Punjab
ਕੀਟਨਾਸ਼ਕ ਨਿਗਲਣ ਵਾਲੇ ਵਿਦਿਆਰਥੀ ਦੀ ਇਲਾਜ ਦੌਰਾਨ ਮੌਤ, ਪਰਿਵਾਰ ਵੱਲੋਂ ਮੋਗਾ-ਜਲੰਧਰ ਹਾਈਵੇ ਜਾਮ
ਧਰਮਕੋਟ, 19 ਸਤੰਬਰ (ਸ.ਬ.) ਕੀਟਨਾਸ਼ਕ ਦਵਾਈ ਨਿਗਲਣ ਵਾਲੇ ਵਿਦਿਆਰਥੀ ਨੇ ਅੱਜ ਤੜਕਸਾਰ ਦਮ ਤੋੜ ਦਿੱਤਾ। ਪਿਛਲੇ 25 ਦਿਨਾਂ ਦੌਰਾਨ ਵੱਖ ਵੱਖ ਹਸਪਤਾਲਾਂ ਵਿੱਚ ਉਸ ਦਾ ਇਲਾਜ ਚਲਦਾ ਰਿਹਾ ਸੀ। ਏਮਜ਼ ਹਸਪਤਾਲ ਬਠਿੰਡਾ ਦੇ ਡਾਕਟਰਾਂ ਨੇ ਪਰਿਵਾਰ ਨੂੰ 17 ਸਤੰਬਰ ਨੂੰ ਉਹਨੂੰ ਘਰ ਲੈ ਕੇ ਜਾਣ ਦੀ ਸਲਾਹ ਦਿੱਤੀ ਸੀ। ਉਸ ਦਿਨ ਤੋਂ ਹੀ ਉਹ ਬਣਾਉਟੀ ਸਾਹ ਪ੍ਰਣਾਲੀ ਉੱਤੇ ਸੀ। ਅੱਜ ਤੜਕਸਾਰ ਤਿੰਨ ਵਜੇ ਉਸ ਨੇ ਆਖ਼ਰੀ ਸਾਹ ਲਿਆ।
ਜਸ਼ਨਦੀਪ ਦੀ ਮੌਤ ਮਗਰੋਂ ਰੋਹ ਵਿਚ ਆਏ ਪੀੜਤ ਪਰਿਵਾਰ ਨੇ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਦੇ ਚੱਲਦਿਆਂ ਮੋਗਾ-ਜਲੰਧਰ ਹਾਈਵੇ ਤੇ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਧਰਮਕੋਟ ਦੇ ਡੀਐਸਪੀ ਜਸਵਰਿੰਦਰ ਸਿੰਘ ਨੇ ਮੌਕੇ ਉੱਤੇ ਪੁੱਜ ਕੇ ਪਰਿਵਾਰ ਨੂੰ ਇਨਸਾਫ ਦਾ ਭਰੋਸਾ ਦਿਵਾ ਕੇ ਜਾਮ ਖੁਲਵਾਇਆ। ਇਸ ਮੌਕੇ ਆਲ ਇੰਡੀਆ ਰਾਏ ਸਿੱਖ ਫਾਉਂਡੇਸ਼ਨ ਦੇ ਸੂਬਾ ਪ੍ਰਧਾਨ ਬਲਜੀਤ ਸਿੰਘ ਆਪਣੇ ਸਾਥੀਆਂ ਸਮੇਤ ਉੱਥੇ ਪੁੱਜੇ ਹੋਏ ਸਨ।
ਪੁਲੀਸ ਨੇ ਸਕੂਲ ਪ੍ਰਿੰਸੀਪਲ ਸੁਰਿੰਦਰਪਾਲ ਸਿੰਘ ਸਮੇਤ ਪੰਜ ਅਧਿਆਪਕਾਂ ਹਰਦੀਪ ਸਿੰਘ, ਕਾਲੂ ਰਾਮ, ਨੈਲਸਨ ਕੌੜਾ, ਜੋਤੀ ਅਤੇ ਰਜਿੰਦਰ ਕੌਰ ਖਿਲਾਫ਼ ਕੇਸ ਦਰਜ ਲਿਆ ਹੈ। ਇਸ ਮਗਰੋਂ ਪਰਿਵਾਰ ਜਸ਼ਨਦੀਪ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਰਾਜ਼ੀ ਹੋ ਗਿਆ।
ਜ਼ਿਕਰਯੋਗ ਹੈ ਕਿ 23 ਅਗਸਤ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਲਕੇ ਦੇ ਉਕਤ ਵਿਦਿਆਰਥੀ ਜਸ਼ਨਦੀਪ ਸਿੰਘ ਦੀ ਅਧਿਆਪਕਾ ਵਲੋਂ ਕੀਤੀ ਗਈ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਸੀ। ਮ੍ਰਿਤਕ ਦੇ ਪਿਤਾ ਕੁਲਵਿੰਦਰ ਸਿੰਘ ਨੇ ਦੋਸ਼ ਲਗਾਏ ਸਨ ਕਿ ਜਸ਼ਨਦੀਪ ਸਿੰਘ ਨਾਲ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸਮੇਤ ਅੱਧੀ ਦਰਜਨ ਅਧਿਆਪਕਾਂ ਨੇ ਕੁੱਟਮਾਰ ਕੀਤੀ ਅਤੇ ਉਸ ਨੂੰ ਬੁਰੀ ਤਰ੍ਹਾਂ ਜਲੀਲ ਕੀਤਾ ਸੀ। ਜਸ਼ਨਦੀਪ ਨੇ ਘਰ ਆ ਕੇ ਕੀਟਨਾਸ਼ਕ ਦਵਾਈ ਨਿਗਲ ਲਈ ਸੀ।
ਦੂਜੇ ਪਾਸੇ ਅਧਿਆਪਕ ਇਨ੍ਹਾਂ ਦੋਸ਼ਾਂ ਦਾ ਖੰਡਨ ਕਰਦੇ ਆ ਰਹੇ ਹਨ। ਇਸ ਮਾਮਲੇ ਦੀ ਪੁਲੀਸ ਜਾਂਚ ਵੀ ਚੱਲ ਰਹੀ ਹੈ। ਮਾਮਲਾ ਭੱਖ ਜਾਣ ਤੋਂ ਬਾਅਦ ਸਕੂਲ ਦੇ ਉਕਤ ਸਾਰੇ ਅਧਿਆਪਕ ਮੈਡੀਕਲ ਛੁੱਟੀ ਤੇ ਚਲੇ ਗਏ ਹਨ। ਲੜਕੇ ਦੇ ਪਿਤਾ ਨੇ ਪੁਲੀਸ ਤੋਂ ਇਨਸਾਫ ਦੀ ਮੰਗ ਕਰਦਿਆਂ ਕਿਹਾ ਹੈ ਕਿ ਮੌਤ ਦੇ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਉਧਰ ਆਲ ਇੰਡੀਆ ਰਾਏ ਸਿੱਖ ਫਾਉਂਡੇਸ਼ਨ ਦੇ ਸੂਬਾ ਪ੍ਰਧਾਨ ਬਲਜੀਤ ਸਿੰਘ ਸਰਾਰੀ, ਸੀਨੀਅਰ ਮੀਤ ਪ੍ਰਧਾਨ ਜਸਬੀਰ ਸਿੰਘ ਵੜਵਲ ਅਤੇ ਜਨਰਲ ਸਕੱਤਰ ਗੁਰਚਰਨ ਸਿੰਘ ਵੜਵਲ ਨੇ ਕਿਹਾ ਹੈ ਕਿ ਸਕੂਲਾਂ ਵਿੱਚ ਜਾਤੀਵਾਦ ਦੇ ਵਖਰੇਵੇਂ ਅਜੇ ਵੀ ਜਾਰੀ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਪੀੜਤ ਪਰਿਵਾਰ ਨਾਲ ਖੜ੍ਹੀ ਹੈ। ਉਧਰ ਸੁਰੱਖਿਅਤ ਵਿਵਸਥਾ ਲਈ ਪੁਲੀਸ ਵੀ ਮ੍ਰਿਤਕ ਵਿਦਿਆਰਥੀ ਦੇ ਪਿੰਡ ਪਹੁੰਚ ਗਈ ਹੈ।
Chandigarh
ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ
ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ
ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।
ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।
ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।
ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
