Chandigarh
ਕੈਬਨਿਟ ਸਬ ਕਮੇਟੀ ਵੱਲੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨਾਲ ਮੀਟਿੰਗ ਮੁਲਤਵੀ ਕੀਤੇ ਜਾਣ ਕਾਰਨ ਮੁਲਾਜਮਾਂ ਵਿੱਚ ਰੋਸ
ਚੰਡੀਗੜ੍ਹ, 15 ਸਤੰਬਰ (ਸ.ਬ.) ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਬਣੀ ਕੈਬਨਿਟ ਸਬ ਕਮੇਟੀ ਵੱਲੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨਾਲ ਕੀਤੀ ਜਾਣ ਵਾਲੀ ਮੀਟਿੰਗ ਫਿਰ ਤੋਂ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਦੀ ਮੀਟਿੰਗ ਰੱਦ ਕੀਤੇ ਜਾਣ ਦਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਸਖਤ ਰੋਸ ਪਾਇਆ ਜਾ ਰਿਹਾ ਹੈ।
ਇਸ ਸੰਬੰਧੀ ਬਿਆਨ ਜਾਰੀ ਕਰਦਿਆਂ ਐਕਸ਼ਨ ਕਮੇਟੀ ਯੂ.ਟੀ ਪੰਜਾਬ ਦੇ ਪ੍ਰਧਾਨ ਅਤੇ ਐਡੀਸ਼ਨਲ ਜਨਰਲ ਸਕੱਤਰ ਪ.ਸ.ਸ.ਫ 1680-ਸੈਕਟਰ 22-ਬੀ ਚੰਡੀਗੜ੍ਹ, ਕਰਤਾਰ ਸਿੰਘ ਪਾਲ, ਐਕਸ਼ਨ ਕਮੇਟੀ ਦੇ ਜਨਰਲ ਸਕੱਤਰ ਮਨੋਜ ਮੋਦੀ, ਇੰਦਰਜੀਤ ਸਿੰਘ ਪ੍ਰਧਾਨ, ਜਨਰਲ ਸਕੱਤਰ ਦੀਪਕ ਵਸ਼ਿਸ਼ਟ, ਖੇਤੀ ਭਵਨ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪ੍ਰੇਮ ਚੰਦ ਸ਼ਰਮਾ, ਕਾਕਾ ਸਿੰਘ ਹਾਊਸਫੈਡ, ਪੈਨਸ਼ਨਰ ਆਗੂ ਨਿਰਮੈਲ ਸਿੰਘ ਅਤੇ ਭਾਗ ਸਿੰਘ ਖਰੜ, ਜਗਤਾਰ ਸਿੰਘ ਪ੍ਰਧਾਨ ਡਰਾਈਵਰ ਯੂਨੀਅਨ, ਆਨੰਦ ਸਿੰਘ ਸਮੇਤ ਸੁਖਵਿੰਦਰ ਸਿੰਘ ਪ੍ਰਧਾਨ ਦਰਜਾ ਚਾਰ ਖੇਤੀ ਭਵਨ ਜ਼ਿਲ੍ਹਾ ਚੇਅਰਮੈਨ ਮੁਹਾਲੀ, ਸੁਰਿੰਦਰ ਸਿੰਘ ਸਿੱਖਿਆ ਬੋਰਡ ਆਦਿ ਆਗੂਆਂ ਨੇ ਕਿਹਾ ਕਿ ਕੈਬਨਿਟ ਸਬ ਕਮੇਟੀ ਵੱਲੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਲੀਡਰਸ਼ਿਪ ਨਾਲ ਆਖਰੀ ਵਾਰ 25 ਅਪ੍ਰੈਲ ਨੂੰ ਮੀਟਿੰਗ ਕੀਤੀ ਗਈ ਸੀ। ਇਸ ਤੋਂ ਬਾਅਦ 30 ਅਪ੍ਰੈਲ, 26 ਜੂਨ, 15 ਜੁਲਾਈ, 19 ਜੁਲਾਈ, 8 ਸਤੰਬਰ ਅਤੇ 15 ਸਤੰਬਰ ਨੂੰ ਮੀਟਿੰਗਾਂ ਨਿਯਤ ਕੀਤੀਆਂ ਗਈਆਂ ਸਨ, ਜੋ ਰੱਦ ਕਰ ਦਿੱਤੀਆਂ ਗਈਆਂ।
ਉਹਨਾਂ ਕਿਹਾ ਕਿ ਸਰਕਾਰ ਵਾਰ-ਵਾਰ ਮੀਟਿੰਗਾਂ ਰੱਦ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਠੰਢੇ ਬਸਤੇ ਵਿੱਚ ਪਾਈ ਜਾ ਰਹੀ ਹੈ, ਜਿਨ੍ਹਾਂ ਵਿੱਚ ਰਹਿੰਦੀਆਂ ਕਿਸ਼ਤਾਂ ਜਾਰੀ ਕਰਨੀਆਂ, 2004 ਤੋਂ ਬਾਅਦ ਲੱਗੇ ਕਰਮਚਾਰੀਆਂ ਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨਾ ਕੱਚੇ ਕਾਮੇ ਪੱਕੇ ਕਰਨੇ, 2.59 ਫਾਰਮੂਲੇ ਨੂੰ ਲਾਗੂ ਕਰਨ ਅਤੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਦੇਣ ਸਮੇਤ ਬਾਕੀ ਮੰਗਾਂ ਸੰਬੰਧੀ ਢੁੱਕਵਾਂ ਸੰਘਰਸ਼ ਉਲੀਕ ਕੇ ਸਰਕਾਰ ਵਿਰੁੱਧ ਪ੍ਰੋਟੈਸਟ ਕੀਤੇ ਜਾਣਗੇ।
Chandigarh
ਪੰਜਾਬ ਪੁਲੀਸ ਵਲੋਂ ਸਰਹੱਦ ਪਾਰੋ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ 64.6 ਕਿਲੋ ਹੈਰੋਇਨ ਸਮੇਤ ਕਾਬੂ
ਪਾਕਿਸਤਾਨੀ ਨਸ਼ਾ ਤਸਕਰ ਮੂਸਾ ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਜੁੜੇ ਹਨ ਗਿਰੋਹ ਦੇ ਤਾਰ
ਚੰਡੀਗੜ੍ਹ, 18 ਅਪ੍ਰੈਲ (ਸ.ਬ.) ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸ ਐਸ ਓ ਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇਸ ਗਿਰੋਹ ਦੇ ਪਾਕਿਸਤਾਨੀ ਤਸਕਰ ਮੂਸਾ (ਜਿਸਦਾ ਨਾਮ 532 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਵਿੱਚ ਸਾਹਮਣੇ ਆਇਆ ਸੀ) ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਵੀ ਸਬੰਧ ਹਨ। ਉਹਨਾਂ ਦੱਸਿਆ ਕਿ ਪੁਲੀਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।
ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਐਸ. ਐਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਸਰਵਣ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਤੇ ਹੋਰ ਛਾਣਬੀਣ ਕਰਦਿਆਂ ਪਤਾ ਲੱਗਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਇਹ ਦੋਵੇਂ ਪ੍ਰਾਪਤ ਕੀਤੀ ਖੇਪ ਨੂੰ ਕਿਸੇ ਹੋਰ ਧਿਰ ਤੱਕ ਪਹੁੰਚਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸ. ਐਸ. ਓ. ਸੀ. ਅੰਮ੍ਰਿਤਸਰ ਯੂਨਿਟ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਮਾਹਲ ਬਾਈਪਾਸ ਨੇੜਿਓਂ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।
ਉਹਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਖੇਪ ਡਿਲੀਵਰ ਕਰਨ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
Chandigarh
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ
ਚੰਡੀਗੜ੍ਹ, 18 ਅਪ੍ਰੈਲ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਪੰਜਾਬ ਭਵਨ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸ੍ਰੀਮਤੀ ਸੁਮਨਦੀਪ ਕੌਰ ਦੀ ਹਾਜ਼ਰੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮੀਟਿੰਗ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਵਿਭਾਗ ਦਾ ਅਹਿਮ ਹਿੱਸਾ ਹਨ ਅਤੇ ਜ਼ਮੀਨੀ ਪੱਧਰ ਤੇ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕਰਕੇ ਪੂਰਾ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਉਹਨਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜੋ ਮੰਗਾਂ ਸਰਕਾਰ ਪੱਧਰ ਤੇ ਹੱਲ ਹੋਣੀਆਂ ਹਨ, ਉਨ੍ਹਾਂ ਮੰਗਾਂ ਨੂੰ ਨਵੀਂ ਗਠਿਤ ਸਬ ਕਮੇਟੀ ਸਾਹਮਣੇ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦਾ ਹੱਲ ਵੀ ਤਰਜੀਹੀ ਅਧਾਰ ਤੇ ਕਢਿਆ ਜਾਵੇਗਾ।
Chandigarh
ਵਿਸ਼ਵ ਲਿਵਰ ਦਿਵਸ ਮੌਕੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ
ਚੰਡੀਗੜ੍ਹ,18 ਅਪ੍ਰੈਲ (ਸ.ਬ.) ਦੁਨੀਆ ਭਰ ਵਿੱਚ 19 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਵਿਸ਼ਵ ਲਿਵਰ ਦਿਵਸ ਦੇ ਮੌਕੇ ‘ਦ ਲੈਂਸੇਟ’ ਨੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਜਾਰੀ ਕੀਤੀ ਹੈ। ਰਿਪੋਰਟ ਮੁਤਾਬਕ ‘ਮੈਟਾਬੋਲਿਕ ਡਿਸਫੰਕਸ਼ਨ-ਅਸੋਸੀਏਟਿਡ ਸਟੀਏਟੋਟਿਕ ਲਿਵਰ ਡਿਜ਼ੀਜ਼’ (ਐਮਏਐਸਐਲਡੀ) ਦੇ ਮਾਮਲਿਆਂ ਵਿੱਚ 2050 ਤੱਕ ਤੇਜ਼ ਵਾਧਾ ਹੋਣ ਦੀ ਸੰਭਾਵਨਾ ਹੈ।
ਸਿਹਤ ਮਾਹਿਰਾਂ ਦਾ ਅੰਦਾਜ਼ਾ ਹੈ ਕਿ ਲਗਭਗ ਹਰ ਤਿੰਨ ਵਿੱਚੋਂ ਇੱਕ ਬਾਲਿਗ ਵਿਅਕਤੀ ਇਸ ਨਾਲ ਪ੍ਰਭਾਵਿਤ ਹੈ। ਇਹ ਐਸੀ ਬੀਮਾਰੀ ਹੈ ਜਿਸ ਦੇ ਲੱਛਣ ਅਕਸਰ ਉਸ ਵੇਲੇ ਸਾਹਮਣੇ ਆਉਂਦੇ ਹਨ ਜਦੋਂ ਗੰਭੀਰ ਨੁਕਸਾਨ ਹੋ ਚੁੱਕਾ ਹੁੰਦਾ ਹੈ। ‘ਦ ਲੈਂਸੇਟ’ ਵਲੋਂ ਆਪਣੇ ਅਧਿਐਨ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਮਰੀਜ਼ਾਂ ਦੀ ਗਿਣਤੀ 2023 ਵਿੱਚ 1.3 ਅਰਬ ਤੋਂ ਵੱਧ ਕੇ 2050 ਤੱਕ 1.8 ਅਰਬ ਹੋ ਸਕਦੀ ਹੈ। ਭਾਰਤ ਵਿੱਚ ਵੀ ਇਸੇ ਤਰ੍ਹਾਂ ਦਾ ਰੁਝਾਨ ਵੇਖਿਆ ਜਾ ਰਿਹਾ ਹੈ, ਖ਼ਾਸ ਕਰਕੇ ਸ਼ਹਿਰੀ ਅਬਾਦੀ ਅਤੇ ਉੱਚ-ਖ਼ਤਰਾ ਸਮੂਹਾਂ ਵਿੱਚ ਇਹ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।
ਡਾਕਟਰਾਂ ਦੇ ਮੁਤਾਬਕ ‘ਹੈਪੇਟਾਈਟਿਸ-ਸੀ’ ਇਨਫੈਕਸ਼ਨ, ਸ਼ਰਾਬ ਦੀ ਵਰਤੋਂ ਅਤੇ ਬਦਲ ਰਹੀਆਂ ਖਾਣ-ਪੀਣ ਦੀਆਂ ਆਦਤਾਂ ਦੇ ਕਾਰਨ, ਸਥਿਤੀ ਹੋਰ ਗੰਭੀਰ ਹੋ ਰਹੀ ਹੈ। ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲਿਆਰੀ ਸਾਇੰਸਜ਼ (ਪੀਆਈਐਲਬੀਐਸ) ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਲਿਵਰ ਦੇ ਗੰਭੀਰ ਰੋਗਾਂ ਦੇ ਮੁੱਖ ਕਾਰਨਾਂ ਵਿੱਚ ਸ਼ਰਾਬ ਇੱਕ ਵੱਡਾ ਕਾਰਨ ਹੈ ਅਤੇ ਇਹ ਵਾਇਰਲ ਹੈਪੇਟਾਈਟਿਸ ਨਾਲ ਮਿਲ ਕੇ ਹਾਲਤ ਨੂੰ ਹੋਰ ਵੀ ਖਰਾਬ ਕਰ ਦਿੰਦੀ ਹੈ। ਫੈਟੀ ਲਿਵਰ ਡਿਜ਼ੀਜ਼ ਹੁਣ ਸ਼ਰਾਬ ਅਤੇ ਹੈਪੇਟਾਈਟਿਸ-ਸੀ ਦੇ ਨਾਲ ਇੱਕ ਮੁੱਖ ਕਾਰਨ ਵਜੋਂ ਉੱਭਰ ਰਹੀ ਹੈ। ਅਲਟਰਾ-ਪ੍ਰੋਸੈਸਡ ਖਾਣਾ, ਤਲੀਆਂ ਹੋਈਆਂ ਚੀਜ਼ਾਂ ਅਤੇ ਟ੍ਰਾਂਸ- ਫੈਟਸ ਦਾ ਲੰਬੇ ਸਮੇਂ ਤੱਕ ਸੇਵਨ ਸਮੱਸਿਆ ਨੂੰ ਵਧਾ ਰਿਹਾ ਹੈ।
-
Editorial1 month agoਚੋਣ ਪ੍ਰਚਾਰ ਦਾ ਹਿੱਸਾ ਕਿਉਂ ਨਹੀਂ ਬਣਦੇ ਲੋਕ ਮਸਲੇ?
-
Mohali1 month agoਭਾਰਤੀ ਨਵਵਰਸ਼ ਦੇ ਸਵਾਗਤ ਵਿੱਚ ਪ੍ਰਭਾਤ ਫੇਰੀ ਕੱਢੀ
-
Editorial1 month agoਜੰਗ ਦੀ ਅੱਗ ਵਿਚੋਂ ਵੀ ਆਰਥਿਕ ਲਾਭ ਲੱਭ ਰਹੇ ਨੇ ਪੂੰਜੀਪਤੀ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months agoਸਵ. ਐਨ ਕੇ ਮਰਵਾਹਾ ਦੀ ਬਰਸੀ ਮੌਕੇ ਕੜੀ ਚਾਵਲ ਦਾ ਲੰਗਰ ਲਗਾਇਆ
-
Mohali2 months agoਪੂਰਨਮਾਸ਼ੀ ਦਾ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
National1 month agoਬੰਦ ਕਮਰੇ ਵਿੱਚੋਂ ਮਾਂ-ਪੁੱਤ ਸਮੇਤ ਤਿੰਨ ਜੀਆਂ ਦੀਆਂ ਲਾਸ਼ਾਂ ਬਰਾਮਦ
