Chandigarh
ਆਈ ਪੀ ਐਸ ਖ਼ੁਦਕੁਸ਼ੀ ਮਾਮਲੇ ਵਿੱਚ ਡੀ ਜੀ ਪੀ ਸ਼ਤਰੂਜੀਤ ਕਪੂਰ ਨੂੰ ਛੁੱਟੀ ਤੇ ਭੇਜਿਆ, ਓਮ ਪ੍ਰਕਾਸ਼ ਸਿੰਘ ਨੂੰ ਪੁਲੀਸ ਮੁਖੀ ਦਾ ਵਾਧੂ ਚਾਰਜ ਦਿੱਤਾ
ਚੰਡੀਗੜ੍ਹ, 14 ਅਕਤੂਬਰ (ਸ.ਬ.) ਹਰਿਆਣਾ ਵਿਚ ਆਈਪੀਐਸ ਅਧਿਕਾਰੀ ਦੀ ਮੌਤ ਨੇ ਪ੍ਰਸ਼ਾਸਨਿਕ ਤਾਣੇ ਬਾਣੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਵਾਈ.ਪੂਰਨ ਸਿੰਘ ਖੁਦਕੁਸ਼ੀ ਜਾਂਚ ਦਾ ਮਾਮਲਾ ਹੁਣ ਸਿਸਟਮ ਬਨਾਮ ਸੰਵੇਦਨਾ, ਸੱਤਾ ਬਨਾਮ ਸੱਚਾਈ ਦੀ ਲੜਾਈ ਬਣ ਗਿਆ ਹੈ। ਬੀਤੀ ਦੇਰ ਰਾਤ ਸੂਬਾ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਡੀਜੀਪੀ ਸ਼ਤਰੂਜੀਤ ਕਪੂਰ ਨੂੰ ਛੁੱਟੀ ਤੇ ਭੇਜ ਦਿੱਤਾ। ਰੋਹਤਕ ਦੇ ਐਸਪੀ ਨਰੇਂਦਰ ਬਿਜਰਾਨੀਆ ਨੂੰ ਪਹਿਲਾਂ ਹੀ ਅਹੁਦੇ ਤੋਂ ਹਟਾਇਆ ਜਾ ਚੁੱਕਾ ਹੈ।
ਡੀਜੀਪੀ ਸ਼ਤਰੂਜੀਤ ਕਪੂਰ ਨੂੰ ਛੁੱਟੀ ਤੇ ਭੇਜਣ ਮਗਰੋਂ ਉਨ੍ਹਾਂ ਦੀ ਆਈਪੀਐਸ ਓਮ ਪ੍ਰਕਾਸ਼ ਸਿੰਘ ਨੂੰ ਡੀਜੀਪੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਸਿੰਘ 1992 ਦੇ ਆਈਪੀਐਸ ਇਸ ਦੇ ਨਾਲ ਹੀ ਸਾਲ 1992 ਬੈਚ ਦੇ ਆਈਪੀਐਸ ਅਧਿਕਾਰੀ ਓਮ ਪ੍ਰਕਾਸ਼ ਸਿੰਘ ਇਸ ਤੋਂ ਪਹਿਲਾਂ ਹਰਿਆਣਾ ਪੁਲੀਸ ਵਿੱਚ ਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਹਨ।
ਇਹ ਫੈਸਲਾ ਅਜਿਹੇ ਮੌਕੇ ਆਇਆ ਹੈ ਜਦੋਂ ਵਿਰੋਧੀ ਧਿਰ ਦੇ ਵੱਡੇ ਆਗੂ ਰਾਹੁਲ ਗਾਂਧੀ ਤੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਮੰਗਲਵਾਰ ਨੂੰ ਮ੍ਰਿਤ ਅਧਿਕਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਚੰਡੀਗੜ੍ਹ ਪਹੁੰਚੇ ਹਨ। ਆਈਪੀਐਸ ਅਧਿਕਾਰੀ ਵੱਲੋਂ ਖੁਦਕੁਸ਼ੀ ਦੀ ਘਟਨਾ ਨੂੰ ਇਕ ਹਫ਼ਤਾ ਹੋ ਗਿਆ ਹੈ, ਪਰ ਵਾਈ ਪੂਰਨ ਸਿੰਘ ਦੀ ਮ੍ਰਿਤਕ ਦੇਹ ਦਾ ਅਜੇ ਤੱਕ ਪੋਸਟਮਾਰਟਮ ਨਹੀਂ ਹੋਇਆ। ਪਰਿਵਾਰ ਦਾ ਸਪਸ਼ਟ ਕਹਿਣਾ ਹੈ ਕਿ ਉਹ ਮੁੱਖ ਦੋਸ਼ੀ ਅਧਿਕਾਰੀਆਂ ਦੀ ਮੁਅੱਤਲੀ ਤੇ ਗ੍ਰਿਫ਼ਤਾਰੀ ਤੱਕ ਅੰਤਿਮ ਸੰਸਕਾਰ ਨਹੀਂ ਕਰਨਗੇ।
ਪਰਿਵਾਰ ਦਾ ਦੋਸ਼ ਹੈ ਕਿ ਡੀਜੀਪੀ ਸ਼ਤਰੂਜੀਤ ਕਪੂਰ ਤੇ ਐਸਪੀ ਨਰੇਂਦਰ ਬਿਜਰਾਨੀਆ ਨੇ ਨਾ ਸਿਰਫ਼ ਪੁਲੀਸ ਅਧਿਕਾਰੀ (ਵਾਈ ਪੂਰਨ ਸਿੰਘ) ਨੂੰ ਮਾਨਸਿਕ ਰੂਪ ਵਿਚ ਤੋੜਿਆ ਬਲਕਿ ਉਸ ਨੂੰ ਜਾਤੀਗਤ ਨਿਰਾਦਰ ਦਾ ਵੀ ਸਾਹਮਣਾ ਕਰਨਾ ਪਿਆ। ਇਨ੍ਹਾਂ ਦੋਸ਼ਾਂ ਦੇ ਅਧਾਰ ਤੇੇ ਚੰਡੀਗੜ੍ਹ ਦੇ ਸੈਕਟਰ 11 ਥਾਣੇ ਵਿਚ ਐਸਸੀ/ਐਸਟੀ ਐਕਟ ਤਹਿਤ ਗੰਭੀਰ ਧਾਰਾਵਾਂ ਤਹਿਤ ਐੈਫਆਈਆਰ ਦਰਜ ਕੀਤੀ ਗਈ ਹੈ। ਇਸ ਵਿਚ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਡੀਜੀਪੀ ਕਪੂਰ, ਐਸਪੀ ਬਿਜਰਾਨੀਆ ਸਣੇ 15 ਸੀਨੀਅਰ ਅਧਿਕਾਰੀਆਂ ਦੇ ਨਾਮ ਸ਼ਾਮਲ ਹਨ।
ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਪਹਿਲਾਂ ਹੀ ਪਰਿਵਾਰ ਨਾਲ ਮੁਲਾਕਾਤ ਕਰ ਚੁੱਕੇ ਹਨ। ਉਨ੍ਹਾਂ ਨੇ ਸਿੱਧੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਗੱਲ ਕੀਤੀ ਅਤੇ ਡੀਜੀਪੀ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ। ਤਿਲੰਗਾਨਾ ਦੇ ਉਪ ਮੁੱਖ ਮੰਤਰੀ ਮੱਲੂ ਭੱਟੀ ਵਿਕਰਮਾਰਕਾ, ਝਾਰਖੰਡ ਕਾਂਗਰਸ ਇੰਚਾਰਜ ਰਾਜੂ ਅਤੇ ਹਰਿਆਣਾ ਦੇ ਕਈ ਦਲਿਤ ਸੰਗਠਨ ਵੀ ਪਰਿਵਾਰ ਦੇ ਨਾਲ ਖੜ੍ਹੇ ਹਨ।
ਵਿਵਾਦ ਦੀ ਵਧਦੀ ਸਿਆਸੀ ਗਰਮੀ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 17 ਅਕਤੂਬਰ ਨੂੰ ਸੋਨੀਪਤ ਵਿੱਚ ਹੋਣ ਵਾਲੀ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ। ਸੂਬਾ ਸਰਕਾਰ ਭਾਵੇਂ ‘ਤਕਨੀਕੀ ਕਾਰਨਾਂ’ ਦਾ ਹਵਾਲਾ ਦੇ ਰਹੀ ਹੈ, ਪਰ ਸੂਤਰਾਂ ਦਾ ਕਹਿਣਾ ਹੈ ਕਿ ਦਿੱਲੀ ਤੋਂ ਸੰਕੇਤ ਸਪੱਸ਼ਟ ਹਨ, ਪਹਿਲਾਂ ਵਿਵਾਦ ਨੂੰ ਸ਼ਾਂਤ ਕਰੋ, ਫਿਰ ਰੈਲੀ ਤੇ ਚਰਚਾ ਕਰੋ। ਮੁੱਖ ਮੰਤਰੀ ਸੈਣੀ ਨੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨਾਲ ਇਸ ਮਾਮਲੇ ਤੇ ਚਰਚਾ ਕੀਤੀ ਹੈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ, ਜੋ ਇਸ ਸਮੇਂ ਕੇਂਦਰੀ ਊਰਜਾ ਮੰਤਰੀ ਹਨ, ਵਿਦੇਸ਼ ਦੌਰੇ ਤੋਂ ਵਾਪਸ ਆਉਣ ਤੋਂ ਬਾਅਦ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ।
ਸਰਕਾਰ ਨੇ ਜਾਂਚ ਲਈ ਛੇ ਮੈਂਬਰੀ ਵਿਸ਼ੇਸ਼ ਜਾਂਚ ਟੀਮ ਬਣਾਈ ਹੈ, ਪਰ ਪਰਿਵਾਰ ਦਾ ਦੋਸ਼ ਹੈ ਕਿ ਜਿਨ੍ਹਾਂ ਲੋਕਾਂ ਵਿਰੁੱਧ ਕੇਸ ਲੰਬਿਤ ਹੈ, ਉਹੀ ਜਾਂਚ ਦੇ ਇੰਚਾਰਜ ਹਨ। ਮਰਹੂਮ ਆਈਪੀਐਸ ਅਧਿਕਾਰੀ ਦੀ ਆਈ ਏ ਐਸ ਪਤਨੀ ਅਮਨੀਤ ਪੀ. ਕੁਮਾਰ ਅਤੇ ਉਨ੍ਹਾਂ ਦੇ ਭਰਾ ਵਿਧਾਇਕ ਅਮਿਤ ਰਤਨ ਕੋਟਫੱਤਾ ਲਗਾਤਾਰ ਇਹ ਮੰਗ ਕਰ ਰਹੇ ਹਨ ਕਿ ਡੀ ਜੀ ਪੀ ਅਤੇ ਐਸ ਪੀ ਨੂੰ ਸਿਰਫ਼ ਮੁਅੱਤਲ ਨਹੀਂ ਸਗੋਂ ਜੇਲ੍ਹ ਭੇਜਿਆ ਜਾਵੇ।
Chandigarh
ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ
ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ
ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।
ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।
Chandigarh
ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
Chandigarh
ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼
ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।
ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।
ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International2 months agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
