Connect with us

Mohali

ਗਮਾਡਾ ਦੇ ਮੁਲਾਜ਼ਮਾਂ ਵੱਲੋਂ ਕੀਤੀ ਜਾਅਲਸ਼ਾਜੀ ਤੇ ਪਰਦਾ ਪਾਉਣ ਲਈ ਟੀ. ਡੀ. ਆਈ ਪ੍ਰਜੈਕਟ ਦੀ ਫਾਈਲ ਗੁੰਮ ਕਰਨ ਦਾ ਇਲਜਾਮ

Published

on

ਐਸ ਏ ਐਸ ਨਗਰ, 14 ਅਕਤੂਬਰ (ਸ.ਬ.) ਰੈਜੀਡੈਂਸ ਵੈਲਫੇਅਰ ਸੋਸਾਇਟੀ ਸੈਕਟਰ 110 ਦੇ ਆਗੂਆਂ ਰਾਜਵਿੰਦਰ ਸਿੰਘ ਸਰਾਓ, ਜਸਵੀਰ ਸਿੰਘ ਗੜਾਂਗ, ਐਮ.ਐਲ. ਸ਼ਰਮਾ, ਹਰਮਿੰਦਰ ਸਿੰਘ ਸੋਹੀ, ਮਾਸਟਰ ਗੁਰਮੁੱਖ ਸਿੰਘ, ਸੰਜੇਵੀਰ, ਮੋਹਿਤ ਮਦਾਨ, ਅਮਰਜੀਤ ਸਿੰਘ ਸੇਂਖੋਂ ਨੇ ਇਲਜਾਮ ਲਗਾਇਆ ਹੈ ਕਿ ਗਮਾਡਾ ਦੇ ਮੁਲਾਜ਼ਮਾਂ ਵੱਲੋਂ ਕੀਤੀ ਜਾਅਲਸ਼ਾਜੀ ਤੇ ਪਰਦਾ ਪਾਉਣ ਲਈ ਟੀ. ਡੀ. ਆਈ ਪ੍ਰਜੈਕਟ ਦੀ ਫਾਈਲ ਗੁੰਮ ਕਰ ਦਿੱਤੀ ਗਈ ਹੈ।

ਇੱਥੇ ਜਾਰੀ ਬਿਆਨ ਵਿੱਚ ਆਗੂਆਂ ਨੇ ਕਿਹਾ ਕਿ ਰੈਜੀਡੈਂਸ ਵੈਲਫੇਅਰ ਸੋਸਾਇਟੀ ਨੇ ਸਾਲ 2022 ਵਿੱਚ ਗਮਾਡਾ ਅਤੇ ਪੁੱਡਾ ਦੇ ਉੱਚ ਅਧਿਕਾਰੀਆਂ ਦੇ ਲਿਖਤੀ ਤੌਰ ਤੇ ਧਿਆਨ ਵਿੱਚ ਲਿਆਂਦਾ ਸੀ ਕਿ ਉਹਨਾਂ ਦੇ ਕੁੱਝ ਕਰਮਚਾਰੀਆਂ ਵੱਲੋਂ ਟੀ. ਡੀ. ਆਈ. ਬਿਲਡਰ ਨੂੰ 2015 ਵਿੱਚ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ ਜਾਰੀ ਕਰਨ ਵੇਲੇ ਸਬੰਧਿਤ ਨਕਸ਼ੇ ਵਿੱਚ ਜਾਅਲਸ਼ਾਜੀ ਕੀਤੀ ਗਈ ਹੈ। ਪਰੰਤੂ ਇੰਨਾ ਲੰਮਾ ਸਮਾਂ ਬੀਤ ਜਾਣ ਤੇ ਵੀ ਇਸ ਸਬੰਧੀ ਕੋਈ ਕਾਰਵਾਈ ਅਮਲ ਵਿੱਚ ਨਹੀ ਲਿਆਂਦੀ ਗਈ।

ਆਗੂਆਂ ਨੇ ਕਿਹਾ ਕਿ ਗਮਾਡਾ ਵੱਲੋਂ ਟੀ. ਡੀ. ਆਈ. ਬਿਲਡਰ ਨੂੰ ਜੋ ਪਾਰਸ਼ੀਅਲ ਕੰਪਲੀਸ਼ਨ ਜਾਰੀ ਕੀਤਾ ਗਿਆ ਹੈ। ਉਸ ਵਿਰੁੱਧ ਸਾਲ 2019 ਵਿੱਚ ਇਤਰਾਜ਼ ਕੀਤੇ ਗਏ ਸਨ। ਜਿਸ ਦੀ ਜਾਂਚ ਅਜੇ ਵੀ ਜਾਰੀ ਹੈ। ਕੰਪਲੀਸ਼ਨ ਸਰਟੀਫਿਕੇਟ ਜਾਰੀ ਕਰਨ ਸਮੇਂ ਜ਼ਮੀਨੀ ਸਥਿਤੀ ਨੂੰ ਅੱਖੋ-ਪਰੋਖੇ ਕਰਕੇ ਬਹੁਤ ਸਾਰੇ ਗਲਤ ਤੱਥ ਪੇਸ਼ ਕੀਤੇ ਗਏ ਸਨ। ਜਿਸ ਵਿੱਚ ਨਕਸ਼ੇ ਸਬੰਧੀ ਜਾਅਲਸ਼ਾਜੀ ਵਾਲੀ ਮੱਦ ਵੀ ਸ਼ਾਮਿਲ ਸੀ। ਉਹਨਾਂ ਕਿਹਾ ਕਿ ਹੁਣ ਕੁੱਝ ਸਮਾਂ ਪਹਿਲਾਂ ਸੋਸਾਇਟੀ ਦੇ ਧਿਆਨ ਵਿੱਚ ਆਇਆ ਹੈ ਕਿ ਗਮਾਡਾ ਦੇ ਕਰਮਚਾਰੀਆਂ ਨੇ ਆਪਣੇ ਵਿਰੁੱਧ ਕਾਰਵਾਈ ਦੇ ਡਰ ਤੋਂ ਇਸ ਕੇਸ ਨਾਲ ਸਬੰਧਿਤ ਮੁੱਖ ਮਿਸਲ ਹੀ ਰਿਕਾਰਡ ਵਿੱਚੋਂ ਗਾਇਬ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਫਾਇਲ ਗੁੰਮ ਹੋਣ ਦੀ ਪੁਸ਼ਟੀ ਗਮਾਡਾ ਵਲੋਂ ਸੀਨੀਅਰ ਪੁਲੀਸ ਕਪਤਾਨ ਐਸ. ਏ. ਐਸ ਨਗਰ ਨੂੰ ਪੱਤਰ ਲਿੱਖ ਕੇ ਕਰ ਦਿੱਤੀ ਹੈ। ਪਰੰਤੂ ਦੋ ਮਹੀਨੇ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਪੁਲੀਸ ਵੱਲੋਂ ਕੋਈ ਵਿਭਾਗੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ ਅਤੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਿਰੁੱਧ ਕੋਈ ਵੀ ਵਿਭਾਗੀ ਕਾਰਵਾਈ ਨਹੀਂ ਕੀਤੀ ਗਈ। ਆਗੂਆਂ ਨੇ ਸ਼ੰਕਾ ਜਾਹਿਰ ਕੀਤੀ ਕਿ ਇਸ ਬਿਲਡਰ ਨਾਲ ਸਬੰਧਿਤ ਹੋਰ ਫਾਈਲਾਂ ਵੀ ਗਾਇਬ ਹੋ ਸਕਦੀਆਂ ਹਨ।

ਆਗੂਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਮੁੱਖ ਸਕੱਤਰ ਪੰਜਾਬ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਜਾਅਲਸ਼ਾਜੀ ਕਰਨ ਵਾਲੇ ਕਰਮਚਾਰੀਆਂ ਵਿਰੁੱਧ ਅਤੇ ਮੁੱਖ ਮਿਸਲ ਗਾਇਬ ਕਰਨ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਿਰੁੱਧ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਇਥੋਂ ਦੇ ਵਸਨੀਕਾਂ ਨੂੰ ਇਨਸਾਫ ਮਿਲ ਸਕੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending