Connect with us

Mohali

ਭਾਰਤੀ ਕਿਸਾਨ ਯੂਨੀਅਨ, ਰਾਜੇਵਾਲ ਵੱਲੋਂ ਕਿਸਾਨਾਂ ਦੀਆਂ ਬੇਹੱਦ ਜਰੂਰੀ ਅਤੇ ਮੁੱਢਲੀਆਂ ਮੰਗਾਂ ਤੁਰੰਤ ਹੱਲ ਕਰਨ ਦੀ ਮੰਗ

Published

on

ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ

 

ਐਸ ਏ ਐਸ ਨਗਰ, 1 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਕਿਸਾਨਾਂ ਦੀਆਂ ਬੇਹੱਦ ਜਰੂਰੀ ਅਤੇ ਮੁੱਢਲੀਆਂ ਮੰਗਾਂ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦਿੱਤਾ ਗਿਆ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਕਿ ਪੰਜਾਬ ਦਾ ਕਿਸਾਨ ਇਸ ਮੌਕੇ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ, ਪ੍ਰੰਤੂ ਝੋਨੇ ਨੂੰ ਵੱਖ-ਵੱਖ ਰੋਗਾਂ ਨੇ ਘੇਰ ਲਿਆ। ਇਸ ਦੌਰਾਨ ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ। ਸਰਕਾਰ ਵੱਲੋਂ ਪਹਿਲਾਂ ਝੋਨੇ ਦੀ ਖਰੀਦ ਮੌਕੇ ਨਮੀ ਦੀ ਮਾਤਰਾ 22 ਰੱਖੀ ਜਾਂਦੀ ਸੀ, ਪ੍ਰੰਤੂ ਹੁਣ ਇਸ ਦੀ ਮਾਤਰਾ 22 ਤੋਂ ਘਟਾ ਕੇ 17 ਆ ਗਈ ਹੈ ਜਿਸ ਕਾਰਨ ਕਿਸਾਨਾਂ ਨੂੰ ਝੋਨੇ ਦੀ ਵੇਚਣ ਮੌਕੇ ਵੱਡੀ ਸਮਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਾਰੀ ਮੀਹਾਂ ਦੀ ਬਹੁਤਾਤ ਕਾਰਨ ਨਮੀ ਦੀ ਮਾਤਰਾ ਵੱਧ ਹੈ, ਜਿਸ ਕਾਰਨ ਝੋਨੇ ਦੀ ਨਮੀ 17 ਨਹੀਂ ਆ ਸਕਦੀ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਸਰਕਾਰੀ ਖਰੀਦ ਮੌਕੇ ਝੋਨੇ ਦੀ ਨਮੀ ਦੀ ਮਾਤਰਾ 22 ਕੀਤੀ ਜਾਵੇ। ਇਸ ਤੋਂ ਇਲਾਵਾ ਝੋਨੇ ਨੂੰ ਡਿਸ ਕਲਰ ਅਤੇ ਹਲਦੀ ਰੋਗ ਲੱਗਣ ਕਾਰਨ ਝੋਨਾ ਵੇਚਣ ਵਿੱਚ ਕਾਫੀ ਸਮੱਸਿਆ ਆਵੇਗੀ। ਇਸ ਲਈ ਸਰਕਾਰ ਖਰੀਦ ਮੌਕੇ ਇਸ ਰੋਗ ਨਾਲ ਪੀੜਤ ਝੋਨੇ ਦੀ ਖਰੀਦ ਮੌਕੇ ਰਾਹਤ ਦਿੱਤੀ ਜਾਵੇ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਕਿਸਾਨਾਂ ਵੱਲੋਂ ਬੀਜੀ ਗਈ ਝੋਨੇ ਦੀ ਪੀ. ਆਰ. 131 ਅਤੇ 132 ਕਿਸਮ ਉੱਤੇ ਬੋਨੇ ਰੋਗ ਦਾ ਬਹੁਤ ਜਿਆਦਾ ਹਮਲਾ ਹੋਇਆ ਹੈ, ਜਿਸ ਕਾਰਨ ਝੋਨੇ ਦਾ ਝਾੜ ਬਹੁਤ ਘਟਣ ਨਾਲ ਕਿਸਾਨਾਂ ਦਾ ਬਹੁਤ ਜਿਆਦਾ ਆਰਥਿਕ ਨੁਕਸਾਨ ਹੋਇਆ ਹੈ। ਇਸ ਸਬੰਧੀ ਮੰਗ ਕੀਤੀ ਗਈ ਹੈ ਕਿ ਸਰਕਾਰ ਵਲੋਂ ਇਸ ਸਬੰਧੀ ਮਾਲ ਮਹਿਕਮੇ ਤੋਂ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ। ਇਸ ਦੇ ਨਾਲ ਹੀ ਮੰਗ ਹੈ ਕਿ ਅਗਲੀ ਵਾਰ ਤੋਂ ਝੋਨੇ ਦੀਆਂ ਇਨ੍ਹਾਂ ਕਿਸਮਾਂ ਨੂੰ ਸੇਲ ਕਾਊਟਰ ਤੇ ਨਾ ਭੇਜਿਆ ਜਾਵੇ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ ਉਪਰੰਤ ਜੋ ਕਿਸਾਨ ਝੋਨੇ ਦੀ ਪਰਾਲੀ ਨੂੰ ਆਪਣੇ ਖੇਤ ਵਿੱਚ ਰਲਾਉਣ ਲਈ ਖੇਤ ਵਿੱਚ ਹੀ ਵਾਹੁੰਦੇ ਹਨ, ਉਨ੍ਹਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ। ਝੋਨੇ ਦੀ ਕਟਾਈ ਮੌਕੇ ਮਸ਼ੀਨਾਂ ਵਿੱਚ ਐਸ ਐਮ ਐਸ ਲਗਾਉਣਾ ਜਰੂਰੀ ਕੀਤਾ ਹੈ, ਉਸਦੇ ਲਗਾਉਣ ਨਾਲ ਪਰਾਲੀ ਦੀਆਂ ਗੰਢਾਂ ਨਹੀਂ ਬਣਨਗੀਆਂ, ਜਿਸ ਨਾਲ ਕਿਸਾਨਾਂ ਦਾ ਬਹੁਤ ਜਿਆਦਾ ਆਰਥਿਕ ਅਤੇ ਖੇਤਾਂ ਦਾ ਨੁਕਸਾਨ ਹੋਵੇਗਾ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ ਉਪਰੰਤ ਆਲੂਆਂ ਦੀ ਬਿਜਾਈ ਸ਼ੁਰੂ ਹੋ ਜਾਣੀ ਹੈ, ਪ੍ਰੰਤੂ ਕਿਸਾਨਾਂ ਨੂੰ ਡੀ. ਏ. ਪੀ. ਖਾਦ ਡਿਪੂ ਹੋਲਡਰਾਂ ਜਾਂ ਕੋਆਪ ਸੁਸਾਇਟੀਆਂ ਵਿੱਚੋਂ ਨਹੀਂ ਮਿਲ ਰਹੀ। ਜਿੱਥੇ ਕਿਸਾਨਾਂ ਨੂੰ ਡੀ. ਏ. ਪੀ. ਮਿਲ ਵੀ ਰਿਹਾ ਹੈ, ਉੱਥੇ ਖਾਦ ਵਿਕਰੇਤਾ ਡੀ.ਏ.ਪੀ. ਖਾਦ ਨਾਲ ਫੀਡ ਦੇ ਰਹੇ ਹਨ, ਜੋ ਕਿ ਕਿਸਾਨਾਂ ਦੀ ਸਿੱਧੀ ਲੁੱਟ ਹੈ। ਇਸ ਸੰਬੰਧੀ ਮੰਗ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਡੀ.ਏ.ਪੀ. ਖਾਦ ਦੀ ਸਪਲਾਈ ਯਕੀਨੀ ਬਣਾਵੇ।

ਯੂਨੀਅਨ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਦਰਿਆਵਾਂ ਜਿੱਥੇ ਕੰਢੇ ਕਮਜੋਰ ਹਨ, ਉਨ੍ਹਾਂ ਦੀ ਹੁਣ ਤੋਂ ਵਿਉਂਤਬੰਦੀ ਕਰਕੇ, ਉਨ੍ਹਾਂ ਨੂੰ ਪੱਕੇ ਕੀਤਾ ਜਾਵੇ ਤਾਂ ਜੋ ਪੰਜਾਬ ਭਵਿੱਖ ਵਿੱਚ ਵੱਡੇ ਨੁਕਸਾਨ ਤੋਂ ਬਚਾਓ ਹੋ ਸਕੇ। ਯੂਨੀਅਨ ਵਲੋਂ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਭਾਰਤ ਮਾਲਾ ਤਹਿਤ ਮਾਛੀਵਾੜਾ ਏਰੀਆ ਵਿੱਚ ਆਰਬੀਟਰੇਟਰ ਨੇ ਜਮੀਨਾਂ ਦੇ ਰੇਟ ਜੋ ਮਿੱਥੇ ਹਨ ਉਹ ਘੱਟ ਹਨ, ਉਨ੍ਹਾਂ ਨੇ ਨਜਰਸ਼ਾਨੀ ਕਰਕੇ ਉਨ੍ਹਾਂ ਨੂੰ ਮੁੜ ਵਿਚਾਰ ਕਰਕੇ ਰੋਟਾਂ ਵਿੱਚ ਸੁਧਾਈ ਕੀਤੀ ਜਾਵੇ ਤਾਂ ਜੋ ਕਿਸਾਨਾਂ ਨਾਲ ਧੱਕਾ ਨਾ ਹੋਵੇ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਭਾਰਤ ਮਾਲਾ ਤਹਿਤ ਸੜਕ ਤੋਂ ਪਿੰਡਾਂ ਨੂੰ ਜੋੜਣ ਲਈ ਸਰਵਿਸ ਰੋਡ ਬਣਾ ਕੇ ਦੈੜੀ ਤੋਂ ਖਰੜ ਤੱਕ ਦੇ ਪਿੰਡਾਂ ਨੂੰ ਜੋੜਿਆ ਜਾਵੇ।

ਯੂਨੀਅਨ ਵਲੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਕਿਸਾਨੀ ਨੂੰ ਬਚਾਉਣ ਲਈ ਕਿਸਾਨਾਂ ਦੀਆਂ ਮੰਗਾਂ ਵੱਲ ਉਚੇਰਾ ਧਿਆਨ ਦੇਵੇ, ਤਾਂ ਜੋ ਪੰਜਾਬ ਦੀ ਕਿਸਾਨੀ ਜੋ ਖੁਦਕੁਸ਼ੀਆਂ ਦੇ ਰਾਹ ਪੈ ਚੁੱਕੀ ਹੈ, ਨੂੰ ਬਚਾਇਆ ਜਾ ਸਕੇ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਪੰਜਾਬ ਸਰਕਾਰ ਜਲਦੀ ਹੀ ਉਪਰੋਕਤ ਮੰਗਾਂ ਵੱਲ ਉਚੇਚਾ ਧਿਆਨ ਦੇ ਕੇ ਉਨ੍ਹਾਂ ਨੂੰ ਪੂਰਾ ਨਹੀਂ ਕਰੇਗੀ ਤਾਂ ਮਜਬੂਰ ਹੋ ਕੇ ਯੂਨੀਅਨ ਸੰਘਰਸ਼ ਦਾ ਰਾਹ ਅਖਤਿਆਰ ਕਰਨ ਲਈ ਮਜਬੂਰ ਹੋਵੇਗੀ।

ਇਸ ਮੌਕੇ ਯੂਨੀਅਨ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਣ, ਜਿਲਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਗੁਰਵਿੰਦਰ ਸਿੰਘ, ਅਮਰਜੀਤ ਸਿੰਘ, ਮਲਕੀਤ ਸਿੰਘ, ਰਣਜੀਤ ਸਿੰਘ, ਗੁਰਨਾਮ ਸਿੰਘ, ਦਰਸ਼ਨ ਸਿੰਘ, ਗੁਰਮੀਤ ਸਿੰਘ, ਕਰਮ ਸਿੰਘ ਕਾਰਕੋਰ, ਜਗਤਾਰ ਸਿੰਘ ਝੂਰਹੇੜੀ, ਸਜਨ ਸਿੰਘ, ਸੁਖਵਿੰਦਰ ਸਿੰਘ, ਸਤਵਿੰਦਰ ਸਿੰਘ ਧਰਮਗੜ੍ਹ ਹਾਜਰ ਸਨ।

 

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending