Mohali
ਪੰਜਾਬ ਪੁਲੀਸ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ: ਦੀਪਕ ਪਾਰਿਕ
ਐਸ ਐਸ ਪੀ ਵਜੋਂ ਚਾਰਜ ਲੈਣ ਉਪਰੰਤ ਜ਼ਿਲ੍ਹਾ ਕੋਰਟ ਕੰਪਲੈਕਸ ਸਮੇਤ ਵੱਖੋ-ਵੱਖ ਸਰਕਾਰੀ ਇਮਾਰਤਾਂ ਦੀ ਕੀਤੀ ਚੈਕਿੰਗ, ਕੋਰਟ ਕੰਪਲੈਕਸ ਵਿਖੇ ਖੜ੍ਹੇ ਵਾਹਨਾਂ ਦੀ ਵੀ ਕੀਤੀ ਜਾਂਚ
ਐਸ ਏ ਐਸ ਨਗਰ, 5 ਅਗਸਤ (ਸ.ਬ.) ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀ ਦੀਪਕ ਪਾਰਿਕ ਨੇ ਕਿਹਾ ਹੈ ਕਿ ਪੰਜਾਬ ਪੁਲੀਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ ਤੇ ਇਸ ਵਾਸਤੇ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਜਿਲ੍ਹੇ ਦੇ ਐਸ ਐਸ ਪੀ ਵਜੋਂ ਚਾਰਜ ਸੰਭਾਲਣ ਤੋਂ ਬਾਅਦ ਆਪਣੀ ਅਗਵਾਈ ਵਿੱਚ ਚੈਕਿੰਗ ਕਰਵਾਉਣ ਉਪਰੰਤ ਗੱਲ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਕੋਰਟ ਕੰਪਲੈਕਸ ਸਮੇਤ ਜ਼ਿਲ੍ਹੇ ਵਿਚਲੀਆਂ ਹੋਰਨਾਂ ਸਰਕਾਰੀ ਇਮਾਰਤਾਂ ਦੀ ਵਿਆਪਕ ਪੱਧਰ ਉੱਤੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਇੱਥੇ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਕੋਰਟਸ ਕੰਪਲੈਕਸ ਦੀ ਚੈਕਿੰਗ ਦੌਰਾਨ ਡਾਗ ਸਕੁਐਡ, ਬੰਬ ਰੋਧਕ ਦਸਤਿਆਂ ਸਮੇਤ ਵੱਡੀ ਗਿਣਤੀ ਪੁਲੀਸ ਮੁਲਾਜ਼ਮਾਂ ਨੇ ਚੈਕਿੰਗ ਦੇ ਅਮਲ ਨੂੰ ਸਿਰੇ ਚੜ੍ਹਾਇਆ। ਇਸ ਦੌਰਾਨ ਕੋਰਟ ਕੰਪਲੈਕਸ ਦੇ ਰਸਤਿਆਂ ਉਤੇ ਲਾਏ ਸੁਰੱਖਿਆ ਯੰਤਰਾਂ (ਮੈਟਲ ਡਿਟੈਕਟਰਜ਼) ਦਾ ਵੀ ਨਿਰੀਖਣ ਕੀਤਾ ਗਿਆ ਤੇ ਮੈਨੁਅਲ ਮੈਟਲ ਡਿਟੈਕਰਟਰਜ਼ ਦੀ ਵੀ ਜਾਂਚ ਕੀਤੀ ਗਈ। ਇਸ ਦੇ ਨਾਲੋ-ਨਾਲ ਕੰਪਲੈਕਸ ਵਿਖੇ ਖੜ੍ਹੇ ਵਾਹਨਾਂ ਦੀ ਵੀ ਜਾਂਚ-ਪੜਤਾਲ ਕੀਤੀ ਗਈ।
ਉਹਨਾਂ ਦੱਸਿਆ ਕਿ ਅਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਜਿੱਥੇ ਚੈਕਿੰਗ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ, ਉਥੇ ਆਮ ਲੋਕਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਹਿਤ ਵੀ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲੀਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ ਗਈ ਹੈ ਅਤੇ ਡਿਊਟੀ ਸਬੰਧੀ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਪੰਜਾਬ ਪੁਲੀਸ ਦੀ ਕਾਰਜਪ੍ਰਣਾਲੀ ਦਾ ਲੋਹਾ ਪੂਰੀ ਦੁਨੀਆ ਮੰਨਦੀ ਹੈ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਫ਼ਿਕਰ ਕਰਨ ਦੀ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਵਸਨੀਕਾਂ ਨੂੰ ਸੁਚੇਤ ਰਹਿ ਕੇ ਸਮਾਜ ਵਿਚਲੇ ਮਾੜੇ ਅਨਸਰਾਂ ਖ਼ਿਲਾਫ਼ ਪੰਜਾਬ ਪੁਲੀਸ ਨੂੰ ਸਹਿਯੋਗ ਜ਼ਰੂਰ ਦੇਣਾ ਚਾਹੀਦਾ ਹੈ ਤਾਂ ਜੋ ਅਜਿਹੇ ਅਨਸਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕੇ।
ਇਸ ਮੌਕੇ ਡੀ.ਐਸ.ਪੀ. ਹਰਸਿਮਰਨ ਸਿੰਘ ਬੱਲ ਸਮੇਤ ਵੱਡੀ ਗਿਣਤੀ ਵਿੱਚ ਪੁਲੀਸ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।
Mohali
ਲਾਰੇਂਸ ਪਬਲਿਕ ਸਕੂਲ ਵਿੱਚ ਕਿਡਸ ਕਾਰਨੀਵਾਲ ਦਾ ਆਯੋਜਨ
ਵਿਦਿਆਰਥੀਆਂ ਵੱਲੋਂ ਡਾਂਸ, ਪੇਂਟਿੰਗ ਅਤੇ ਖੇਡ ਪ੍ਰਤਿਭਾਵਾਂ ਦਾ ਪ੍ਰਦਰਸ਼ਨ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਲਾਰੇਂਸ ਪਬਲਿਕ ਸਕੂਲ, ਸੈਕਟਰ 51 ਵਿੱਚ ਵਿਦਿਆਰਥੀਆਂ ਲਈ ਕਿਡਸ ਕਾਰਨੀਵਾਲ ਦਾ ਆਯੋਜਨ ਕੀਤਾ ਗਿਆ, ਜਿਸ ਦਾ ਮੁੱਖ ਮੰਤਵ ਬੱਚਿਆਂ ਨੂੰ ਪੜਾਈ ਦੇ ਨਾਲ ਨਾਲ ਸਰੀਰਕ ਗਤੀਵਿਧੀਆਂ ਅਤੇ ਉਨ੍ਹਾਂ ਦੇ ਅੰਦਰ ਲੁਕੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨਾ ਸੀ। ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਨੇ ਦੱਸਿਆ ਕਿ ਵੱਖ ਵੱਖ ਪ੍ਰਦੇਸ਼ਾਂ ਦੇ ਥੀਮ ਤੇ ਆਯੋਜਿਤ ਇਸ ਪ੍ਰੋਗਰਾਮ ਵਿਚ ਛੋਟੇ ਬੱਚਿਆਂ ਵਲੋਂ ਵੱਖ ਵੱਖ ਤਰ੍ਹਾਂ ਦੇ ਲੋਕ ਨਾਚ, ਪੇਂਟਿੰਗ ਅਤੇ ਹੋਰ ਖੇਡ ਪ੍ਰਤਿਭਾਵਾਂ ਦਾ ਪ੍ਰਦਰਸ਼ਨ ਕੀਤਾ ਗਿਆ।
Mohali
ਸ਼ੈਮਰਾਕ ਸਕੂਲ ਦੀਆਂ ਜੂਨੀਅਰ ਸਾਲਾਨਾ ਖੇਡਾਂ ਆਯੋਜਿਤ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਵੱਲੋਂ ਸਾਲਾਨਾ ਖੇਡਾਂ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਸਕੂਲ ਦੇ ਚਾਰ ਹਾਊਸਾਂ ਹੈਵਰਡ, ਸਟੈਨਫੋਰਡ, ਆਕਸਫੋਰਡ ਅਤੇ ਕੈਂਬਰਿਜ ਦੇ ਜੂਨੀਅਰ ਕਲਾਸਾਂ ਬੱਚਿਆਂ ਨੇ ਹਿੱਸਾ ਲਿਆ। ਇਸ ਮੌਕੇ ਸz. ਚਮਕੌਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
ਸਕੂਲ ਦੇ ਪ੍ਰਿੰਸੀਪਲ ਪ੍ਰਨੀਤ ਸੋਹਲ ਨੇ ਦੱਸਿਆ ਕਿ ਇਸ ਮੌਕੇ 100, 200, 300, 800, 1000 ਮੀਟਰ ਰੇਸ, ਹਾਈ ਜੰਪ, ਮਾਪਿਆਂ ਦੀ ਦੌੜ, ਅਧਿਆਪਕਾਂ ਦੀ ਰੇਸ, 4/100 ਰਿਲੇ ਰੇਸ, ਨਿੰਬੂ ਦੌੜ, ਤਿੰਨ ਲੱਤ ਦੌੜ ਸਮੇਤ ਹੋਰ ਕਈ ਰੋਚਕ ਖੇਡਾਂ ਕਰਵਾਈਆਂ ਗਈਆਂ।
ਸਕੂਲ ਦੇ ਚੇਅਰਮੈਨ ਏ ਐੱਸ ਬਾਜਵਾ ਨੇ ਕਿਹਾ ਕਿ ਖੇਡਾਂ ਨਾ ਸਿਰਫ਼ ਸਾਨੂੰ ਤੰਦਰੁਸਤ ਰੱਖਦੀਆਂ ਹਨ ਬਲਕਿ ਸਾਨੂੰ ਜ਼ਿੰਦਗੀ ਦੇ ਹਰ ਮੁਕਾਬਲਿਆਂ ਵਿਚ ਹਿੱਸਾ ਲੈਣ ਦੀ ਪ੍ਰੇਰਿਤ ਕਰਦੀਆਂ ਹਨ। ਉਹਨਾਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ।
Mohali
ਜ਼ਿਲ੍ਹਾ ਹਸਪਤਾਲ ਵਿੱਚ ਕਿਡਨੀ ਬਾਇਓਪਸੀ ਸੇਵਾਵਾਂ ਸ਼ੁਰੂ : ਡਾ. ਚੀਮਾ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸਿਹਤ ਵਿਭਾਗ ਨੇ ਜ਼ਿਲ੍ਹਾ ਹਸਪਤਾਲ, ਮੁਹਾਲੀ ਵਿਖੇ ਕਿਡਨੀ ਬਾਇਓਪਸੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਪਹਿਲਕਦਮੀ ਨਾਲ ਮਰੀਜ਼ਾਂ ਨੂੰ ਗੁਰਦੇ ਸਬੰਧੀ ਸਮੱਸਿਆਵਾਂ ਦਾ ਵਧੀਆ ਇਲਾਜ ਮਿਲੇਗਾ।
ਸਿਵਲ ਹਸਪਤਾਲ ਮੁਹਾਲੀ ਦੇ ਇੰਚਾਰਜ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ ਐਸ ਚੀਮਾ ਨੇ ਦੱਸਿਆ ਕਿ ਹਸਪਤਾਲ ਵਿਚ ਅੱਜ ਨੈਫਰੋਲੋਜੀ ਕੰਸਲਟੈਂਟ ਡਾ. ਅੰਕੁਰ ਚੌਧਰੀ ਵਲੋਂ ਸਫਲਤਾਪੂਰਵਕ ਪਹਿਲੀ ਕਿਡਨੀ ਬਾਇਓਪਸੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਨਾਲ ਗੁਰਦਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਕਾਫ਼ੀ ਲਾਭ ਮਿਲੇਗਾ। ਉਹਨਾਂ ਇਸ ਸੇਵਾ ਦੀ ਸ਼ੁਰੂਆਤ ਲਈ ਡਾ: ਅੰਕੁਰ ਚੌਧਰੀ ਅਤੇ ਡਾ: ਵਿਜੇ ਭਗਤ ਦੀ ਅਗਵਾਈ ਵਾਲੀ ਸਮੁੱਚੀ ਰੇਡੀਓਲੋਜੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਡਾ. ਚੀਮਾ ਨੇ ਦੱਸਿਆ ਕਿ ਬਾਇਓਪਸੀ ਅਜਿਹੀ ਪ੍ਰਕਿਰਿਆ ਹੈ ਜਿਸ ਵਿੱਚ ਸਰੀਰ ਦੇ ਸੈੱਲਾਂ ਦਾ ਸੈਂਪਲ ਲੈ ਕੇ ਉਸ ਦੀ ਜਾਂਚ ਕੀਤੀ ਜਾਂਦੀ ਹੈ। ਬਾਇਓਪਸੀ ਲਈ ਸੈਂਪਲ ਵਿੱਚ ਲਏ ਗਏ ਸੈੱਲ ਬਿਮਾਰੀ ਦਾ ਪਤਾ ਲਗਾਉਣ ਲਈ ਜਾਂਚ ਵਿੱਚ ਲਿਆਂਦੇ ਜਾਂਦੇ ਹਨ। ਬਾਇਓਪਸੀ ਨਾਲ ਕਈ ਬਿਮਾਰੀਆਂ ਤੇ ਉਨ੍ਹਾਂ ਦੇ ਕਾਰਨਾਂ ਦਾ ਪਤਾ ਲੱਗ ਸਕਦਾ ਹੈ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
National1 month ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ