Connect with us

Mohali

ਰੇਲ ਮੰਤਰੀ ਵਲੋਂ ਰਾਜਪੁਰਾ ਮੁਹਾਲੀ ਰੇਲਵੇ ਲਾਈਨ ਨੂੰ ਮਨਜ਼ੂਰੀ

Published

on

ਜ਼ਿਲ੍ਹਾ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ : ਸੁਭਾਸ਼ ਸ਼ਰਮਾ

ਐਸ ਏ ਐਸ ਨਗਰ, 23 ਸਤੰਬਰ (ਸ.ਬ.) ਰੇਲ ਮੰਤਰੀ ਵਲੋਂ ਮੁਹਾਲੀ ਤੋਂ ਰਾਜਪੁਰਾ ਤੱਕ 18 ਕਿਲੋਮੀਟਰ ਰੇਲਵੇ ਲਾਈਨ ਲਈ ਪ੍ਰਵਾਨਗੀ ਦਿੱਤੇ ਜਾਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਹੈ ਕਿ 450 ਕਰੋੜ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਇਸ ਰੇਲਵੇ ਲਾਈਨ ਨਾਲ ਮੁਹਾਲੀ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।

ਅੱਜ ਇੱਥੇ ਬਾਅਦ ਦੁਪਹਿਰ ਇੱਕ ਪੱਤਰਕਾਰ ਸੰਮੇਲਨ ਦੌਰਾਨ ਉਹਨਾਂ ਕਿਹਾ ਕਿ ਰਾਜਪੁਰਾ ਨਾਲ ਸੰਪਰਕ ਦਿੱਲੀ ਲਈ ਕਈ ਰਸਤੇ ਖੋਲ੍ਹ ਦੇਵੇਗਾ, ਜਿਸ ਨਾਲ ਦਿੱਲੀ ਦੀ ਯਾਤਰਾ ਬਹੁਤ ਆਸਾਨ ਹੋ ਜਾਵੇਗੀ। ਇਸ ਮੌਕੇ ਉਹਨਾਂ ਦੇ ਨਾਲ ਭਾਜਪਾ ਪੰਜਾਬ ਦੇ ਖਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਵੀ ਮੌਜੂਦ ਸਨ।

ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਪ੍ਰੋਜੈਕਟ ਨਾ ਸਿਰਫ਼ ਜਨਤਾ ਨੂੰ ਰੇਲ ਸੰਪਰਕ ਪ੍ਰਦਾਨ ਕਰੇਗਾ, ਬਲਕਿ ਵਪਾਰ ਅਤੇ ਉਦਯੋਗ ਨੂੰ ਵੀ ਬਹੁਤ ਲਾਭ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਉਦਯੋਗਪਤੀ ਆਪਣੇ ਸਾਮਾਨ ਨੂੰ ਆਸਾਨੀ ਨਾਲ ਦਿੱਲੀ ਤੱਕ ਪਹੁੰਚਾ ਸਕਣਗੇ। ਉਨ੍ਹਾਂ ਕਿਹਾ ਕਿ ਰੇਲ ਨੇ ਹਮੇਸ਼ਾ ਉਦਯੋਗ ਨੂੰ ਬਹੁਤ ਲਾਭ ਪਹੁੰਚਾਇਆ ਹੈ, ਅਤੇ ਹੁਣ ਮੁਹਾਲੀ ਦੇ ਉਦਯੋਗਪਤੀਆਂ ਨੂੰ ਵੀ ਲਾਭ ਹੋਵੇਗਾ।

ਪੰਜਾਬ ਸਰਕਾਰ ਨੂੰ ਇਨ੍ਹਾਂ ਪ੍ਰੋਜੈਕਟਾਂ ਲਈ ਜ਼ਮੀਨ ਪ੍ਰਾਪਤ ਕਰਨ ਦੀ ਅਪੀਲ ਕਰਦਿਆਂ ਕਿਹਾ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਦੋ ਵੱਡੇ ਰੇਲ ਪ੍ਰੋਜੈਕਟ ਦਿੱਤੇ ਹਨ, ਪਰ ਇਨ੍ਹਾਂ ਲਈ ਜ਼ਮੀਨ ਪ੍ਰਾਪਤ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜਲਦੀ ਤੋਂ ਜਲਦੀ ਜ਼ਮੀਨ ਪ੍ਰਾਪਤ ਕਰਕੇ ਕੇਂਦਰ ਸਰਕਾਰ ਨੂੰ ਪ੍ਰਦਾਨ ਕਰਨੀ ਚਾਹੀਦੀ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਲਾਭ ਹੋ ਸਕੇ।

ਇੱਥੇ ਜਿਕਰਯੋਗ ਹੈ ਕਿ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਵਲੋਂ ਅੱਜ ਦਿੱਲੀ ਵਿਖੇ ਪੰਜਾਬ ਲਈ ਦੋ ਮਹੱਤਵਪੂਰਨ ਐਲਾਨ ਕੀਤੇ ਹਨ। ਉਹਨਾਂ ਵਲੋਂ ਪੰਜਾਬ ਵਾਸਤੇ ਵੰਦੇ ਭਾਰਤ ਟ੍ਰੇਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਮੌਕੇ ਉਹਨਾਂ ਨਾਲ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸਨ।

ਸ੍ਰੀ ਵੈਸ਼ਨਵ ਨੇ ਦੱਸਿਆ ਕਿ ਵੰਦੇ ਭਾਰਤ ਰੇਲਗੱਡੀ ਫਿਰੋਜ਼ਪੁਰ ਛਾਉਣੀ ਤੋਂ ਸਵੇਰੇ 7:55 ਵਜੇ ਰਵਾਨਾ ਹੋਵੇਗੀ ਅਤੇ ਬਠਿੰਡਾ, ਧੂਰੀ, ਪਟਿਆਲਾ, ਅੰਬਾਲਾ ਛਾਉਣੀ, ਕੁਰੂਕਸ਼ੇਤਰ ਅਤੇ ਪਾਣੀਪਤ ਹੁੰਦੇ ਹੋਏ ਦੁਪਹਿਰ 2:30 ਵਜੇ ਦਿੱਲੀ ਪਹੁੰਚੇਗੀ। ਇਸ 486 ਕਿਲੋਮੀਟਰ ਦੀ ਯਾਤਰਾ ਵਿੱਚ ਛੇ ਘੰਟੇ 40 ਮਿੰਟ ਲੱਗਣਗੇ। ਇਹ ਰੇਲਗੱਡੀ ਬੁੱਧਵਾਰ ਨੂੰ ਛੱਡ ਕੇ ਹਫ਼ਤੇ ਵਿੱਚ ਛੇ ਦਿਨ ਚੱਲੇਗੀ। ਇਹ ਦਿੱਲੀ ਤੋਂ ਸ਼ਾਮ 4:00 ਵਜੇ ਰਵਾਨਾ ਹੋਵੇਗੀ ਅਤੇ ਰਾਤ 10:35 ਵਜੇ ਫਿਰੋਜ਼ਪੁਰ ਪਹੁੰਚੇਗੀ।

ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੀ ਚੰਡੀਗੜ੍ਹ-ਰਾਜਪੁਰਾ ਰੇਲਵੇ ਲਾਈਨ (ਜੋ ਸਾਲਾਂ ਤੋਂ ਲਟਕ ਰਹੀ ਸੀ) ਨੂੰ ਪੂਰਾ ਕੀਤਾ ਜਾਵੇਗਾ। ਇਸ ਨਾਲ ਮਾਲਵਾ ਖੇਤਰ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਇਹ ਟ੍ਰੈਕ ਫਤਿਹਗੜ੍ਹ ਸਾਹਿਬ, ਅੰਬਾਲਾ, ਪਟਿਆਲਾ ਅਤੇ ਮੁਹਾਲੀ ਵਿੱਚੋਂ ਲੰਘੇਗਾ। ਰਾਜਪੁਰਾ-ਮੁਹਾਲੀ ਨਵੀਂ ਲਾਈਨ 18 ਕਿਲੋਮੀਟਰ ਲੰਬੀ ਹੈ ਅਤੇ ਇਸ ਤੇ ਲਗਭਗ 443 ਕਰੋੜ ਦੀ ਲਾਗਤ ਆਵੇਗੀ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending