Connect with us

Mohali

ਜਾਅਲੀ ਸਰਟੀਫਿਕੇਟਾਂ ਦੀ ਗਲਤ ਵੈਰੀਫਿਕੇਸ਼ਨ ਦੇ ਮਾਮਲੇ ਵਿੱਚ ਸਿਖਿਆ ਬੋਰਡ ਦਾ ਚੌਥਾ ਮੁਲਾਜਮ ਹਰਮਨਦੀਪ ਸਿੰਘ ਮੁਅੱਤਲ

Published

on

ਐਸ ਏ ਐਸ ਨਗਰ, 28 ਅਕਤੂਬਰ (ਸ.ਬ.) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵਲੋਂ ਜਾਅਲੀ ਸਰਟੀਫਿਕੇਟਾਂ ਦੀ ਗਲਤ ਵੈਰੀਫਿਕੇਸ਼ਨ ਦੇ ਮਾਮਲੇ ਦਾ ਚੌਥਾ ਮੁਲਾਜਮ ਹਰਮਨਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਫਾਰਮੇਸੀ ਕੈਂਸਲ, ਮੈਡੀਕਲ ਸਿੱਖਿਆ ਭਵਨ, ਸੈਕਟਰ-69 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪ੍ਰਾਪਤ ਹੋਏ ਜਾਅਲੀ ਸਰਟੀਫਿਕੇਟਾਂ ਦੀ ਸਹੀ ਵੈਰੀਫਿਕੇਸ਼ਨ ਰਿਪੋਰਟ ਭੇਜਣ ਸਬੰਧੀ ਮਾਮਲੇ ਵਿੱਚ ਸੰਯੁਕਤ ਸਕੱਤਰ (ਜ) ਕੋਲੋਂ ਫੈਕਟ ਫਾਈਡਿੰਗ ਪੜਤਾਲ ਕਰਵਾਈ ਗਈ ਸੀ। ਫੈਕਟ ਫਾਈਡਿੰਗ ਪੜਤਾਲ ਰਿਪੋਰਟ ਅਤੇ ਰਿਕਾਰਡ ਅਨੁਸਾਰ ਪੰਜਾਬ ਫਾਰਮੇਸੀ ਕੌਂਸਲ ਵੱਲੋਂ ਵੈਰੀਫਿਕੇਸ਼ਨ ਲਈ ਭੇਜੇ ਗਏ ਸਰਟੀਫਿਕੇਟ ਨੂੰ ਸਿੰਗਲ ਵਿੰਡੋ ਤੋਂ ਡਾਇਰੀ ਨੰ:3359 ਮਿਤੀ 13-07-2023 ਰਾਹੀਂ ਸ੍ਰੀ ਰਣਜੀਤ ਸਿੰਘ, ਹੈਲਪਰ ਵੱਲੋਂ ਦਸਤੀ ਪ੍ਰਾਪਤ ਕੀਤਾ ਗਿਆ ਅਤੇ ਡਾਇਰੀ ਨੰ:3897 ਮਿਤੀ 04-08-2023 ਰਾਹੀਂ ਸ੍ਰੀ ਰਾਜਿੰਦਰ ਸਿੰਘ, ਹੈਲਪਰ ਵੱਲੋਂ ਦਸਤੀ ਪ੍ਰਾਪਤ ਕੀਤਾ ਗਿਆ। ਇਹ ਦੋਵੇਂ ਕੇਸ ਸ੍ਰੀਮਤੀ ਜਗਵੀਰ ਕੌਰ, ਸੀਨੀਅਰ ਸਹਾਇਕ, ਵੈਰੀਫਿਕੇਸ਼ਨ ਸ਼ਾਖਾ ਵੱਲੋਂ ਡੀਲ ਕੀਤੇ ਜਾਣੇ ਸਨ ਪ੍ਰੰਤੂ ਸਬੰਧਤ ਕਰਮਚਾਰਣ ਦੇ ਵਿਦੇਸ਼ ਛੁੱਟੀ ਤੇ ਹੋਣ ਕਾਰਨ ਉਸਦੀ ਸੀਟ ਦਾ ਕੰਮ ਸz ਪਰਵਿੰਦਰ ਸਿੰਘ, ਸੀਨੀਅਰ ਸਹਾਇਕ, ਵੈਰੀਫਿਕੇਸ਼ਨ ਸਾਖਾ ਕਰ ਰਹੇ ਸਨ।

ਹੁਕਮਾਂ ਅਨੁਸਾਰ ਫੈਕਟ ਫਾਈਡਿੰਗ ਪੜਤਾਲ ਰਿਪੋਰਟ ਦੇ ਅਧਾਰ ਤੇ ਵੈਰੀਫਿਕੇਸ਼ਨ ਸ਼ਾਖਾ ਦੇ ਕਰਮਚਾਰੀ ਸz ਪਰਵਿੰਦਰ ਸਿੰਘ, ਸੀਨੀਅਰ ਸਹਾਇਕ, ਸ੍ਰੀ ਰਣਜੀਤ ਸਿੰਘ, ਹੈਲਪਰ ਅਤੇ ਸ੍ਰੀ ਰਾਜਿੰਦਰ ਸਿੰਘ, ਹੈਲਪਰ ਨੂੰ ਮਿਤੀ 5-7-2024 ਨੂੰ ਬੋਰਡ ਦੀਆਂ ਸੇਵਾਵਾਂ ਤੋਂ ਮੁਅੱਤਲ ਕਰਨ ਉਪਰੰਤ ਮਿਤੀ 12-07-2024 ਨੂੰ ਦੋਸ਼ ਸੂਚੀ ਜਾਰੀ ਕੀਤੀ ਗਈ ਸੀ। ਦੋਸ਼ ਸੂਚੀ ਦੇ ਪੇਸ਼ ਕੀਤੇ ਉੱਤਰ ਤੇ ਵਿਚਾਰ ਕਰਨ ਉਪਰੰਤ ਦੋਸ਼ਾਂ ਦੀ ਵਿਭਾਗੀ ਪੜਤਾਲ ਸ੍ਰੀ ਗੁਰਦੀਪ ਸਿੰਘ, ਪੀ. ਸੀ. ਐਸ (ਰਿਟਾਇਰਡ) ਕੋਲੋਂ ਕਰਵਾਈ ਗਈ। ਵਿਭਾਗੀ ਪੜਤਾਲ ਰਿਪੋਰਟ ਦੇ ਅਧਾਰ ਤੇ ਸਬੰਧਤਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੇ ਦੌਰਾਨ ਹੱਥ ਲਿਖਤ ਮਾਹਿਰ ਸ੍ਰੀ ਦੇਵਿੰਦਰ ਪ੍ਰਸਾਦ ਕੋਲੋਂ ਕੇਸ ਨੰ:3359 ਅਤੇ ਕੇਸ ਨੰ:3897 ਰਾਹੀਂ ਪ੍ਰਾਪਤ ਹੋਏ ਜਾਅਲੀ ਸਰਟੀਫਿਕੇਟਾਂ ਦੀ ਗਲਤ ਵੈਰੀਫਿਕੇਸ਼ਨ ਰਿਪੋਰਟ ਦੀ ਲਿਖਾਈ ਸਬੰਧੀ ਰਿਪੋਰਟ ਬੀਤੀ 16 ਅਕਤੂਬਰ ਨੂੰ ਪ੍ਰਾਪਤ ਹੋਈ, ਜਿਸ ਅਨੁਸਾਰ ਉਕਤ ਜਾਅਲੀ ਸਰਟੀਫਿਕੇਟਾਂ ਦੀ ਗਲਤ ਵੈਰੀਫਿਕੇਸ਼ਨ ਰਿਪੋਰਟ ਸ੍ਰੀ ਹਰਮਨਦੀਪ ਸਿੰਘ, ਸੀਨੀਅਰ ਸਹਾਇਕ, ਵੈਰੀਫਿਕੇਸ਼ਨ ਸ਼ਾਖਾ (ਹੁਣ ਸੁਪਰਡੰਟ) ਵੱਲੋਂ ਤਿਆਰ ਕੀਤੀ ਗਈ ਹੋਣ ਬਾਰੇ ਸਿੱਧ ਹੋਇਆ ਹੈ।

ਇਸ ਲਈ ਮਾਮਲੇ ਦੀ ਗੰਭੀਰਤਾ ਅਤੇ ਹੱਥ ਲਿਖਤ ਮਾਹਿਰ ਦੀ ਰਿਪੋਰਟ ਦੇ ਮੱਦੇ ਨਜ਼ਰ ਸ੍ਰੀ ਹਰਮਨਦੀਪ ਸਿੰਘ, ਸੀਨੀਅਰ ਸਹਾਇਕ (ਵੈਰੀਫਿਕੇਸ਼ਨ ਸ਼ਾਖਾ (ਹੁਣ ਸੁਪਰਡੰਟ, ਵਿੱਦਿਅਕ ਅਤੇ ਯੋਜਨਾ ਸ਼ਾਖਾ) ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ (ਸਜ਼ਾ ਤੇ ਅਪੀਲ) ਵਿਨਿਯਮ-1978 ਦੇ ਵਿਨਿਯਮ-16(1)(ੳ) ਅਧੀਨ ਤੁਰੰਤ ਬੋਰਡ ਦੀਆਂ ਸੇਵਾਵਾਂ ਤੋਂ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਦੇ ਸਮੇਂ ਦੌਰਾਨ ਸਬੰਧਤ ਕਰਮਚਾਰੀ ਦਾ ਹੈੱਡ ਕੁਆਰਟਰ ਖੇਤਰੀ ਦਫਤਰ, ਗੁਰਦਾਸਪੁਰ ਹੋਵੇਗਾ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending