Connect with us

Punjab

ਵਿਜੀਲੈਂਸ ਵੱਲੋਂ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ. ਐਚ. ਓ. ਅਤੇ ਏ. ਐਸ. ਆਈ. ਖਿਲਾਫ਼ ਮਾਮਲਾ ਦਰਜ

Published

on

 

ਪਟਿਆਲਾ, 5 ਅਗਸਤ (ਬਿੰਦੂ ਧੀਮਾਨ) ਪੰਜਾਬ ਵਿਜੀਲੈਂਸ ਬਿਊਰੋ ਨੇ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ. ਐਚ. ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ. ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਅਮਰਜੀਤ ਸਿੰਘ ਖ਼ਿਲਾਫ਼ 50000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਇਹ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਸ਼ਿਕਾਇਤਕਰਤਾ ਹਰਮਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਉਕਤ ਦੋਵਾਂ ਪੁਲੀਸ ਮੁਲਾਜ਼ਮਾਂ ਵਿਰੁੱਧ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਾ ਇਲਜਾਮ ਹੈ ਕਿ ਥਾਣਾ ਭਾਦਸੋਂ ਵਿਖੇ ਉਸਦੇ ਅਤੇ ਹੋਰਨਾਂ ਖਿਲਾਫ਼ ਮੁਕੱਦਮਾ ਦਰਜ ਸੀ ਅਤੇ ਇਸ ਕੇਸ ਵਿੱਚ ਉਕਤ ਐਸ. ਐਚ. ਓ. ਅਤੇ ਏ. ਐਸ. ਆਈ. ਨੇ ਦੋਸ਼ੀਆਂ ਦੀ ਮੱਦਦ ਕਰਨ ਬਦਲੇ ਪਹਿਲਾਂ ਹੀ ਉਹਨਾਂ ਤੋਂ ਰਿਸ਼ਵਤ ਵਜੋਂ 50,000 ਲੈ ਲਏ ਸਨ। ਸ਼ਿਕਾਇਤਕਰਤਾ ਅਨੁਸਾਰ ਦੋਵਾਂ ਧਿਰਾਂ ਵਿੱਚ ਸਮਝੌਤਾ ਹੋਣ ਉਪਰੰਤ ਹੁਣ ਦੋਵੇਂ ਪੁਲੀਸ ਅਧਿਕਾਰੀ ਉਕਤ ਐਫ. ਆਈ .ਆਰ. ਨੂੰ ਰੱਦ ਕਰਵਾਉਣ ਲਈ 35000 ਰੁਪਏ ਹੋਰ ਰਿਸ਼ਵਤ ਮੰਗ ਰਹੇ ਹਨ।

ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਉਕਤ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ ਅਤੇ ਇਸ ਜਾਂਚ ਦੇ ਅਧਾਰ ਤੇ ਉਕਤ ਐਸ. ਐਚ. ਓ. ਅਤੇ ਏ. ਐਸ. ਆਈ. ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Mohali

ਮੁਹਾਲੀ ਪੁਲੀਸ ਵੱਲੋਂ ਪਾਕਿਸਤਾਨ ਅਧਾਰਿਤ ਹੈਂਡਲਰਾਂ ਨਾਲ ਜੁੜੇ ਨਸ਼ਾ ਅਤੇ ਹਥਿਆਰ ਤਸਕਰੀ ਗਿਰੋਹ ਦੇ 4 ਆਰੋਪੀ ਗ੍ਰਿਫਤਾਰ

Published

on

By

ਕਾਬੂ ਕੀਤੇ ਵਿਅਕਤੀਆਂ ਤੋਂ 5 ਆਧੁਨਿਕ ਪਿਸਟਲ ਅਤੇ 100 ਗ੍ਰਾਮ ਹੈਰੋਇਨ ਬਰਾਮਦ

ਐਸ ਏ ਐਸ ਨਗਰ, 10 ਨਵੰਬਰ (ਸ.ਬ.) ਮੁਹਾਲੀ ਪੁਲੀਸ ਵੱਲੋਂ ਪਾਕਿਸਤਾਨ ਅਧਾਰਿਤ ਹੈਂਡਲਰਾਂ ਨਾਲ ਜੁੜੇ ਨਸ਼ਾ ਅਤੇ ਹਥਿਆਰ ਤਸਕਰੀ ਗਿਰੋਹ ਦੇ 4 ਆਰੋਪੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਤੋਂ 5 ਆਧੁਨਿਕ ਪਿਸਟਲ ਅਤੇ 100 ਗ੍ਰਾਮ ਹੈਰੋਇਨ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਮੁਹਾਲੀ ਦੇ ਐਸ ਐਸ ਪੀ ਸ਼੍ਰੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਹਾਲੀ ਪੁਲੀਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੀ. ਆਈ. ਏ ਸਟਾਫ ਖਰੜ ਦੇ ਇੰਚਾਰਜ ਇੰਸ: ਪਰਦੀਪ ਸਿੰਘ ਬਾਜਵਾ ਦੀ ਟੀਮ ਵੱਲੋਂ ਪਾਕਿਸਤਾਨੀ ਹੈਂਡਲਰਾਂ ਦੇ ਇਸ਼ਾਰੇ ਤੇ ਡਰੋਨ ਰਾਹੀਂ ਨਸ਼ਾ ਮੰਗਵਾਉਣ ਵਾਲੇ ਗਿਰੋਹ ਦੇ 04 ਦੋਸ਼ੀਆ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋ 5 ਆਧੁਨਿਕ ਪਿਸਟਲ ਅਤੇ 100 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਸੀ.ਆਈ.ਏ ਸਟਾਫ ਮੁਹਾਲੀ ਦੀ ਟੀਮ ਵੱਲੋਂ ਇਹਨਾਂ ਵਿਅਕਤੀਆਂ ਨੂੰ ਬੀਤੀ 7 ਨਵੰਬਰ ਨੂੰ ਖਰੜ ਦੇ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆ ਦੀ ਚੈਕਿੰਗ ਦੌਰਾਨ ਖੁਫੀਆ ਇਤਲਾ ਦੇ ਆਧਾਰ ਤੇ ਕਾਬੂ ਕੀਤਾ ਗਿਆ ਸੀ। ਪੁਲੀਸ ਨੂੰ ਜਾਣਕਾਰੀ ਮਿਲੀ ਸੀ ਕਿ ਸੁਖਚੈਨ ਸਿੰਘ ਉਰਫ ਸੁੱਖੀ, ਮਨਪ੍ਰੀਤ ਸਿੰਘ, ਸੁਨੀਲ ਸਿੰਘ ਅਤੇ ਗੁਰਪ੍ਰੀਤ ਸਿੰਘ ਨਾਮ ਦੇ ਵਿਅਕਤੀ (ਜੋ ਕਿ ਜ਼ਿਲ੍ਹਾ ਫਿਰੋਜ਼ਪੁਰ ਨਾਲ ਸਬੰਧਤ ਹਨ) ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਦਾ ਧੰਦਾ ਕਰਦੇ ਹਨ ਅਤੇ ਇਹ ਵਿਅਕਤੀ ਕਰੇਟਾ ਕਾਰ ਵਿੱਚ ਸਵਾਰ ਹੋ ਕੇ ਮੁਹਾਲੀ ਦੇ ਵੱਖ-ਵੱਖ ਇਲਾਕਿਆ ਵਿੱਚ ਨਸ਼ੇ ਅਤੇ ਹਥਿਆਰਾ ਦੀ ਸਪਲਾਈ ਕਰਦੇ ਹਨ। ਉਹਨਾਂ ਦੱਸਿਆ ਕਿ ਉਕਤ ਜਾਣਾਕਰੀ ਦੇ ਆਧਾਰ ਤੇ ਪੁਲੀਸ ਵੱਲੋਂ ਕਾਰਵਾਈ ਕਰਦਿਆਂ ਚਾਰਾਂ ਮੁਲਜਮਾਂ ਨੂੰ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਪਾਸੋਂ 100 ਗ੍ਰਾਮ ਹੈਰੋਇਨ, 5 ਨਾਜਾਇਜ਼ ਪਿਸਟਲ ਅਤੇ ਡਰੱਗ ਮਨੀ ਬ੍ਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਸਿਟੀ ਖਰੜ੍ਹ ਵਿਖੇ ਐਨ. ਡੀ. ਪੀ. ਐਸ.ਐਕਟ ਦੀ ਧਾਰਾ 21-61-85 ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।

ਉਹਨਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਆਰੋਪੀ ਪਾਕਿਸਤਾਨ ਅਧਾਰਿਤ ਪੀ. ਆਈ. ਓਜ ਦੇ ਸੰਪਰਕ ਵਿੱਚ ਸਨ। ਇਹ ਵਿਅਕਤੀ ਡਰੋਨ ਰਾਹੀਂ ਸਰਹੱਦ ਪਾਰ ਤੋਂ ਭੇਜੀ ਗਈ ਹੈਰੋਇਨ ਨੂੰ ਨਿਰਧਾਰਤ ਥਾਵਾਂ ਤੋਂ ਪ੍ਰਾਪਤ ਕਰਦੇ ਸਨ ਅਤੇ ਇਸ ਨੂੰ ਵੱਧ ਮੁਨਾਫਾ ਕਮਾਉਣ ਦੇ ਮਕਸਦ ਨਾਲ ਮੁਹਾਲੀ ਅਤੇ ਚੰਡੀਗੜ੍ਹ ਸਮੇਤ ਟ੍ਰਾਈਸਿਟੀ ਦੇ ਇਲਾਕੇ ਵਿੱਚ ਸਪਲਾਈ ਕਰਦੇ ਸਨ। ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਦਾ 4 ਦਿਨ ਦਾ ਪੁਲੀਸ ਰਿਮਾਂਡ ਹਾਸਿਲ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਉਕਤ ਵਿਅਕਤੀਆਂ ਤੋਂ ਹਥਿਆਰਾਂ ਅਤੇ ਹੈਰੋਈਨ ਤੋਂ ਇਲਾਵਾ ਇੱਥ ਕਰੇਟਾ ਕਾਰ ਅਤੇ 1 ਲੱਖ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਪੁਲੀਸ ਇਹਨਾਂ ਦੇ ਅਗਲੇ ਪਿਛਲੇ ਸੰਬੰਧਾਂ ਦੀ ਜਾਂਚ ਕਰ ਰਹੀ ਹੈ।

Continue Reading

Punjab

ਅੰਮ੍ਰਿਤਸਰ ਪੁਲੀਸ ਵਲੋਂ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈਟਵਰਕਾਂ ਨਾਲ ਜੁੜੇ 6 ਮੁਲਜ਼ਮ ਗ੍ਰਿਫ਼ਤਾਰ, 14 ਆਧੁਨਿਕ ਪਿਸਤੌਲ ਬਰਾਮਦ

Published

on

By

ਅੰਮ੍ਰਿਤਸਰ, 10 ਨਵੰਬਰ (ਸ.ਬ.) ਅੰਮ੍ਰਿਤਸਰ ਪੁਲੀਸ ਨੇ ਦੋ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਨਾਲ ਜੁੜੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 14 ਆਧੁਨਿਕ ਪਿਸਤੌਲ ਬਰਾਮਦ ਕੀਤੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਦੱਸਿਆ ਕਿ ਪੁਲੀਸ ਅਧਿਕਾਰੀਆਂ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ਤੇ ਵਿਦੇਸ਼ਾਂ ਵਿੱਚ ਸਥਿਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਨ੍ਹਾਂ ਹੈਂਡਲਰਾਂ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਮੁਲਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਸਬੰਧੀ ਨਿਰਦੇਸ਼ ਦਿੱਤੇ।

ਪੁਲੀਸ ਜਾਂਚ ਮੁਤਾਬਕ, ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਡਰੋਨ ਰਾਹੀਂ ਭਾਰਤ ਭੇਜੀਆਂ ਗਈਆਂ ਸਨ। ਫਿਰ ਮੁਲਜ਼ਮਾਂ ਨੇ ਇਹ ਹਥਿਆਰ ਨਿਰਧਾਰਤ ਥਾਵਾਂ ਤੋਂ ਇਕੱਠੇ ਕੀਤੇ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਪਹੁੰਚਾਏ।

ਉਹਨਾਂ ਿਿਕਹਾ ਕਿ ਪੁਲੀਸ ਦਾ ਮੰਨਣਾ ਹੈ ਕਿ ਇਹ ਨੈਟਵਰਕ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਇਸ ਪੂਰੇ ਨੈੱਟਵਰਕ ਦੇ ਪਿੱਛੇ ਮੌਜੂਦ ਵਿਅਕਤੀਆਂ ਅਤੇ ਵਿਦੇਸ਼ਾਂ ਵਿੱਚ ਸਥਿਤ ਉਨ੍ਹਾਂ ਦੇ ਹੈਂਡਲਰਾਂ ਬਾਰੇ ਪੁੱਛਗਿੱਛ ਕਰਕੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਛੇਹਰਟਾ ਅਤੇ ਸਿਵਲ ਲਾਈਨਜ਼ ਪੁਲੀਸ ਸਟੇਸ਼ਨਾਂ ਵਿੱਚ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲੀਸ ਹੁਣ ਮੁਲਜ਼ਮਾਂ ਦੇ ਸਬੰਧਾਂ, ਹਥਿਆਰਾਂ ਦੀ ਸਪਲਾਈ ਦੇ ਸਰੋਤ ਅਤੇ ਉਨ੍ਹਾਂ ਵਿਅਕਤੀਆਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ, ਜਿਨ੍ਹਾਂ ਨੂੰ ਇਹ ਹਥਿਆਰ ਬਾਅਦ ਵਿੱਚ ਪਹੁੰਚਾਏ ਗਏ ਸਨ। ਉਹਨਾਂ ਕਿਹਾ ਕਿ ਜਾਂਚ ਦਾ ਮੁੱਖ ਉਦੇਸ਼ ਇਸ ਨੈਟਵਰਕ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਪਛਾਣ ਕਰਨਾ, ਹਥਿਆਰਾਂ ਦੀ ਸਪਲਾਈ ਦੇ ਪਿਛਲੇ ਅਤੇ ਬਾਅਦ ਦੇ ਲਿੰਕਾਂ ਦਾ ਪਤਾ ਲਗਾਉਣਾ ਅਤੇ ਪੂਰੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਨੂੰ ਖ਼ਤਮ ਕਰਨਾ ਹੈ।

Continue Reading

Chandigarh

ਪੰਜਾਬ ਕਾਂਗਰਸ ਵੱਲੋਂ 2027 ਦੀਆਂ ਚੋਣਾਂ ਦੀ ਤਿਆਰੀ ਤੇਜ਼

Published

on

By

ਪਰਗਟ ਸਿੰਘ ਦੀ ਅਗਵਾਈ ਹੇਠ ਹੋਈ ਅਹਿਮ ਮੀਟਿੰਗ, ਮੈਨੀਫੈਸਟੋ ਨੂੰ ਲੈ ਕੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਨਾਲ ਮੰਥਨ

ਚੰਡੀਗੜ੍ਹ, 10 ਨਵੰਬਰ (ਸ.ਬ.) ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਸੂਬੇ ਵਿੱਚ ਵੱਡੇ ਪੱਧਰ ਤੇ ਮੀਟਿੰਗਾਂ ਦਾ ਦੌਰ ਚਲਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਪਾਰਟੀ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ। ਇਸ ਵਿੱਚ ਮੌਜੂਦਾ ਵਿਧਾਇਕਾਂ, ਸਾਬਕਾ ਵਿਧਾਇਕਾਂ, ਵੱਖ-ਵੱਖ ਅਹੁਦੇਦਾਰਾਂ ਅਤੇ ਹੋਰ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਦਾ ਮੁੱਖ ਏਜੰਡਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮੈਨੀਫੈਸਟੋ ਤਿਆਰ ਕਰਨਾ ਰਿਹਾ। ਇਸ ਦੌਰਾਨ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਤੋਂ ਸੁਝਾਅ ਲਏ ਗਏ ਕਿ ਮੈਨੀਫੈਸਟੋ ਵਿੱਚ ਕਿਹੜੇ ਮੁੱਦਿਆਂ ਅਤੇ ਵਾਅਦਿਆਂ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਪਾਰਟੀ ਦੀ ਕੋਸ਼ਿਸ਼ ਹੈ ਕਿ ਮੈਨੀਫੈਸਟੋ ਵਿੱਚ ਅਜਿਹੇ ਵਾਅਦੇ ਕੀਤੇ ਜਾਣ, ਜਿਨ੍ਹਾਂ ਨੂੰ ਸੱਤਾ ਵਿੱਚ ਆਉਣ ਤੇ ਅਮਲੀ ਰੂਪ ਦਿੱਤਾ ਜਾ ਸਕੇ।

ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਵੱਲੋਂ ਇਸ ਵਾਰ ਮੈਨੀਫੈਸਟੋ ਨੂੰ ਸਿਰਫ਼ ਚੋਣ ਵਾਅਦਿਆਂ ਤੱਕ ਸੀਮਤ ਰੱਖਣ ਦੀ ਬਜਾਏ ਲੋਕਾਂ ਦੀਆਂ ਜ਼ਮੀਨੀ ਸਮੱਸਿਆਵਾਂ ਅਤੇ ਸੂਬੇ ਦੀਆਂ ਲੋੜਾਂ ਦੇ ਆਧਾਰ ਤੇ ਤਿਆਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਾਰਟੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਪਣਾ ਆਧਾਰ ਮਜ਼ਬੂਤ ਕਰਨ ਲਈ ਵੀ ਲਗਾਤਾਰ ਸਰਗਰਮ ਹੈ।

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਇਸ ਤਰ੍ਹਾਂ ਕਾਂਗਰਸ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਤਿਆਰ ਕਰਨ ਲਈ ਕਈ ਪੱਧਰਾਂ ਤੇ ਕੰਮ ਕੀਤਾ ਜਾ ਰਿਹਾ ਹੈ। ਦੂਜੇ ਪਾਸੇ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ 12 ਨਵੰਬਰ ਤੋਂ ਸਾਈਕਲ ਯਾਤਰਾ ਸ਼ੁਰੂ ਕਰਨ ਜਾ ਰਹੇ ਹਨ। ਇਸ ਯਾਤਰਾ ਰਾਹੀਂ ਉਹ ਲੋਕਾਂ ਤੱਕ ਪਹੁੰਚ ਕਰਨਗੇ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨਗੇ।

ਇਸ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਦੀ ਸੀਨੀਅਰ ਆਗੂ ਪ੍ਰਿਯੰਕਾ ਗਾਂਧੀ ਦੇ ਵੀ ਪੰਜਾਬ ਦੌਰੇ ਤੇ ਆਉਣ ਦੀ ਚਰਚਾ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਦੇ ਦੌਰੇ ਦੌਰਾਨ ਪੰਜਾਬ ਵਿੱਚ ਪਾਰਟੀ ਵੱਲੋਂ ਵੱਡੀ ਰੈਲੀ ਵੀ ਕੀਤੀ ਜਾ ਸਕਦੀ ਹੈ।

Continue Reading

Latest News

Trending