National
ਸ਼ਹੀਦੀ ਸ਼ਤਾਬਦੀ ਸਬੰਧੀ ਮਟਨ ਕਸ਼ਮੀਰ ਤੋਂ ਨਗਰ ਕੀਰਤਨ ਸਜਾਉਣ ਸਬੰਧੀ ਭਲਕੇ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਕਰਾਂਗੇ ਮੁਲਾਕਾਤ : ਐਡਵੋਕੇਟ ਧਾਮੀ
ਜੰਮੂ, 28 ਅਕਤੂਬਰ (ਸ.ਬ.) ਜੰਮੂ ਸਥਿਤ ਲਖਨਪੁਰ ਵਿਖੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਦੇ ਨਵੇਂ ਦਰਬਾਰ ਹਾਲ ਦੀ ਸੇਵਾ ਮੁਕੰਮਲ ਹੋਣ ਤੇ ਵਿਸ਼ੇਸ਼ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰ ਕੇ ਸੰਗਤ ਅਰਪਣ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਕਾਰਜ ਦੀ ਸੇਵਾ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਤਰਨ ਤਾਰਨ ਵਾਲਿਆ ਨੂੰ ਸੌਂਪੀ ਗਈ ਸੀ।
ਇਸ ਮੌਕੇ ਇਕੱਤਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਜਗਤ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਇਸੇ ਸਾਲ ਨਵੰਬਰ ਮਹੀਨੇ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰੀ ਪੰਡਤਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਕੀਤੀ ਫ਼ਰਿਆਦ ਮਗਰੋਂ ਨੌਵੇਂ ਪਾਤਸ਼ਾਹ ਜੀ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦਿੱਤੀ। ਉਨ੍ਹਾਂ ਦੀ ਸ਼ਹੀਦੀ ਸ਼ਤਾਬਦੀ ਮੌਕੇ ਕਸ਼ਮੀਰ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਣ ਵਾਲਾ ਨਗਰ ਕੀਰਤਨ ਇਤਿਹਾਸਕ ਹੋਵੇਗਾ, ਜੋ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦੇ ਸੰਕਲਪ ਦੇ ਰੂਬਰੂ ਕਰੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਇਤਿਹਾਸਕ ਨਗਰ ਕੀਰਤਨ ਜੰਮੂ ਕਸ਼ਮੀਰ ਦੀਆਂ ਸਿੱਖ ਸੰਸਥਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਭਲਕੇ 29 ਅਕਤੂਬਰ ਨੂੰ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਮੁਲਾਕਾਤ ਸਮੇਂ ਨਗਰ ਕੀਰਤਨ ਦੀਆਂ ਤਰੀਕਾਂ ਨਿਰਧਾਰਤ ਕਰਨ ਦੇ ਨਾਲ-ਨਾਲ ਸਮੁੱਚੇ ਪ੍ਰਬੰਧਾਂ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਐਡਵੋਕੇਟ ਧਾਮੀ ਨੇ ਜੰਮੂ ਕਸ਼ਮੀਰ ਦੀਆਂ ਸਮੂਹ ਸਿੱਖ ਸੰਸਥਾਵਾਂ ਅਤੇ ਸੰਗਤਾਂ ਨੂੰ ਜਿਥੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ, ਉਥੇ ਹੀ 23 ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਵੀ ਸੱਦਾ ਦਿੱਤਾ।
ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਾਰਸੇਵਾ ਤਰਨ ਤਾਰਨ ਵਾਲੇ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਤਰਨ ਤਾਰਨ ਵਾਲੇ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ, ਸੀਨੀਅਰ ਅਕਾਲੀ ਆਗੂ ਜਥੇਦਾਰ ਸੁੱਚਾ ਸਿੰਘ ਲੰਗਾਹ, ਨਰਿੰਦਰ ਸਿੰਘ ਬਾੜਾ, ਓਐਸਡੀ ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ਼ਾਹਬਾਜ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਜਤਿੰਦਰਪਾਲ ਸਿੰਘ ਐਕਸੀਅਨ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ, ਜ਼ਿਲ੍ਹਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭੋਲਾ ਸਿੰਘ, ਨਿਰਮਲ ਸਿੰਘ ਕਰਤਾਰ ਪਬਲਿਕ ਸਕੂਲ, ਨਵਜੋਤ ਸਿੰਘ ਪ੍ਰਧਾਨ ਨੌਜਵਾਨ ਸਭਾ, ਸੁਖਦੇਵ ਸਿੰਘ ਸਮਾਜ ਸੇਵੀ, ਗੁਰਦੀਪ ਸਿੰਘ ਲੱਛੀਪੁਰ, ਗੁਰਦੁਆਰਾ ਸ੍ਰੀ ਬਾਰਠ ਸਾਹਿਬ ਦੇ ਮੈਨੇਜਰ ਸਰਬਜੀਤ ਸਿੰਘ, ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਭਾਈ ਹਰਭਿੰਦਰ ਸਿੰਘ, ਯੂਥ ਅਕਾਲੀ ਆਗੂ ਜਸਪ੍ਰੀਤ ਸਿੰਘ ਰਾਣਾ, ਪ੍ਰਚਾਰਕ ਭਾਈ ਬਟਨਾਮ ਸਿੰਘ, ਭਾਈ ਵਰਿਆਮ ਸਿੰਘ ਤੇ ਭਾਈ ਮਿਹਰਬਾਨ ਸਿੰਘ ਅਤੇ ਹੋਰ ਮੌਜੂਦ ਸਨ।
National
ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਦਾ ਹਿਮਾਚਲ ਨਾਲ ਦਹਾਕਿਆਂ ਪੁਰਾਣਾ ਵਿਵਾਦ ਨਬੇੜਿਆ
ਅਗਲੇ 20 ਸਾਲਾਂ ਵਿੱਚ 11,973 ਮਿਲੀਅਨ ਯੂਨਿਟ ਬਿਜਲੀ ਦੇ ਰੂਪ ਵਿੱਚ ਹੋਵੇਗੀ ਬਕਾਏ ਦੀ ਅਦਾਇਗੀ
ਨਵੀਂ ਦਿੱਲੀ, 6 ਨਵੰਬਰ (ਸ.ਬ.) ਸੁਪਰੀਮ ਕੋਰਟ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰੋਜੈਕਟਾਂ ਤੋਂ ਸਾਲ 1966 ਤੋਂ ਲਟਕਦੇ ਆ ਰਹੇ ਬਿਜਲੀ ਬਕਾਏ ਦੇ ਭੁਗਤਾਨ ਨੂੰ ਲੈ ਕੇ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿਚਕਾਰ ਚੱਲ ਰਹੇ ਦਹਾਕਿਆਂ ਪੁਰਾਣੇ ਊਰਜਾ ਵਿਵਾਦ ਦਾ ਪੱਕਾ ਨਿਬੇੜਾ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਵੱਲੋਂ ਹਿਮਾਚਲ ਪ੍ਰਦੇਸ਼ ਨੂੰ ਬਿਜਲੀ ਦੇ ਰੂਪ ਵਿੱਚ ਬਕਾਏ ਦਾ ਭੁਗਤਾਨ ਕਰਨ ਦੇ ਕੇਂਦਰ ਸਰਕਾਰ ਦੇ ਕੈਸ਼ਲੈਸ ਸੁਝਾਅ ਨੂੰ ਪ੍ਰਵਾਨ ਕਰ ਲਿਆ ਹੈ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੇ ਬੈਂਚ ਨੇ ਇਸ ਇਤਿਹਾਸਕ ਫੈਸਲੇ ਰਾਹੀਂ ਸਾਰੇ ਪੱਖਾਂ ਦੇ ਹਿੱਸੇ ਤੈਅ ਕਰ ਦਿੱਤੇ ਹਨ।
ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਇਹ ਨਵਾਂ ਪ੍ਰਬੰਧ ਸਾਲ 2011 ਦੇ ਉਸ ਫੈਸਲੇ ਦੇ ਮੁਤਾਬਕ ਹੀ ਹੋਵੇਗਾ ਜਿਸ ਵਿੱਚ ਸਾਲ 1966 ਤੋਂ ਚੱਲ ਰਹੇ ਭਾਖੜਾ ਨੰਗਲ ਅਤੇ ਬਿਆਸ ਹਾਈਡ੍ਰੋ ਪ੍ਰੋਜੈਕਟਾਂ ਦੇ ਬਿਜਲੀ ਬਕਾਏ ਵਿੱਚ ਹਿਮਾਚਲ ਪ੍ਰਦੇਸ਼ ਦਾ ਹਿੱਸਾ 7.19 ਫੀਸਦੀ ਤੈਅ ਕੀਤਾ ਗਿਆ ਸੀ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਲਿਖਿਆ ਕਿ, ‘ਪੰਜਾਬ ਅਤੇ ਹਰਿਆਣਾ ਅਗਲੇ 20 ਸਾਲਾਂ ਦੀ ਮਿਆਦ ਦੇ ਦੌਰਾਨ ਹਿਮਾਚਲ ਪ੍ਰਦੇਸ਼ ਨੂੰ 11,973 ਮਿਲੀਅਨ ਯੂਨਿਟ ਬਿਜਲੀ ਦਾ ਭੁਗਤਾਨ ਕਰਨਗੇ।’ ਕੇਂਦਰੀ ਬਿਜਲੀ ਅਥਾਰਟੀ ਵੱਲੋਂ ਅਸਲ ਹੱਕਾਂ ਦੀ ਗਣਨਾ 13,066 ਮਿਲੀਅਨ ਯੂਨਿਟ ਕੀਤੀ ਗਈ ਸੀ, ਜਿਸ ਨੂੰ ਹੁਣ ਆਪਸੀ ਸਹਿਮਤੀ ਅਤੇ ਸ਼ਰਤਾਂ ਮੁਤਾਬਕ ਸੋਧਿਆ ਗਿਆ ਹੈ।
ਇਸ ਨਵੇਂ ਸਮਝੌਤੇ ਦੇ ਤਹਿਤ ਹਿਮਾਚਲ ਪ੍ਰਦੇਸ਼ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਇਨ੍ਹਾਂ ਡੈਮਾਂ ਦੇ ਨਿਰਮਾਣ ਦੌਰਾਨ ਹੋਏ ਇਤਿਹਾਸਕ ਖਰਚਿਆਂ ਨੂੰ ਵੀ ਸੈਟਲਮੈਂਟ ਵਿੱਚ ਸ਼ਾਮਲ ਕਰ ਲਿਆ ਗਿਆ ਹੈ।
National
ਟਰੱਕ ਦੀ ਟੱਕਰ ਕਾਰਨ 7 ਵਿਅਕਤੀਆਂ ਦੀ ਮੌਤ, 2 ਗੰਭੀਰ ਜ਼ਖਮੀ
ਖੂੰਟੀ, 6 ਨਵੰਬਰ (ਸ.ਬ.) ਝਾਰਖੰਡ ਦੇ ਖੂੰਟੀ ਜ਼ਿਲ੍ਹੇ ਵਿਚ ਬੀਤੀ ਦੇਰ ਰਾਤ ਕਰਰਾ-ਟੋਰਪਾ ਮੁੱਖ ਸੜਕ ਤੇ, ਕਰਰਾ ਥਾਣੇ ਦੇ ਅਧਿਕਾਰ ਖੇਤਰ ਵਿੱਚ, ਇੱਕ ਤੇਜ਼ ਰਫ਼ਤਾਰ ਟਰੱਕ ਨੇ ਸੜਕ ਕਿਨਾਰੇ ਖੜ੍ਹੇ ਕਈ ਲੋਕਾਂ ਨੂੰ ਦਰੜ ਦਿੱਤਾ। ਇਸ ਘਟਨਾ ਵਿੱਚ 10 ਮਹੀਨਿਆਂ ਦੇ ਬੱਚੇ ਸਮੇਤ ਸੱਤ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਜ਼ਿਕਰਯੋਗ ਹੈ ਕਿ ਮਰਨ ਵਾਲੇ ਸਾਰੇ ਲੋਕ ਇੱਕੋ ਪਰਿਵਾਰ ਨਾਲ ਸਬੰਧਤ ਸਨ।
ਰਿਪੋਰਟਾਂ ਅਨੁਸਾਰ, ਇਹ ਘਟਨਾ ਖੂੰਟੀ ਜ਼ਿਲ੍ਹੇ ਦੇ ਕਰਰਾ ਥਾਣੇ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਜੋਨ-ਲੁਦਰੂ ਮੋੜ ਨੇੜੇ ਵਾਪਰੀ। ਬੀਤੀ ਰਾਤ ਨੇੜਲੇ ਇਲਾਕੇ ਦੇ ਵਸਨੀਕ ਇੱਕ ਹਾਦਸਾ ਹੋਣ ਦੀ ਆਵਾਜ਼ ਸੁਣ ਕੇ ਆਪਣੇ ਘਰਾਂ ਤੋਂ ਬਾਹਰ ਆ ਗਏ। ਇਸ ਤੋਂ ਬਾਅਦ, ਉਹ ਘਟਨਾ ਵਾਲੀ ਥਾਂ ਦੇਖਣ ਲਈ ਕਰਰਾ-ਤੋਰਪਾ ਮੁੱਖ ਸੜਕ ਤੇ ਇਕੱਠੇ ਹੋ ਗਏ।
ਇਸੇ ਦੌਰਾਨ, ਤੋਰਪਾ ਵੱਲੋਂ ਆ ਰਿਹਾ ਇੱਕ ਤੇਜ਼ ਰਫ਼ਤਾਰ ਟਰੱਕ ਅਚਾਨਕ ਬੇਕਾਬੂ ਹੋ ਗਿਆ। ਸੜਕ ਤੇ ਮੌਜੂਦ ਲੋਕਾਂ ਨੂੰ ਸੰਭਲਣ ਦਾ ਮੌਕਾ ਦਿੱਤੇ ਬਿਨਾਂ ਹੀ, ਟਰੱਕ ਉਨ੍ਹਾਂ ਦੇ ਉੱਪਰ ਚੜ੍ਹ ਗਿਆ। ਕਈ ਲੋਕ ਇਸ ਵਾਹਨ ਦੀ ਲਪੇਟ ਵਿੱਚ ਆ ਗਏ, ਜ਼ਿਕਰਯੋਗ ਹੈ ਕਿ ਟਰੱਕ ਨੇ ਇੱਕ ਤੋਂ ਬਾਅਦ ਇੱਕ ਕਰਕੇ ਲਗਭਗ ਅੱਠ ਤੋਂ ਨੌਂ ਵਿਅਕਤੀਆਂ ਨੂੰ ਦਰੜ ਦਿੱਤਾ।
ਟਰੱਕ ਲੋਕਾਂ ਨੂੰ ਕੁਚਲਣ ਤੋਂ ਬਾਅਦ ਵੀ ਨਹੀਂ ਰੁਕਿਆ। ਬੇਕਾਬੂ ਹੋਇਆ ਵਾਹਨ ਸੜਕ ਦੇ ਕਿਨਾਰੇ ਬਣੀ ਇੱਕ ਪੁਲੀ ਨੂੰ ਤੋੜਦਾ ਹੋਇਆ ਨੇੜਲੇ ਖੱਡੇ ਵਿੱਚ ਜਾ ਡਿੱਗਿਆ। ਹਾਦਸੇ ਤੋਂ ਬਾਅਦ ਆਸ-ਪਾਸ ਮੌਜੂਦ ਲੋਕ ਤੁਰੰਤ ਉੱਥੇ ਪਹੁੰਚੇ ਅਤੇ ਜ਼ਖਮੀਆਂ ਨੂੰ ਬਾਹਰ ਕੱਢਣ ਵਿੱਚ ਜੁੱਟ ਗਏ।
ਇਸ ਭਿਆਨਕ ਹਾਦਸੇ ਵਿੱਚ ਹੁਣ ਤੱਕ ਸੱਤ ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ। ਮਰਨ ਵਾਲਿਆਂ ਵਿੱਚ ਲਗਭਗ 10 ਮਹੀਨਿਆਂ ਦਾ ਇੱਕ ਬੱਚਾ ਵੀ ਸ਼ਾਮਲ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸਾਰੇ ਲੋਕ ਇੱਕੋ ਪਰਿਵਾਰ ਦੇ ਦੱਸੇ ਜਾ ਰਹੇ ਹਨ। ਹਾਲਾਂਕਿ, ਮ੍ਰਿਤਕਾਂ ਦੀ ਪਛਾਣ ਅਤੇ ਆਪਸੀ ਰਿਸ਼ਤਿਆਂ ਬਾਰੇ ਵਿਸਤ੍ਰਿਤ ਜਾਣਕਾਰੀ ਆਉਣੀ ਅਜੇ ਬਾਕੀ ਹੈ। ਇਸ ਘਟਨਾ ਵਿੱਚ ਦੋ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਸਥਾਨਕ ਵਸਨੀਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਬਿਹਤਰ ਡਾਕਟਰੀ ਦੇਖਭਾਲ ਲਈ ਦੋਵਾਂ ਜ਼ਖ਼ਮੀਆਂ ਨੂੰ ਖੂੰਟੀ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
National
ਮੋਬਾਈਲ ਦੀ ਦੁਕਾਨ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
ਨਵੀਂ ਦਿੱਲੀ, 6 ਨਵੰਬਰ (ਸ.ਬ.) ਦਿੱਲੀ ਦੀ ਗੱਫਾਰ ਮਾਰਕੀਟ ਵਿੱਚ ਅੱਜ ਤੜਕੇ ਇੱਕ ਮੋਬਾਈਲ ਐਕਸੈਸਰੀਜ਼ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ, ਜੋ ਚਾਰ ਮੰਜਿਲਾ ਵਪਾਰਕ ਇਮਾਰਤ ਵਿੱਚ ਫੈਲ ਗਈ। ਪੁਲੀਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਗ ਤੇ ਕਾਬੂ ਪਾਉਣ ਲਈ ਲਗਪਗ 22 ਅੱਗ ਬੁਝਾਊ ਗੱਡੀਆਂ ਤਾਇਨਾਤ ਕਰਨੀਆਂ ਪਈਆਂ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸੇ ਦੇ ਮਾਰੇ ਜਾਣ ਜਾਂ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ, ਜਦੋਂ ਕਿ ਅੱਗ ਨਾਲ ਜਾਇਦਾਦ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲੀ ਨਜ਼ਰੇ ਬੈਟਰੀਆਂ ਦਾ ਜ਼ਿਆਦਾ ਗਰਮ ਹੋਣਾ ਜਾਂ ਓਵਰਚਾਰਜਿੰਗ ਅੱਗ ਲੱਗਣ ਦਾ ਸੰਭਾਵੀ ਕਾਰਨ ਜਾਪਦਾ ਹੈ, ਉਨ੍ਹਾਂ ਅੱਗੇ ਕਿਹਾ ਕਿ ਵਿਸਥਾਰਤ ਜਾਂਚ ਤੋਂ ਬਾਅਦ ਹੀ ਅਸਲ ਕਾਰਨ ਦਾ ਪਤਾ ਲੱਗੇਗਾ।
ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁਰੀ ਪਲਾਜ਼ਾ ਵਿਖੇ ਬੀਤੀ ਰਾਤ 1.28 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਕਰੌਲ ਬਾਗ ਪੁਲੀਸ ਥਾਣੇ ਵਿੱਚ ਇੱਕ ਪੀ.ਸੀ.ਆਰ. ਕਾਲ ਪ੍ਰਾਪਤ ਹੋਈ। ਅਧਿਕਾਰੀ ਨੇ ਦੱਸਿਆ ਕਿ ਪੁਲੀਸ ਥਾਣੇ ਦਾ ਰਾਤ ਦਾ ਸਟਾਫ਼ ਤੁਰੰਤ ਮੌਕੇ ਤੇ ਪਹੁੰਚਿਆ ਅਤੇ ਵਪਾਰਕ ਇਮਾਰਤ ਦੀ ਦੁਕਾਨ ਨੰਬਰ 13/21 ਵਿੱਚ ਅੱਗ ਲੱਗੀ ਦੇਖੀ, ਜਿਸ ਵਿੱਚ ਮੋਬਾਈਲ ਐਕਸੈਸਰੀਜ਼ ਨਾਲ ਸਬੰਧਤ ਕਾਰੋਬਾਰ ਹੁੰਦੇ ਹਨ।
ਪੁਲੀਸ ਅਨੁਸਾਰ ਸ਼ੱਕ ਹੈ ਕਿ ਅੱਗ ਗਰਾਊਂਡ ਫਲੋਰ ਤੇ ਸਥਿਤ ਇਕ ਦੁਕਾਨ ਤੋਂ ਸ਼ੁਰੂ ਹੋਈ, ਜਿੱਥੇ ਮੋਬਾਈਲ ਬੈਟਰੀਆਂ ਰੱਖੀਆਂ ਹੋਈਆਂ ਸਨ, ਇਸ ਤੋਂ ਪਹਿਲਾਂ ਕਿ ਇਹ ਚਾਰ ਮੰਜਿਲਾ ਇਮਾਰਤ ਦੀਆਂ ਉੱਪਰਲੀਆਂ ਮੰਜਿਲਾਂ ਤੱਕ ਫੈਲ ਜਾਵੇ। ਅੱਗ ਤੇ ਕਾਬੂ ਪਾਉਣ ਅਤੇ ਐਮਰਜੈਂਸੀ ਰਿਸਪਾਂਸ ਵਿੱਚ ਮਦਦ ਲਈ ਲਗਪਗ 20 ਤੋਂ 25 ਅੱਗ ਬੁਝਾਊ ਗੱਡੀਆਂ, ਤਿੰਨ ਸੈਂਟਰਲਾਈਜ਼ਡ ਐਕਸੀਡੈਂਟ ਐਂਡ ਟਰਾਮਾ ਸਰਵਿਸਿਜ਼ ਐਂਬੂਲੈਂਸਾਂ ਅਤੇ ਦੋ ਪੀ.ਸੀ.ਆਰ. ਵਾਹਨ ਮੌਕੇ ਤੇ ਭੇਜੇ ਗਏ। ਜਿਵੇਂ ਹੀ ਅੱਗ ਤੇਜ਼ ਹੋਈ, ਹੋਰ ਅੱਗ ਬੁਝਾਊ ਵਾਹਨ ਕੰਮ ਤੇ ਲਗਾਏ ਗਏ। ਪੁਲੀਸ ਨੇ ਦੱਸਿਆ ਕਿ ਅੱਗ ਤੇ ਕਾਬੂ ਪਾਉਣ ਅਤੇ ਬਾਅਦ ਵਿੱਚ ਇਸ ਨੂੰ ਬੁਝਾਉਣ ਤੋਂ ਪਹਿਲਾਂ ਅੱਗ ਬੁਝਾਊ ਅਭਿਆਨ ਕਈ ਘੰਟਿਆਂ ਤੱਕ ਚੱਲਿਆ।
ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਦਿੱਲੀ ਫਾਇਰ ਸਰਵਿਸ ਅਤੇ ਇਲੈਕਟ੍ਰੀਕਲ ਇੰਸਪੈਕਟਰ ਤੋਂ ਰਿਪੋਰਟ ਹਾਸਲ ਕੀਤੀ ਜਾਵੇਗੀ। ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਟੀਮ ਵੀ ਇਮਾਰਤ ਦੀ ਜਾਂਚ ਕਰੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉੱਥੇ ਕੋਈ ਹੋਰ ਜਲਨਸ਼ੀਲ ਸਮੱਗਰੀ ਤਾਂ ਨਹੀਂ ਰੱਖੀ ਗਈ ਸੀ।
ਪੁਲੀਸ ਨੇ ਕਿਹਾ ਕਿ ਰਿਪੋਰਟਾਂ ਦੇ ਨਤੀਜਿਆਂ ਦੇ ਆਧਾਰ ਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਮਨੁੱਖੀ ਜਾਨਾਂ ਦੇ ਕਿਸੇ ਵੀ ਖਤਰੇ ਨੂੰ ਖਾਰਜ ਕਰਨ ਲਈ ਮਿਊਂਸਪਲ ਕਾਰਪੋਰੇਸ਼ਨ ਆਫ ਦਿੱਲੀ ਤੋਂ ਸਟ੍ਰਕਚਰਲ ਸੇਫਟੀ ਅਸੈਸਮੈਂਟ ਜਾਂ ਸਰਟੀਫਿਕੇਟ ਵੀ ਮੰਗਿਆ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਅੱਗ ਬੁਝਾ ਦਿੱਤੀ ਗਈ ਹੈ ਅਤੇ ਮੌਕੇ ਤੇ ਸਥਿਤੀ ਕਾਬੂ ਹੇਠ ਹੈ, ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲੀਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International3 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
