Connect with us

Mohali

ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਮਰਪਿਤ : ਕੁਲਵੰਤ ਸਿੰਘ

Published

on

ਵੱਡੀ ਗਿਣਤੀ ਵਿੱਚ ਮਹਿਲਾਵਾਂ ਸਮੇਤ ਨੌਜਵਾਨਾਂ ਨੇ ਕੀਤੀ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ

ਐਸ ਏ ਐਸ ਨਗਰ, 26 ਸਤੰਬਰ (ਸ.ਬ.) ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਇਸ ਵਲੋਂ ਪੰਜਾਬ ਵਾਸੀਆਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਸੈਕਟਰ -79 ਵਿਖੇ ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ਕੌਂਸਲਰ ਰਮਨਪ੍ਰੀਤ ਕੌਰ (ਹਲਕਾ ਕੋਆਰਡੀਨੇਟਰ ਮਹਿਲਾ ਵਿੰਗ) ਅਤੇ ਬਲਾਕ ਪ੍ਰਧਾਨ ਕੁਲਵੰਤ ਕੌਰ ਦੀ ਅਗਵਾਈ ਹੇਠ ਵੱਡੀ ਗਿਣਤੀ ਮਹਿਲਾਵਾਂ ਵਲੋਂ ਕਾਂਗਰਸ ਅਤੇ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਮੌਕੇ ਉਹਨਾਂ ਕਿਹਾ ਕਿ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਕੰਮ ਦਾ ਹੀ ਨਤੀਜਾ ਹੈ ਕਿ ਵੱਡੀ ਗਿਣਤੀ ਲੋਕ ਆਪ ਮੁਹਾਰੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।

ਪਾਰਟੀ ਵਿੱਚ ਸ਼ਾਮਿਲ ਹੋ ਰਹੀਆਂ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜਬੂਤ ਕਰਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮਹਿਲਾਵਾਂ ਵੱਲੋਂ ਵੱਡੀ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਉਹਨਾਂ ਨੂੰ ਪੂਰੀ ਆਸ ਹੈ ਕਿ ਜਿਹੜੀਆਂ ਮਹਿਲਾਵਾਂ ਨੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ, ਉਹਨਾਂ ਵੱਲੋਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਲਈ ਕੰਮ ਕੀਤਾ ਜਾਵੇਗਾ ਤਾਂ ਜੋ ਤੋਂ ਪੰਜਾਬ ਦਾ ਹਰ ਵਾਸ਼ਿੰਦਾ ਇਹਨਾਂ ਸਕੀਮਾਂ ਦਾ ਲਾਭ ਲੈ ਸਕੇ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਹਰ ਵਰਕਰ ਅਤੇ ਸਮਰਥਕ ਨੂੰ ਚਾਹੀਦਾ ਹੈ ਕਿ ਉਹ ਹਮੇਸ਼ਾ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਲਈ ਖੁਦ ਲੋਕਾਂ ਦੇ ਵਿੱਚ ਵਿਚਰਨ ਅਤੇ ਜੋ ਸਮੱਸਿਆ ਉਹ ਖੁਦ ਹੱਲ ਕਰ ਸਕਦੇ ਹਨ ਉਸਨੂੰ ਹੱਲ ਕਰਨ ਦਾ ਯਤਨ ਕਰਨ। ਉਹਨਾਂ ਕਿਹਾ ਕਿ ਜਿਹੜੀ ਸਮੱਸਿਆ ਉਹਨਾਂ ਦੇ ਪੱਧਰ ਤੇ ਹਲ ਹੋਣ ਵਾਲੀ ਹੋਵੇਗੀ ਉਸਦੇ ਹਲ ਲਈ ਉਹ ਹਰ ਵੇਲੇ ਹਾਜਰ ਰਹਿਣਗੇ ਅਤੇ ਜਿਹੜੀ ਸਮੱਸਿਆ ਪੰਜਾਬ ਸਰਕਾਰ ਦੇ ਪੱਧਰ ਤੇ ਹੱਲ ਹੋਣੀ ਹੋਵੇਗੀ ਉਸ ਨੂੰ ਮੁੱਖ ਮੰਤਰੀ ਸz. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ ਜਾਵੇਗਾ। ਉਹਨਾਂ ਪਾਰਟੀ ਦੇ ਮਹਿਲਾ ਵਿੰਗ ਦੇ ਹਲਕਾ ਕੁਆਰਡੀਨੇਟਰ ਅਤੇ ਨਗਰ ਨਿਗਮ ਦੇ ਕੌਂਸਲਰ ਰਮਨਪ੍ਰੀਤ ਕੌਰ ਕੁੰਬੜਾ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸਰਾਹਨਾ ਕੀਤੀ।

ਇਸ ਮੌਕੇ ਗੱਲ ਕਰਦਿਆਂ ਬਲਾਕ ਪ੍ਰਧਾਨ ਕੁਲਵੰਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਆਉਣ ਵਾਲੇ ਸਮੇਂ ਵਿੱਚ ਮੀਟਿੰਗਾਂ ਅਤੇ ਸੈਮੀਨਾਰਾਂ ਦਾ ਆਯੋਜਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਗਲੇ ਹਫਤੇ ਤੋਂ ਉਹ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਇਲਾਵਾ ਜ਼ਿਲੇ ਭਰ ਦੇ ਪਿੰਡਾਂ ਦੇ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਨ ਜਾ ਰਹੇ ਹਨ ਤਾਂ ਕਿ ਸਮਾਜ ਦੇ ਵੱਖ-ਵੱਖ ਖਿੱਤੇ ਅਤੇ ਧਰਮਾਂ ਨਾਲ ਸੰਬੰਧਿਤ ਮਹਿਲਾਵਾਂ (ਜੋ ਸਮਾਜ ਸੇਵਾ ਦੇ ਖੇਤਰ ਵਿੱਚ ਵਿਚਰ ਰਹੀਆਂ ਹਨ ਜਾਂ ਵਿਚਰਨਾ ਚਾਹੁੰਦੀਆਂ ਹਨ) ਨੂੰ ਵੀ ਆਮ ਆਦਮੀ ਪਾਰਟੀ ਦੇ ਨਾਲ ਜੋੜਿਆ ਜਾ ਸਕੇ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਹਰਮੇਸ਼ ਸਿੰਘ ਕੁੰਭੜਾ, ਕੁਲਦੀਪ ਕੌਰ, ਸਾਬਕਾ ਸਰਪੰਚ, ਗਿੱਦੜਪੁਰ, ਸ਼੍ਰੀਮਤੀ ਮੋਨਿਕਾ ਠਾਕੁਰ, ਸ਼੍ਰੀਮਤੀ ਕੰਚਨ ਤੋਮਰ, ਸ਼੍ਰੀਮਤੀ ਆਸ਼ੀ, ਸ਼੍ਰੀਮਤੀ ਕਮਲਜੀਤ ਕੌਰ, ਸ਼੍ਰੀਮਤੀ ਪ੍ਰੇਮਜੀਤ ਕੌਰ, ਸ਼੍ਰੀਮਤੀ ਮਨਪ੍ਰੀਤ ਕੌਰ, ਸ਼੍ਰੀਮਤੀ ਗੁਰਮੀਤ ਕੌਰ, ਸ਼੍ਰੀਮਤੀ ਲਵਲੀਨ ਕੌਰ, ਸ਼੍ਰੀਮਤੀ ਸੰਗੀਤਾ, ਸ਼੍ਰੀਮਤੀ ਪੂਜਾ, ਸ਼੍ਰੀਮਤੀ ਮੰਚਨ, ਸ਼੍ਰੀ ਰਾਕੇਸ਼, ਸ਼੍ਰੀ ਅਮਨ ਸਿੰਘ ਵੀ ਹਾਜ਼ਰ ਸਨ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending