Mohali
ਸੀ ਬੀ ਆਈ ਵਲੋਂ ਰੋਪੜ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ
ਐਸ ਏ ਐਸ ਨਗਰ, 16 ਅਕਤੂਬਰ (ਸ.ਬ.) ਪੰਜਾਬ ਪੁਲੀਸ ਦੇ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਹਰਚਰਨ ਸਿੰਘ ਭੁੱਲਰ ਨੂੰ ਕੇਂਦਰੀ ਜਾਂਚ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ। ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਵਪਾਰੀ ਵੱਲੋਂ ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਸੀ। ਸਕਰੈਪ ਕਾਰੋਬਾਰੀ ਨੇ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਭੁੱਲਰ ਨੇ ਉਸਦੇ ਗ਼ੈਰਕਾਨੂੰਨੀ ਕਾਰ ਵਪਾਰ ਨੂੰ ਜਾਰੀ ਰੱਖਣ ਦੇ ਬਦਲੇ ਮਾਸਿਕ ਰਿਸ਼ਵਤ ਮੰਗੀ ਸੀ। ਡੀਆਈਜੀ ਨੇ ਪਹਿਲਾਂ 2 ਲੱਖ ਰੁਪਏ ਦੀ ਮੰਗ ਕੀਤੀ, ਪਰ ਬਾਅਦ ਵਿੱਚ ਇਸਨੂੰ 5 ਲੱਖ ਤੱਕ ਵਧਾ ਦਿੱਤਾ।
ਇਸ ਸੰਬੰਧੀ ਚੰਡੀਗੜ੍ਹ ਯੂਨਿਟ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਅਤੇ ਇਹ ਪਤਾ ਲਗਾਇਆ ਜਾ ਰਿਹਾ ਸੀ ਕਿ ਮਾਮਲਾ ਕਦੋਂ ਤੇ ਕਿਵੇਂ ਸ਼ੁਰੂ ਹੋਇਆ ਅਤੇ ਇਸ ਦੌਰਾਨ ਸੀ ਬੀ ਆਈ ਦੀ ਟੀਮ ਵਲੋਂ ਉਨ੍ਹਾਂ ਨੂੰ ਕਾਬੂ ਕੀਤਾ ਗਿਆ। ਉਹਨਾਂ ਨੂੰ ਕੱਲ ਚੰਡੀਗੜ ਵਿੱਚ ਸੀਬੀਆਈ ਦੀ ਸਪੈਸ਼ਲ ਕੋਰਟ ਵਿੱਚ ਕੱਲ ਪੇਸ਼ ਕੀਤਾ ਜਾ ਸਕਦਾ ਹੈ। ਇਸ ਦੌਰਾਨ ਸੀ ਬੀ ਆਈ ਦੀ ਟੀਮ ਚੰਡੀਗੜ੍ਹ ਦੇ ਸੈਕਟਰ-40 ਸਥਿਤ ਘਰ ਵਿੱਚ ਵੀ ਪਹੁੰਚੀ।
ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਸ਼ਿਕਾਇਤ ਤੋਂ ਬਾਅਦ ਇੱਕ ਗੁਪਤ ਟੀਮ ਗਠਿਤ ਕੀਤੀ ਅਤੇ ਟਰੈਪ ਲਗਾਇਆ। ਮੁਹਾਲੀ ਸਥਿਤ ਆਫਿਸ ਵਿੱਚ ਕਾਰੋਬਾਰੀ ਨੇ ਭੁੱਲਰ ਨੂੰ ਪੈਸੇ ਦਿੱਤੇ। ਜਿਵੇਂ ਹੀ ਭੁੱਲਰ ਨੇ ਪੈਸੇ ਲਈ, ਪੁਲੀਸ ਨੇ ਉਹਨਾਂ ਨੂੰ ਫੜ ਲਿਆ। ਉਹਨਾਂ ਉੱਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੀ ਬੀ ਆਈ ਵਲੋਂ ਇਸਤੋਂ ਪਹਿਲਾਂ ਹਰਿਆਣੇ ਤੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਸਦੇ ਬਾਰੇ ਕਿਹਾ ਜਾ ਰਿਹਾ ਹੈ ਕਿ ਲੈਣ ਦੇਣ ਦਾ ਕੰਮ ਉਸੇ ਵਿਅਕਤੀ ਰਾਂਹੀ ਹੁੰਦਾ ਸੀ ਅਤੇ ਫਿਰ ਸੀ ਬੀ ਆਈ ਦੀ ਟੀਮ ਵਲੋਂ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਹਰਚਰਨ ਸਿੰਘ ਭੁੱਲਰ 2007 ਬੈਚ ਦੇ ਆਈ.ਪੀ.ਐਸ ਅਫਸਰ ਹਨ ਅਤੇ ਪੰਜਾਬ ਪੁਲੀਸ ਵਿਚ ਕਈ ਮਹੱਤਵਪੂਰਨ ਅਹੁਦਿਆਂ ਤੇ ਰਹਿ ਚੁੱਕੇ ਹਨ। ਉਹ ਆਪਣੀ ਸਖ਼ਤ ਕਾਰਵਾਈ ਅਤੇ ਇਮਾਨਦਾਰ ਛਵੀ ਲਈ ਜਾਣੇ ਜਾਂਦੇ ਹਨ। ਡਰੱਗ ਮਾਫੀਆ, ਸੰਗਠਿਤ ਅਪਰਾਧ ਤੇ ਸਮਾਜਕ ਸੁਰੱਖਿਆ ਸਬੰਧੀ ਮਾਮਲਿਆਂ ਤੇ ਉਨ੍ਹਾਂ ਨੇ ਕਈ ਕਦਮ ਚੁੱਕੇ ਸਨ। ਆਪਣੇ ਕਾਰਜਕਾਲ ਦੌਰਾਨ ਭੁੱਲਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੂਪਨਗਰ ਰੇਂਜ ਵਿਚ 288 ਐਫ ਆਈ ਆਰਾਂ ਦਰਜ ਕਰਵਾਈਆਂ ਅਤੇ 452 ਡਰੱਗ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਹਨਾਂ ਨੇ ਸਕੂਲਾਂ ਅਤੇ ਸਮਾਜਕ ਸੰਸਥਾਵਾਂ ਰਾਹੀਂ ਨਸ਼ੇ ਦੇ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ।
ਹਰਚਰਨ ਸਿੰਘ ਭੁੱਲਰ ਸਾਬਕਾ ਡੀ. ਜੀ. ਪੀ. ਮਹਿਲ ਸਿੰਘ ਭੁੱਲਰ ਦੇ ਪੁੱਤਰ ਹਨ ਤੇ ਉਨ੍ਹਾਂ ਦੇ ਛੋਟੇ ਭਰਾ ਕੁਲਦੀਪ ਸਿੰਘ ਭੁੱਲਰ ਕਾਂਗਰਸ ਦੇ ਸਾਬਕਾ ਵਿਧਾਇਕ ਰਹਿ ਚੁੱਕੇ ਹਨ।
Mohali
ਨਗਰ ਨਿਗਮ ਵਲੋਂ ਪਾਸ ਮਤਿਆਂ ਦੇ ਖਿਲਾਫ ਗੈਰਕਾਨੂੰਨੀ ਅਤੇ ਮਨਮਾਨੇ ਤਰੀਕੇ ਨਾਲ ਜਾਰੀ ਕੀਤੀ ਗਈ ਹੈ ਟੈਂਡਰ ਪ੍ਰਕਿਰਿਆ : ਕੌਂਸਲਰ ਵਿਨੀਤ ਮਲਿਕ
ਪੰਜਾਬ ਦੇ ਸਥਾਨਕ ਸਰਕਾਰ ਵਿਭਾਗ ਦੇ ਸਕੱਤਰ, ਨਗਰ ਨਿਗਮ ਦੇ ਮੁੱਖ ਇੰਜਨੀਅਰ ਅਤੇ ਕਮਿਸ਼ਨਰ ਨੂੰ ਕਾਨੂੰਨੀ ਨੋਟਿਸ ਦਿੱਤਾ
ਐਸ ਏ ਐਸ ਨਗਰ, 12 ਮਾਰਚ (ਸ.ਬ.) ਵਾਰਡ ਨੰਬਰ 30 ਦੇ ਕੌਂਸਲਰ ਵਿਨਿਤ ਮਲਿਕ ਨੇ ਪੰਜਾਬ ਦੇ ਸਥਾਨਕ ਸਰਕਾਰ ਵਿਭਾਗ ਦੇ ਸਕੱਤਰ, ਨਗਰ ਨਿਗਮ ਦੇ ਮੁੱਖ ਇੰਜੀਨੀਅਰ ਅਤੇ ਨਿਗਮ ਕਮਿਸ਼ਨਰ ਨੂੰ ਕਾਨੂੰਨੀ ਨੋਟਿਸ ਦੇ ਕੇ ਮੰਗ ਕੀਤੀ ਹੈ ਕਿ ਨਗਰ ਨਿਗਮ ਵਲੋਂ ਜਾਰੀ ਗੈਰ-ਕਾਨੂੰਨੀ ਅਤੇ ਮਨਮਾਨੀ ਟੈਂਡਰ ਪ੍ਰਕਿਰਿਆ ਤਹਿਤ ਰਿਸ਼ੀ ਅਪਾਰਟਮੈਂਟ ਦੇ ਕੰਮਾਂ ਲਈ ਜਾਰੀ ਟੈਂਡਰ ਨੂੰ ਰੱਦ ਕਰਕੇ ਪਹਿਲਾਂ ਪੰਚਮ ਸੁਸਾਇਟੀ ਦੇ ਕੰਮਾਂ ਦੇ ਟੈਂਡਰ ਜਾਰੀ ਕੀਤੇ ਜਾਣ।
ਨੋਟਿਸ ਵਿੱਚ ਉਹਨਾਂ ਕਿਹਾ ਹੈ ਕਿ ਨਗਰ ਨਿਗਮ ਵਲੋਂ ਮਤਾ ਨੰ. 182 ਮਿਤੀ 24/03/2023 ਨੂੰ ਹਾਊਸ ਵਿੱਚ ਪੂਰੇ ਬਹੁਮਤ ਨਾਲ ਪਾਸ ਕੀਤਾ ਗਿਆ ਸੀ ਜਿਸਦੇ ਤਹਿਤ ਸੈਕਟਰ 68 ਵਿੱਚ ਸਥਿਤ ਪੰਚਮ ਸੁਸਾਇਟੀ ਦੇ 34 ਲੱਖ ਰੁਪਏ ਦੇ ਕੰਮਾਂ ਨੂੰ ਮੰਜੂਰੀ ਦਿੱਤੀ ਗਈ ਸੀ ਅਤੇ ਬਾਅਦ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੁਆਰਾ ਇਸਨੂੰ ਮਨਜ਼ੂਰ ਕੀਤਾ ਗਿਆ ਸੀ। ਉਹਨਾਂ ਕਿਹਾ ਹੈ ਕਿ ਬਾਅਦ ਵਿੱਚ 22/08/2025 ਨੂੰ ਪਹਿਲਾਂ ਪਾਸ ਕੀਤੇ ਮਤਾ ਨੰ. 182 ਦੀ ਨਿਰੰਤਰਤਾ ਵਿੱਚ ਮਤਾ ਨੰ. 372 ਮਿਤੀ ਪਾਸ ਕੀਤਾ ਗਿਆ ਸੀ, ਜਿਸਦੇ ਤਹਿਤ ਪੰਚਮ ਸੁਸਾਇਟੀ ਸੈਕਟਰ 68 ਦੇ ਨਾਲ ਨਾਲ ਰਿਸ਼ੀ ਅਪਾਰਟਮੈਂਟ ਸੈਕਟਰ 70 ਦੇ 92 ਲੱਖ ਰੁਪਏ ਦੇ ਕੰਮਾਂ ਨੂੰ ਮੰਜੂਰੀ ਦਿੱਤੀ ਗਈ ਸੀ। ਉਪਰੋਕਤ ਮਤਿਆਂ ਨੂੰ ਸਕੱਤਰ, ਸਥਾਨਕ ਸਰਕਾਰਾਂ ਵਿਭਾਗ ਦੁਆਰਾ 18/09/2025 ਨੂੰ ਪ੍ਰਵਾਨਗੀ ਦਿੱਤੀ ਗਈ ਸੀ, ਜਿਸਦੇ ਤਹਿਤ ਪੰਜਾਬ ਨਗਰ ਨਿਗਮ ਐਕਟ ਦੀ ਧਾਰਾ 82(3) ਦੇ ਤਹਿਤ ਦੋ ਹਾਊਸਿੰਗ ਸੁਸਾਇਟੀਆਂ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿੱਤੀ ਗਈ ਸੀ।
ਨੋਟਿਸ ਵਿੱਚ ਉਹਨਾਂ ਕਿਹਾ ਹੈ ਕਿ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਨਗਰ ਨਿਗਮ ਦੇ ਮੁੱਖ ਇੰਜੀਨੀਅਰ ਨੇ ਜਾਣਬੁੱਝ ਕੇ ਅਤੇ ਵਾਰਡ ਨੰ. 34 ਨੂੰ ਨਾਜਾਇਜ਼ ਲਾਭ ਪਹੁੰਚਾਉਣ ਦੇ ਇਰਾਦੇ ਨਾਲ ਪੰਚਮ ਕੋਆਪਰੇਟਿਵ ਹਾਊਸ ਬਿਲਡਿੰਗ ਸੋਸਾਇਟੀ ਨਾਲ ਸਬੰਧਤ ਫਾਈਲ ਨੂੰ ਗੁੰਮ ਕਰ ਦਿੱਤਾ ਅਤੇ ਪੰਚਮ ਕੋਆਪਰੇਟਿਵ ਹਾਊਸ ਬਿਲਡਿੰਗ ਸੋਸਾਇਟੀ ਲਈ ਕੋਈ ਟੈਂਡਰ ਜਾਰੀ ਨਹੀਂ ਕੀਤਾ ਗਿਆ ਜਦੋਂਕਿ ਰਿਸ਼ੀ ਅਪਾਰਟਮੈਂਟਸ ਲਈ ਟੈਂਡਰ ਜਾਰੀ ਕਰ ਦਿੱਤਾ ਗਿਆ। ਉਹਨਾਂ ਲਿਖਿਆ ਹੈ ਕਿ ਇਹ ਮਨਮਾਨੀ ਕਾਰਵਾਈ ਪੱਖਪਾਤੀ, ਰਾਜਨੀਤਿਕ ਤੌਰ ਤੇ ਪ੍ਰੇਰਿਤ ਅਤੇ ਪ੍ਰਵਾਨਿਤ ਸਰਕਾਰੀ ਮਤਿਆਂ ਦੀ ਘੋਰ ਉਲੰਘਣਾ ਹੈ, ਜਿਹੜੀ ਸਰਕਾਰੀ ਅਧਿਕਾਰਾਂ ਦੀ ਦੁਰਵਰਤੋਂ, ਕਾਨੂੰਨੀ ਡਿਊਟੀ ਦੀ ਉਲੰਘਣਾ, ਵਿੱਤੀ ਬੇਨਿਯਮੀਆਂ ਅਤੇ ਇੱਕ ਯੋਗ ਸਮਾਜ ਨੂੰ ਸਹੀ ਵਿਕਾਸ ਤੋਂ ਇਨਕਾਰ ਕਰਨ ਦੇ ਤੁੱਲ ਹੈ।
ਉਹਨਾਂ ਨੋਟਿਸ ਰਾਂਹੀ ਮੰਗ ਕੀਤੀ ਹੈ ਕਿ ਰਿਸ਼ੀ ਅਪਾਰਟਮੈਂਟਸ ਲਈ ਸ਼ੁਰੂ ਕੀਤੀ ਗਈ ਟੈਂਡਰ ਪ੍ਰਕਿਰਿਆ ਨੂੰ ਤੁਰੰਤ ਰੋਕਿਆ ਅਤੇ ਰੱਦ ਕੀਤਾ ਜਾਵੇ ਅਤੇ ਪ੍ਰਵਾਨਿਤ ਮਤਿਆਂ ਅਤੇ ਤਰਜੀਹੀ ਨਿਯਮਾਂ ਦੇ ਅਨੁਸਾਰ ਪਹਿਲਾਂ ਪੰਚਮ ਕੋਆਪਰੇਟਿਵ ਹਾਊਸ ਬਿਲਡਿੰਗ ਸੋਸਾਇਟੀ ਲਈ ਟੈਂਡਰ ਜਾਰੀ ਕੀਤਾ ਜਾਵੇ। ਨੋਟਿਸ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਹੇਰਾਫੇਰੀ, ਦੇਰੀ ਅਤੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਲਈ ਜ਼ਿੰਮੇਵਾਰ ਸਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕੀਤਾ ਜਾਵੇ।
ਸ੍ਰੀ ਵਿਨੀਤ ਮਲਿਕ ਵਲੋਂ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਇਸ ਨੋਟਿਸ ਦੀ ਪ੍ਰਾਪਤੀ ਤੋਂ 15 ਦਿਨਾਂ ਦੇ ਅੰਦਰ ਪਾਲਣਾ ਨਾ ਕਰਨ ਤੇ ਉਹ ਸਮਰੱਥ ਅਦਾਲਤ ਅਤੇ ਹੋਰ ਕਾਨੂੰਨੀ ਅਧਿਕਾਰੀਆਂ ਦੇ ਸਾਹਮਣੇ ਢੁਕਵੀਂ ਕਾਨੂੰਨੀ ਕਾਰਵਾਈ ਕਰਨ ਲਈ ਮਜਬੂਰ ਹੋਣਗੇ।
Mohali
ਵੱਡੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਲੋਕਾਂ ਦੀਆਂ ਅਸਲ ਸਮੱਸਿਆਵਾਂ ਹੱਲ ਕਰਨ ਵਿੱਚ ਫੇਲ੍ਹ : ਬਲਬੀਰ ਸਿੰਘ ਸਿੱਧੂ
ਸੈਕਟਰ-70 ਵਿੱਚ ਮੀਟਿੰਗ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ
ਐਸ ਏ ਐਸ ਨਗਰ, 12 ਮਾਰਚ (ਸ.ਬ.) ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਵੱਡੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਲੋਕਾਂ ਦੀਆਂ ਅਸਲ ਸਮੱਸਿਆਵਾਂ ਹੱਲ ਕਰਨ ਵਿੱਚ ਫੇਲ੍ਹ ਸਾਬਿਤ ਹੋਈ ਹੈ। ਸਥਾਨਕ ਸੈਕਟਰ-70 ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕੀਤੀ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਵੱਲ ਪੂਰਾ ਧਿਆਨ ਨਹੀਂ ਦੇ ਰਹੇ। ਇਲਾਕੇ ਵਿੱਚ ਸੜਕਾਂ ਦੀ ਖਰਾਬ ਹਾਲਤ, ਗੰਦੇ ਪਾਣੀ ਦੀ ਸਮੱਸਿਆ ਅਤੇ ਹੋਰ ਕਈ ਮੁੱਦੇ ਲੰਮੇ ਸਮੇਂ ਤੋਂ ਜਿਉਂ ਦੇ ਤਿਉਂ ਪਏ ਹਨ, ਪਰ ਉਨ੍ਹਾਂ ਦੇ ਹੱਲ ਲਈ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ ਗਿਆ।
ਸz. ਸਿੱਧੂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਮੁਹਾਲੀ ਦੇ ਵਿਕਾਸ ਲਈ ਕੋਈ ਵੱਡਾ ਕੰਮ ਕਰਨ ਵਿੱਚ ਅਸਫਲ ਰਹੀ ਹੈ। ਲੋਕਾਂ ਨੂੰ ਉਮੀਦ ਸੀ ਕਿ ਨਵੀਂ ਸਰਕਾਰ ਇਲਾਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗੀ, ਪਰ ਅਫ਼ਸੋਸ ਦੀ ਗੱਲ ਹੈ ਕਿ ਜ਼ਮੀਨੀ ਪੱਧਰ ਤੇ ਕੋਈ ਵੱਡਾ ਬਦਲਾਅ ਨਹੀਂ ਦਿੱਖ ਰਿਹਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਮੁਹਾਲੀ ਵਿੱਚ ਕਈ ਮਹੱਤਵਪੂਰਨ ਵਿਕਾਸ ਕਾਰਜ ਹੋਏ ਸਨ, ਜਿਨ੍ਹਾਂ ਵਿੱਚ ਮੈਡੀਕਲ ਕਾਲਜ ਲਿਆਉਣਾ ਇੱਕ ਵੱਡੀ ਉਪਲਬਧੀ ਸੀ। ਕਾਂਗਰਸ ਨੇ ਹਮੇਸ਼ਾ ਮੁਹਾਲੀ ਦੇ ਸਮੁੱਚੇ ਵਿਕਾਸ ਲਈ ਕੰਮ ਕੀਤਾ ਹੈ ਅਤੇ ਅੱਗੇ ਵੀ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਜਾਵੇਗੀ। ਉਹਨਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਸੰਬੰਧਿਤ ਵਿਭਾਗਾਂ ਤੱਕ ਪਹੁੰਚਾ ਕੇ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇਗਾ।
ਇਸ ਮੌਕੇ ਉਨ੍ਹਾਂ ਦੇ ਨਾਲ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਸਤਿੰਦਰ ਸਿੰਘ ਸੋਢੀ, ਦਲੀਪ ਸਿੰਘ, ਸੁਖਦੇਵ ਸਿੰਘ ਪ੍ਰਧਾਨ, ਸਤਪਾਲ ਸ਼ਰਮਾ ਸਾਬਕਾ ਪ੍ਰਧਾਨ ਆਫ਼ ਵੈਲਫੇਅਰ ਐਸੋਸੀਏਸ਼ਨ ਅਤੇ ਹੋਰ ਮੈਂਬਰ ਵੀ ਮੌਜੂਦ ਸਨ।
Mohali
ਗਮਾਡਾ ਨੇ ਪਿੰਡ ਝਾਂਮਪੁਰ ਵਿੱਚ ਗੈਰਕਾਨੂੰਨੀ ਉਸਾਰੀਆਂ ਢਾਹੀਆਂ
ਐਸ ਏ ਐਸ ਨਗਰ, 12 ਮਾਰਚ (ਪਵਨ ਰਾਵਤ) ਗਮਾਡਾ ਦੀ ਰੈਗੂਲੇਟਰੀ ਬ੍ਰਾਂਚ ਦੀ ਟੀਮ ਵੱਲੋਂ ਗੈਰਕਾਨੂੰਨੀ ਉਸਾਰੀਆਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਦੇ ਤਹਿਤ ਮੁਹਾਲੀ ਜ਼ਿਲ੍ਹੇ ਦੇ ਪਿੰਡ ਝਾਂਮਪੁਰ ਵਿੱਚ ਲਗਭਗ 45 ਤੋਂ 50 ਤੱਕ ਗੈਰਕਾਨੂੰਨੀ ਤਰੀਕੇ ਨਾਲ ਬਣ ਰਹੀਆਂ ਜਾਂ ਬਣ ਚੁੱਕੀਆਂ ਉਸਾਰੀਆਂ ਨੂੰ ਢਾਹ ਦਿੱਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਝਾਂਮਪੁਰ ਦੇ ਇਲਾਕੇ ਵਿੱਚ ਬਿਨਾਂ ਮਨਜ਼ੂਰੀ ਦੇ ਕਈ ਮਕਾਨ, ਕਮਰਸ਼ੀਅਲ ਦੁਕਾਨਾਂ ਅਤੇ ਹੋਰ ਢਾਂਚੇ ਬਣਾਏ ਜਾ ਰਹੇ ਹਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਗਮਾਡਾ ਦੀ ਰੈਗੂਲੇਟਰੀ ਬ੍ਰਾਂਚ ਨੇ ਪਹਿਲਾਂ ਵੀ ਚੇਤਾਵਨੀਆਂ ਜਾਰੀ ਕੀਤੀਆਂ ਸਨ, ਪਰ ਲੋਕਾਂ ਵੱਲੋਂ ਉਨ੍ਹਾਂ ਨੂੰ ਅਣਡਿੱਠਾ ਕੀਤਾ ਗਿਆ।
ਅੱਜ ਟੀਮ ਵੱਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਵਿੱਚ ਬਿਨਾਂ ਮਨਜ਼ੂਰੀ ਦੇ ਪਲਾਟਿੰਗ ਅਤੇ ਨਿਰਮਾਣ ਕਰਨ ਵਾਲਿਆਂ ਖ਼ਿਲਾਫ਼ ਆਉਣ ਵਾਲੇ ਸਮੇਂ ਵਿੱਚ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਉਸਾਰੀ ਕਰਨ ਤੋਂ ਪਹਿਲਾਂ ਸੰਬੰਧਤ ਵਿਭਾਗ ਤੋਂ ਲਾਜ਼ਮੀ ਮਨਜ਼ੂਰੀ ਲੈਣ, ਨਹੀਂ ਤਾਂ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸ ਸਬੰਧੀ ਗਮਾਡਾ ਦੀ ਰੈਗੂਲੇਟਰੀ ਬਰਾਂਚ ਦੇ ਐਸਡੀਓ ਹਰਪ੍ਰੀਤ ਸਿੰਘ ਨੇ ਸਪਸ਼ਟ ਕੀਤਾ ਕਿ ਸਰਕਾਰ ਵੱਲੋਂ ਗੈਰਕਾਨੂੰਨੀ ਉਸਾਰੀਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। ਇਸ ਤਹਿਤ ਜਿੱਥੇ ਵੀ ਬਿਨਾਂ ਮਨਜ਼ੂਰੀ ਨਿਰਮਾਣ ਹੋਣ ਦੀ ਜਾਣਕਾਰੀ ਮਿਲੇਗੀ, ਉੱਥੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਇਲਾਕਿਆਂ ਵਿੱਚ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਜਾਰੀ ਰਹਿਣਗੀਆਂ।
-
Editorial2 months ago2027 ਦੀਆਂ ਵਿਧਾਨ ਸਭਾ ਚੋਣਾਂ ਵਿਚੋਂ ਉਭਰ ਕੇ ਸਾਹਮਣੇ ਆਵੇਗੀ ਪੰਜਾਬ ਦੀ ਨਵੀਂ ਲੀਡਰਸ਼ਿਪ
-
Chandigarh2 months ago26 ਜਨਵਰੀ ਮੌਕੇ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦਾ ਅਨੁਮਾਨ
-
National2 months ago1984 ਦੇ ਸਿੱਖ ਨਸਲਕੁਸ਼ੀ ਮਾਮਲੇ ਵਿੱਚ ਸੱਜਣ ਕੁਮਾਰ ਬਰੀ
-
Editorial2 months ago
ਦੇਸ਼ ਦੇ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਮਿਲੇ ਬਰਾਬਰੀ ਦਾ ਅਧਿਕਾਰ
-
International1 month ago
ਬਲੋਚਿਸਤਾਨ ਵਿੱਚ 216 ਅੱਤਵਾਦੀ ਢੇਰ, 36 ਨਾਗਰਿਕਾਂ ਅਤੇ 22 ਸੁਰੱਖਿਆ ਮੁਲਾਜ਼ਮਾਂ ਦੀ ਵੀ ਮੌਤ : ਪਾਕਿਸਤਾਨੀ ਫੌਜ
-
Editorial2 months agoਬਸੰਤ ਰੁੱਤ ਨੂੰ ਜੀ ਆਇਆਂ ਕਹਿੰਦਿਆਂ…….
-
International2 months ago
ਅਮਰੀਕਾ ਦੇ ਜੌਰਜੀਆ ਵਿੱਚ ਗੋਲੀਬਾਰੀ ਦੌਰਾਨ ਭਾਰਤੀ ਨਾਗਰਿਕ ਸਮੇਤ ਚਾਰ ਵਿਅਕਤੀਆਂ ਦੀ ਮੌਤ
-
National2 months ago23 ਅਪ੍ਰੈਲ ਨੂੰ ਖੁੱਲ੍ਹਣਗੇ ਬਦਰੀਨਾਥ ਧਾਮ ਦੇ ਕਪਾਟ
