Chandigarh
ਕਾਲਜ ਵਿਦਿਆਰਥਣ ਨਾਲ ਜਿਨਸੀ ਦੁਰਾਚਾਰ ਕਰਨ ਵਾਲੇ ਤਿੰਨ ਮੁਲਜ਼ਮ ਪੁਲੀਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ
ਚੰਡੀਗੜ੍ਹ, 4 ਨਵੰਬਰ (ਸ.ਬ.) ਕੋਇੰਮਬਟੂਰ ਹਵਾਈ ਅੱਡੇ ਨੇੜੇ ਕਾਲਜ ਵਿਦਿਆਰਥਣ ਨਾਲ ਕਥਿਤ ਜਿਨਸੀ ਦੁਰਾਚਾਰ ਦੇ ਦੋਸ਼ ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਥਾਵਾਸੀ, ਕਾਰਤਿਕ ਤੇ ਕਾਲੀਸਵਰਨ ਵਜੋਂ ਹੋਈ ਹੈ ਤੇ ਪੁਲੀਸ ਨੇ ਅੱਜ ਤੜਕੇ ਇਕ ਮੁਕਾਬਲੇ ਮਗਰੋਂ ਇਨ੍ਹਾਂ ਨੂੰ ਕਾਬੂ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਮੁਕਾਬਲੇ ਦੌਰਾਨ ਇਨ੍ਹਾਂ ਤਿੰਨਾਂ ਦੀਆਂ ਲੱਤਾਂ ਤੇ ਗੋਲੀ ਮਾਰੀ ਗਈ ਤੇ ਇਨ੍ਹਾਂ ਨੂੰ ਹਸਪਤਾਲ ਦਾਖ਼ਲ ਕੀਤਾ ਗਿਆ ਹੈ।
ਪੁੁਲੀਸ ਮੁਤਾਬਕ ਮੁਲਜ਼ਮਾਂ ਨੇ 19 ਸਾਲਾ ਮਹਿਲਾ ਵਿਦਿਆਰਥਣ ਦੇ ਪੁਰਸ਼ ਮਿੱਤਰ ਤੇ ਹਮਲਾ ਕਰਕੇ ਉਸ ਨੂੰ ਭਜਾ ਦਿੱਤਾ ਅਤੇ 2 ਨਵੰਬਰ ਦੀ ਰਾਤ ਨੂੰ ਸੁੰਨਸਾਨ ਥਾਂ ਤੇ ਵਿਦਿਆਰਥਣ ਨਾਲ ਕਥਿਤ ਜਿਨਸੀ ਦੁਰਾਚਾਰ ਕੀਤਾ। ਮੁਲਜ਼ਮਾਂ ਦੀ ਪੈੜ ਨੱਪਣ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਸੱਤ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਸਨ। ਵਿਦਿਆਰਥੀ ਤੇ ਉਸ ਦੀ ਮਹਿਲਾ ਦੋਸਤ ਦੋਵਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਸ ਘਟਨਾ ਨੇ ਰਾਜ ਭਰ ਵਿੱਚ ਸਨਸਨੀ ਅਤੇ ਰਾਜਨੀਤਕ ਰੋਸ ਪੈਦਾ ਕਰ ਦਿੱਤਾ। ਵੱਖ-ਵੱਖ ਪਾਰਟੀਆਂ ਨੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮਹਿਲਾਵਾਂ ਦੀ ਸੁਰੱਖਿਆ ਨੂੰ ਕਥਿਤ ਤੌਰ ਤੇ ਕਮਜ਼ੋਰ ਕਰਨ ਲਈ ਸੂਬਾ ਸਰਕਾਰ ਦੀ ਨਿਖੇਧੀ ਕਰਦੇ ਹੋਏ, ਏਆਈਏਡੀਐਮਕੇ ਦੇ ਜਨਰਲ ਸਕੱਤਰ ਏਡਾਪੱਡੀ ਕੇ. ਪਲਾਨੀਸਵਾਮੀ ਨੇ ਕਿਹਾ ਕਿ ਏਆਈਏਡੀਐਮਕੇ ਦੇ ਸ਼ਾਸਨ ਦੌਰਾਨ, ਤਾਮਿਲਨਾਡੂ ਭਾਰਤ ਦਾ ਮੋਹਰੀ ਰਾਜ ਸੀ ਜਿੱਥੇ ਮਹਿਲਾਵਾਂ ਸੁਰੱਖਿਅਤ ਸਨ। ਉਨ੍ਹਾਂ ਕਿਹਾ ਕਿ ਅੰਮਾ (ਮਰਹੂਮ ਮੁੱਖ ਮੰਤਰੀ ਜੇ. ਜੈਲਲਿਤਾ) ਸਰਕਾਰ ਨੇ ਮਹਿਲਾਵਾਂ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਸੀ।
ਸਾਬਕਾ ਮੁੱਖ ਮੰਤਰੀ ਨੇ ਐਕਸ ਤੇ ਕਿਹਾ ਕਿ ਕੁਝ ਮਹੀਨੇ ਪਹਿਲਾਂ, ਮੈਂ ਏਆਈਏਡੀਐਮਕੇ ਵੱਲੋਂ ਚੇਨਈ ਵਿੱਚ ਇੱਕ ਸਮਾਗਮ ਦਾ ਉਦਘਾਟਨ ਕੀਤਾ ਸੀ, ਜਿੱਥੇ ਮਹਿਲਾਵਾਂ ਨੂੰ ਮਿਰਚ ਸਪਰੇਅ, ਇੱਕ ਟਾਰਚ ਅਤੇ ਹੋਰ ਸੁਰੱਖਿਆ ਉਪਕਰਣਾਂ ਵਾਲਾ ਇੱਕ ਡੱਬਾ ਦਿੱਤਾ ਗਿਆ ਸੀ। ਪਾਰਟੀ ਦੇ ਅਧਿਕਾਰੀਆਂ ਨੇ ਪੂਰੇ ਤਾਮਿਲਨਾਡੂ ਵਿੱਚ ਇਹ ਕਿੱਟਾਂ ਵੰਡਣ ਦਾ ਸਿਲਸਿਲਾ ਜਾਰੀ ਰੱਖਿਆ।
ਉਧਰ ਕੇਂਦਰੀ ਮੰਤਰੀ ਐਲ. ਮੁਰੂਗਨ ਨੇ ਇਸ ਘਟਨਾ ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਭਿਆਨਕ ਘਟਨਾ ਇਸ ਗੱਲ ਦੀ ਉਦਾਹਰਣ ਹੈ ਕਿ ਤਾਮਿਲਨਾਡੂ ਵਿੱਚ ਮਹਿਲਾਵਾਂ ਵਿਰੁੱਧ ਘਿਨਾਉਣੇ ਅਪਰਾਧਾਂ ਦੀ ਗਿਣਤੀ ਵਿੱਚ ਕੋਈ ਕਮੀ ਨਹੀਂ ਆਈ ਹੈ।
ਮੁਰੂਗਨ ਨੇ ਐਕਸ ਤੇ ਇੱਕ ਪੋਸਟ ਵਿੱਚ ਕਿਹਾ ਕਿ ਕੋਇੰਬਟੂਰ ਜ਼ਿਲ੍ਹੇ ਦੇ ਇੱਕ ਪ੍ਰਮੁੱਖ ਖੇਤਰ ਵਿੱਚ ਇੱਕ ਨੌਜਵਾਨ ਵਿਦਿਆਰਥਣ ਤੇ ਜਿਨਸੀ ਹਮਲਾ ਤਾਮਿਲਨਾਡੂ ਸਰਕਾਰ ਅਤੇ ਪੁਲੀਸ ਦੀ ਅਯੋਗਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਦੁਖਦਾਈ ਹੈ ਕਿ ਪੁਲੀਸ, ਜਿਸ ਦੀ ਤੁਲਨਾ ਅਕਸਰ ਕੌਮਾਂਤਰੀ ਪੁਲੀਸ ਨਾਲ ਕੀਤੀ ਜਾਂਦੀ ਸੀ, ਮੁੱਖ ਮੰਤਰੀ ਐਮਕੇ ਸਟਾਲਿਨ ਦੇ ਸ਼ਾਸਨ ਦੌਰਾਨ ਬਹੁਤ ਜ਼ਿਆਦਾ ਨਿਘਾਰ ਦਾ ਸਾਹਮਣਾ ਕਰ ਰਹੀ ਹੈ। ਕੇਂਦਰੀ ਮੰਤਰੀ ਨੇ ਤਾਮਿਲ ਨਾਡੂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥਣ ਨੂੰ ਲੋੜੀਂਦਾ ਇਲਾਜ ਤੇ ਮੁਆਵਜ਼ਾ ਮੁਹੱਈਆ ਕਰੇ।
Chandigarh
ਪੰਜਾਬ ਪੁਲੀਸ ਵਲੋਂ ਸਰਹੱਦ ਪਾਰੋ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ 64.6 ਕਿਲੋ ਹੈਰੋਇਨ ਸਮੇਤ ਕਾਬੂ
ਪਾਕਿਸਤਾਨੀ ਨਸ਼ਾ ਤਸਕਰ ਮੂਸਾ ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਜੁੜੇ ਹਨ ਗਿਰੋਹ ਦੇ ਤਾਰ
ਚੰਡੀਗੜ੍ਹ, 18 ਅਪ੍ਰੈਲ (ਸ.ਬ.) ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸ ਐਸ ਓ ਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇਸ ਗਿਰੋਹ ਦੇ ਪਾਕਿਸਤਾਨੀ ਤਸਕਰ ਮੂਸਾ (ਜਿਸਦਾ ਨਾਮ 532 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਵਿੱਚ ਸਾਹਮਣੇ ਆਇਆ ਸੀ) ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਵੀ ਸਬੰਧ ਹਨ। ਉਹਨਾਂ ਦੱਸਿਆ ਕਿ ਪੁਲੀਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।
ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਐਸ. ਐਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਸਰਵਣ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਤੇ ਹੋਰ ਛਾਣਬੀਣ ਕਰਦਿਆਂ ਪਤਾ ਲੱਗਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਇਹ ਦੋਵੇਂ ਪ੍ਰਾਪਤ ਕੀਤੀ ਖੇਪ ਨੂੰ ਕਿਸੇ ਹੋਰ ਧਿਰ ਤੱਕ ਪਹੁੰਚਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸ. ਐਸ. ਓ. ਸੀ. ਅੰਮ੍ਰਿਤਸਰ ਯੂਨਿਟ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਮਾਹਲ ਬਾਈਪਾਸ ਨੇੜਿਓਂ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।
ਉਹਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਖੇਪ ਡਿਲੀਵਰ ਕਰਨ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
Chandigarh
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ
ਚੰਡੀਗੜ੍ਹ, 18 ਅਪ੍ਰੈਲ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਪੰਜਾਬ ਭਵਨ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸ੍ਰੀਮਤੀ ਸੁਮਨਦੀਪ ਕੌਰ ਦੀ ਹਾਜ਼ਰੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮੀਟਿੰਗ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਵਿਭਾਗ ਦਾ ਅਹਿਮ ਹਿੱਸਾ ਹਨ ਅਤੇ ਜ਼ਮੀਨੀ ਪੱਧਰ ਤੇ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕਰਕੇ ਪੂਰਾ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਉਹਨਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜੋ ਮੰਗਾਂ ਸਰਕਾਰ ਪੱਧਰ ਤੇ ਹੱਲ ਹੋਣੀਆਂ ਹਨ, ਉਨ੍ਹਾਂ ਮੰਗਾਂ ਨੂੰ ਨਵੀਂ ਗਠਿਤ ਸਬ ਕਮੇਟੀ ਸਾਹਮਣੇ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦਾ ਹੱਲ ਵੀ ਤਰਜੀਹੀ ਅਧਾਰ ਤੇ ਕਢਿਆ ਜਾਵੇਗਾ।
Chandigarh
ਵਿਸ਼ਵ ਲਿਵਰ ਦਿਵਸ ਮੌਕੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ
ਚੰਡੀਗੜ੍ਹ,18 ਅਪ੍ਰੈਲ (ਸ.ਬ.) ਦੁਨੀਆ ਭਰ ਵਿੱਚ 19 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਵਿਸ਼ਵ ਲਿਵਰ ਦਿਵਸ ਦੇ ਮੌਕੇ ‘ਦ ਲੈਂਸੇਟ’ ਨੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਜਾਰੀ ਕੀਤੀ ਹੈ। ਰਿਪੋਰਟ ਮੁਤਾਬਕ ‘ਮੈਟਾਬੋਲਿਕ ਡਿਸਫੰਕਸ਼ਨ-ਅਸੋਸੀਏਟਿਡ ਸਟੀਏਟੋਟਿਕ ਲਿਵਰ ਡਿਜ਼ੀਜ਼’ (ਐਮਏਐਸਐਲਡੀ) ਦੇ ਮਾਮਲਿਆਂ ਵਿੱਚ 2050 ਤੱਕ ਤੇਜ਼ ਵਾਧਾ ਹੋਣ ਦੀ ਸੰਭਾਵਨਾ ਹੈ।
ਸਿਹਤ ਮਾਹਿਰਾਂ ਦਾ ਅੰਦਾਜ਼ਾ ਹੈ ਕਿ ਲਗਭਗ ਹਰ ਤਿੰਨ ਵਿੱਚੋਂ ਇੱਕ ਬਾਲਿਗ ਵਿਅਕਤੀ ਇਸ ਨਾਲ ਪ੍ਰਭਾਵਿਤ ਹੈ। ਇਹ ਐਸੀ ਬੀਮਾਰੀ ਹੈ ਜਿਸ ਦੇ ਲੱਛਣ ਅਕਸਰ ਉਸ ਵੇਲੇ ਸਾਹਮਣੇ ਆਉਂਦੇ ਹਨ ਜਦੋਂ ਗੰਭੀਰ ਨੁਕਸਾਨ ਹੋ ਚੁੱਕਾ ਹੁੰਦਾ ਹੈ। ‘ਦ ਲੈਂਸੇਟ’ ਵਲੋਂ ਆਪਣੇ ਅਧਿਐਨ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਮਰੀਜ਼ਾਂ ਦੀ ਗਿਣਤੀ 2023 ਵਿੱਚ 1.3 ਅਰਬ ਤੋਂ ਵੱਧ ਕੇ 2050 ਤੱਕ 1.8 ਅਰਬ ਹੋ ਸਕਦੀ ਹੈ। ਭਾਰਤ ਵਿੱਚ ਵੀ ਇਸੇ ਤਰ੍ਹਾਂ ਦਾ ਰੁਝਾਨ ਵੇਖਿਆ ਜਾ ਰਿਹਾ ਹੈ, ਖ਼ਾਸ ਕਰਕੇ ਸ਼ਹਿਰੀ ਅਬਾਦੀ ਅਤੇ ਉੱਚ-ਖ਼ਤਰਾ ਸਮੂਹਾਂ ਵਿੱਚ ਇਹ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।
ਡਾਕਟਰਾਂ ਦੇ ਮੁਤਾਬਕ ‘ਹੈਪੇਟਾਈਟਿਸ-ਸੀ’ ਇਨਫੈਕਸ਼ਨ, ਸ਼ਰਾਬ ਦੀ ਵਰਤੋਂ ਅਤੇ ਬਦਲ ਰਹੀਆਂ ਖਾਣ-ਪੀਣ ਦੀਆਂ ਆਦਤਾਂ ਦੇ ਕਾਰਨ, ਸਥਿਤੀ ਹੋਰ ਗੰਭੀਰ ਹੋ ਰਹੀ ਹੈ। ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲਿਆਰੀ ਸਾਇੰਸਜ਼ (ਪੀਆਈਐਲਬੀਐਸ) ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਲਿਵਰ ਦੇ ਗੰਭੀਰ ਰੋਗਾਂ ਦੇ ਮੁੱਖ ਕਾਰਨਾਂ ਵਿੱਚ ਸ਼ਰਾਬ ਇੱਕ ਵੱਡਾ ਕਾਰਨ ਹੈ ਅਤੇ ਇਹ ਵਾਇਰਲ ਹੈਪੇਟਾਈਟਿਸ ਨਾਲ ਮਿਲ ਕੇ ਹਾਲਤ ਨੂੰ ਹੋਰ ਵੀ ਖਰਾਬ ਕਰ ਦਿੰਦੀ ਹੈ। ਫੈਟੀ ਲਿਵਰ ਡਿਜ਼ੀਜ਼ ਹੁਣ ਸ਼ਰਾਬ ਅਤੇ ਹੈਪੇਟਾਈਟਿਸ-ਸੀ ਦੇ ਨਾਲ ਇੱਕ ਮੁੱਖ ਕਾਰਨ ਵਜੋਂ ਉੱਭਰ ਰਹੀ ਹੈ। ਅਲਟਰਾ-ਪ੍ਰੋਸੈਸਡ ਖਾਣਾ, ਤਲੀਆਂ ਹੋਈਆਂ ਚੀਜ਼ਾਂ ਅਤੇ ਟ੍ਰਾਂਸ- ਫੈਟਸ ਦਾ ਲੰਬੇ ਸਮੇਂ ਤੱਕ ਸੇਵਨ ਸਮੱਸਿਆ ਨੂੰ ਵਧਾ ਰਿਹਾ ਹੈ।
-
Editorial1 month agoਚੋਣ ਪ੍ਰਚਾਰ ਦਾ ਹਿੱਸਾ ਕਿਉਂ ਨਹੀਂ ਬਣਦੇ ਲੋਕ ਮਸਲੇ?
-
Mohali1 month agoਭਾਰਤੀ ਨਵਵਰਸ਼ ਦੇ ਸਵਾਗਤ ਵਿੱਚ ਪ੍ਰਭਾਤ ਫੇਰੀ ਕੱਢੀ
-
Editorial1 month agoਜੰਗ ਦੀ ਅੱਗ ਵਿਚੋਂ ਵੀ ਆਰਥਿਕ ਲਾਭ ਲੱਭ ਰਹੇ ਨੇ ਪੂੰਜੀਪਤੀ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months agoਸਵ. ਐਨ ਕੇ ਮਰਵਾਹਾ ਦੀ ਬਰਸੀ ਮੌਕੇ ਕੜੀ ਚਾਵਲ ਦਾ ਲੰਗਰ ਲਗਾਇਆ
-
Mohali2 months agoਪੂਰਨਮਾਸ਼ੀ ਦਾ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
National1 month agoਬੰਦ ਕਮਰੇ ਵਿੱਚੋਂ ਮਾਂ-ਪੁੱਤ ਸਮੇਤ ਤਿੰਨ ਜੀਆਂ ਦੀਆਂ ਲਾਸ਼ਾਂ ਬਰਾਮਦ
