Connect with us

Mohali

ਨੌਵੀਂ ਪਾਤਿਸ਼ਾਹੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਕੌਮੀ ਸੈਮੀਨਾਰ ਕਰਵਾਇਆ

Published

on

ਐਸ ਏ ਐਸ ਨਗਰ, 21 ਨਵੰਬਰ (ਸ.ਬ.) ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਦੇ ਪੋਸਟ ਗ੍ਰੈਜੁਏਟ ਪੰਜਾਬੀ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਧਰਮ ਅਤੇ ਸ਼ਹਾਦਤ ਦਾ ਗੌਰਵ ਸ੍ਰੀ ਗੁਰੂ ਤੇਗ ਬਹਾਦਰ ਜੀ” ਵਿਸ਼ੇ ਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।

ਸਮਾਗਮ ਦੀ ਸ਼ੁਰੂਆਤ ਵਿੱਚ ਕਾਲਜ ਦੇ ਪ੍ਰਿੰਸੀਪਲ ਨੇ ਵਿਦਵਾਨਾਂ ਦਾ ਸੁਆਗਤ ਕੀਤਾ। ਇਸ ਮੌਕੇ ਉਦਘਾਟਨੀ ਭਾਸ਼ਣ ਦਿੰਦਿਆਂ ਸੈਂਟਰਲ ਯੂਨੀਵਰਸਿਟੀ ਆਫ ਹਿਮਾਚਲ ਪ੍ਰਦੇਸ਼ ਦੇ ਚਾਂਸਲਰ ਪਦਮ ਸ਼੍ਰੀ ਹਰਮੋਹਿੰਦਰ ਸਿੰਘ ਬੇਦੀ ਨੇ ਕਿਹਾ ਕਿ ਰਾਸ਼ਟਰੀ ਆਖੰਡਤਾ ਅਤੇ ਏਕਤਾ ਲਈ ਗੁਰੂ ਸਾਹਿਬ ਦੇ ਫਲਸਫੇ ਤੋਂ ਸੇਧ ਲੈਣ ਦੀ ਜ਼ਰੂਰਤ ਹੈ। ਗੁਰੂ ਸਾਹਿਬ ਦੇ ਜੀਵਨ ਸੰਦੇਸ਼ ਅੱਜ ਵੀ ਮਨੁੱਖਤਾ ਲਈ ਪ੍ਰੇਰਣਾ ਸ੍ਰੋਤ ਹਨ। ਉਹਨਾਂ ਨੇ ਗੁਰੂ ਸਾਹਿਬ ਦੇ ਸ਼ਾਂਤੀ, ਸ਼ਹਿਣਸ਼ੀਲਤਾ ਅਤੇ ਵਿਸ਼ਵ-ਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫੇ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸ੍ਰੋਤ ਦੱਸਿਆ।

ਉੱਘੇ ਨਾਟਕਕਾਰ, ਚਿੰਤਕ ਅਤੇ ਲੇਖਕ ਡਾ. ਸਤੀਸ਼ ਵਰਮਾ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਗੁਰੂ ਸਾਹਿਬ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਵਿਸ਼ਵ ਵਿਚ ਕਿਧਰੇ ਨਹੀਂ ਮਿਲਦੀ। ਗੁਰੂ ਜੀ ਦੀ ਬਾਣੀ ਅਤੇ ਭਾਸ਼ਾ ਦਾ ਵਿਖਿਆਨ ਵਿਸਥਾਰ ਵਿਚ ਕੀਤਾ।

ਕੁੰਜੀਵਤ ਭਾਸ਼ਣ ਦਿੰਦਿਆਂ ਡਾ. ਸਰਬਜੀਤ ਸਿੰਘ ਰੇਣੁਕਾ, (ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ) ਨੇ ਆਪਣੇ ਕੁੰਜੀਵਤ ਭਾਸ਼ਣ ਵਿਚ ਕਿਹਾ ਕਿ ਗੁਰੂ ਜੀ ਦੀ ਬਾਣੀ ਮੋਹ ਮਾਇਆ ਦੀ ਨੀਂਦ ਵਿਚ ਸੁੱਤੇ ਲੋਕਾਂ ਨੂੰ ਜਗਾ ਕੇ ਉਚਤਮ ਅਧਿਆਤਮਕ ਜੀਵਨ ਜਿਉਣ ਲਈ ਅਥਾਹ ਬਲ ਪ੍ਰਦਾਨ ਕਰਦੀ ਹੈ। ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਤਿਆਗ ਅਤੇ ਤਪੱਸਿਆ ਵਿਚ ਭਿੱਜੀ ਹੋਈ ਹੈ। ਡਾ. ਅਸ਼ਵਨੀ ਕੁਮਾਰ (ਸੈਂਟਰਲ ਯੂਨੀਵਰਸਿਟੀ ਆਫ ਪੰਜਾਬ, ਬਠਿੰਡਾ) ਨੇ ਇਤਿਹਾਸਕ ਸਰੋਤਾਂ ਦੇ ਹਵਾਲੇ ਨਾਲ ਗੁਰੂ ਜੀ ਦੀ ਸ਼ਹਾਦਤ ਬਾਰੇ ਤੱਥ ਭਰਪੂਰ ਜਾਣਕਾਰੀ ਦਿੱਤੀ।

ਇਸ ਮੌਕੇ ਡਾ. ਕੁਲਦੀਪ ਸਿੰਘ, ਚੇਅਰਮੈਨ ਪੰਜਾਬੀ ਵਿਭਾਗ (ਕੁਰਕਸ਼ੇਤਰ ਯੂਨੀਵਰਸਿਟੀ, ਕੁਰਕਸ਼ੇਤਰ) ਨੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸ਼ਹਾਦਤ ਬਾਰੇ ਬੋਲਦਿਆਂ ਕਿਹਾ ਕਿ ਨੌਵੇ ਮਹੱਲੇ ਦੇ ਸਲੋਕ ਮਨੁੱਖ ਨੂੰ ਲੋਭ ਲਾਲਚ ਵਿਚੋਂ ਕੱਢ ਕੇ ਰੂਹਾਨੀਅਤ ਦਾ ਮਾਰਗ ਦਰਸਾਉਂਦੇ ਹਨ।

ਸੈਮੀਨਾਰ ਦੇ ਕਨਵੀਨਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਅਮਨਦੀਪ ਕੌਰ ਨੇ ਇਸ ਮੌਕੇ ਦੱਸਿਆ ਕਿ ਗੁਰੂ ਜੀ ਦੀ ਸ਼ਹਾਦਤ ਨੇ ਅਣਮਨੁੱਖੀ ਸਾਮਰਾਜ ਦੇ ਖਾਤਮੇ ਦਾ ਮੁੱਢ ਬੰਨ੍ਹ ਕੇ ਮੁਗਲ ਹਕੂਮਤ ਦੀ ਧਾਰਮਕ ਕੱਟੜਤਾ ਨੂੰ ਆਵਾਮ ਦਾ ਫਲਸਫਾ ਨਹੀਂ ਬਣਨ ਦਿੱਤਾ। ਗੁਰੂ ਜੀ ਦੀ ਲਾਸਾਨੀ ਸ਼ਹਾਦਤ ਨੇ ਵਿਸ਼ਵ ਪੱਧਰ ਉੱਪਰ ਮਨੁੱਖੀ ਅਧਿਕਾਰਾਂ ਦੇ ਸਿਧਾਂਤ ਨੂੰ ਸਥਾਪਤੀ ਬਖਸ਼ੀ ਅਤੇ ਸਿੱਖ ਅਦਬ ਨੂੰ ਨਵੀਂ ਚੇਤਨਾ ਅਤੇ ਸੇਧ ਪ੍ਰਦਾਨ ਕੀਤੀ।

ਪ੍ਰੋ. ਨਵਦੀਪ ਸਿੰਘ ਨੇ ਵਿਦਵਾਨਾਂ ਅਤੇ ਡੈਲੀਗੇਟਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੁ ਜੀ ਦੀ ਕੁਰਬਾਨੀ ਮਹਾਨ ਹੈ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਅਤੇ ਜੀਵਨ ਸਾਡੇ ਲਈ ਚਾਨਣ ਮੁਨਾਰਾ ਹਨ।

ਇਸ ਮੌਕੇ, ਪ੍ਰੋ. ਘਣਸ਼ਾਮ ਸਿੰਘ, ਪ੍ਰੋ. ਜਸਪਾਲ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਿਲ ਹੋਏ। ਪ੍ਰੋ. ਸ਼ਰਨਜੀਤ ਸਿੰਘ, ਪ੍ਰੋ. ਪ੍ਰਮਿੰਦਰ ਪਾਲ, ਡਾ. ਗੁਰਪ੍ਰੀਤ, ਪ੍ਰੋ. ਸਰਬਜੀਤ ਕੌਰ, ਡਾ. ਕੁਲਵਿੰਦਰ ਕੌਰ, ਪ੍ਰੋ ਪ੍ਰੇਮਲਤਾ, ਕਾਲਜ ਕੌਂਸਲ, ਸਟਾਫ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending