Connect with us

National

ਗਾਇਕ ਜ਼ੁਬੀਨ ਗਰਗ ਦਾ ਰਾਜਕੀ ਸਨਮਾਨਾਂ ਨਾਲ ਸਸਕਾਰ

Published

on

ਗੁਹਾਟੀ, 23 ਸਤੰਬਰ (ਸ.ਬ.) ਗਾਇਕ ਜ਼ੁਬੀਨ ਗਰਗ ਦਾ ਅੱਜ ਗੁਹਾਟੀ ਦੇ ਬਾਹਰਵਾਰ ਕਾਮਰਕੁਚੀ ਦੇ ਜੰਗਲੀ ਖੇਤਰ ਵਿਚ ਵੈਦਿਕ ਮੰਤਰਾਂ ਦੇ ਜਾਪ ਵਿਚਕਾਰ ਅੰਤਿਮ ਸੰਸਕਾਰ ਕੀਤਾ ਗਿਆ। ਗਾਇਕ ਦੀ ਭੈਣ ਪਾਲਮੇ ਬੋਰਠਾਕੁਰ ਅਤੇ ਸੰਗੀਤਕਾਰ ਰਾਹੁਲ ਗੌਤਮ, ਜੋ ਗਾਇਕ ਦਾ ਚੇਲਾ ਵੀ ਸੀ, ਨੇ ਬੰਦੂਕਾਂ ਦੀ ਸਲਾਮੀ ਵਿਚਕਾਰ ਜ਼ੁਬੀਨ ਦੀ ਚਿਖਾ ਨੂੰ ਅਗਨੀ ਦਿੱਤੀ। ਜ਼ੁਬੀਨ ਦੀ ਪਤਨੀ ਗਰਿਮਾ ਸੈਕੀਆ ਗਰਗ ਅੰਤਿਮ ਸੰਸਕਾਰ ਵਾਲੇ ਮੰਚ ਦੇ ਇਕ ਕੋਨੇ ਤੇ ਬੈਠੀ ਰਹੀ ਤੇ ਅੰਤਿਮ ਰਸਮਾਂ ਦੌਰਾਨ ਉਸ ਦੀਆਂ ਅੱਖਾਂ ਵਿੱਚੋਂ ਅੱਥਰੂ ਡਿੱਗਦੇ ਰਹੇ।

ਜਿਵੇਂ ਹੀ ਚਿਖਾ ਨੂੰ ਅਗਨੀ ਦਿਖਾਈ ਗਈ ਤਾਂ ਹਵਾ ਵਿਚ ‘ਜ਼ੁਬੀਨ, ਜ਼ੁਬੀਨ’ ਦੇ ਨਾਅਰੇ ਗੂੰਜ ਰਹੇ ਸਨ। ਉਥੇ ਮੌਜੂਦ ਜ਼ੁਬੀਨ ਦੇ ਪ੍ਰਸ਼ੰਸਕ ਉਸ ਦਾ ਗੀਤ ‘ਮਾਇਆਬਿਨੀ ਰਾਤਿਰ ਬੁੱਕੂ’ ਗਾਉਂਦੇ ਨਜ਼ਰ ਆਏ। ਗਾਇਕ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਅਸਾਮ ਪੁਲੀਸ ਨੇ ਬੰਦੂਕਾਂ ਦੀ ਸਲਾਮੀ ਦਿੱਤੀ ਅਤੇ ਬਿਗਲ ਵਜਾਇਆ।

ਅੰਤਿਮ ਰਸਮਾਂ ਮੌਕੇ ਕੇਂਦਰੀ ਮੰਤਰੀ ਸਰਬਾਨੰਦ ਸੋਨੋਵਾਲ, ਕਿਰਨ ਰਿਜਿਜੂ ਤੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਵੀ ਮੌਜੂਦ ਸਨ। ਚੰਦਨ ਦੇ ਰੁੱਖ ਦੀ ਇੱਕ ਟਾਹਣੀ, ਜਿਸ ਨੂੰ ਜ਼ੁਬੀਨ ਨੇ 2017 ਵਿੱਚ ਆਪਣੇ ਜਨਮਦਿਨ ਤੇ ਲਗਾਇਆ ਸੀ, ਨੂੰ ਚਿਖਾ ਤੇ ਰੱਖਿਆ ਗਿਆ।

ਇਸ ਤੋਂ ਪਹਿਲਾਂ ਅੱਜ ਸਵੇਰੇ ਗੁਹਾਟੀ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਦੂਜੇ ਪੋਸਟਮਾਰਟਮ ਮਗਰੋਂ ਗਾਇਕ ਜ਼ੁਬੀਨ ਗਰਗ ਦੀ ਮ੍ਰਿਤਕ ਦੇਹ ਵਾਪਸ ਅਰਜੁਨ ਭੋਗੇਸ਼ਵਰ ਬਰੂਆ ਸਪੋਰਟਸ ਕੰਪਲੈਕਸ ਲਿਆਂਦੀ ਗਈ, ਜਿੱਥੇ ਐਤਵਾਰ ਤੋਂ ਲੱਖਾਂ ਪ੍ਰਸ਼ੰਸਕਾਂ, ਸ਼ੁਭਚਿੰਤਕਾਂ ਅਤੇ ਮਸ਼ਹੂਰ ਹਸਤੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ਜ਼ੁਬੀਨ ਦੀਆਂ ਅੰਤਿਮ ਰਸਮਾਂ ਵਿਚ ਮੁੱਖ ਮੰਤਰੀ ਤੋਂ ਇਲਾਵਾ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ, ਗੁਹਾਟੀ ਹਾਈ ਕੋਰਟ ਦੇ ਮੁੱਖ ਜੱਜ ਆਸ਼ੂਤੋਸ਼ ਕੁਮਾਰ, ਵਿਧਾਨ ਸਭਾ ਸਪੀਕਰ ਬਿਸਵਜੀਤ ਦੈਮਾਰੀ, ਵਿਰੋਧੀ ਧਿਰ ਦੇ ਨੇਤਾ ਦੇਬਬ੍ਰਤ ਸੈਕੀਆ ਅਤੇ ਆਲ ਅਸਾਮ ਸਟੂਡੈਂਟਸ ਯੂਨੀਅਨ ਦੇ ਨੁਮਾਇੰਦੇ ਮੌਜੂਦ ਸਨ।

ਗਾਇਕ ਦੀ ਦੇਹ ਨੂੰ ਰਵਾਇਤੀ ਅਸਮੀ ‘ਗਾਮੋਸਾ’ ਵਿਚ ਲਪੇਟ ਕੇ ਸ਼ੀਸ਼ੇ ਦੇ ਤਾਬੂਤ ਵਿਚ ਰੱਖਿਆ ਗਿਆ ਸੀ। ਤਾਬੂਤ ਨੂੰ ਫੁੱਲਾਂ ਨਾਲ ਸਜੀ ਐਂਬੂਲੈਂਸ ਵਿੱਚ ਲਿਜਾਇਆ ਗਿਆ ਤੇ ਇਸ ਦੇ ਅੱਗੇ ਗਾਇਕ ਦੀ ਇੱਕ ਵੱਡੀ ਸ਼ਿਆਮ ਸ਼ਵੇਤ ਤਸਵੀਰ ਰੱਖੀ ਸੀ। ਗਾਇਕ ਦਾ ਪਰਿਵਾਰ, ਜਿਸ ਵਿੱਚ ਉਸ ਦੇ 85 ਸਾਲਾ ਪਿਤਾ ਅਤੇ ਪਤਨੀ ਗਰਿਮਾ ਸੈਕੀਆ ਸ਼ਾਮਲ ਸਨ, ਵੱਖ-ਵੱਖ ਵਾਹਨਾਂ ਵਿੱਚ ਉਸ ਦੇ ਪਿੱਛੇ-ਪਿੱਛੇ ਸਨ।

ਹਜ਼ਾਰਾਂ ਪ੍ਰਸ਼ੰਸਕ ਗਾਇਕ ਦੀ ਮ੍ਰਿਤਕ ਦੇਹ ਵਾਲੀ ਗੱਡੀ ਦੇ ਨਾਲ-ਨਾਲ ਅਤੇ ਪਿੱਛੇ ਚੱਲ ਰਹੇ ਸਨ। ਜ਼ੁਬੀਨ ਦਾ ਅੰਤਿਮ ਸੰਸਕਾਰ ਸਪੋਰਟਸ ਕੰਪਲੈਕਸ ਤੋਂ ਕਰੀਬ 20 ਕਿਲੋਮੀਟਰ ਦੂਰ ਕਮਾਰਕੁਚੀ ਐਨਸੀ ਪਿੰਡ ਵਿੱਚ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।

ਇਸ ਤੋਂ ਪਹਿਲਾਂ ਅੱਜ ਦਿਨੇ ਗੁਹਾਟੀ ਦੇ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਗਾਇਕ ਜ਼ੁਬੀਨ ਗਰਗ ਦੀ ਦੇਹ ਦਾ ਦੂਜੀ ਵਾਰ ਪੋਸਟਮਾਰਟਮ ਕੀਤਾ ਗਿਆ। ਮ੍ਰਿਤਕ ਦੇਹ ਨੂੰ ਹਸਪਤਾਲ ਵਿਚ ਲਿਜਾਏ ਜਾਣ ਤੋਂ ਪਹਿਲਾਂ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਅਰਜੁਨ ਭੋਗੇਸ਼ਵਰ ਬਰੂਆ ਖੇਡ ਕੰਪਲੈਕਸ ਵਿਚ ਜਾ ਕੇ ਗਾਇਕ ਨੂੰ ਸ਼ਰਧਾਂਜਲੀ ਭੇਟ ਕੀਤੀ।

ਗਾਇਕ ਦੀ ਅੰਤਿਮ ਯਾਤਰਾ ਦੇ ਮੱਦੇਨਜ਼ਰ ਸਨਮਾਨ ਵਜੋਂ ਪੂਰੇ ਸੂਬੇ ਵਿਚ ਸਾਰੀਆਂ ਸਿੱਖਿਆ ਸੰਸਥਾਵਾਂ ਬੰਦ ਸਨ, ਜਦੋਂ ਕਿ ਸਰਕਾਰੀ ਦਫ਼ਤਰ ਸਿਰਫ਼ ਕਾਮਰੂਪ (ਮੈਟਰੋ) ਜ਼ਿਲ੍ਹੇ ਵਿੱਚ ਬੰਦ ਕੀਤੇ ਗਏ ਸਨ। ਸੂਬੇ ਭਰ ਵਿੱਚ ਕਈ ਥਾਵਾਂ ਤੇ ਵੱਡੀਆਂ ਐਲ ਈ ਡੀ ਸਕਰੀਨਾਂ ਲਗਾਈਆਂ ਗਈਆਂ ਤਾਂ ਜੋ ਪ੍ਰਸ਼ੰਸਕ ਗਰਗ ਦੀ ਅੰਤਿਮ ਯਾਤਰਾ ਨੂੰ ਦੇਖ ਸਕਣ।

ਸੂਬਾ ਸਰਕਾਰ ਨੇ ਅੱਜ ਪੂਰੇ ਰਾਜ ਵਿਚ ‘ਡਰਾਈ ਡੇਅ’ ਐਲਾਨਿਆ ਹੋਇਆ ਸੀ, ਜਦੋਂ ਕਿ ਮੇਘਾਲਿਆ ਸਰਕਾਰ ਨੇ ਵੀ ਕਿਹਾ ਹੈ ਕਿ ਜ਼ੁਬੀਨ ਦੀ ਮ੍ਰਿਤਕ ਦੇਹ ਜਿਸ ਰਸਤੇ ਤੋਂ ਲੰਘੇਗੀ, ਉਸ ਦੇ ਆਲੇ ਦੁਆਲੇ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ।

Continue Reading

National

ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਦਾ ਹਿਮਾਚਲ ਨਾਲ ਦਹਾਕਿਆਂ ਪੁਰਾਣਾ ਵਿਵਾਦ ਨਬੇੜਿਆ

Published

on

By

ਅਗਲੇ 20 ਸਾਲਾਂ ਵਿੱਚ 11,973 ਮਿਲੀਅਨ ਯੂਨਿਟ ਬਿਜਲੀ ਦੇ ਰੂਪ ਵਿੱਚ ਹੋਵੇਗੀ ਬਕਾਏ ਦੀ ਅਦਾਇਗੀ

ਨਵੀਂ ਦਿੱਲੀ, 6 ਨਵੰਬਰ (ਸ.ਬ.) ਸੁਪਰੀਮ ਕੋਰਟ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰੋਜੈਕਟਾਂ ਤੋਂ ਸਾਲ 1966 ਤੋਂ ਲਟਕਦੇ ਆ ਰਹੇ ਬਿਜਲੀ ਬਕਾਏ ਦੇ ਭੁਗਤਾਨ ਨੂੰ ਲੈ ਕੇ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿਚਕਾਰ ਚੱਲ ਰਹੇ ਦਹਾਕਿਆਂ ਪੁਰਾਣੇ ਊਰਜਾ ਵਿਵਾਦ ਦਾ ਪੱਕਾ ਨਿਬੇੜਾ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਵੱਲੋਂ ਹਿਮਾਚਲ ਪ੍ਰਦੇਸ਼ ਨੂੰ ਬਿਜਲੀ ਦੇ ਰੂਪ ਵਿੱਚ ਬਕਾਏ ਦਾ ਭੁਗਤਾਨ ਕਰਨ ਦੇ ਕੇਂਦਰ ਸਰਕਾਰ ਦੇ ਕੈਸ਼ਲੈਸ ਸੁਝਾਅ ਨੂੰ ਪ੍ਰਵਾਨ ਕਰ ਲਿਆ ਹੈ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੇ ਬੈਂਚ ਨੇ ਇਸ ਇਤਿਹਾਸਕ ਫੈਸਲੇ ਰਾਹੀਂ ਸਾਰੇ ਪੱਖਾਂ ਦੇ ਹਿੱਸੇ ਤੈਅ ਕਰ ਦਿੱਤੇ ਹਨ।

ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਇਹ ਨਵਾਂ ਪ੍ਰਬੰਧ ਸਾਲ 2011 ਦੇ ਉਸ ਫੈਸਲੇ ਦੇ ਮੁਤਾਬਕ ਹੀ ਹੋਵੇਗਾ ਜਿਸ ਵਿੱਚ ਸਾਲ 1966 ਤੋਂ ਚੱਲ ਰਹੇ ਭਾਖੜਾ ਨੰਗਲ ਅਤੇ ਬਿਆਸ ਹਾਈਡ੍ਰੋ ਪ੍ਰੋਜੈਕਟਾਂ ਦੇ ਬਿਜਲੀ ਬਕਾਏ ਵਿੱਚ ਹਿਮਾਚਲ ਪ੍ਰਦੇਸ਼ ਦਾ ਹਿੱਸਾ 7.19 ਫੀਸਦੀ ਤੈਅ ਕੀਤਾ ਗਿਆ ਸੀ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਲਿਖਿਆ ਕਿ, ‘ਪੰਜਾਬ ਅਤੇ ਹਰਿਆਣਾ ਅਗਲੇ 20 ਸਾਲਾਂ ਦੀ ਮਿਆਦ ਦੇ ਦੌਰਾਨ ਹਿਮਾਚਲ ਪ੍ਰਦੇਸ਼ ਨੂੰ 11,973 ਮਿਲੀਅਨ ਯੂਨਿਟ ਬਿਜਲੀ ਦਾ ਭੁਗਤਾਨ ਕਰਨਗੇ।’ ਕੇਂਦਰੀ ਬਿਜਲੀ ਅਥਾਰਟੀ ਵੱਲੋਂ ਅਸਲ ਹੱਕਾਂ ਦੀ ਗਣਨਾ 13,066 ਮਿਲੀਅਨ ਯੂਨਿਟ ਕੀਤੀ ਗਈ ਸੀ, ਜਿਸ ਨੂੰ ਹੁਣ ਆਪਸੀ ਸਹਿਮਤੀ ਅਤੇ ਸ਼ਰਤਾਂ ਮੁਤਾਬਕ ਸੋਧਿਆ ਗਿਆ ਹੈ।

ਇਸ ਨਵੇਂ ਸਮਝੌਤੇ ਦੇ ਤਹਿਤ ਹਿਮਾਚਲ ਪ੍ਰਦੇਸ਼ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਇਨ੍ਹਾਂ ਡੈਮਾਂ ਦੇ ਨਿਰਮਾਣ ਦੌਰਾਨ ਹੋਏ ਇਤਿਹਾਸਕ ਖਰਚਿਆਂ ਨੂੰ ਵੀ ਸੈਟਲਮੈਂਟ ਵਿੱਚ ਸ਼ਾਮਲ ਕਰ ਲਿਆ ਗਿਆ ਹੈ।

Continue Reading

National

ਟਰੱਕ ਦੀ ਟੱਕਰ ਕਾਰਨ 7 ਵਿਅਕਤੀਆਂ ਦੀ ਮੌਤ, 2 ਗੰਭੀਰ ਜ਼ਖਮੀ

Published

on

By

ਖੂੰਟੀ, 6 ਨਵੰਬਰ (ਸ.ਬ.) ਝਾਰਖੰਡ ਦੇ ਖੂੰਟੀ ਜ਼ਿਲ੍ਹੇ ਵਿਚ ਬੀਤੀ ਦੇਰ ਰਾਤ ਕਰਰਾ-ਟੋਰਪਾ ਮੁੱਖ ਸੜਕ ਤੇ, ਕਰਰਾ ਥਾਣੇ ਦੇ ਅਧਿਕਾਰ ਖੇਤਰ ਵਿੱਚ, ਇੱਕ ਤੇਜ਼ ਰਫ਼ਤਾਰ ਟਰੱਕ ਨੇ ਸੜਕ ਕਿਨਾਰੇ ਖੜ੍ਹੇ ਕਈ ਲੋਕਾਂ ਨੂੰ ਦਰੜ ਦਿੱਤਾ। ਇਸ ਘਟਨਾ ਵਿੱਚ 10 ਮਹੀਨਿਆਂ ਦੇ ਬੱਚੇ ਸਮੇਤ ਸੱਤ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਜ਼ਿਕਰਯੋਗ ਹੈ ਕਿ ਮਰਨ ਵਾਲੇ ਸਾਰੇ ਲੋਕ ਇੱਕੋ ਪਰਿਵਾਰ ਨਾਲ ਸਬੰਧਤ ਸਨ।

ਰਿਪੋਰਟਾਂ ਅਨੁਸਾਰ, ਇਹ ਘਟਨਾ ਖੂੰਟੀ ਜ਼ਿਲ੍ਹੇ ਦੇ ਕਰਰਾ ਥਾਣੇ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਜੋਨ-ਲੁਦਰੂ ਮੋੜ ਨੇੜੇ ਵਾਪਰੀ। ਬੀਤੀ ਰਾਤ ਨੇੜਲੇ ਇਲਾਕੇ ਦੇ ਵਸਨੀਕ ਇੱਕ ਹਾਦਸਾ ਹੋਣ ਦੀ ਆਵਾਜ਼ ਸੁਣ ਕੇ ਆਪਣੇ ਘਰਾਂ ਤੋਂ ਬਾਹਰ ਆ ਗਏ। ਇਸ ਤੋਂ ਬਾਅਦ, ਉਹ ਘਟਨਾ ਵਾਲੀ ਥਾਂ ਦੇਖਣ ਲਈ ਕਰਰਾ-ਤੋਰਪਾ ਮੁੱਖ ਸੜਕ ਤੇ ਇਕੱਠੇ ਹੋ ਗਏ।

ਇਸੇ ਦੌਰਾਨ, ਤੋਰਪਾ ਵੱਲੋਂ ਆ ਰਿਹਾ ਇੱਕ ਤੇਜ਼ ਰਫ਼ਤਾਰ ਟਰੱਕ ਅਚਾਨਕ ਬੇਕਾਬੂ ਹੋ ਗਿਆ। ਸੜਕ ਤੇ ਮੌਜੂਦ ਲੋਕਾਂ ਨੂੰ ਸੰਭਲਣ ਦਾ ਮੌਕਾ ਦਿੱਤੇ ਬਿਨਾਂ ਹੀ, ਟਰੱਕ ਉਨ੍ਹਾਂ ਦੇ ਉੱਪਰ ਚੜ੍ਹ ਗਿਆ। ਕਈ ਲੋਕ ਇਸ ਵਾਹਨ ਦੀ ਲਪੇਟ ਵਿੱਚ ਆ ਗਏ, ਜ਼ਿਕਰਯੋਗ ਹੈ ਕਿ ਟਰੱਕ ਨੇ ਇੱਕ ਤੋਂ ਬਾਅਦ ਇੱਕ ਕਰਕੇ ਲਗਭਗ ਅੱਠ ਤੋਂ ਨੌਂ ਵਿਅਕਤੀਆਂ ਨੂੰ ਦਰੜ ਦਿੱਤਾ।

ਟਰੱਕ ਲੋਕਾਂ ਨੂੰ ਕੁਚਲਣ ਤੋਂ ਬਾਅਦ ਵੀ ਨਹੀਂ ਰੁਕਿਆ। ਬੇਕਾਬੂ ਹੋਇਆ ਵਾਹਨ ਸੜਕ ਦੇ ਕਿਨਾਰੇ ਬਣੀ ਇੱਕ ਪੁਲੀ ਨੂੰ ਤੋੜਦਾ ਹੋਇਆ ਨੇੜਲੇ ਖੱਡੇ ਵਿੱਚ ਜਾ ਡਿੱਗਿਆ। ਹਾਦਸੇ ਤੋਂ ਬਾਅਦ ਆਸ-ਪਾਸ ਮੌਜੂਦ ਲੋਕ ਤੁਰੰਤ ਉੱਥੇ ਪਹੁੰਚੇ ਅਤੇ ਜ਼ਖਮੀਆਂ ਨੂੰ ਬਾਹਰ ਕੱਢਣ ਵਿੱਚ ਜੁੱਟ ਗਏ।

ਇਸ ਭਿਆਨਕ ਹਾਦਸੇ ਵਿੱਚ ਹੁਣ ਤੱਕ ਸੱਤ ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ। ਮਰਨ ਵਾਲਿਆਂ ਵਿੱਚ ਲਗਭਗ 10 ਮਹੀਨਿਆਂ ਦਾ ਇੱਕ ਬੱਚਾ ਵੀ ਸ਼ਾਮਲ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸਾਰੇ ਲੋਕ ਇੱਕੋ ਪਰਿਵਾਰ ਦੇ ਦੱਸੇ ਜਾ ਰਹੇ ਹਨ। ਹਾਲਾਂਕਿ, ਮ੍ਰਿਤਕਾਂ ਦੀ ਪਛਾਣ ਅਤੇ ਆਪਸੀ ਰਿਸ਼ਤਿਆਂ ਬਾਰੇ ਵਿਸਤ੍ਰਿਤ ਜਾਣਕਾਰੀ ਆਉਣੀ ਅਜੇ ਬਾਕੀ ਹੈ। ਇਸ ਘਟਨਾ ਵਿੱਚ ਦੋ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਸਥਾਨਕ ਵਸਨੀਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਬਿਹਤਰ ਡਾਕਟਰੀ ਦੇਖਭਾਲ ਲਈ ਦੋਵਾਂ ਜ਼ਖ਼ਮੀਆਂ ਨੂੰ ਖੂੰਟੀ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

Continue Reading

National

ਮੋਬਾਈਲ ਦੀ ਦੁਕਾਨ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

Published

on

By

ਨਵੀਂ ਦਿੱਲੀ, 6 ਨਵੰਬਰ (ਸ.ਬ.) ਦਿੱਲੀ ਦੀ ਗੱਫਾਰ ਮਾਰਕੀਟ ਵਿੱਚ ਅੱਜ ਤੜਕੇ ਇੱਕ ਮੋਬਾਈਲ ਐਕਸੈਸਰੀਜ਼ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ, ਜੋ ਚਾਰ ਮੰਜਿਲਾ ਵਪਾਰਕ ਇਮਾਰਤ ਵਿੱਚ ਫੈਲ ਗਈ। ਪੁਲੀਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਗ ਤੇ ਕਾਬੂ ਪਾਉਣ ਲਈ ਲਗਪਗ 22 ਅੱਗ ਬੁਝਾਊ ਗੱਡੀਆਂ ਤਾਇਨਾਤ ਕਰਨੀਆਂ ਪਈਆਂ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸੇ ਦੇ ਮਾਰੇ ਜਾਣ ਜਾਂ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ, ਜਦੋਂ ਕਿ ਅੱਗ ਨਾਲ ਜਾਇਦਾਦ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲੀ ਨਜ਼ਰੇ ਬੈਟਰੀਆਂ ਦਾ ਜ਼ਿਆਦਾ ਗਰਮ ਹੋਣਾ ਜਾਂ ਓਵਰਚਾਰਜਿੰਗ ਅੱਗ ਲੱਗਣ ਦਾ ਸੰਭਾਵੀ ਕਾਰਨ ਜਾਪਦਾ ਹੈ, ਉਨ੍ਹਾਂ ਅੱਗੇ ਕਿਹਾ ਕਿ ਵਿਸਥਾਰਤ ਜਾਂਚ ਤੋਂ ਬਾਅਦ ਹੀ ਅਸਲ ਕਾਰਨ ਦਾ ਪਤਾ ਲੱਗੇਗਾ।

ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁਰੀ ਪਲਾਜ਼ਾ ਵਿਖੇ ਬੀਤੀ ਰਾਤ 1.28 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਕਰੌਲ ਬਾਗ ਪੁਲੀਸ ਥਾਣੇ ਵਿੱਚ ਇੱਕ ਪੀ.ਸੀ.ਆਰ. ਕਾਲ ਪ੍ਰਾਪਤ ਹੋਈ। ਅਧਿਕਾਰੀ ਨੇ ਦੱਸਿਆ ਕਿ ਪੁਲੀਸ ਥਾਣੇ ਦਾ ਰਾਤ ਦਾ ਸਟਾਫ਼ ਤੁਰੰਤ ਮੌਕੇ ਤੇ ਪਹੁੰਚਿਆ ਅਤੇ ਵਪਾਰਕ ਇਮਾਰਤ ਦੀ ਦੁਕਾਨ ਨੰਬਰ 13/21 ਵਿੱਚ ਅੱਗ ਲੱਗੀ ਦੇਖੀ, ਜਿਸ ਵਿੱਚ ਮੋਬਾਈਲ ਐਕਸੈਸਰੀਜ਼ ਨਾਲ ਸਬੰਧਤ ਕਾਰੋਬਾਰ ਹੁੰਦੇ ਹਨ।

ਪੁਲੀਸ ਅਨੁਸਾਰ ਸ਼ੱਕ ਹੈ ਕਿ ਅੱਗ ਗਰਾਊਂਡ ਫਲੋਰ ਤੇ ਸਥਿਤ ਇਕ ਦੁਕਾਨ ਤੋਂ ਸ਼ੁਰੂ ਹੋਈ, ਜਿੱਥੇ ਮੋਬਾਈਲ ਬੈਟਰੀਆਂ ਰੱਖੀਆਂ ਹੋਈਆਂ ਸਨ, ਇਸ ਤੋਂ ਪਹਿਲਾਂ ਕਿ ਇਹ ਚਾਰ ਮੰਜਿਲਾ ਇਮਾਰਤ ਦੀਆਂ ਉੱਪਰਲੀਆਂ ਮੰਜਿਲਾਂ ਤੱਕ ਫੈਲ ਜਾਵੇ। ਅੱਗ ਤੇ ਕਾਬੂ ਪਾਉਣ ਅਤੇ ਐਮਰਜੈਂਸੀ ਰਿਸਪਾਂਸ ਵਿੱਚ ਮਦਦ ਲਈ ਲਗਪਗ 20 ਤੋਂ 25 ਅੱਗ ਬੁਝਾਊ ਗੱਡੀਆਂ, ਤਿੰਨ ਸੈਂਟਰਲਾਈਜ਼ਡ ਐਕਸੀਡੈਂਟ ਐਂਡ ਟਰਾਮਾ ਸਰਵਿਸਿਜ਼ ਐਂਬੂਲੈਂਸਾਂ ਅਤੇ ਦੋ ਪੀ.ਸੀ.ਆਰ. ਵਾਹਨ ਮੌਕੇ ਤੇ ਭੇਜੇ ਗਏ। ਜਿਵੇਂ ਹੀ ਅੱਗ ਤੇਜ਼ ਹੋਈ, ਹੋਰ ਅੱਗ ਬੁਝਾਊ ਵਾਹਨ ਕੰਮ ਤੇ ਲਗਾਏ ਗਏ। ਪੁਲੀਸ ਨੇ ਦੱਸਿਆ ਕਿ ਅੱਗ ਤੇ ਕਾਬੂ ਪਾਉਣ ਅਤੇ ਬਾਅਦ ਵਿੱਚ ਇਸ ਨੂੰ ਬੁਝਾਉਣ ਤੋਂ ਪਹਿਲਾਂ ਅੱਗ ਬੁਝਾਊ ਅਭਿਆਨ ਕਈ ਘੰਟਿਆਂ ਤੱਕ ਚੱਲਿਆ।

ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਦਿੱਲੀ ਫਾਇਰ ਸਰਵਿਸ ਅਤੇ ਇਲੈਕਟ੍ਰੀਕਲ ਇੰਸਪੈਕਟਰ ਤੋਂ ਰਿਪੋਰਟ ਹਾਸਲ ਕੀਤੀ ਜਾਵੇਗੀ। ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਟੀਮ ਵੀ ਇਮਾਰਤ ਦੀ ਜਾਂਚ ਕਰੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉੱਥੇ ਕੋਈ ਹੋਰ ਜਲਨਸ਼ੀਲ ਸਮੱਗਰੀ ਤਾਂ ਨਹੀਂ ਰੱਖੀ ਗਈ ਸੀ।

ਪੁਲੀਸ ਨੇ ਕਿਹਾ ਕਿ ਰਿਪੋਰਟਾਂ ਦੇ ਨਤੀਜਿਆਂ ਦੇ ਆਧਾਰ ਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਮਨੁੱਖੀ ਜਾਨਾਂ ਦੇ ਕਿਸੇ ਵੀ ਖਤਰੇ ਨੂੰ ਖਾਰਜ ਕਰਨ ਲਈ ਮਿਊਂਸਪਲ ਕਾਰਪੋਰੇਸ਼ਨ ਆਫ ਦਿੱਲੀ ਤੋਂ ਸਟ੍ਰਕਚਰਲ ਸੇਫਟੀ ਅਸੈਸਮੈਂਟ ਜਾਂ ਸਰਟੀਫਿਕੇਟ ਵੀ ਮੰਗਿਆ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਅੱਗ ਬੁਝਾ ਦਿੱਤੀ ਗਈ ਹੈ ਅਤੇ ਮੌਕੇ ਤੇ ਸਥਿਤੀ ਕਾਬੂ ਹੇਠ ਹੈ, ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲੀਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

Continue Reading

Latest News

Trending