Connect with us

Chandigarh

ਪੰਜਾਬ ਦੇ ਰਾਜਪਾਲ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਕੇਸ ਚਲਾਉਣ ਦੀ ਪ੍ਰਵਾਨਗੀ

Published

on

ਚੰਡੀਗੜ੍ਹ, 1 ਨਵੰਬਰ (ਸ.ਬ.) ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੂਬੇ ਦੇ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਗਏ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਕੇਸ ਚਲਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਵਾਨਗੀ ਪੰਜਾਬ ਕੈਬਨਿਟ ਵੱਲੋਂ 8 ਸਤੰਬਰ ਨੂੰ ਇਸ ਸਬੰਧੀ ਸਿਫ਼ਾਰਸ਼ ਕੀਤੇ ਜਾਣ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 19 ਤਹਿਤ ਜਾਰੀ ਕੀਤੀ ਗਈ ਹੈ। ਸਰਕਾਰੀ ਸੂਤਰਾਂ ਨੇ ਰਾਜਪਾਲ ਦੀ ਇਸ ਪ੍ਰਵਾਨਗੀ ਦੀ ਪੁਸ਼ਟੀ ਕੀਤੀ ਹੈ।

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ 700 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਬਣਾਉਣ ਦਾ ਦੋਸ਼ ਹੈ, ਜੋ ਉਨ੍ਹਾਂ ਦੀ ਐਲਾਨੀ ਆਮਦਨ ਨਾਲੋਂ ਲਗਪਗ 1,200 ਫੀਸਦੀ ਜ਼ਿਆਦਾ ਹੈ। ਇਲਜਾਮ ਹੈ ਕਿ ਇਹ ਜਾਇਦਾਦ ਕਥਿਤ ਤੌਰ ਤੇ 2013 ਦੇ ਡਰੱਗ ਤਸਕਰੀ ਨੈਟਵਰਕ ਨਾਲ ਜੁੜੇ 540 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਰਾਹੀਂ ਹਾਸਲ ਕੀਤੀ ਗਈ।

ਮਜੀਠਾ ਤੋਂ ਤਿੰਨ ਵਾਰ ਵਿਧਾਇਕ ਰਹੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੀ ਰਿਹਾਇਸ਼ ਅਤੇ 25 ਹੋਰ ਥਾਵਾਂ ਤੇ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਇਸ ਕਾਰਵਾਈ ਦੌਰਾਨ ਵਿਜੀਲੈਂਸ ਬਿਊਰੋ ਨੇ ਡਿਜੀਟਲ ਉਪਕਰਨ, ਜਾਇਦਾਦ ਦੇ ਦਸਤਾਵੇਜ਼ ਅਤੇ ਵਿੱਤੀ ਰਿਕਾਰਡ ਜ਼ਬਤ ਕੀਤੇ ਸਨ। 26 ਜੂਨ ਨੂੰ ਮੁਹਾਲੀ ਦੀ ਇੱਕ ਅਦਾਲਤ ਨੇ ਉਨ੍ਹਾਂ ਨੂੰ ਸੱਤ ਦਿਨਾਂ ਦੇ ਪੁਲੀਸ ਰਿਮਾਂਡ ਤੇ ਭੇਜ ਦਿੱਤਾ ਸੀ, ਜਿਸ ਨੂੰ ਬਾਅਦ ਵਿੱਚ ਚਾਰ ਦਿਨਾਂ ਲਈ ਹੋਰ ਵਧਾ ਦਿੱਤਾ ਗਿਆ। ਫਿਰ 6 ਜੁਲਾਈ ਨੂੰ ਉਨ੍ਹਾਂ ਨੂੰ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਵਿਜੀਲੈਂਸ ਬਿਊਰੋ ਨੇ 22 ਅਗਸਤ ਨੂੰ 40,000 ਤੋਂ ਵੱਧ ਪੰਨਿਆਂ ਦੇ ਸਬੂਤਾਂ ਅਤੇ 200 ਤੋਂ ਵੱਧ ਗਵਾਹਾਂ ਦੇ ਬਿਆਨਾਂ ਦੇ ਆਧਾਰ ਤੇ ਇੱਕ ਵਿਸਤ੍ਰਿਤ ਚਾਰਜਸ਼ੀਟ ਦਾਖਲ ਕੀਤੀ ਸੀ। ਇਹ ਜਾਂਚ 2013 ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਸਾਬਕਾ ਡੀਐੱਸਪੀ ਜਗਦੀਸ਼ ਸਿੰਘ ਭੋਲਾ ਦੀ ਅਗਵਾਈ ਵਾਲੇ 6,000 ਕਰੋੜ ਰੁਪਏ ਦੇ ਸਿੰਥੈਟਿਕ ਡਰੱਗ ਰੈਕੇਟ ਦੀ ਜਾਂਚ ਤੋਂ ਸ਼ੁਰੂ ਹੋਈ ਸੀ, ਜਿਸ ਨੇ ਕਥਿਤ ਤੌਰ ਤੇ ਪੁੱਛਗਿੱਛ ਦੌਰਾਨ ਮਜੀਠੀਆ ਦਾ ਨਾਮ ਲਿਆ ਸੀ। ਹਾਲਾਂਕਿ ਪਿਛਲੇ ਡਰੱਗ-ਸਬੰਧਤ ਦੋਸ਼ ਅਦਾਲਤਾਂ ਵੱਲੋਂ ਰੱਦ ਕਰ ਦਿੱਤੇ ਗਏ ਸਨ, ਪਰ ਮੌਜੂਦਾ ਮਾਮਲਾ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਤੇ ਕੇਂਦਰਿਤ ਹੈ। ਮਜੀਠੀਆ ਨੇ ਇਨ੍ਹਾਂ ਦੋਸ਼ਾਂ ਨੂੰ ਸਿਆਸੀ ਬਦਲਾਖੋਰੀ ਦੱਸਦਿਆਂ ਪਹਿਲਾਂ ਹੀ ਰੱਦ ਕਰ ਦਿੱਤਾ ਹੈ।

Continue Reading

Chandigarh

ਮੁਲਾਜ਼ਮਾਂ ਨੇ ਠੁਕਰਾਇਆ ਮੁੱਖ ਮੰਤਰੀ ਮਾਨ ਦਾ 3 ਫੀਸਦੀ ਡੀਏ ਦਾ ਦੀਵਾਲੀ ਤੋਹਫਾ, ਮਹੀਨਾ ਭਰ ਚੱਲੇਗਾ ਵਿਰੋਧ ਪ੍ਰਦਰਸ਼ਨ

Published

on

By

ਚੰਡੀਗੜ੍ਹ, 5 ਨਵੰਬਰ (ਸ.ਬ.) ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੀਵਾਲੀ ਦੇ ਤੋਹਫ਼ੇ ਵਜੋਂ ਐਲਾਨੇ ਤਿੰਨ ਫੀਸਦੀ ਡੀਏ ਵਾਧੇ ਨੂੰ ਰੱਦ ਕਰਦਿਆਂ, ਪੰਜਾਬ ਸਰਕਾਰ ਦੇ ਲਗਪਗ 4 ਲੱਖ ਮੁਲਾਜ਼ਮਾਂ ਅਤੇ 3.50 ਲੱਖ ਪੈਨਸ਼ਨਰਾਂ ਨੇ 13 ਨਵੰਬਰ ਤੋਂ ਮਹੀਨਾ ਭਰ ਚੱਲਣ ਵਾਲੇ ਅੰਦੋਲਨ ਦਾ ਐਲਾਨ ਕੀਤਾ ਹੈ। ਇਹ ਸੰਘਰਸ਼ 13 ਦਸੰਬਰ ਨੂੰ ਸ਼ੰਭੂ ਤੋਂ ਅੰਮ੍ਰਿਤਸਰ ਤੱਕ ਮਨੁੱਖੀ ਲੜੀ ਬਣਾ ਕੇ ਸਮਾਪਤ ਹੋਵੇਗਾ।

ਸਾਂਝੀ ਕੋਆਰਡੀਨੇਸ਼ਨ ਕਮੇਟੀ ਦੇ ਆਗੂ ਸੁਖਚੈਨ ਖਹਿਰਾ ਅਤੇ ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ ਅੰਦੋਲਨ ਦੀ ਸ਼ੁਰੂਆਤ 13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਪੱਕੇ ਧਰਨੇ ਨਾਲ ਹੋਵੇਗੀ। 1 ਤੋਂ 5 ਦਸੰਬਰ ਤੱਕ ਮੁਲਾਜ਼ਮ ‘ਆਪ’ ਦੇ ਸਾਰੇ 91 ਵਿਧਾਇਕਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਕੇ ਪੁਤਲੇ ਫੂਕਣਗੇ ਅਤੇ 6 ਦਸੰਬਰ ਨੂੰ ਇਨ੍ਹਾਂ ਦੀ ਸੁਆਹ ਬੁੱਢੇ ਨਾਲੇ ਵਿੱਚ ਜਲ-ਪ੍ਰਵਾਹ ਕੀਤੀ ਜਾਵੇਗੀ।

ਮੁਲਾਜਮਾਂ ਦਾ ਇਹ ਐਲਾਨ ਸੀ ਐਮ ਮਾਨ ਵੱਲੋਂ 3 ਫੀਸਦੀ ਡੀਏ ਵਾਧੇ (ਕੁੱਲ 53 ਫੀਸਦੀ) ਦੇ ਐਲਾਨ ਤੋਂ ਇੱਕ ਦਿਨ ਬਾਅਦ ਆਇਆ ਹੈ। ਯੂਨੀਅਨਾਂ ਦਾ ਕਹਿਣਾ ਹੈ ਕਿ ਇਸ ਨਾਲ ਉਨ੍ਹਾਂ ਦੀਆਂ ਮੁੱਖ ਮੰਗਾਂ ਹੱਲ ਨਹੀਂ ਹੋਈਆਂ। ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, ਬਕਾਇਆ 10 ਫੀਸਦੀ ਡੀਏ ਜਾਰੀ ਕਰਨਾ, ਪੈਂਡਿੰਗ ਡੀਏ ਅਰੰਭਕ ਭੁਗਤਾਨ, ਛੇਵਾਂ ਤਨਖਾਹ ਕਮਿਸ਼ਨ, ਪੁਰਾਣੇ ਤਨਖਾਹ ਸਕੇਲ ਬਹਾਲ ਕਰਨਾ ਅਤੇ ਮਾਰੂ ਨੀਤੀਆਂ ਵਾਪਸ ਲੈਣਾ ਸ਼ਾਮਲ ਹੈ।

ਮੁਲਾਜਮ ਆਗੂਆਂ ਨੇ ਪੁਰਾਣੀਆਂ ਵੀਡੀਓ ਕਲਿੱਪਾਂ ਦਿਖਾ ਕੇ ਸਰਕਾਰ ਦੇ ਦਾਅਵਿਆਂ ਦਾ ਖੰਡਨ ਕੀਤਾ। ਸੁਖਚੈਨ ਖਹਿਰਾ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਸਰਕਾਰ ਵੇਲੇ ਸਿਰਫ਼ 7 ਫੀਸਦੀ ਡੀ ਏ ਬਕਾਇਆ ਸੀ ਅਤੇ ਅਕਾਲੀ-ਭਾਜਪਾ ਸਰਕਾਰ ਨੇ ਕੋਈ ਬਕਾਇਆ ਨਹੀਂ ਛੱਡਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਤਨਖਾਹ ਕਮਿਸ਼ਨ ਦੇ ਬਕਾਏ ਨੂੰ ਡੀਏ ਨਿਪਟਾਰੇ ਵਜੋਂ ਪੇਸ਼ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।

Continue Reading

Chandigarh

ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਚੰਡੀਗੜ੍ਹ ਦੀ ਮੀਟਿੰਗ ਆਯੋਜਿਤ

Published

on

By

ਚੰਡੀਗੜ੍ਹ, 5 ਨਵੰਬਰ (ਸ.ਬ.) ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਚੰਡੀਗੜ੍ਹ ਯੂਨਿਟ ਦੀ ਜਨਰਲ ਬਾਡੀ ਮੀਟਿੰਗੀ ਪ੍ਰਧਾਨ ਸ੍ਰੀ ਦੀਪਕ ਰਿਖੀ ਦੀ ਪ੍ਰਧਾਨਗੀ ਹੇਠ ਕਮਿਊਨਿਟੀ ਸੈਂਟਰ, ਸੈਕਟਰ 33-ਬੀ, ਚੰਡੀਗੜ੍ਹ ਵਿਖੇ ਹੋਈ। ਇਸ ਮੌਕੇ ਫੂਡ ਕਮਿਸ਼ਨ, ਪੰਜਾਬ ਦੇ ਸਾਬਕਾ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਮੀਟਿੰਗ ਦੌਰਾਨ ਉਹਨਾਂ ਪੰਜਾਬੀ ਫ਼ਿਲਮ ਇੰਡਸਟਰੀ ਦੇ ਪ੍ਰਸਿੱਧ ਕਾਮੇਡੀ ਕਲਾਕਾਰ ਸ੍ਰੀ ਜਸਵਿੰਦਰ ਭੱਲਾ ਨਾਲ ਬਿਤਾਏ ਆਪਣੇ ਕੁਝ ਯਾਦਗਾਰ ਅਤੇ ਦਿਲਚਸਪ ਪਲ ਮੈਂਬਰਾਂ ਨਾਲ ਸਾਂਝੇ ਕੀਤੇ। ਮੀਟਿੰਗ ਦੌਰਾਨ ਸ੍ਰੀਮਤੀ ਅੰਜੂ ਕਟਿਆਲ, ਐਮ.ਸੀ. ਸੈਕਟਰ 33, ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਫੋਰਟਿਸ ਹਸਪਤਾਲ ਤੋਂ ਪਹੁੰਚੇ ਡਾ. ਸੁਧਾਂਸ਼ੂ ਬੁਡਾਕ ਓਟੀ ਵੱਲੋਂ ਦਿਲ ਦੀਆਂ ਬਿਮਾਰੀਆਂ, ਉਨ੍ਹਾਂ ਦੇ ਕਾਰਨਾਂ, ਬਚਾਅ ਅਤੇ ਇਲਾਜ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਐਸੋਸੀਏਸ਼ਨ ਦੇ ਕੰਮਕਾਜ ਅਤੇ ਗਤੀਵਿਧੀਆਂ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸ੍ਰੀ ਦਰਸ਼ਨ ਕੁਮਾਰ ਬੱਗਾ (ਸਾਬਕਾ ਪ੍ਰਧਾਨ), ਸ੍ਰੀ ਰਘਬੀਰ ਸਿੰਘ (ਕੈਸ਼ੀਅਰ) ਅਤੇ ਸ੍ਰੀ ਤਰਸੇਮ ਬੰਗਾ (ਆਫਿਸ ਇੰਚਾਰਜ), ਸੇਵਾਮੁਕਤ ਇੰਸਪੈਕਟਰ ਨੂੰ ਅਚੀਵਮੈਂਟ ਐਵਾਰਡ ਅਤੇ ਯਾਦਗਾਰੀ ਤੋਹਫ਼ਾ ਦੇ ਕੇ ਸਨਮਾਨਿਤ ਕੀਤਾ ਗਿਆ।

ਸਟੇਜ ਸਕੱਤਰ ਦੀ ਜਿੰਮੇਵਾਰੀ ਸ੍ਰੀ ਰਮੇਸ਼ ਕੁਮਾਰ ਸ਼ਰਮਾ ਨੇ ਨਿਭਾਈ। ਅਖੀਰ ਵਿੱਚ ਪ੍ਰਧਾਨ ਸ੍ਰੀ ਦੀਪਕ ਰਿਖੀ ਨੇ ਸਮੂਹ ਮਹਿਮਾਨਾਂ, ਮੈਂਬਰਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।

Continue Reading

Chandigarh

8 ਲੱਖ ਮੁਲਾਜ਼ਮਾਂ ਲਈ ਜਾਰੀ ਹੋਵੇਗੀ 3 ਫੀਸਦੀ ਡੀਏ ਦੀ ਕਿਸ਼ਤ : ਮੁੱਖ ਮੰਤਰੀ

Published

on

By

ਚੰਡੀਗੜ੍ਹ, 4 ਨਵੰਬਰ (ਸ.ਬ.) ਪੰਜਾਬ ਸਰਕਾਰ ਨੇ ਸੂਬੇ ਦੇ 8 ਲੱਖ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ (ਡੀਏ) ਦੀ 3 ਫੀਸਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਦੀਵਾਲੀ ਗਿਫਟ ਦਿੱਤਾ ਜਾ ਰਿਹਾ ਹੈ। ਸੂਬੇ ਦੇ ਸਾਰੇ ਮੁਲਾਜ਼ਮਾਂ ਲਈ ਡੀ ਏ ਦੀ 3 ਫੀਸਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕਰਦਿਆਂ ਉਹਨਾਂ ਕਿਹਾ ਕਿ ਡੀ ਏ ਵਿੱਚ ਇਸ ਵਾਧੇ ਨਾਲ 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਇਹ ਵਾਧਾ ਨਵੰਬਰ ਦੀ ਤਨਖਾਹ ਵਿੱਚ ਜੁੜੇਗਾ, ਜਦੋਂ ਕਿ ਦਸੰਬਰ ਵਿੱਚ ਮਿਲਣ ਵਾਲੀ ਪੈਨਸ਼ਨ ਵਿੱਚ ਵੀ ਵਧਿਆ ਹੋਇਆ ਡੀ ਏ ਸ਼ਾਮਲ ਹੋਵੇਗਾ।

ਉਨ੍ਹਾਂ ਕਿਹਾ ਕਿ ਬੀਤੇ 2 ਮਹੀਨਿਆਂ ਦੌਰਾਨ ਮੁਲਾਜ਼ਮਾਂ ਨੂੰ ਕੁੱਲ੍ਹ 11 ਫੀਸਦੀ ਦਾ ਡੀ ਏ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਨਾਲ ਹੀ ਹੁਣ ਤੱਕ 71,777 ਨਵੀਆਂ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ 2022 ਵਿੱਚ ਸੱਤਾ ਸੰਭਾਲੀ ਸੀ, ਉਦੋਂ ਮੁਲਾਜ਼ਮਾਂ ਨੂੰ 28 ਫੀਸਦੀ ਡੀ ਏ ਮਿਲ ਰਿਹਾ ਸੀ, ਜਦੋਂਕਿ ਹੁਣ 53 ਫੀਸਦੀ ਡੀ ਏ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਇੱਕ ਸਾਲ ਵਿੱਚ 1088 ਕਰੋੜ ਰੁਪਏ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਜਾਵੇਗਾ। ਇਸ ਵਾਧੇ ਨਾਲ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 363 ਕਰੋੜ ਰੁਪਏ ਦਾ ਫਾਇਦਾ ਹੋਵੇਗਾ।

ਮੋਗਾ ਦੀ ਵਿਧਾਇਕ ਡਾ. ਅਮਨਦੀਪ ਅਰੋੜਾ ਦੇ ਘਰ ਈ ਡੀ ਦੀ ਛਾਪੇਮਾਰੀ ਬਾਰੇ ਸਵਾਲ ਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਉਂਦੀ ਰਹਿੰਦੀ ਹੈ। ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ। ਉਨ੍ਹਾਂ ਦੇ ਆਉਣ ਦਾ ਮਤਲਬ ਇਹ ਹੈ ਕਿ ਚੋਣਾਂ ਆ ਗਈਆਂ ਹਨ। ਉਹ ਵੋਟਾਂ ਵੇਲ੍ਹੇ ਹੀ ਇਹ ਹਥਿਆਰ ਵਰਤਦੇ ਹਨ। ਉਹ ਜਿੰਨਾਂ ਮਰਜੀ ਕਰ ਲੈਣ, ਉਨ੍ਹਾਂ ਨੂੰ ਇੱਥੋਂ ਕੁਝ ਨਹੀਂ ਮਿਲਣ ਵਾਲਾ।

ਪਰਾਲੀ ਪ੍ਰਦੂਸ਼ਣ ਦੇ ਮੁੱਦੇ ਤੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਇਲਜਾਮਾਂ ਤੇ ਉਹਨਾਂ ਕਿਹਾ ਕਿ ਹਾਲੇ ਤਾਂ ਜਿਆਦਾਤਰ ਝੋਨਾ ਵੱਢਿਆ ਹੀ ਨਹੀਂ ਗਿਆ ਹੈ, ਫਿਰ ਵੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਕਾਫੀ ਵਧਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿਰਸਾ ਸਾਹਿਬ ਨੂੰ ਤਾਂ ਸਭ ਕੁਝ ਪਤਾ ਹੈ। ਦਿੱਲੀ ਦੇ ਪ੍ਰਦੂਸ਼ਣ ਵਿੱਚ ਪੰਜਾਬ ਦਾ ਕੋਈ ਹੱਥ ਨਹੀਂ ਹੈ। ਬੱਸ ਪੰਜਾਬ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ।

ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਵਲੋਂ ਚੋਣਾਂ ਤੋਂ ਐਨ ਪਹਿਲਾਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਭਾਜਪਾ ਦਾ ਪੱਲਾ ਫੜਣ ਬਾਰੇ ਸਵਾਲ ਦੇ ਜਵਾਬ ਵਿੰਚ ਉਹਨਾਂ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਸਾਨੂੰ ਕੋਈ ਫਰਕ ਨਹੀਂ ਪੈਂਦਾ। ਪਰ ਉੱਧਰ ਜਾਣ ਤੋਂ ਪਹਿਲਾਂ ਉਹ ਕੈਪਟਨ ਅਮਰਿੰਦਰ ਸਿੰਘ ਕੋਲੋਂ ਤਾਂ ਪੁੱਛ ਲੈਂਦੇ। ਬੀਜੇਪੀ ਉਨ੍ਹਾਂ ਨੂੰ ਪੁੱਛਦੀ ਤੱਕ ਨਹੀਂ ਹੈ। ਉਨ੍ਹਾਂ ਨੂੰ ਬੰਨ੍ਹੇ ਲਾ ਦਿੱਤਾ ਗਿਆ ਹੈ।

Continue Reading

Trending