Mohali
ਸਰਕਾਰ ਵਪਾਰੀਆਂ ਅਤੇ ਉਦਯੋਗਪਤੀਆਂ ਲਈ ਹਾਂ-ਪੱਖੀ ਮਾਹੌਲ ਸਿਰਜਣ ਲਈ ਯਤਨਸ਼ੀਲ : ਅਨਿਲ ਠਾਕੁਰ
ਵਪਾਰੀ ਕਮਿਸ਼ਨ ਦੇ ਚੇਅਰਮੈਨ ਨੇ ਜ਼ਿਲ੍ਹੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ
ਐਸ ਏ ਐਸ ਨਗਰ, 27 ਅਕਤੂਬਰ (ਸ.ਬ.) ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਵਪਾਰੀਆਂ, ਉਦਯੋਗਪਤੀਆਂ ਨਾਲ ਮੁਹਾਲੀ ਦੇ ਐਕਸਾਈਜ਼ ਭਵਨ ਵਿਖੇ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਅਤੇ ਆਪ ਪੰਜਾਬ ਦੇ ਟ੍ਰੇਡ ਵਿੰਗ ਦੇ ਸਕੱਤਰ ਰਣਜੀਤਪਾਲ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਇਸ ਮੌਕੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਕੈਬਨਿਟ ਨੇ ਪੁਰਾਣੇ ਕੇਸਾਂ ਦਾ ਬੋਝ ਘਟਾਉਣ ਅਤੇ ਸਨਅਤ ਤੇ ਕਾਰੋਬਾਰਾਂ ਲਈ ਨਿਯਮਾਂ ਦੀ ਪਾਲਣਾ ਵਧਾਉਣ ਵਾਸਤੇ ਬਕਾਇਆ ਦੀ ਰਿਕਵਰੀ ਲਈ ਪੰਜਾਬ ਸਰਕਾਰ ਵੱਲੋਂ ‘ਯਕ ਮੁਸ਼ਤ ਨਿਪਟਾਰਾ’ ਸਕੀਮ 2025 (ਓ.ਟੀ.ਐਸ.) ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸਕੀਮ ਪਹਿਲੀ ਅਕਤੂਬਰ 2025 ਤੋਂ ਲਾਗੂ ਹੋਵੇਗੀ ਅਤੇ 31 ਦਸੰਬਰ 2025 ਤੱਕ ਲਾਗੂ ਰਹੇਗੀ। ਜਿਨ੍ਹਾਂ ਕਰਦਾਤਾਵਾਂ ਦੇ ਮੁਲਾਂਕਣ 30 ਸਤੰਬਰ, 2025 ਤੱਕ ਕੀਤੇ ਗਏ ਹਨ ਅਤੇ ਮੁਲਾਂਕਣ ਆਦੇਸ਼ਾਂ ਦੇ ਸਾਰੇ ਸੁਧਾਰ/ਸੋਧ ਵਿਭਾਗ ਦੁਆਰਾ 30 ਸਤੰਬਰ, 2025 ਤੱਕ ਸਬੰਧਤ ਐਕਟ (ਆਂ) ਜਿਵੇਂ ਕਿ ਪੰਜਾਬ ਜਨਰਲ ਸੇਲਜ਼ ਟੈਕਸ ਐਕਟ, 1948, ਸੈਂਟਰਲ ਸੇਲਜ਼ ਟੈਕਸ ਐਕਟ, 1956, ਪੰਜਾਬ ਇਨਫਰਾਸਟ੍ਰਕਚਰ ਡਿਵੈਲਪਮੈਂਟ ਐਂਡ ਰੈਗੂਲੇਸ਼ਨ ਐਕਟ, 2002 ਅਤੇ ਪੰਜਾਬ ਵੈਟ ਐਕਟ, 2005, ਪੰਜਾਬ ਐਂਟਰਟੇਨਮੈਂਟ ਡਿਊਟੀ ਐਕਟ, 1955 ਅਤੇ ਪੰਜਾਬ ਐਂਟਰਟੇਨਮੈਂਟ ਟੈਕਸ ਸਿਨੇਮੈਟੋਗ੍ਰਾਫੀ ਸ਼ੋਅਜ਼ ਐਕਟ, 1954 ਅਧੀਨ ਪਾਸ ਕੀਤੇ ਗਏ ਹਨ, ਉਹ ਇਸ ਸਕੀਮ ਅਧੀਨ ਨਿਪਟਾਰੇ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ।
ਉਨ੍ਹਾਂ ਦੱਸਿਆ ਕਿ ਇਸ ਓ. ਟੀ. ਐਸ. ਸਕੀਮ ਅਧੀਨ ਜਿਸ ਮਾਮਲੇ ਵਿੱਚ ਟੈਕਸ ਰਕਮ ਇਕ ਕਰੋੜ ਰੁਪਏ ਤੱਕ ਹੈ। ਉਸ ਮਾਮਲੇ ਵਿੱਚ ਵਿਆਜ ਤੋਂ 100 ਫੀਸਦੀ ਛੋਟ, ਜੁਰਮਾਨੇ ਉੱਤੇ 100 ਫੀਸਦੀ ਮੁਆਫ਼ੀ ਅਤੇ ਟੈਕਸ ਰਕਮ ਉੱਤੇ 50 ਫੀਸਦੀ ਛੋਟ ਹੋਵੇਗੀ, ਜਦੋਂ ਕਿ ਇੱਕ ਕਰੋੜ ਰੁਪਏ ਤੋਂ 25 ਕਰੋੜ ਰੁਪਏ ਤੱਕ ਦੀ ਬਕਾਇਆ ਟੈਕਸ ਰਕਮ ਉੱਤੇ ਵਿਆਜ ਉੱਤੇ 100 ਫੀਸਦੀ ਛੋਟ, ਜੁਰਮਾਨੇ ਉੱਤੇ 100 ਫੀਸਦੀ ਛੋਟ ਅਤੇ ਟੈਕਸ ਰਕਮ ਉੱਤੇ 25 ਫੀਸਦੀ ਦੀ ਮੁਆਫ਼ੀ ਹੋਵੇਗੀ। 25 ਕਰੋੜ ਰੁਪਏ ਤੋਂ ਉੱਪਰ ਦੀ ਟੈਕਸ ਰਕਮ ਦੇ ਮਾਮਲੇ ਵਿੱਚ ਵਿਆਜ ਉੱਤੇ 100 ਫੀਸਦੀ ਛੋਟ, ਜੁਰਮਾਨੇ ਉੱਤੇ 100 ਫੀਸਦੀ ਛੋਟ ਅਤੇ ਟੈਕਸ ਰਕਮ ਉੱਤੇ 10 ਫੀਸਦੀ ਦੀ ਮੁਆਫ਼ੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਪਾਰੀਆਂ ਅਤੇ ਉਦੋਗਪਤੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤਾਂ ਜੋ ਸਰਕਾਰ ਦੇ ਪੱਧਰ ਤੇ ਇੰਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਪਾਰੀਆਂ ਅਤੇ ਉਦਯੋਗਾਂ ਨੂੰ ਬਿਨਾਂ ਕਿਸੇ ਕਾਰਨ ਦੇ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ। ਉਨ੍ਹਾਂ ਇਸ ਮੌਕੇ ਸਟੇਟ ਜੀ ਐਸ ਟੀ ਦੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਵਪਾਰੀਆਂ ਵੱਲੋਂ ਰੱਖੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਅਤੇ ਸੁਣਵਾਈ ਕਰਨ ਲਈ ਕਿਹਾ।
ਇਸ ਮੌਕੇ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਅਤੇ ਆਪ ਪੰਜਾਬ ਦੇ ਟ੍ਰੇਡ ਵਿੰਗ ਦੇ ਸਕੱਤਰ ਰਣਜੀਤਪਾਲ ਸਿੰਘ ਨੇ ਕਿਹਾ ਕਿ ਕੁਝ ਕੁ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਸਿੰਡੀਕੇਟ ਬਣਾਈ ਹੋਈ ਹੈ ਜਦੋਂਕਿ ਸਰਕਾਰ ਵੱਲੋਂ ਸਿੰਡੀਕੇਟ ਦੀ ਕੋਈ ਪ੍ਰਮਾਣਕਿਤਾ ਨਹੀਂ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਸਹਾਇਕ ਕਮਿਸ਼ਨਰ ਮਨਮੋਹਨ ਸਿੰਘ, ਸੇਲਜ਼ ਟੈਕਸ ਅਫਸਰ, ਅਮਨਪ੍ਰੀਤ ਸਿੰਘ, ਅਨੁਪਮ, ਭਾਵਨਾ ਤੋਂ ਇਲਾਵਾ ਮੁਹਾਲੀ ਇੰਡਸਟਰੀ ਐਸੋਸੀਏਸ਼ਨ, ਮੁਹਾਲੀ ਟ੍ਰੇਡਰਜ਼ ਐਸੋਸੀਏਸ਼ਨ, ਸਮੇਤ ਵੱਖ-ਵੱਖ ਵਪਾਰ ਮੰਡਲਾਂ ਅਤੇ ਸਨਅਤੀ ਐਸੋਸੀਏਸ਼ਨਾਂ ਦੇ ਅਹੁਦੇਦਾਰ ਹਾਜ਼ਰ ਸਨ, ਜਿਨ੍ਹਾਂ ਨੇ ਵੱਖ-ਵੱਖ ਸੁਝਾਅ ਅਤੇ ਮੁਸ਼ਕਿਲਾਂ ਰੱਖੀਆਂ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
