Connect with us

Punjab

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਸ਼ੁਰੂ

Published

on

ਅੰਮ੍ਰਿਤਸਰ, 6 ਅਕਤੂਬਰ (ਸ.ਬ.) ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਗੇੜਾ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਸਮਾਗਮਾਂ ਦੀ ਸ਼ੁਰੂਆਤ ਸ਼ਰਧਾ ਤੇ ਉਤਸ਼ਾਹ ਨਾਲ ਹੋ ਚੁੱਕੀ ਹੈ। ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਆਰੰਭ ਹੋ ਗਿਆ ਹੈ।

ਅੱਜ 6 ਅਕਤੂਬਰ ਦੀ ਸ਼ਾਮ 7 ਵਜੇ ਤੋਂ ਰਾਤ 1 ਵਜੇ ਤੱਕ ਗੁਰਦੁਆਰਾ ਮੰਜੀ ਸਾਹਿਬ ਵਿੱਚ ਰਾਗ ਦਰਬਾਰ ਹੋਵੇਗਾ, ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਤੇ ਬਾਹਰਲੇ ਰਾਗੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਇਹੀ ਰਾਗ ਦਰਬਾਰ ਕੱਲ੍ਹ 7 ਅਕਤੂਬਰ ਨੂੰ ਵੀ ਇਸੇ ਸਮੇਂ ਹੋਵੇਗਾ। 8 ਅਕਤੂਬਰ, ਜੋ ਕਿ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਹੈ, ਸਵੇਰੇ 10 ਵਜੇ ਗੁਰਦੁਆਰਾ ਮੰਜੀ ਸਾਹਿਬ ਵਿੱਚ ਭੋਗ ਪਾਏ ਜਾਣਗੇ। ਉਸੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ ਜੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਿਸ਼ਾਲ ਜਲੋ ਸਜਾਏ ਜਾਣਗੇ। ਇਹ ਨਗਰ ਕੀਰਤਨ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਚੱਲੇਗਾ।

ਇਸੇ ਦਿਨ ਦੁਪਹਿਰ 12 ਵਜੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਮੈਨੇਜਰ ਸਾਹਿਬ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਜਿਹੜੀਆਂ ਸੰਗਤਾਂ ਨੇ ਅਜੇ ਤੱਕ ਅੰਮ੍ਰਿਤ ਨਹੀਂ ਛਕਿਆ, ਉਹ ਪ੍ਰਕਾਸ਼ ਪੁਰਬ ਵਾਲੇ ਦਿਨ ਇਸ਼ਨਾਨ ਕਰਕੇ ਸਮੇਂ ਸਿਰ ਸ੍ਰੀ ਅਕਾਲ ਤਖਤ ਸਾਹਿਬ ਪਹੁੰਚਣ।

ਦਿਨ ਭਰ ਗੁਰਦੁਆਰਾ ਮੰਜੀ ਸਾਹਿਬ ਵਿੱਚ ਗੁਰਮਤਿ ਸਮਾਗਮ, ਕਵੀ ਦਰਬਾਰ, ਢਾਡੀ ਦਰਬਾਰ ਆਦਿ ਹੋਣਗੇ। ਰਾਤ ਨੂੰ ਸ੍ਰੀ ਰਹਿਰਾਸ ਸਾਹਿਬ ਦੀ ਪਾਠ ਸਮਾਪਤੀ ਤੋਂ ਬਾਅਦ ਇਲੈਕਟ੍ਰਾਨਿਕ ਆਤਸ਼ਬਾਜ਼ੀ ਤੇ ਦੀਪਮਾਲਾ ਨਾਲ ਸਮਾਗਮ ਨੂੰ ਰੌਸ਼ਨ ਕੀਤਾ ਜਾਵੇਗਾ। ਇਸ ਵਾਰ ਲਗਭਗ ਇੱਕ ਲੱਖ ਘਿਉ ਦੇ ਦੀਵੇ ਬਾਲੇ ਜਾਣਗੇ, ਜੋ ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਰੌਣਕਾਂ ਨੂੰ ਚਾਰ ਚੰਦ ਲਗਾਉਣਗੇ। ਇਸ ਸਮੇਂ ਸ਼ਹਿਰ ਦੀਆਂ ਸੜਕਾਂ, ਗੇਟਾਂ, ਗੁਰਦੁਆਰਿਆਂ ਅਤੇ ਜਗ੍ਹਾ-ਜਗ੍ਹਾ ਫੁੱਲਾਂ, ਲਾਈਟਾਂ ਤੇ ਝੰਡੀਆਂ ਨਾਲ ਸਜਾਵਟਾਂ ਕੀਤੀਆਂ ਜਾ ਰਹੀਆਂ ਹਨ। ਏਅਰਪੋਰਟ, ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਗੋਲਡਨ ਗੇਟ ਦੇ ਸਜਾਵਟੀ ਕੰਮਾਂ ਦੀ ਸੇਵਾ ਵੀ ਸੰਗਤਾਂ ਵੱਲੋਂ ਕੀਤੀ ਜਾ ਰਹੀ ਹੈ। ਖ਼ਾਸ ਤੌਰ ‘ਤੇ ਭਾਈ ਸਵਿੰਦਰ ਪਾਲ ਸਿੰਘ ਜੀ ਵੱਲੋਂ ਫੁੱਲਾਂ ਦੀ ਸੇਵਾ ਨਿਭਾਈ ਜਾ ਰਹੀ ਹੈ। 7 ਅਕਤੂਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਸਵੇਰੇ 10 ਵਜੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਵੇਗਾ। ਇਹ ਨਗਰ ਕੀਰਤਨ ਘੰਟਾਘਰ ਪਲਾਜ਼ਾ, ਘਿਉ ਮੰਡੀ ਤੇ ਵਿਰਾਸਤੀ ਗੇਟਾਂ ਰਾਹੀਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮਾਪਤ ਹੋਵੇਗਾ।

ਚੰਬੇ ਤੋਂ ਆਏ ਸੇਵਾਦਾਰ ਜਹਾਜ਼ ਰਾਹੀਂ ਫੁੱਲਾਂ ਦੀ ਵਰਖਾ ਕਰਨਗੇ, ਜਦਕਿ ਬਰਨਾਲੇ ਦੀ ਸੰਗਤ ਵੱਲੋਂ ਲਾਈਟ ਦੀ ਵਿਸ਼ੇਸ਼ ਸੇਵਾ ਨਿਭਾਈ ਜਾਵੇਗੀ। ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਸਾਰੀਆਂ ਸੇਵਾਵਾਂ ਨਿਭਾ ਰਹੀਆਂ ਸੰਗਤਾਂ, ਖ਼ਾਸ ਕਰਕੇ ਉਹਨਾਂ ਹੋਟਲ ਮਾਲਕ ਵੀਰਾਂ ਦਾ ਧੰਨਵਾਦ ਕੀਤਾ ਗਿਆ ਹੈ ਜਿਨ੍ਹਾਂ ਨੇ 1000 ਕਮਰੇ ਦੇਸ਼-ਵਿਦੇਸ਼ ਤੋਂ ਆ ਰਹੀ ਸੰਗਤਾਂ ਲਈ ਉਪਲਬਧ ਕਰਵਾਏ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸਾਰੀਆਂ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ ਗਈਆਂ ਹਨ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending