ ਸਰਵਿਸ ਵੋਟਰ 3968 ਹਨ।
ਉਨ੍ਹਾਂ ਦੱਸਿਆ ਕਿ ਮੁੱਢਲੀ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਆਖਰੀ 12 ਦਸੰਬਰ ਹੈ। ਇਸ ਦੌਰਾਨ ਵੋਟਰ ਜਾਗਰੂਕਤਾ ਵਧਾਉਣ ਲਈ 27 ਨਵੰਬਰ ਤੋਂ 12 ਦਸੰਬਰ, 2024 ਤੱਕ ਸਵੀਪ ਗਤੀਵਿਧੀਆਂ ਵੀ ਚਲਾਈਆਂ ਜਾਣਗੀਆਂ।
ਮੀਟਿੰਗ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਜੁਆਇੰਟ ਸੀਈਓ ਸਕੱਤਰ ਸਿੰਘ ਬੱਲ, ਡਿਪਟੀ ਸੀਈਓ ਭਾਰਤ ਭੂਸ਼ਨ ਬਾਂਸਲ ਅਤੇ ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀਈਓ ਦਫ਼ਤਰ ਦੇ ਉੱਚ ਅਧਿਕਾਰੀ ਹਾਜ਼ਰ ਸਨ।
Chandigarh
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 27 ਨਵੰਬਰ (ਸ.ਬ.) ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਤਰਸ ਦੇ ਆਧਾਰ ਤੇ ਭਰਤੀ ਕੀਤੇ ਗਏ 17 ਨਵ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਮਾਜ ਦੀ ਸੇਵਾ ਪ੍ਰਤੀ ਸਮਰਪਿਤ ਭਾਵਨਾ ਅਤੇ ਪੂਰੇ ਜਜ਼ਬੇ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਕਿਹਾ।
ਇਸੇ ਦੌਰਾਨ ਪਿਛਲੀਆਂ ਸਰਕਾਰਾਂ ਦੀ ਕਾਰਗੁਜਾਰੀ ਤੇ ਕਿੰਤੂ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਦੀ ਢਿੱਲਮੱਠ ਕਰਕੇ ਯੋਗ ਉਮੀਦਵਾਰਾਂ ਨੂੰ 32-32 ਸਾਲ ਤੱਕ ਧੱਕੇ ਖਾਣ ਪਏ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਦਿਨ-ਰਾਤ ਯਤਨ ਕਰ ਰਹੀ ਹੈ।
ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਤਰਸ ਦੇ ਆਧਾਰ ਤੇ ਨੌਕਰੀ ਦੇਣ ਦੇ ਮਾਮਲਿਆਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਕੇਸਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
International2 months ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
National1 month ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
National1 month ago
ਜਨਮ ਦਿਨ ਮੌਕੇ ਸਿਲੰਡਰ ਫਟਣ ਕਾਰਨ ਦਾਦਾ-ਦਾਦੀ ਅਤੇ ਪੋਤੇ ਦੀ ਮੌਤ
-
Mohali1 month ago
ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਐਸ ਏ ਐਸ ਨਗਰ ਦੀ ਟੀਮ ਵੱਲੋਂ ਜੇਤੂ ਸ਼ੁਰੂਆਤ