Connect with us

Chandigarh

ਪਲਕ ਝਪਕਦਿਆਂ ਹੀ ਗੁਜ਼ਰਦੇ ਪਲਾਂ ਨੂੰ ਸੰਭਾਲ ਕੇ ਰੱਖਦੀ ਹੈ ਫੋਟੋਗ੍ਰਾਫੀ ਦੀ ਕਲਾ : ਗੁਲਾਬ ਚੰਦ ਕਟਾਰੀਆ

Published

on

ਫੋਟੋਗ੍ਰਾਫਿਕ ਸੋਸਾਇਟੀ ਆਫ ਚੰਡੀਗੜ੍ਹ ਦੀ ਸਾਲਾਨਾ ਪ੍ਰਦਰਸ਼ਨੀ ‘ਫੋਟੋ 2025’ ਦਾ ਉਦਘਾਟਨ ਕੀਤਾ

ਚੰਡੀਗੜ੍ਹ, 31 ਅਕਤੂਬਰ (ਸ.ਬ.) ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਫੋਟੋਗ੍ਰਾਫਿਕ ਸੋਸਾਇਟੀ ਆਫ ਚੰਡੀਗੜ੍ਹ (ਪੀਐਸਸੀ) ਵਲੋਂ ਪੰਜਾਬ ਕਲਾ ਭਵਨ, ਸੈਕਟਰ 16 ਵਿੱਚ ਆਯੋਜਿਤ ਤਿੰਨ ਦਿਨਾਂ ਸਾਲਾਨਾ ਗਰੁੱਪ ਪ੍ਰਦਰਸ਼ਨੀ ‘ਫੋਟੋ 2025’ ਦਾ ਉਦਘਾਟਨ ਕੀਤਾ। ਇਸ ਪ੍ਰਦਰਸ਼ਨੀ ਵਿੱਚ ਸੋਸਾਇਟੀ ਦੇ ਮੈਂਬਰਾਂ ਦੀ ਰਚਨਾਤਮਕ ਸੋਚ ਅਤੇ ਫੋਟੋਗ੍ਰਾਫੀ ਦੇ ਹੁਨਰ ਨੂੰ ਦਰਸਾਇਆ ਗਿਆ ਹੈ। ਇਹ ਫੋਟੇ ਪ੍ਰਦਰਸ਼ਨੀ 2 ਨਵੰਬਰ ਤਕ ਜਾਰੀ ਰਹੇਗੀ ਅਤੇ ਇਸਦਾ ਸਮਾਂ ਸਵੇਰੇ 11 ਵਜੇ ਤੋਂ ਸ਼ਾਮ 7 ਵਜੇ ਤੱਕ ਰਹੇਗਾ।

ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਫੋਟੋਗ੍ਰਾਫੀ ਇੱਕ ਕਲਾ ਹੈ ਜੋ ਪਲਕ ਝਪਕਦੇ ਹੀ ਗੁਜ਼ਰਦੇ ਪਲਾਂ ਨੂੰ ਸੰਜੋ ਲੈਂਦੀ ਹੈ, ਭਾਵਨਾਵਾਂ ਨੂੰ ਪ੍ਰਗਟ ਕਰਦੀ ਹੈ ਅਤੇ ਆਮ ਚੀਜ਼ਾਂ ਵਿੱਚ ਅਸਾਧਾਰਣ ਸੁੰਦਰਤਾ ਦਿਖਾਉਣ ਦੀ ਵਿਲੱਖਣ ਸਮਰੱਥਾ ਰੱਖਦੀ ਹੈ। ਉਹਨਾਂ ਕਿਹਾ ਕਿ ਲੈਂਡਸਕੇਪ, ਵਾਇਲਡ ਲਾਈਫ, ਪੋਰਟਰੇਟ ਅਤੇ ਮੈਕਰੋ ਫੋਟੋਗ੍ਰਾਫੀ ਵਰਗੇ ਵਿਸ਼ਿਆਂ ਰਾਹੀਂ ਫੋਟੋਗ੍ਰਾਫਰ ਆਪਣੀ ਪ੍ਰਤਿਭਾ, ਸੰਵੇਦਨਸ਼ੀਲਤਾ ਅਤੇ ਵਿਲੱਖਣ ਦ੍ਰਿਸ਼ਟੀ ਨੂੰ ਸਾਂਝਾ ਕਰਦੇ ਹਨ। ਉਹਨਾਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਸਿਰਫ਼ ਰਚਨਾਤਮਕਤਾ ਦਾ ਮੰਚ ਹੀ ਨਹੀਂ ਦਿੰਦੀਆਂ ਬਲਕਿ ਹੋਰਨਾਂ ਨੂੰ ਵੀ ਦੁਨੀਆ ਨੂੰ ਨਵੀਂ ਦ੍ਰਿਸ਼ਟੀ ਅਤੇ ਜਿਗਿਆਸਾ ਨਾਲ ਦੇਖਣ ਲਈ ਪ੍ਰੇਰਿਤ ਕਰਦੀਆਂ ਹਨ।

ਸੋਸਾਇਟੀ ਦੇ ਚੇਅਰਮੈਨ ਡਾ. ਐਸ ਐਸ ਭਮਰਾ ਨੇ ਦੱਸਿਆ ਕਿ 33 ਸਾਲਾਂ ਤੋਂ ਵੱਧ ਦੀ ਰਚਨਾਤਮਕ ਪਰੰਪਰਾ ਨੂੰ ਅੱਗੇ ਵਧਾਉਂਦਿਆਂ, ਇਸ ਸਾਲ ਦੀ ਪ੍ਰਦਰਸ਼ਨੀ ਵਿੱਚ 27 ਹੋਣਹਾਰ ਫੋਟੋਗ੍ਰਾਫਰਾਂ ਦੀਆਂ ਲਗਭਗ 120 ਮਨਮੋਹਕ ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ ਲੈਂਡਸਕੇਪ, ਪੋਰਟਰੇਟ, ਸਟ੍ਰੀਟ ਅਤੇ ਫਾਈਨ ਆਰਟ ਫੋਟੋਗ੍ਰਾਫੀ ਵਰਗੀਆਂ ਵੱਖ-ਵੱਖ ਸ਼ੈਲੀਆਂ ਸ਼ਾਮਲ ਹਨ। ਹਰ ਤਸਵੀਰ ਆਪਣੇ ਰਚਨਹਾਰ ਦੀ ਵਿਲੱਖਣ ਦ੍ਰਿਸ਼ਟੀ ਅਤੇ ਜਜ਼ਬਾਤੀ ਅਭਿਵਿਆਕਤੀ ਨੂੰ ਦਰਸਾਉਂਦੀ ਹੈ, ਜੋ ਉੱਚ ਗੁਣਵੱਤਾ ਵਾਲੇ ਪ੍ਰਿੰਟਾਂ ਵਿੱਚ ਪੇਸ਼ ਕੀਤੀਆਂ ਗਈਆਂ ਹਨ।

ਸੰਸਥਾ ਦੇ ਪ੍ਰਧਾਨ ਕੈਲਾਸ਼ ਸ਼ਰਮਾ ਨੇ ਕਿਹਾ ਕਿ ਅਨੁਭਵ ਨੂੰ ਹੋਰ ਰੰਗਤ ਭਰਣ ਲਈ, ਡਾ. ਸੁਧੀਰ ਸੈਕਸੇਨਾ, ਅਮਰਬੀਰ ਸਿੰਘ ਅਤੇ ਪ੍ਰਸਿੱਧ ਸੈਲੀਬ੍ਰਿਟੀ ਫੋਟੋਗ੍ਰਾਫਰ ਧੀਰਜ ਪਾਲ (ਸੋਨੀ ਦੇ ਸਹਿਯੋਗ ਨਾਲ) ਵੱਲੋਂ ਤਿੰਨ ਮੁਫ਼ਤ ਫੋਟੋਗ੍ਰਾਫੀ ਵਰਕਸ਼ਾਪਾਂ ਕਰਵਾਈਆਂ ਜਾਣਗੀਆਂ। ਇਹ ਸੈਸ਼ਨ ਫੋਟੋਗ੍ਰਾਫੀ ਪ੍ਰੇਮੀਆਂ ਅਤੇ ਉਭਰਦੇ ਪੇਸ਼ੇਵਰਾਂ ਲਈ ਕੀਮਤੀ ਜਾਣਕਾਰੀਆਂ ਅਤੇ ਲਾਈਵ ਡੈਮੋ ਪੇਸ਼ ਕਰਨਗੇ। ਇਸ ਤੋਂ ਇਲਾਵਾ, ਹਰ ਮੈਂਬਰ ਦੇ 20 ਡਿਜ਼ਿਟਲ ਕੰਮਾਂ ਨੂੰ ਵਿਸ਼ੇਸ਼ ਪ੍ਰੋਜੈਕਸ਼ਨ ਡਿਸਪਲੇ ਰਾਹੀਂ ਦਿਖਾਇਆ ਜਾਵੇਗਾ, ਜਿਸ ਨਾਲ ਦਰਸ਼ਕਾਂ ਨੂੰ ਇੱਕ ਜੀਵੰਤ ਅਤੇ ਗਤੀਸ਼ੀਲ ਤਜਰਬਾ ਪ੍ਰਾਪਤ ਹੋਵੇਗਾ।

Continue Reading

Chandigarh

ਪੰਜਾਬ ਪੁਲੀਸ ਵਲੋਂ ਸਰਹੱਦ ਪਾਰੋ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ 64.6 ਕਿਲੋ ਹੈਰੋਇਨ ਸਮੇਤ ਕਾਬੂ

Published

on

By

ਪਾਕਿਸਤਾਨੀ ਨਸ਼ਾ ਤਸਕਰ ਮੂਸਾ ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਜੁੜੇ ਹਨ ਗਿਰੋਹ ਦੇ ਤਾਰ

ਚੰਡੀਗੜ੍ਹ, 18 ਅਪ੍ਰੈਲ (ਸ.ਬ.) ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸ ਐਸ ਓ ਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇਸ ਗਿਰੋਹ ਦੇ ਪਾਕਿਸਤਾਨੀ ਤਸਕਰ ਮੂਸਾ (ਜਿਸਦਾ ਨਾਮ 532 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਵਿੱਚ ਸਾਹਮਣੇ ਆਇਆ ਸੀ) ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਵੀ ਸਬੰਧ ਹਨ। ਉਹਨਾਂ ਦੱਸਿਆ ਕਿ ਪੁਲੀਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਐਸ. ਐਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਸਰਵਣ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਤੇ ਹੋਰ ਛਾਣਬੀਣ ਕਰਦਿਆਂ ਪਤਾ ਲੱਗਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਇਹ ਦੋਵੇਂ ਪ੍ਰਾਪਤ ਕੀਤੀ ਖੇਪ ਨੂੰ ਕਿਸੇ ਹੋਰ ਧਿਰ ਤੱਕ ਪਹੁੰਚਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸ. ਐਸ. ਓ. ਸੀ. ਅੰਮ੍ਰਿਤਸਰ ਯੂਨਿਟ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਮਾਹਲ ਬਾਈਪਾਸ ਨੇੜਿਓਂ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਉਹਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਖੇਪ ਡਿਲੀਵਰ ਕਰਨ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

Continue Reading

Chandigarh

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

Published

on

By

ਚੰਡੀਗੜ੍ਹ, 18 ਅਪ੍ਰੈਲ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਪੰਜਾਬ ਭਵਨ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸ੍ਰੀਮਤੀ ਸੁਮਨਦੀਪ ਕੌਰ ਦੀ ਹਾਜ਼ਰੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮੀਟਿੰਗ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਵਿਭਾਗ ਦਾ ਅਹਿਮ ਹਿੱਸਾ ਹਨ ਅਤੇ ਜ਼ਮੀਨੀ ਪੱਧਰ ਤੇ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕਰਕੇ ਪੂਰਾ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਉਹਨਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜੋ ਮੰਗਾਂ ਸਰਕਾਰ ਪੱਧਰ ਤੇ ਹੱਲ ਹੋਣੀਆਂ ਹਨ, ਉਨ੍ਹਾਂ ਮੰਗਾਂ ਨੂੰ ਨਵੀਂ ਗਠਿਤ ਸਬ ਕਮੇਟੀ ਸਾਹਮਣੇ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦਾ ਹੱਲ ਵੀ ਤਰਜੀਹੀ ਅਧਾਰ ਤੇ ਕਢਿਆ ਜਾਵੇਗਾ।

Continue Reading

Chandigarh

ਵਿਸ਼ਵ ਲਿਵਰ ਦਿਵਸ ਮੌਕੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ

Published

on

By

ਚੰਡੀਗੜ੍ਹ,18 ਅਪ੍ਰੈਲ (ਸ.ਬ.) ਦੁਨੀਆ ਭਰ ਵਿੱਚ 19 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਵਿਸ਼ਵ ਲਿਵਰ ਦਿਵਸ ਦੇ ਮੌਕੇ ‘ਦ ਲੈਂਸੇਟ’ ਨੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਜਾਰੀ ਕੀਤੀ ਹੈ। ਰਿਪੋਰਟ ਮੁਤਾਬਕ ‘ਮੈਟਾਬੋਲਿਕ ਡਿਸਫੰਕਸ਼ਨ-ਅਸੋਸੀਏਟਿਡ ਸਟੀਏਟੋਟਿਕ ਲਿਵਰ ਡਿਜ਼ੀਜ਼’ (ਐਮਏਐਸਐਲਡੀ) ਦੇ ਮਾਮਲਿਆਂ ਵਿੱਚ 2050 ਤੱਕ ਤੇਜ਼ ਵਾਧਾ ਹੋਣ ਦੀ ਸੰਭਾਵਨਾ ਹੈ।

ਸਿਹਤ ਮਾਹਿਰਾਂ ਦਾ ਅੰਦਾਜ਼ਾ ਹੈ ਕਿ ਲਗਭਗ ਹਰ ਤਿੰਨ ਵਿੱਚੋਂ ਇੱਕ ਬਾਲਿਗ ਵਿਅਕਤੀ ਇਸ ਨਾਲ ਪ੍ਰਭਾਵਿਤ ਹੈ। ਇਹ ਐਸੀ ਬੀਮਾਰੀ ਹੈ ਜਿਸ ਦੇ ਲੱਛਣ ਅਕਸਰ ਉਸ ਵੇਲੇ ਸਾਹਮਣੇ ਆਉਂਦੇ ਹਨ ਜਦੋਂ ਗੰਭੀਰ ਨੁਕਸਾਨ ਹੋ ਚੁੱਕਾ ਹੁੰਦਾ ਹੈ। ‘ਦ ਲੈਂਸੇਟ’ ਵਲੋਂ ਆਪਣੇ ਅਧਿਐਨ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਮਰੀਜ਼ਾਂ ਦੀ ਗਿਣਤੀ 2023 ਵਿੱਚ 1.3 ਅਰਬ ਤੋਂ ਵੱਧ ਕੇ 2050 ਤੱਕ 1.8 ਅਰਬ ਹੋ ਸਕਦੀ ਹੈ। ਭਾਰਤ ਵਿੱਚ ਵੀ ਇਸੇ ਤਰ੍ਹਾਂ ਦਾ ਰੁਝਾਨ ਵੇਖਿਆ ਜਾ ਰਿਹਾ ਹੈ, ਖ਼ਾਸ ਕਰਕੇ ਸ਼ਹਿਰੀ ਅਬਾਦੀ ਅਤੇ ਉੱਚ-ਖ਼ਤਰਾ ਸਮੂਹਾਂ ਵਿੱਚ ਇਹ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।

ਡਾਕਟਰਾਂ ਦੇ ਮੁਤਾਬਕ ‘ਹੈਪੇਟਾਈਟਿਸ-ਸੀ’ ਇਨਫੈਕਸ਼ਨ, ਸ਼ਰਾਬ ਦੀ ਵਰਤੋਂ ਅਤੇ ਬਦਲ ਰਹੀਆਂ ਖਾਣ-ਪੀਣ ਦੀਆਂ ਆਦਤਾਂ ਦੇ ਕਾਰਨ, ਸਥਿਤੀ ਹੋਰ ਗੰਭੀਰ ਹੋ ਰਹੀ ਹੈ। ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲਿਆਰੀ ਸਾਇੰਸਜ਼ (ਪੀਆਈਐਲਬੀਐਸ) ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਲਿਵਰ ਦੇ ਗੰਭੀਰ ਰੋਗਾਂ ਦੇ ਮੁੱਖ ਕਾਰਨਾਂ ਵਿੱਚ ਸ਼ਰਾਬ ਇੱਕ ਵੱਡਾ ਕਾਰਨ ਹੈ ਅਤੇ ਇਹ ਵਾਇਰਲ ਹੈਪੇਟਾਈਟਿਸ ਨਾਲ ਮਿਲ ਕੇ ਹਾਲਤ ਨੂੰ ਹੋਰ ਵੀ ਖਰਾਬ ਕਰ ਦਿੰਦੀ ਹੈ। ਫੈਟੀ ਲਿਵਰ ਡਿਜ਼ੀਜ਼ ਹੁਣ ਸ਼ਰਾਬ ਅਤੇ ਹੈਪੇਟਾਈਟਿਸ-ਸੀ ਦੇ ਨਾਲ ਇੱਕ ਮੁੱਖ ਕਾਰਨ ਵਜੋਂ ਉੱਭਰ ਰਹੀ ਹੈ। ਅਲਟਰਾ-ਪ੍ਰੋਸੈਸਡ ਖਾਣਾ, ਤਲੀਆਂ ਹੋਈਆਂ ਚੀਜ਼ਾਂ ਅਤੇ ਟ੍ਰਾਂਸ- ਫੈਟਸ ਦਾ ਲੰਬੇ ਸਮੇਂ ਤੱਕ ਸੇਵਨ ਸਮੱਸਿਆ ਨੂੰ ਵਧਾ ਰਿਹਾ ਹੈ।

Continue Reading

Latest News

Trending