Mohali
ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹੇ ਵਿੱਚ ਲੱਗਣ ਵਾਲੇ ਐਸ ਟੀ ਪੀਜ਼ ਤੇ ਟਿਊਬਵੈਲਾਂ ਦੀ ਪ੍ਰਗਤੀ ਦੀ ਸਮੀਖਿਆ
ਅਧਿਕਾਰੀਆਂ ਨੂੰ ਟੈਂਡਰ ਜਲਦ ਕਰਵਾਉਣ ਲਈ ਜਲ ਸਪਲਾਈ ਤੇ ਸੀਵਰੇਜ ਬੋਰਡ ਨਾਲ ਤਾਲਮੇਲ ਕਰਨ ਲਈ ਆਖਿਆ
ਐਸ ਏ ਐਸ ਨਗਰ, 31 ਜੁਲਾਈ (ਸ.ਬ.) ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹੇ ਵਿੱਚ ਬਣਨ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ, ਵਾਟਰ ਟ੍ਰੀਟਮੈਂਟ ਪਲਾਂਟ ਅਤੇ ਟਿਊਬਵੈਲਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਜਨਤਕ ਮਹੱਤਤਾ ਵਾਲੇ ਅਹਿਮ ਪ੍ਰਾਜੈਕਟਾਂ ਦੀ ਜਲਦ ਉਸਾਰੀ ਕਰਵਾਉਣ ਲਈ ਜਲ ਸਪਲਾਈ ਅਤੇ ਸੀਵਰੇਜ ਬੋਰਡ ਨਾਲ ਬੇਹਤਰ ਤਾਲਮੇਲ ਬਣਾਉਣ।
ਉਨ੍ਹਾਂ ਕਿਹਾ ਕਿ ਖਰੜ ਵਿੱਚ ਖਾਨਪੁਰ ਤੇ ਖੂਨੀ ਮਾਜਰਾ, ਕੁਰਾਲੀ, ਨਵਾਂ ਗਾਉਂ, ਜ਼ੀਰਕਪੁਰ, ਡੇਰਾਬੱਸੀ ਅਤੇ ਲਾਲੜੂ ਵਿੱਚ ਜਗ੍ਹਾ ਦੀ ਉਪਬਧਤਾ ਹੋਣ ਬਾਅਦ ਹੁਣ ਅਗਲਾ ਕੰਮ ਟੈਂਡਰ ਪ੍ਰਕਿਰਿਆ ਮੁਕੰਮਲ ਕਰਨ ਦਾ ਹੈ, ਜਿਸ ਲਈ ਨਗਰ ਕੌਂਸਲਾਂ ਆਪੋ-ਆਪਣੇ ਪੱਧਰ ਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਨਾਲ ਤਾਲਮੇਲ ਰੱਖਣ। ਉਨ੍ਹਾਂ ਨੇ ਘੜੂੰਆਂ ਵਿੱਚ ਢੁਕਵੀਂ ਜ਼ਮੀਨ ਦੀ ਉਪਲਬਧਤਾ ਨਾ ਹੋਣ ਕਾਰਨ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਇਸ ਸਬੰਧੀ ਢੁਕਵੀਂ ਜ਼ਮੀਨ ਦੀ ਤੁਰੰਤ ਭਾਲ ਕਰਕੇ ਅਗਲੇਰੀ ਕਾਰਵਾਈ ਕਰਨ ਲਈ ਕਿਹਾ।
ਵਧੀਕ ਡਿਪਟੀ ਕਮਿਸ਼ਨਰ ਨੇ ਸਵੱਛ ਭਾਰਤ ਮਿਸ਼ਨ 2.0 ਤਹਿਤ ਨਗਰ ਨਿਗਮ ਅਤੇ ਨਗਰ ਕੌਂਸਲਾਂ ਵੱਲੋਂ ਖਰੀਦੇ ਜਾਣ ਵਾਲੇ ਵਾਹਨਾਂ ਅਤੇ ਮਸ਼ੀਨਰੀ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਇਨ੍ਹਾਂ ਲਈ ਮਿਲੀ ਗ੍ਰਾਂਟ ਦੇ ਵਰਤੋਂ ਸਰਟੀਫ਼ਿਕੇਟ, ਇਨ੍ਹਾਂ ਵਾਹਨਾਂ ਦੀ ਰਜਿਸਟ੍ਰੇਸ਼ਨ ਅਤੇ ਚਾਲਕਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਉਨ੍ਹਾਂ ਦੇ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਬਾਰਸ਼ ਦੇ ਦਿਨਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਕਰਨ ਤੋਂ ਪਹਿਲਾਂ ਉਸ ਦੀ ਕਲੋਰੀਨੇਸ਼ਨ ਯਕੀਨੀ ਬਣਾਈ ਜਾਵੇ, ਤਾਂ ਜੋ ਲੋਕਾਂ ਨੂੰ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦਾ ਸ਼ਿਕਾਰ ਨਾ ਹੋਣਾ ਪਵੇ। ਇਸ ਤੋਂ ਇਲਾਵਾ ਉਹਨਾਂ ਮੱਛਰਾਂ ਦੀ ਰੋਕਥਾਮ ਲਈ ਨਿਯਮਿਤ ਤੌਰ ਤੇ ਫ਼ੋਗਿੰਗ ਵੀ ਕਰਦੇ ਰਹਿਣ ਲਈ ਕਿਹਾ।
ਮੀਟਿੰਗ ਵਿੱਚ ਜ਼ਿਲ੍ਹੇ ਵਿੱਚ ਸਿੰਗਲ ਯੂਜ਼ ਪਲਾਸਿਟਕ ਅਤੇ ਪੋਲੀਥੀਨ ਲਿਫ਼ਾਫ਼ਿਆਂ ਦੀ ਵਰਤੋਂ ਨੂੰ ਸਖ਼ਤੀ ਨਾਲ ਬੰਦ ਕਰਨ ਲਈ ਜ਼ਮੀਨੀ ਪੱਧਰ ਤੇ ਕਾਰਵਾਈ ਤੇਜ਼ ਕਰਨ ਲਈ ਕਿਹਾ ਗਿਆ। ਮੀਟਿੰਗ ਵਿੱਚ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਰਣਤੇਜ ਸ਼ਰਮਾ, ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ ਡੇਰਾਬੱਸੀ, ਗੁਰਬਖਸ਼ੀਸ਼ ਸਿੰਘ ਲਾਲੜੂ, ਵੀਰੇਂਦਰ ਜੈਨ ਬਨੂੜ, ਅਸ਼ੋਕ ਕੁਮਾਰ ਜ਼ੀਰਕਪੁਰ, ਪਰਵਿੰਦਰ ਸਿੰਘ ਭੱਟੀ ਕੁਰਾਲੀ ਅਤੇ ਨਗਰ ਨਿਗਮ ਮੁਹਾਲੀ ਤੋਂ ਕਾਰਜਕਾਰੀ ਇੰਜੀਨੀਅਰ ਕਮਲਦੀਪ ਸਿੰਘ ਵੀ ਮੌਜੂਦ ਸਨ।
Mohali
ਗੈਂਗਸਟਰਾਂ ਨੇ ਡੇਰਾਬੱਸੀ ਵਿੱਚ ਆਈਲੈਟਸ ਕੋਚਿੰਗ ਸੈਂਟਰ ਤੇ ਚਲਾਈਆਂ ਗੋਲੀਆਂ
ਡੇਰਾਬਸੀ ਥਾਣੇ ਤੋਂ 100 ਮੀਟਰ ਦੂਰ ਵਾਰਦਾਤ ਨੂੰ ਅੰਜਾਮ ਦਿੱਤਾ
ਐਸ ਏ ਐਸ ਨਗਰ 19 ਸਤੰਬਰ (ਜਸਬੀਰ ਸਿੰਘ ਜੱਸੀ) ਡੇਰਾਬੱਸੀ ਵਿੱਚ ਗੈਂਗਸਟਰਾਂ ਵਲੋਂ ਇੱਕ ਆਈਲੈਟਸ ਕੋਚਿੰਗ ਸੈਂਟਰ ਤੇ ਫਾਇਰਿੰਗ ਕਰਨ ਦਾ ਮਾਮਲਾ ਸਾਮ੍ਹਣੇ ਆਇਆ ਹੈ| ਪੁਲੀਸ ਨੇ ਮੌਕੇ ਤੋਂ 6 ਖੋਲ ਬਰਾਮਦ ਕੀਤੇ ਹਨ| ਕੋਚਿੰਗ ਸੈਂਟਰ ਦੇ ਸ਼ੀਸ਼ੇ ਦੇ ਦਰਵਾਜ਼ੇ ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ| ਗੈਂਗਸਟਰਾਂ ਨੇ ਇੱਕ ਧਮਕੀ ਪੱਤਰ ਵੀ ਛੱਡਿਆ ਹੈ ਜਿਸ ਵਿੱਚ ਉਨ੍ਹਾਂ ਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ| ਜਿਸ ਥਾਂ ਤੇ ਗੋਲਪ ਚਲਾਈ ਗਈ ਹੈ ਉਹ ਥਾਂ ਡੇਰਾਬੱਸੀ ਥਾਣੇ ਤੋਂ ਸਿਰਫ਼ 100 ਮੀਟਰ ਦੀ ਦੂਰੀ ਤੇ ਹੈ|
ਜਿਲ੍ਹੇ ਦੇ ਐਸ ਐਸ ਪੀ ਸ੍ਰੀ ਦੀਪਕ ਪਰੀਕ ਨੇ ਕਿਹਾ ਕਿ ਪੁਲੀਸ ਵਲੋਂ ਸੀ ਸੀ ਟੀ ਵੀ ਫੁਟੇਜ ਅਤੇ ਧਮਕੀ ਪੱਤਰ ਦੀ ਜਾਂਚ ਕੀਤੀ ਜਾ ਰਹੀ ਹੈ| ਉਹਨਾਂ ਕਿਹਾ ਕਿ ਸੀ ਸੀ ਟੀ ਵੀ ਫੁਟੇਜ ਵਿੱਚ ਦਿਖਦਾ ਹੈ ਕਿ ਦੋ ਵਿਅਕਤੀ (ਜਿਹਨਾਂ ਦੇ ਚਿਹਰੇ ਢਕੇ ਹੋਏ ਸੀ) ਮੋਟਰਸਾਈਕਲ ਤੇ ਆਏ ਅਤੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰ ਤੇ ਗੋਲੀਆਂ ਚਲਾਈਆਂ|
ਐਸ ਐਸ ਪੀ ਦੀਪਕ ਪਰੀਕ ਨੇ ਕਿਹਾ ਕਿ ਉਹਨਾਂ ਵਲੋਂ ਮੌਕੇ ਦਾ ਮੁਆਇਨਾ ਕੀਤਾ ਗਿਆ ਹੈ| ਵਾਰਦਾਤ ਵਾਲੀ ਥਾਂ ਤੇ 5 ਤੋਂ 6 ਖਾਲੀ ਖੋਲ ਮਿਲੇ ਹਨ ਅਤੇ ਫੋਰੈਂਸਿਕ ਟੀਮ ਸਬੂਤ ਇਕੱਠੇ ਕਰ ਰਹੀ ਹੈ|
ਕੋਚਿੰਗ ਸੈਂਟਰ ਦੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਦੋ ਨਕਾਬਪੋਸ਼ ਵਿਅਕਤੀ ਪਹਿਲਾਂ ਸੈਂਟਰ ਵਿਚ ਦਾਖਲ ਹੋਏ ਅਤੇ ਰਿਸੈਪਸ਼ਨ ਤੇ ਇੱਕ ਚਿੱਠੀ ਦਿੱਤੀ| ਫਿਰ ਉਹ ਬਾਹਰ ਗਏ ਅਤੇ ਦਰਵਾਜ਼ੇ ਤੇ ਗੋਲੀਆਂ ਚਲਾਈਆਂ| ਹਰਵਿੰਦਰ ਨੇ ਕਿਹਾ ਕਿ ਧਮਕੀ ਪੱਤਰ ਹਿੰਦੀ ਵਿੱਚ ਸੀ ਅਤੇ ਧਮਕੀ ਪੱਤਰ ਲਿਖਣ ਵਾਲੇ ਨੇ ਤਿਹਾੜ ਜੇਲ੍ਹ ਤੋਂ ਖੇੜੀ ਗੁੱਜਰਾਂ ਹੋਣ ਦਾ ਦਾਅਵਾ ਕੀਤਾ ਸੀ| ਉਸਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਲਿਖਿਆ ਹੈ ਕਿ ਹੋਰ ਜਾਣਕਾਰੀ ਫੇਸਬੁੱਕ ਤੇ ਦਿਖਾਈ ਜਾਵੇਗੀ|
Mohali
ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ
ਐਸ ਏ ਐਸ ਨਗਰ, 19 ਸਤੰਬਰ (ਸ਼ਬ ਮੁਹਾਲੀ ਪੁਲੀਸ ਨੇ ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ ਕੀਤੇ ਹਨ|
ਡੀ ਐਸ ਪੀ ਸਿਟੀ 2 ਸ੍ਰ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪਿਛਲੇ ਹਫਤੇ ਪਿੰਡ ਜਗਤਪੁਰਾ ਵਿੱਚ ਦੋ ਧੜਿਆਂ ਵਲੋਂ ਮਿੱਥ ਕੇ ਕੀਤੀ ਗਈ ਲੜਾਈ ਦੌਰਾਨ ਵਰਮਾ ਚੌਹਾਨ ਨਾਮ ਦੇ ਇੱਕ ਵਿਅਕਤੀ ਦਾ ਕਤਲ ਹੋ ਗਿਆ ਸੀ ਜਦੋਂਕਿ ਪ੍ਰਿੰਸ ਨਾਮ ਦਾ ਇੱਕ ਵਿਅਕਤੀ ਜਖਮੀ ਹੋਇਆ ਸੀ|
ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਸੋਹਾਣਾ ਪੁਲੀਸ ਵਲੋਂ ਬੀ ਐਨ ਐਸ ਦੀ ਧਾਰਾ 115 (2),103 (1), 109, 191 (3) 190 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਥਾਣਾ ਸੋਹਾਣਾ ਦੇ ਐਸ ਐਚ ਓ ਸ੍ਰ ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਜੀਤ ਚੰਦ ਅਤੇ ਪੁਲੀਸ ਪਾਰਟੀ ਵਲੋਂ ਮੁਜਰਮਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਰਵੀ ਮਲਿਕ ਵਾਸੀ ਪਿੰਡ ਜਗਤਪੁਰਾ ਮੁਹਾਲੀ ਨੂੰ 16 ਸਤੰਬਰ ਨੂੰ ਕਾਬੂ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਨੀਟੂ ਵਾਸੀ ਜਗਤਪੁਰਾ ਅਤੇ ਪ੍ਰਿੰਸ ਰਾਣਾ ਵਾਸੀ ਪਿੰਡ ਕੰਡਾਲਾ ਨੂੰ 18 ਸਤੰਬਰ ਨੂੰ ਆਈਸ਼ਰ ਚੌਂਕ ਤੋਂ ਗ੍ਰਿਫਤਾਰ ਕੀਤਾ ਗਿਆ| ਉਹਨਾਂ ਦੱਸਿਆ ਕਿ ਇਸ ਮਾਮਲੇ ਦੇ ਇੱਕ ਹੋਰ ਮੁਲਜਮ ਜੈ ਦੀਪ ਵਾਸੀ ਅੰਬ ਸਹਿਬ ਕਲੋਨੀ ਫੇਜ਼ -11 ਮੁਹਾਲੀ ਨੂੰ ਅੱਜ ਅਪੂਰਵਾ ਅਪਾਰਟਮੈਂਟ ਸੈਕਟਰ 88 ਮੁਹਾਲੀ ਦੀ ਪਿਛਲੀ ਸੜਕ ਤੋਂ ਕਾਬੂ ਕੀਤਾ ਗਿਆ ਹੈ| ਉਹਨਾਂ ਦੱਸਿਆ ਕਿ ਰਵੀ, ਨੀਟੂ ਅਤੇ ਪ੍ਰਿੰਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਵਾਰਦਾਤ ਵਿੱਚ ਸ਼ਾਮਿਲ ਹੋਰਨਾਂ ਵਿਅਕਤੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਵਾਰਦਾਤ ਵਿੱਚ ਵਰਤੇ ਹਥਿਆਰ ਵੀ ਬ੍ਰਾਮਦ ਕਰ ਲਏ ਜਾਣਗੇ|
Mohali
ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ
ਐਸ ਏ ਐਸ ਨਗਰ, 19 ਸਤੰਬਰ (ਸ਼ਬ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ-2025 ਮੁਹਿੰਮ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੈਂਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ 52-ਖਰੜ, 53-ਐਸ. ਏ.ਐਸ.ਨਗਰ ਅਤੇ 112-ਡੇਰਾਬੱਸੀ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਐਸ. ਏ.ਐਸ.ਨਗਰ, ਵਿਰਾਜ ਐਸ ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਮੀਟਿੰਗ ਕੀਤੀ ਗਈ|
ਪ੍ਰਸ਼ਾਸ਼ਨ ਦੇ ਬੁਲਾਰੇੇ ਦੱਸਿਆ ਕਿ ਇਸ ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਪੋਲਿੰਗ ਬੂਥ ਤੇ 1500 ਤੋਂ ਵੱਧ ਵੋਟਰ ਨਹੀਂ ਹੋਣ ਚਾਹੀਦੇ| ਇਸ ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਾ 52-ਖਰੜ ਵਿੱਚ 9, 53-ਐਸ.ਏ.ਐਸ.ਨਗਰ ਵਿੱਚ 7 ਅਤੇ 112-ਡੇਰਾ ਬੱਸੀ ਵਿੱਚ 3 ਪੋਲਿੰਗ ਸਟੇਸ਼ਨ ਵਧਾਏ ਗਏ ਹਨ ਅਤੇ ਤਿੰਨੋ ਵਿਧਾਨ ਸਭਾ ਚੋਣ ਹਲਕਿਆਂ ਦੀ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਦੀ ਤਬਦੀਲੀ ਵੀ ਕੀਤੀ ਗਈ ਹੈ|
ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਧਾਏ ਗਏ ਪੋਲਿੰਗ ਸਟੇਸ਼ਨਾਂ ਦੀ ਤਜਵੀਜ਼ ਦੀ ਕਾਪੀ ਤੇ ਵੋਟਰ ਸੂਚੀ ਸਾਲ 2025 ਦੇ ਪ੍ਰੋਗਰਾਮ ਦੀ ਕਾਪੀ ਵੀ ਮੁਹੱਈਆ ਕਰਵਾਈ ਗਈ| ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੋਲਿੰਗ ਸਟੇਸ਼ਨਾਂ ਸਬੰਧੀ ਆਪਣਾ ਦਾਅਵਾ ਜਾਂ ਇਤਰਾਜ ਦੋ ਦਿਨਾਂ ਦੇ ਵਿੱਚ ਦੇਣ ਲਈ ਅਪੀਲ ਕੀਤੀ ਗਈ| ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਨੂੰ ਹਰੇਕ ਪੋਲਿੰਗ ਬੂਥ ਤੇ ਆਪਣਾ-ਆਪਣਾ ਬੀ.ਐਲ.ਏ. ਲਗਾਉਣ ਲਈ ਵੀ ਕਿਹਾ ਗਿਆ| ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮਾਂ ਬਾਰੇ ਵੀ ਦੱਸਿਆ ਗਿਆ ਕਿ ਫਾਰਮ ਨੰ.6 ਨਵੀਂ ਵੋਟ ਲਈ, ਫਾਰਮ ਨੰ.7 ਵੋਟ ਕੱਟਣ ਲਈ, ਫਾਰਮ ਨੰ.8 ਦਰੂਸਤੀ/ਸ਼ਿਫਟਿੰਗ/ਪੀ.ਡਬਲਿਊ.ਡੀ ਮਾਰਕਿੰਗ/ਡੁਪਲੀਕੇਟ ਵੋਟਰ ਕਾਰਡ ਅਪਲਾਈ ਕਰਨ ਲਈ ਆਨਲਾਈਨ ਭਾਰਤ ਚੋਣ ਕਮਿਸ਼ਨ ਦੇ ਪੋਰਟਲ ਅਤੇ ਵੋਟਰ ਹੈਲਪ ਲਾਈਨ ਐਪ ਤੇ ਭਰਿਆ ਜਾਵੇ| ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ|
ਮੀਟਿੰਗ ਵਿੱਚ ਸੁਖਦੇਵ ਸਿੰਘ (ਬਹੁਜਨ ਸਮਾਨ ਪਾਰਟੀ), ਬਹਾਦਰ ਸਿੰਘ (ਆਮ ਆਦਮੀ ਪਾਰਟੀ), ਡਾ. ਵਰਿੰਦਰ ਕੋਛੜ (ਭਾਰਤੀ ਜਨਤਾ ਪਾਰਟੀ), ਹਰਵਿੰਦਰ ਸਿੰਘ (ਸ਼੍ਰੋਮਣੀ ਅਕਾਲੀ ਦਲ), ਸੰਜੇ ਕੁਮਾਰ ਚੋਣ ਤਹਿਸੀਲਦਾਰ, ਵਰੁਣ ਗਰਗ ਚੋਣ ਕਾਨੂੰਗੋ, ਐਸ.ਏ.ਐਸ.ਨਗਰ, ਸੁਰਿੰਦਰ ਕੁਮਾਰ ਚੋਣ ਕਾਨੂੰਗੋ, ਡੇਰਾਬੱਸੀ ਅਤੇ ਜਗਤਾਰ ਸਿੰਘ ਜੂਨੀਅਰ ਸਹਾਇਕ ਮੀਟਿੰਗ ਵਿਚ ਹਾਜ਼ਰ ਸਨ|
-
International2 months ago
ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਉਲੰਪਿਕ ਵਿੱਚ ਜਿੱਤਿਆ ਕਾਂਸੀ ਦਾ ਤਗਮਾ, ਭਾਰਤ ਨੂੰ ਮਿਲਿਆ ਤੀਜਾ ਤਮਗਾ
-
International1 month ago
ਵਿਨੇਸ਼ ਫੋਗਾਟ ਨੇ ਕੁਸ਼ਤੀ ਤੋਂ ਲਿਆ ਸੰਨਿਆਸ
-
Chandigarh2 months ago
ਰਿਕਾਰਡ ਪਲਾਂਟ ਲੋਡ ਫੈਕਟਰ ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ
-
International1 month ago
ਦੱਖਣੀ ਜਾਪਾਨ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
International1 month ago
ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਫਾਈਨਲ ਮੁਕਾਬਲੇ ਤੋਂ ਪਹਿਲਾਂ ਅਯੋਗ ਕਰਾਰ ਦਿੱਤਾ
-
Chandigarh2 months ago
ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
-
Chandigarh2 months ago
ਜੀਰਕਪੁਰ ਅਤੇ ਆਸ ਪਾਸ ਬਿਨਾਂ ਮਨਜ਼ੂਰੀ ਤੋਂ ਚੱਲ ਰਹੀਆਂ ਹਨ ਬੇਕਰੀਆਂ
-
Chandigarh2 months ago
ਕਾਂਗਰਸ ਅਤੇ ਭ੍ਰਿਸ਼ਟਾਚਾਰ ਇੱਕੋ ਸਿੱਕੇ ਦੇ ਦੋ ਪਾਸੇ : ਹਰਸਿਮਰਤ ਕੌਰ ਬਾਦਲ