Connect with us

Mohali

ਲੋਕਾਂ ਨਾਲ ਕੀਤੇ ਸਾਰੇ ਵਾਇਦੇ ਪੂਰੇ ਕਰ ਰਹੀ ਹੈ ਮਾਨ ਸਰਕਾਰ : ਕੁਲਵੰਤ ਸਿੰਘ

Published

on

ਮੁਹਾਲੀ ਹਲਕੇ ਵਿੱਚ ਨਵੀਆਂ ਲਿੰਕ ਸੜਕਾਂ ਦੀ ਉਸਾਰੀ ਸ਼ੁਰੂ ਕਰਵਾਈ

ਐਸ ਏ ਐਸ ਨਗਰ, 13 ਅਕਤੂਬਰ (ਸ.ਬ.) ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਇਦੇ ਪੂਰੇ ਕਰ ਰਹੀ ਹੈ। ਮੁਹਾਲੀ ਹਲਕੇ ਵਿੱਚ ਕਈ ਨਵੇਂ ਸੜਕੀ ਪ੍ਰੋਜੈਕਟਾਂ ਦੇ ਨਿਰਮਾਣ ਦੀ ਸ਼ੁਰੂਆਤ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਸੰਪੂਰਨ ਵਿਕਾਸ ਅਤੇ ਪੇਂਡੂ ਸ਼ਹਿਰੀ ਸੜਕੀ ਸੰਪਰਕ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ।

ਉਹਨਾਂ ਦੱਸਿਆ ਕਿ 1.75 ਕਿਲੋਮੀਟਰ ਲੰਬਾਈ ਅਤੇ 10 ਫੁੱਟ ਚੌੜਾਈ ਵਾਲੀ ਚਾਚੂਮਾਜਰਾ-ਬਾਕਰਪੁਰ ਝੁੰਗੀਆਂ ਸੜਕ ਦੀ ਆਖਰੀ ਮੁਰੰਮਤ 2015 ਵਿੱਚ ਕੀਤੀ ਗਈ ਸੀ ਅਤੇ ਇਸ ਸੜਕ ਨੂੰ ਹੁਣ 39 ਲੱਖ ਰੁਪਏ ਦੀ ਲਾਗਤ ਨਾਲ ਮੁੜ ਤੋਂ ਬਣਾਇਆ ਜਾਵੇਗਾ, ਜਿਸ ਵਿੱਚੋਂ 31 ਲੱਖ ਰੁਪਏ ਉਸਾਰੀ ਤੇ ਖਰਚ ਕੀਤੇ ਜਾਣਗੇ ਅਤੇ ਬਾਕੀ ਰਕਮ ਪੰਜ ਸਾਲਾਂ ਦੇ ਰੱਖ-ਰਖਾਅ ਲਈ ਰੱਖੀ ਗਈ ਹੈ। ਉਹਨਾਂ ਕਿਹਾ ਕਿ ਸੜਕ ਨੂੰ ਲੁੱਕ ਨਾਲ ਬਣਾਇਆ ਜਾਵੇਗਾ ਅਤੇ ਛੇ ਮਹੀਨਿਆਂ ਦੇ ਅੰਦਰ ਪੂਰਾ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਇਸੇ ਤਰ੍ਹਾਂ, ਜਗਤਪੁਰਾ-ਕੰਡਾਲਾ-ਨੰਡਿਆਲੀ-ਸਫੀਪੁਰ-ਬਾਕਰਪੁਰ ਸੜਕ ਨੂੰ 95 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾਵੇਗਾ। ਜਿਸ ਵਿੱਚ ਨਿਰਮਾਣ ਲਈ 82 ਲੱਖ ਰੁਪਏ ਅਤੇ ਪੰਜ ਸਾਲਾਂ ਦੇ ਰੱਖ-ਰਖਾਅ ਲਈ 13 ਲੱਖ ਰੁਪਏ ਸ਼ਾਮਲ ਹਨ। ਇਸ ਸੜਕ ਦਾ ਲਗਭਗ ਇੱਕ ਕਿਲੋਮੀਟਰ ਹਿੱਸਾ 18 ਫੁੱਟ ਚੌੜਾ ਹੋਵੇਗਾ ਜਦੋਂ ਕਿ ਬਾਕੀ ਹਿੱਸੇ ਦੀ ਚੌੜਾਈ 10 ਫੁੱਟ ਹੋਵੇਗੀ। ਲਗਭਗ ਅੱਧਾ ਕਿਲੋਮੀਟਰ ਹਿੱਸਾ 80 ਐਮ ਐਮ ਪੇਵਰ ਬਲਾਕਾਂ ਦੀ ਵਰਤੋਂ ਕਰਕੇ ਬਣਾਇਆ ਜਾਵੇਗਾ, ਬਾਕੀ ਹਿੱਸਾ ਲੁੱਕ ਵਾਲੀ ਸੜਕ ਵਜੋਂ ਕਵਰ ਕੀਤਾ ਜਾਵੇਗਾ। ਇਹ ਪ੍ਰੋਜੈਕਟ ਵੀ ਛੇ ਮਹੀਨਿਆਂ ਦੇ ਅੰਦਰ ਪੂਰਾ ਹੋਣ ਦਾ ਟੀਚਾ ਹੈ।

ਉਨ੍ਹਾਂ ਕਿਹਾ ਕਿ ਝਿਉਰਹੇੜੀ-ਅਲੀਪੁਰ ਸੜਕ, ਜੋ ਕਿ 1.10 ਕਿਲੋਮੀਟਰ ਲੰਬੀ ਹੈ ਅਤੇ 10 ਫੁੱਟ ਚੌੜੀ ਹੈ, ਨੂੰ 45 ਲੱਖ ਰੁਪਏ ਦੀ ਕੁੱਲ ਲਾਗਤ ਨਾਲ 80 ਐਮ ਐਮ ਪੇਵਰ ਬਲਾਕਾਂ ਨਾਲ ਦੁਬਾਰਾ ਬਣਾਇਆ ਜਾਵੇਗਾ ਅਤੇ ਇਹ ਕੰਮ ਵੀ ਛੇ ਮਹੀਨਿਆਂ ਵਿੱਚ ਪੂਰਾ ਹੋਣ ਦੀ ਉਮੀਦ ਹੈ।

ਉਨ੍ਹਾਂ ਦੱਸਿਆ ਕਿ ਮੁਹਾਲੀ ਵਿੱਚ ਬਿਜਲੀ ਸਪਲਾਈ ਨੈੱਟਵਰਕ ਦੇ ਆਧੁਨਿਕੀਕਰਨ ਲਈ 728 ਕਰੋੜ ਰੁਪਏ ਦਾ ਇੱਕ ਵੱਡਾ ਪ੍ਰੋਜੈਕਟ ਚੱਲ ਰਿਹਾ ਹੈ, ਜੋ ਆਉਣ ਵਾਲੇ ਸਾਲਾਂ ਲਈ ਨਿਰਵਿਘਨ ਅਤੇ ਗੁਣਵੱਤਾ ਵਾਲੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਏਗਾ।

ਇਸ ਮੌਕੇ ਸ਼੍ਰੀ ਸੁਖਵਿੰਦਰ ਸਿੰਘ ਸਰਪੰਚ ਪਿੰਡ ਬਾਕਰਪੁਰ, ਸ਼੍ਰੀ ਕੁਲਦੀਪ ਸਿੰਘ ਸਮਾਣਾ, ਸ਼੍ਰੀ ਸੁਰਜੀਤ ਸਿੰਘ, ਡਾ. ਕੁਲਦੀਪ ਸਿੰਘ, ਸ਼੍ਰੀ ਮੁਖਤਿਆਰ ਸਿੰਘ ਕੁਰੜਾ ਬਲਾਕ ਪ੍ਰਧਾਨ, ਸ਼੍ਰੀਮਤੀ ਰਮਨਪ੍ਰੀਤ ਕੌਰ ਕੁੰਭੜਾ, ਹਲਕਾ ਕੋਆਰਡੀਨੇਟਰ, ਮਹਿਲਾ ਵਿੰਗ, ਸ਼੍ਰੀਮਤੀ ਰਾਜਬੀਰ ਕੌਰ, ਬਲਾਕ ਪ੍ਰਧਾਨ, ਵੂਮੈਨ ਵਿੰਗ, ਸ਼੍ਰੀਮਤੀ ਕਮਲਜੀਤ ਕੌਰ, ਬਲਾਕ ਪ੍ਰਧਾਨ, ਮਹਿਲਾ ਵਿੰਗ, ਸ਼੍ਰੀਮਤੀ ਗਿਆਨ ਕੌਰ ਸਰਪੰਚ ਸਫੀਪੁਰ, ਸ਼੍ਰੀ ਦਵਿੰਦਰ ਸਿੰਘ ਸਰਪੰਚ ਰਜਿੰਦਰ ਸਿੰਘ, ਹਲਕਾ ਕੋਆਰਡੀਨੇਟਰ, ਐਸ. ਸੀ. ਵਿੰਗ, ਸ਼੍ਰੀ ਗੁਰਪ੍ਰੀਤ ਸਿੰਘ ਕੁਰੜਾ, ਸ਼੍ਰੀ ਹਰਮੇਸ਼ ਸਿੰਘ ਕੁੰਬੜਾ, ਸ਼੍ਰੀ ਗੁਰਪ੍ਰੀਤ ਸਿੰਘ ਬਲਿਆਲੀ, ਸ਼੍ਰੀ ਸਤਨਾਮ ਸਿੰਘ ਸਰਪੰਚ ਸੇਖਣ ਮਾਜਰਾ, ਸ਼੍ਰੀ ਗੁਰਜੰਟ ਸਿੰਘ ਸਰਪੰਚ ਪੱਤੋਂ, ਸ਼੍ਰੀ ਅਵਤਾਰ ਸਿੰਘ ਸਰਪੰਚ ਮਟਰਾਂ, ਸ਼੍ਰੀ ਸਤਵਿੰਦਰ ਸਿੰਘ ਲਾਲਾ, ਸ਼੍ਰੀ ਕਰਮਜੀਤ ਸਿੰਘ ਸਫੀਪੁਰ, ਸ਼੍ਰੀ ਹਰਪ੍ਰੀਤ ਸਿੰਘ ਸਰਪੰਚ, ਕੰਡਾਲਾ, ਸ਼੍ਰੀ ਗੁਰਸੇਵਕ ਸਿੰਘ ਸਰਪੰਚ, ਮੌਲੀ ਬੈਦਵਾਣ, ਸ਼੍ਰੀ ਭੁਪਿੰਦਰ ਸਿੰਘ ਪੰਚ ਮੌਲੀ ਬੈਦਵਾਣ, ਸ਼੍ਰੀ ਰਵਿੰਦਰ ਸਿੰਘ ਸਰਪੰਚ ਮਾਣਕਪੁਰ ਕੱਲਰ, ਸ਼੍ਰੀ ਅਮਿਤ ਜੈਨ, ਸ਼੍ਰੀ ਲੱਕੀ ਬਾਕਰਪੁਰ, ਸ਼੍ਰੀ ਨਿਰਮਲ ਸਿੰਘ ਕੁਰੜੀ, ਸ਼੍ਰੀ ਛੱਜਾ ਸਿੰਘ ਕੁਰੜੀ, ਸ਼੍ਰੀ ਚਰਨਜੀਤ ਸਿੰਘ ਸਰਪੰਚ ਅਲੀਪੁਰ, ਸ਼੍ਰੀ ਕਰਮਜੀਤ ਕੁਮਾਰ ਸਰਪੰਚ ਝਿਉਰਹੇੜੀ, ਸ਼੍ਰੀ ਅਵਤਾਰ ਸਿੰਘ ਸਰਪੰਚ, ਸ਼੍ਰੀ ਹਰਪਾਲ ਸਿੰਘ ਬਰਾੜ, ਸ਼੍ਰੀ ਆਰ.ਪੀ. ਸ਼ਰਮਾ, ਸ਼੍ਰੀ ਜਸਪਾਲ ਸਿੰਘ ਮਟੌਰ, ਸ਼੍ਰੀ ਅਕਬਿੰਦਰ ਸਿੰਘ ਗੋਸਲ, ਸ਼੍ਰੀ ਗੁਰਪਾਲ ਸਿੰਘ ਗਰੇਵਾਲ, ਸ਼੍ਰੀ ਅਰੁਣ ਗੋਇਲ, ਸ਼੍ਰੀ ਸ਼ਿਵਪ੍ਰੀਤ ਸਿੰਘ ਐਕਸੀਅਨ, ਪੀ.ਡਬਲਿਊ.ਡੀ., ਸ਼੍ਰੀ ਭਰਤ, ਐਸ.ਡੀ.ਓ., ਪੀ.ਡਬਲਿਊ.ਡੀ., ਆਦਿ ਹਾਜਰ ਸਨ।

 

Continue Reading

Mohali

ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।

ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।

Continue Reading

Mohali

ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ

Published

on

By

ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।

ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।

ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।

ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।

ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।

ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।

ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।

ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।

Continue Reading

Mohali

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।

ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Latest News

Trending