Chandigarh
ਤਿੰਨ ਸਾਲਾਂ ਵਿੱਚ ਲਏ ਕਰਜ਼ੇ ਬਾਰੇ ਤੇ ਵ੍ਹਾਈਟ ਪੇਪਰ ਜਾਰੀ ਕਰੇ ਪੰਜਾਬ ਸਰਕਾਰ : ਅਰਵਿੰਦ ਖੰਨਾ
ਸਰਕਾਰੀ ਜਾਇਦਾਦਾਂ ਦੀ ਨਿਲਾਮੀ ਨਹੀਂ ਹੋਣ ਦੇਵੇਗੀ ਭਾਜਪਾ
ਚੰਡੀਗੜ੍ਹ, 6 ਅਕਤੂਬਰ (ਸ.ਬ.) ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਤਿੰਨ ਸਾਲਾਂ ਵਿੱਚ ਲਏ ਕਰਜ਼ੇ ਬਾਰੇ ਤੇ ਵ੍ਹਾਈਟ ਪੇਪਰ ਜਾਰੀ ਕਰੇ।
ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਚੁੱਪ ਚਪੀਤੇ ਗੁਪਤ ਰੂਪ ਵਿੱਚ ਅਗਲੇ ਤਿੰਨ ਮਹੀਨਿਆਂ ਦੇ ਅੰਦਰ 5,093 ਕਰੋੜ ਰੁਪਏ ਦਾ ਕਰਜ਼ਾ ਲੈਣ ਜਾ ਰਹੀ ਹੈ। ਇਸ ਲਈ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਉਹਨਾਂ ਕਿਹਾ ਕਿ ਅੱਜ ਪੰਜਾਬ ਦੀ ਵਿੱਤੀ ਸਥਿਤੀ ਇੰਨੀ ਵਿਗੜ ਗਈ ਹੈ ਕਿ ਸਰਕਾਰ ਪੁਰਾਣਾ ਕਰਜ਼ ਚੁਕਾਉਣ ਲਈ ਨਵੇਂ ਕਰਜ਼ੇ ਲੈ ਰਹੀ ਹੈ ਅਤੇ ਸਰਕਾਰੀ ਜਾਇਦਾਦਾਂ ਦੀ ਨਿਲਾਮੀ ਕੀਤੀ ਜਾ ਰਹੀ ਹੈ। ਭਾਰਤੀ ਜਨਤਾ ਪਾਰਟੀ, ਪੰਜਾਬ ਸਰਕਾਰ ਦੇ ਇਸ ਇਰਾਦੇ ਨੂੰ ਕਿਸੇ ਵੀ ਹਾਲਤ ਵਿੱਚ ਸਫਲ ਨਾ ਹੋਣ ਦੇਵੇਗੀ। ਖੰਨਾ ਨੇ ਕਿਹਾ ਕਿ 5,093 ਕਰੋੜ ਰੁਪਏ ਦੀ ਰਕਮ ਰਾਜ ਪ੍ਰਤੀਭੂਤੀਆਂ ਦੀ ਵਿਕਰੀ ਰਾਹੀਂ ਖੁੱਲ੍ਹੇ ਬਾਜ਼ਾਰ ਤੋਂ ਇਕੱਠੇ ਕੀਤੇ ਜਾਣਗੇ। ਰਾਜ ਸਰਕਾਰ ਦੇ ਉਧਾਰ ਕੈਲੰਡਰ ਦੇ ਅਨੁਸਾਰ ਅਕਤੂਬਰ ਵਿੱਚ ਦੋ ਕਿਸ਼ਤਾਂ ਵਿੱਚ 1,500 ਕਰੋੜ, ਨਵੰਬਰ ਵਿੱਚ 1,500 ਕਰੋੜ ਅਤੇ ਦਸੰਬਰ ਵਿੱਚ 2093 ਕਰੋੜ ਉਧਾਰ ਲਏ ਜਾਣਗੇ।
ਇਨ੍ਹਾਂ ਨਵੇਂ ਕਰਜ਼ਿਆਂ ਨਾਲ ਅਪ੍ਰੈਲ ਤੋਂ ਦਸੰਬਰ ਤੱਕ ਸੂਬਾ ਸਰਕਾਰ ਦਾ ਉਧਾਰ 23,000 ਕਰੋੜ ਰੁਪਏ ਤੱਕ ਪਹੁੰਚਣ ਦਾ ਅਨੁਮਾਨ ਹੈ। ਸੂਬਾ ਸਰਕਾਰ ਨੇ ਅਪ੍ਰੈਲ ਤੋਂ ਅਗਸਤ ਤੱਕ 13,326 ਕਰੋੜ ਰੁਪਏ ਇਕੱਠੇ ਕੀਤੇ ਸਨ ਅਤੇ ਪਿਛਲੇ ਮਹੀਨੇ 4,000 ਕਰੋੜ ਰੁਪਏ ਵਾਧੂ ਉਧਾਰ ਲਏ ਗਏ ਸਨ। ਜੇਕਰ ਹਾਲਾਤ ਇਸੇ ਤਰ੍ਹਾਂ ਬਣੇ ਰਹੇ ਤਾਂ ਮਾਰਚ 2026 ਤੱਕ ਕਰਜ਼ਾ 4.17 ਲੱਖ ਕਰੋੜ ਰੁਪਏ ਤੱਕ ਪਹੁੰਚ ਜਾਵੇਗਾ।
ਉਹਨਾਂ ਕਿਹਾ ਕਿ ਪੰਜਾਬ ਵਿੱਚ ਸਥਿਤੀ ਅਜਿਹੀ ਹੈ ਕਿ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਪਿਛਲੀ ਕਾਂਗਰਸ ਸਰਕਾਰ ਵਾਂਗ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕਰਜ਼ ਦੇ ਸਹਾਰੇ ਸਰਕਾਰ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਬਿਨਾਂ ਕਿਸੇ ਦੇਰੀ ਦੇ ਪੰਜਾਬ ਦੇ ਲੋਕਾਂ ਦੇ ਸਾਹਮਣੇ ਪਿਛਲੇ ਤਿੰਨ ਸਾਲਾਂ ਦੌਰਾਨ ਚੁੱਕੇ ਕਰਜ਼ੇ ਤੇ ਵ੍ਹਾਈਟ ਪੇਪਰ ਜਾਰੀ ਕਰਨ। ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਦੂਜੀਆਂ ਰਾਜਨੀਤਿਕ ਪਾਰਟੀਆਂ ਨੂੰ ਕਰਜ਼ ਦੇ ਮੁੱਦੇ ਤੇ ਘੇਰਨ ਵਾਲੀ ਪੰਜਾਬ ਸਰਕਾਰ ਅੱਜ ਪੰਜਾਬ ਦੇ ਲੋਕਾਂ ਨੂੰ ਤਿੰਨ ਸਾਲਾਂ ਵਿੱਚ ਲਏ ਗਏ ਕਰਜ਼ੇ ਬਾਰੇ ਵ੍ਹਾਈਟ ਪੇਪਰ ਜਾਰੀ ਕਰਕੇ ਸੱਚਾਈ ਤੋਂ ਜਾਣੂ ਕਰਵਾਏ।
Chandigarh
ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ
ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ
ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।
ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।
Chandigarh
ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
Chandigarh
ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼
ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।
ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।
ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International2 months agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
