Connect with us

Mohali

ਟੀ. ਡੀ. ਆਈ. ਬਿਲਡਰ ਦੇ ਖਿਲਾਫ ਪੈਂਡਿੰਗ ਸ਼ਿਕਾਇਤਾਂ ਦਾ ਹੱਲ ਨਾ ਹੋਣ ਤੇ ਸੰਘਰਸ਼ ਕਰਨ ਦੀ ਚਿਤਾਵਨੀ

Published

on

ਐਸ ਏ ਐਸ ਨਗਰ, 25 ਸਤੰਬਰ (ਸ.ਬ.) ਰੈਜੀਡੈਂਸ ਵੈਲਫੇਅਰ ਸੋਸਾਇਟੀ ਸੈਕਟਰ 110 ਟੀ.ਡੀ.ਆਈ ਸਿਟੀ ਮੁਹਾਲੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਸਰਾਓ ਨੇ ਕਿਹਾ ਹੈ ਕਿ ਟੀ. ਡੀ. ਆਈ. ਬਿਲਡਰ ਵੱਲੋਂ ਪੰਜਾਬ ਦੇ ਮਕਾਨ ਉਸਾਰੀ ਤੇ ਹਾਊਸਿੰਗ ਮੰਤਰੀ ਹਰਦੀਪ ਸਿੰਘ ਮੁੰਡੀਆਂ ਰਾਹੀਂ ਪੰਜਾਬ ਸਰਕਾਰ ਨੂੰ ਜਿਹੜਾ 51 ਲੱਖ ਦਾ ਰਾਹਤ ਫੰਡ ਦਿੱਤਾ ਗਿਆ ਹੈ, ਉਸਦੇ ਬਦਲੇ ਇਹ ਬਿਲਡਰ ਪੁੱਡਾ/ਗਮਾਡਾ ਵਿੱਚ ਪਹਿਲਾਂ ਦੀ ਤਰ੍ਹਾਂ ਅਫਸਰਾਂ ਦੇ ਦਬਾਓ ਬਣਾ ਕੇ ਗਲਤ ਕੰਮ ਕਰਵਾਉਣ ਦੀ ਕੋਸ਼ਿਸ਼ ਕਰੇਗਾ।

ਇਸ ਸੰਬੰਧੀ ਮੁੱਖ ਮੰਤਰੀ ਪੰਜਾਬ ਨੂੰ ਲਿਖੇ ਪੱਤਰ ਵਿੱਚ ਉਹਨਾਂ ਕਿਹਾ ਹੈ ਕਿ ਬਿਲਡਰ ਵਲੋਂ ਹਾਊਸਿੰਗ ਮੰਤਰੀ ਰਾਂਹੀ ਰਾਹਤ ਫੰਡ ਦੇਣ ਦਾ ਮੁੱਖ ਕਾਰਨ ਸਪੱਸ਼ਟ ਹੈ, ਕਿਉਂਕਿ ਇਸ ਬਿਲਡਰ ਵਿਰੁੱਧ ਪਹਿਲਾਂ ਹੀ ਕਈ ਸ਼ਿਕਾਇਤਾਂ ਪੈਡਿੰਗ ਪਈਆਂ ਹਨ, ਜਿਨ੍ਹਾਂ ਦਾ ਨਿਪਟਾਰਾ ਬਿਲਡਰ ਆਪਣੇ ਹੱਕ ਵਿੱਚ ਕਰਵਾ ਸਕਦਾ ਹੈ।

ਉਹਨਾਂ ਲਿਖਿਆ ਹੈ ਕਿ ਸੋਸਾਇਟੀ ਨੂੰ ਇਸ ਬਿਲਡਰ ਵੱਲੋਂ ਰਾਹਤ ਫੰਡ ਦੇਣ ਤੇ ਕੋਈ ਇਤਰਾਜ਼ ਨਹੀ ਹੈ, ਬਲਕਿ ਇਤਰਾਜ਼ ਇਸ ਗੱਲ ਤੇ ਹੈ ਕਿ ਬਿਲਡਰ ਸਬੰਧਤ ਮੰਤਰੀ ਨਾਲ ਬਣਾਏ ਸਬੰਧਾਂ ਦਾ ਦਿਖਾਵਾ ਕਰਕੇ ਪਹਿਲਾਂ ਦੀ ਤਰ੍ਹਾਂ ਹੁਣ ਵੀ ਗਲਤ ਕੰਮ ਕਰਵਾਉਣ ਵਿੱਚ ਸਫਲ ਹੋ ਜਾਵੇਗਾ।

ਸੋਸਾਇਟੀ ਦੇ ਆਗੂਆਂ ਰਾਜਵਿੰਦਰ ਸਿੰਘ, ਜਸਵੀਰ ਸਿਮਘ ਗੜਾਂਗ, ਅਮਰਜੀਤ ਸਿੰਘ ਸੇਖੋਂ, ਐਮ. ਐਲ. ਸ਼ਰਮਾ, ਅਸ਼ੋਕ ਡੋਗਰਾ, ਮੋਹਿਤ ਮਦਾਨ, ਬੰਤ ਸਿੰਘ ਭੁੱਲਰ, ਹਰਮਿੰਦਰ ਸਿੰਘ ਸੋਹੀ ਨੇ ਕਿਹਾ ਕਿ ਬਿਲਡਰ ਦੇ ਖਿਲਾਫ ਉਹਨਾਂ ਦੀਆਂ ਕਈ ਸ਼ਿਕਾਇਤਾਂ ਪੈਂਡਿੰਗ ਹਨ ਜਿਹਨਾਂ ਵਿੱਚ ਟੀ. ਡੀ. ਆਈ ਬਿਲਡਰ ਵੱਲੋਂ ਬਿਜਲੀ ਦੀਆਂ ਤਾਰਾਂ ਥੱਲੇ ਸਕੂਲ ਦੀ ਸਾਈਟ ਪਾਸ ਕਰਵਾਉਣ, ਕਮਿਊਨਿਟੀ ਸੈਂਟਰ ਬਿਨ੍ਹਾਂ ਕਿਸੇ ਵਿਭਾਗੀ ਨਿਯਮਾਂ ਦੇ ਕਲੱਬ ਵਿੱਚ ਤਬਦੀਲ ਕਰਨ, ਮੁਸ਼ਤਰਕਾ ਮਾਲਕਨ ਰਸਤਿਆਂ (ਜਿਸ ਥਾਂ ਦੀ ਮਾਲਕੀ ਲੋਕਾਂ ਕੋਲ ਹੈ) ਵਿੱਚ ਸੜਕ ਪਾਸ ਕਰਵਾਉਣ, ਪਾਰਸ਼ੀਅਲ ਕੰਪਲੀਸ਼ਨ ਤੋਂ ਬਿਨ੍ਹਾਂ ਲੋਕਾਂ ਨੂੰ ਪਲਾਟਾਂ ਦੇ ਕਬਜ਼ੇ ਦੇਣ ਅਤੇ ਗਮਾਡਾ ਵੱਲੋਂ ਬਿਨ੍ਹਾ ਕੰਪਲੀਸ਼ਨ ਅਤੇ ਬਿਨ੍ਹਾ ਸੜਕਾਂ ਦੇ ਡੀ. ਪੀ. ਸੀ ਅਤੇ ਨਕਸ਼ੇ ਪਾਸ ਕਰਨ ਦੀਆਂ ਸ਼ਿਕਾਇਤਾਂ ਪੈਂਡਿੰਗ ਚਲ ਰਹੀਆਂ ਹਨ।

ਉਹਨਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਹਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ 15 ਦਿਨਾਂ ਵਿੱਚ ਕੀਤਾ ਜਾਵੇ ਅਤੇ ਬਿਲਡਰ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਉਹਨਾਂ ਚਿਤਾਵਨੀ ਦਿੱਤੀ ਕਿ ਜੇਕਰ 15 ਦਿਨਾਂ ਵਿੱਚ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਪੁੱਡਾ ਦੇ ਅਧਿਕਾਰੀਆਂ ਦੇ ਪੁਤਲੇ ਫੂਕੇ ਜਾਣਗੇ ਅਤੇ ਪੱਕੇ ਤੌਰ ਤੇ ਮੋਰਚਾ ਲਾਇਆ ਜਾਵੇਗਾ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending