Connect with us

Punjab

ਕੰਪਿਊਟਰ ਅਧਿਆਪਕਾਂ ਵਲੋਂ 10 ਅਗਸਤ ਤੋਂ ਧੂਰੀ ਵਿਖੇ ਮੁੱਖ ਮੰਤਰੀ ਦਫ਼ਤਰ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ

Published

on

 

ਪਟਿਆਲਾ, 31 ਜੁਲਾਈ (ਸ.ਬ.) ਕੰਪਿਊਟਰ ਅਧਿਆਪਕਾਂ ਵਲੋਂ 10 ਅਗਸਤ ਤੋਂ ਧੂਰੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਆਗੂਆਂ ਪਰਮਵੀਰ ਸਿੰਘ, ਪਰਦੀਪ ਕੁਮਾਰ ਮਲੂਕਾ, ਰਜਵੰਤ ਕੌਰ ਅਤੇ ਗੁਰਬਖਸ਼ ਲਾਲ ਨੇ ਕਿਹਾ ਕਿ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਬਠਿੰਡਾ ਅਤੇ ਵਿਕਾਸ ਕੁਮਾਰ ਅੰਮ੍ਰਿਤਸਰ ਵੱਲੋਂ 10 ਅਗਸਤ ਤੋਂ ਭੁੱਖ ਹੜਤਾਲ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਜੇਕਰ ਪੰਜਾਬ ਸਰਕਾਰ ਨੇ ਜਲਦੀ ਕੋਈ ਠੋਸ ਹੱਲ ਨਾ ਕੱਢਿਆ ਤਾਂ ਇਸ ਭੁੱਖ ਹੜਤਾਲ ਨੂੰ ਮਰਨ ਵਰਤ ਵਿੱਚ ਤਬਦੀਲ ਕੀਤਾ ਜਾਵੇਗਾ।

ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਨਾਲ ਲਗਾਤਾਰ ਲਾਰੇ ਲੱਪੇ ਵਾਲੇ ਨੀਤੀ ਅਪਣਾਈ ਜਾ ਰਹੀ ਹੈ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਅਤੇ ਉਹਨਾਂ ਦੇ ਹੱਕ ਬਹਾਲ ਕਰਨ ਲਈ ਜੋ ਐਲਾਨ ਕੀਤੇ ਗਏ ਸਨ ਉਹ ਸਿਰਫ ਹਵਾਈ ਕਿਲੇ ਸਾਬਿਤ ਹੋਏ ਹਨ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੀ ਉਨਾਂ ਦੇ ਨਾਲ ਅਜਿਹਾ ਹੀ ਕਰਦੀਆਂ ਰਹੀਆਂ ਹਨ ਅਤੇ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਉਨਾਂ ਦੇ ਨਕਸ਼ੇ ਕਦਮ ਤੇ ਚੱਲਦੇ ਹੋਏ ਕੰਪਿਊਟਰ ਅਧਿਆਪਕਾਂ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕਰ ਰਹੀ ਹੈ।

Continue Reading

Chandigarh

ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ

Published

on

By

 

 

ਵੜਿੰਗ ਅਤੇ ਰੰਧਾਵਾ ਦੀ ਪਤਨੀਆਂ ਹਾਰੀਆਂ, ਮਨਪ੍ਰੀਤ ਬਾਦਲ ਅਤੇ ਕੇਵਲ ਢਿੱਲੋਂ ਵੀ ਹਾਰੇ

ਚੰਡੀਗੜ੍ਹ, 23 ਨਵੰਬਰ (ਸ.ਬ.) ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਤੇ ਹੋਈਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਤੋਂ ਬਾਅਦ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ 3 ਸੀਟਾਂ (ਚੱਬੇਵਾਲ, ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ) ਵਿੱਚ ਜਿੱਤ ਹਾਸਲ ਕੀਤੀ ਹੈ ਜਦੋਂਕਿ ਬਰਨਾਲਾ ਸੀਟ ਤੇ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ।

ਅੱਜ ਆਏ ਨਤੀਜਿਆਂ ਵਿੱਚ ਚੱਬੇਵਾਲ ਤੋਂ ਡਾ. ਇਸ਼ਾਂਕ ਕੁਮਾਰ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਰਨਾਲਾ ਤੋਂ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤ ਹਾਸਿਲ ਕੀਤੀ ਹੈ।

ਵਿਧਾਨ ਸਭਾ ਹਲਕਾ ਚੱਬੇਵਾਲ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ 28690 ਵੋਟਾਂ ਦੇ ਫਰਕ ਨਾਲ ਚੋਣ ਜਿੱਤ ਗਏ ਹਨ, ਉਥੇ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ ਦੂਜੇ ਨੰਬਰ ਤੇ ਰਹੇ। ਡੇਰਾ ਬਾਬਾ ਨਾਨਕ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ 5,699 ਵੋਟਾਂ ਦੇ ਫਰਕ ਨਾਲ ਚੋਣ ਜਿੱਤ ਗਏ ਹਨ। ਕਾਂਗਰਸ ਦੇ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਦੂਜੇ ਨੰਬਰ ਤੇ ਰਹੇ। ਗਿੱਦੜਬਾਹਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21801 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਹੇ ਹਨ। ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੂਜੇ ਨੰਬਰ ਤੇ ਰਹੇ। ਬਰਨਾਲਾ ਹਲਕੇ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 2157 ਵੋਟਾਂ ਨਾਲ ਜੇਤੂ ਰਹੇ ਹਨ। ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਦੂਜੇ ਨੰਬਰ ਤੇ ਰਹੇ ਹਨ।

Continue Reading

Mohali

ਮੁਹਾਲੀ ਪੁਲੀਸ ਵੱਲੋਂ ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਟ੍ਰੈਵਲ ਏਜੰਟ ਕਾਬੂ

Published

on

By

 

ਫੇਜ਼ 5 ਵਿੱਚ ਬਿਨਾ ਲਾਈਸੰਸ ਤੋਂ ਚੱਲ ਰਿਹਾ ਸੀ ਇਮੀਗੇ੍ਰਸ਼ਨ ਸਲਾਹਕਾਰ ਦਾ ਦਫਤਰ

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਮੁਹਾਲੀ ਪੁਲੀਸ ਨੇ ਭੋਲੇ ਭਾਲੇ ਲੋਕਾਂ ਨੂੰ ਬੇਵਕੂਫ ਬਣਾ ਕੇ ਵਿਦੇਸ਼ਾਂ ਵਿੱਚ ਭੇਜਣ ਦਾ ਸੁਪਨਾ ਦਿਖਾ ਕੇ ਠੱਗੀ ਮਾਰਨ ਵਾਲੇ ਇਮੀਗਰੇਸ਼ਨ ਮਾਲਕ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਫੇਜ਼ ਇੱਕ ਦੇ ਠਾਣੇ ਦੇ ਐਸਐਚ ਓ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਐਸ ਸੀ ਐਫ ਇੱਕ ਪਹਿਲੀ ਮੰਜ਼ਿਲ, ਫੇਜ਼-5 ਵਿਖੇ ਵੀਜ਼ਾ ਟੂਰ ਇਮੀਗ੍ਰੇਸ਼ਨ ਕੰਸਲਟੈਂਟੀ ਤੇ ਨਾਮ ਤੇ ਦਫਤਰ ਖੁੱਲਿਆ ਹੋਇਆ ਹੈ ਜਿਸਦਾ ਮਾਲਕ ਜਸਵਿੰਦਰ ਸਿੰਘ ਵਾਸੀ ਭਿੱਖੀ ਜਿਲ੍ਹਾ ਮਾਨਸਾ ਹੈ। ਪੁਲੀਸ ਨੂੰ ਜਾਣਕਾਰੀ ਮਿਲੀ ਸੀ ਕਿ ਇਸ ਵਿਅਕਤੀ ਕੋਲ ਇਮੀਗਰੇਸ਼ਨ ਦਾ ਦਫਤਰ ਚਲਾਉਣ ਲਈ ਕੋਈ ਲਾਈਸੈਂਸ ਨਹੀਂ ਹੈ ਅਤੇ ਉਸ ਵਲੋਂ ਆਪਣਾ ਕੰਮ ਚਲਾਉਣ ਲਈ ਪੰਜ ਛੇ ਲੜਕੀਆਂ ਰੱਖੀਆਂ ਹੋਈਆਂ ਹਨ ਜੋ ਕਿਸੇ ਨਾ ਕਿਸੇ ਤਰੀਕੇ ਆਮ ਲੋਕਾਂ ਦੇ ਮੋਬਾਈਲ ਫੋਨ ਨੰਬਰ ਹਾਸਿਲ ਕਰਕੇ ਉਹਨਾਂ ਨੂੰ ਆਪਣੇ ਦਫਤਰਾਂ ਦੇ ਨੰਬਰਾਂ ਤੋਂ ਫੋਨ ਕਰਦੀਆਂ ਸਨ ਅਤੇ ਭੋਲੇ ਭਾਲੇ ਲੋਕਾਂ ਨੂੰ ਬਾਹਰਲੇ ਦੇਸ਼ ਭੇਜਣ ਅਤੇ ਕਈ ਮੁਲਕਾਂ ਦੀ ਸੈਰ ਕਰਾਉਣ ਦਾ ਲਾਲਚ ਦੇ ਕੇ ਉਹਨਾਂ ਪਾਸੋਂ ਮੋਟੀ ਰਕਮ ਵਸੂਲ ਕਰਦੇ ਹਨ। ਇਹਨਾਂ ਵੱਲੋਂ ਬਿਨਾਂ ਕਿਸੇ ਅਧਿਕਾਰ ਦੇ ਆਮ ਲੋਕਾਂ ਦੇ ਪਾਸਪੋਰਟ ਵੀ ਲੈ ਕੇ ਰੱਖੇ ਹੋਏ ਹਨ ਜਦਕਿ ਉਸ ਪਾਸ ਅਜਿਹਾ ਕੋਈ ਅਧਿਕਾਰ ਨਹੀਂ ਹੈ।

ਉਹਨਾਂ ਦੱਸਿਆ ਕਿ ਜਾਣਕਾਰੀ ਹਾਸਿਲ ਹੋਣ ਤੇ ਪੁਲੀਸ ਨੇ ਉਕਤ ਦਫਤਰ ਵਿੱਚ ਛਾਪੇਮਾਰੀ ਕਰਕੇ ਇਸ ਕੰਪਨੀ ਦੇ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸਦੇ ਖਿਲਾਫ ਲੋਕਾਂ ਨਾਲ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਸਦਾ ਰਿਮਾਂਡ ਲਿਆ ਜਾਵੇਗਾ ਅਤੇ ਇਸਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਕਿੰਨੀ ਦੇਰ ਤੋਂ ਠੱਗੀ ਦਾ ਅੱਡਾ ਚਲਾ ਰਿਹਾ ਸੀ ਅਤੇ ਹੁਣ ਤੱਕ ਕਿੰਨੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾ ਚੁੱਕਿਆ ਹੈ। ਪੁਲੀਸ ਇਹ ਵੀ ਪਤਾ ਲਗਾਏਗੀ ਕਿ ਇਸ ਤੋਂ ਪਹਿਲਾਂ ਉਸ ਦੇ ਹੋਰ ਕਿੰਨੇ ਦਫਤਰ ਚੱਲ ਰਹੇ ਹਨ ਜਾਂ ਇਸ ਤੋਂ ਪਹਿਲਾਂ ਹੋਰ ਕਿਹੜੇ ਸ਼ਹਿਰਾਂ ਵਿੱਚ ਇਹ ਠੱਗੀ ਮਾਰ ਕੇ ਮੁਹਾਲੀ ਵਿੱਚ ਆ ਕੇ ਦਫਤਰ ਖੋਲ੍ਹਿਆ ਹੈ।

 

Continue Reading

Mohali

ਨਗਰ ਨਿਗਮ ਦੀ ਟੀਮ ਨੇ ਸੋਹਾਣਾ ਵਿਖੇ ਮੁੱਖ ਸੜਕ ਦੇ ਕਿਨਾਰੇ ਦੁਕਾਨਦਾਰਾਂ ਦੇ ਨਾਜਾਇਜ਼ ਕਬਜ਼ੇ ਚੁਕਵਾਏ

Published

on

By

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੇ ਨਾਜਾਇਜ਼ ਕਬਜ਼ੇ ਹਟਾਉਣ ਵਾਲੀ ਟੀਮ ਵਲੋਂ ਸੁਪਰਡੈਂਟ ਅਨਿਲ ਕੁਮਾਰ ਦੀ ਅਗਵਾਈ ਹੇਠ ਸੋਹਾਣਾ ਵਿੱਚ ਦੁਕਾਨਦਾਰਾਂ ਵਲੋਂ ਮੁੱਖ ਸੜਕ ਦੇ ਕਿਨਾਰੇ ਕੀਤੇ ਗਏ ਨਾਜਾਇਜ਼ ਕਬਜ਼ੇ ਚੁਕਵਾ ਦਿੱਤੇ। ਇਸ ਮੌਕੇ ਨਗਰ ਨਿਗਮ ਦੇ ਕੌਂਸਲਰਸz. ਹਰਜੀਤ ਸਿੰਘ ਭੋਲੂ ਅਤੇ ਸਿੰਘ ਸ਼ਹੀਦਾਂ ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਨਿਗਮ ਦੀ ਟੀਮ ਦਾ ਸਾਥ ਦਿੱਤਾ ਗਿਆ ਅਤੇ ਨਾਲ ਲੱਗ ਕੇ ਕਬਜ਼ੇ ਦੂਰ ਕਰਵਾਏ ਗਏ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕੌਂਸਲਰ ਸz. ਹਰਜੀਤ ਸਿੰਘ ਭੋਲੂ ਨੇ ਦੱਸਿਆ ਕਿ ਮਾਰਕੀਟ ਦੇ ਕੁੱਝ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਸਾਮ੍ਹਣੇ ਸੜਕ ਦੀ ਥਾਂ ਵਿੱਚ 15-15 ਫੁੱਟ ਤਕ ਕਬਜ਼ੇ ਕਰਕੇ ਸ਼ੈਡ ਪਾ ਦਿੱਤੇ ਗਏ ਸਨ ਅਤੇ ਉਸਤੋਂ ਵੀ ਅੱਗੇ ਤਕ ਸਾਮਾਨ ਖਿਲਾਰ ਕੇ ਰੱਖਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇੱਕ ਦੁਕਾਨਦਾਰ ਵਲੋਂ ਤਾਂ ਸੜਕ ਦੀ ਥਾਂ ਤੋਂ ਹੀ ਪੌੜੀਆਂ ਬਣਾ ਦਿੱਤੀਆਂ ਗਈਆਂ ਹਨ।

ਉਹਨਾਂ ਕਿਹਾ ਕਿ ਇਹਨਾਂ ਕਬਜ਼ਿਆਂ ਕਾਰਨ ਇੱਥੇ ਆਵਾਜਾਈ ਦੀ ਗੰਭੀਰ ਸਮੱਸਿਆ ਆਉਂਦੀ ਹੈ ਅਤੇ ਅਕਸਰ ਜਾਮ ਲੱਗਣ ਦੀ ਨੌਬਤ ਹੋ ਜਾਂਦੀ ਹੈ। ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਵੀ ਇਹਨਾਂ ਕਬਜ਼ਿਆਂ ਦਾ ਵਿਰੋਧ ਕੀਤਾ ਗਿਆ ਸੀ ਪਰੰਤੂ ਅੜੀਅਲ ਦੁਕਾਨਦਾਰ ਕਿਸੇ ਦੀ ਨਹੀਂ ਸੁਣਦੇ ਸਨ ਜਿਸਤੇ ਨਗਰ ਨਿਗਮ ਦੀ ਟੀਮ ਬੁਲਾ ਕੇ ਇਹ ਕਬਜ਼ੇ ਦੂਰ ਕਰਵਾਏ ਗਏ ਹਨ। ਇਸ ਮੌਕੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਦੇ ਪ੍ਰਧਾਨ ਸ੍ਰੀ ਜਸ਼ਨ ਅਤੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜਿਰ ਸਨ।

 

Continue Reading

Latest News

Trending