Connect with us

Mohali

ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਨੂੰ ਸ਼ਰਧਾਂਜਲੀਆਂ ਭੇਂਟ

Published

on

ਐਸ ਏ ਐਸ ਨਗਰ, 21 ਨਵੰਬਰ (ਸ.ਬ.) ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਵ ਜੈਨ (ਜਿਹਨਾਂ ਦਾ ਬੀਤੇ ਦਿਨੀਂ ਸਵਰਗਵਾਸ ਹੋ ਗਿਆ ਸੀ) ਨਮਿਤ ਗਰੁਣ ਪੁਰਾਣ ਦੇ ਪਾਠ ਦਾ ਭੋਗ, ਰਸਮ ਪਗੜੀ ਅਤੇ ਸ਼ਰਧਾਂਜਲੀ ਸਮਾਗਮ ਸ੍ਰੀ ਲਕਸ਼ਮੀ ਨਾਇਣ ਮੰਦਰ, ਫੇਜ਼ 11 ਵਿਖੇ ਆਯੋਜਿਤ ਕੀਤਾ ਗਿਆ ਜਿਸ ਦੌਰਾਨ ਵੱਡੀ ਗਿਣਤੀ ਵਿੱਚ ਜੁੜੇ ਸ੍ਰੀ ਜੈਨ ਦੇ ਸਮਰਥਕਾਂ, ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀ ਜੱਥੇਬੰਦੀਆਂ ਦੇ ਨੁਮਾਇੰਦਿਆਂ, ਧਾਰਮਿਕ ਸੰਸਥਾਵਾਂ, ਮੰਦਰ ਕਮੇਟੀਆਂ ਦੇ ਮੈਂਬਰਾਂ, ਸ਼ਹਿਰ ਦੇ ਮਿਉਂਸਪਲ ਕੌਂਸਲਰਾਂ, ਫੇਜ਼ 11 ਦੇ ਵਸਨੀਕਾਂ, ਨਜਦੀਕੀ ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਵਲੋਂ ਸ੍ਰੀ ਰਿਸ਼ਵ ਜੈਨ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।

ਇਸ ਮੌਕੇ ਸ੍ਰੀ ਜੈਨ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਹਲਕਾ ਵਿਧਾਇਕ ਸz. ਕੁਲਵੰਤ ਸਿੰਘ, ਸਾਬਕਾ ਮੰਤਰੀ ਸz. ਬਲਬੀਰ ਸਿੰਘ ਸਿੱਧੂ, ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ, ਭਾਜਪਾ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ, ਸਾਬਕਾ ਡਿਪਟੀ ਮੇਅਰ ਸ੍ਰੀ ਮਨਜੀਤ ਸਿੰਘ ਸੇਠੀ, ਸੀਨੀਅਰ ਕਾਂਗਰਸੀ ਆਗੂ ਸz ਨਰਪਿੰਦਰ ਸਿੰਘ ਰੰਗੀ ਅਤੇ ਹੋਰਨਾਂ ਬੁਲਾਰਿਆਂ ਨੇ ਸ੍ਰੀ ਜੈਨ ਨਾਲ ਆਪਣੇ ਨਿੱਜੀ ਸੰਬੰਧਾਂ ਦਾ ਜਿਕਰ ਕਰਦਿਆਂ ਕਿਹਾ ਕਿ ਉਹ ਹਰ ਪਾਰਟੀਬਾਜੀ ਤੋਂ ਉੱਪਰ ਉਠ ਕੇ ਆਪਣੇ ਕੋਲ ਆਏ ਹਰ ਵਿਅਕਤੀ ਦਾ ਕੰਮ ਕਰਨ ਲਈ ਤਿਅਰ ਰਹਿੰਦੇ ਸਨ ਅਤੇ ਸਾਰਿਆਂ ਨਾਲ ਹੀ ਉਹਨਾਂ ਦੇ ਨਿੱਜੀ ਸੰਬੰਧ ਸਨ। ਬੁਲਾਰਿਆਂ ਨੇ ਕਿਹਾ ਕਿ ਸ੍ਰੀ ਜੈਨ ਵਲੋਂ ਫੇਜ਼ 11 ਨੂੰ ਆਪਣੀ ਕਰਮਭੂਮੀ ਬਣਾਇਆ ਗਿਆ ਸੀ ਅਤੇ ਫੇਜ਼ 11 ਨੂੰ ਉਹਨਾਂ ਦੀ ਵੱਡੀ ਦੇਣ ਹੈ। ਬੁਲਾਰਿਆਂ ਨੇ ਕਿਹਾ ਕਿ ਜੈਨ ਪਰਿਵਾਰ ਵਲੋਂ ਹਮੇਸ਼ਾ ਅੱਗੇ ਹੋ ਕੇ ਲੋਕ ਭਲਾਈ ਦਾ ਕੰਮ ਕੀਤਾ ਜਾਂਦਾ ਰਿਹਾ ਹੈ।

ਇਸ ਮੌਕੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸ੍ਰੀ ਜੈਨ ਦੇ ਪੁੱਤਰ ਗੌਰਵ ਜੈੌਨ ਨੇ ਕਿਹਾ ਕਿ ਉਹ ਆਪਣੇ ਪਿਤਾ ਤੋਂ ਮਿਲੀ ਸੇਵਾ ਦੀ ਇਸ ਵਿਰਾਸਤ ਨੂੰ ਇਸੇ ਤਰ੍ਹਾਂ ਜਾਰੀ ਰੱਖੇਗਾ ਅਤੇ ਫੇਜ਼ 11 ਵਿੱਚ ਲੋਕਾਂ ਦੇ ਕੰਮਾਂ ਕਾਰਾਂ ਲਈ ਖੋਲ੍ਹਿਆ ਗਿਆ ਲੋਕ ਭਲਾਈ ਦਫਤਰ ਪਹਿਲਾਂ ਵਾਂਗ ਹੀ ਕੰਮ ਕਰਦਾ ਰਹੇਗਾ। ਸਟੇਜ ਦੀ ਕਾਰਵਾਈ ਗੁਰੂਦੁਆਰਾ ਸਾਹਿਬ ਫੇਜ਼ 11 ਦੇ ਸਾਬਕਾ ਪ੍ਰਧਾਨ ਸz. ਹਰਪਾਲ ਸਿੰਘ ਸੋਢੀ ਵਲੋਂ ਚਲਾਈ ਗਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਮੇਅਰ ਸz. ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਸz ਅਮਰੀਕ ਸਿੰਘ ਸੋਮਲ, ਕਾਂਗਰਸ ਦੇ ਜਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਆਪ ਆਗੂ ਬੱਬੀ ਬਾਦਲ, ਅਕਾਲੀ ਆਗੂ ਸਰਬਜੀਤ ਸਿੰਘ ਪਾਰਸ, ਅਸ਼ਵਨੀ ਸ਼ਰਮਾ ਸੰਭਾਲਕੀ, ਮਿਉਂਸਿਪਲ ਕੌਂਸਲਰ ਕਮਲਪ੍ਰੀਤ ਸਿੰਘ ਬੰਨੀ, ਰੁਪਿੰਦਰ ਕੌਰ ਰੀਨਾ, ਜਸਬੀਰ ਸਿੰਘ ਮਣਕੂ, ਕੁਲਵੰਤ ਸਿੰਘ ਕਲੇਰ, ਜਸਪ੍ਰੀਤ ਸਿੰਘ ਗਿਲ, ਰਾਜਿੰਦਰ ਸਿੰਘ ਰਾਣਾ, ਅਨੁਰਾਧਾ ਆਨੰਦ, ਦਵਿਦਰ ਕੌਰ ਵਾਲੀਆ, ਪ੍ਰਮੋਦ ਮਿਤਰਾ, ਮਾਸਟਰ ਚਰਨ ਸਿੰਘ, ਸੁੱਚਾ ਸਿੰਘ ਕਲੌੜ ਅਤੇ ਸਮੂਹ ਕੌਂਸਲਰ, ਸਾਬਕਾ ਕੌਂਸਲਰ ਅਰੁਣ ਸ਼ਰਮਾ, ਪਰਮਜੀਤ ਸਿੰਘ ਕਾਹਲੋਂ, ਗੁਰਮੁਖ ਸਿੰਘ ਸੋਹਲ, ਰਜਨੀ ਗੋਇਲ, ਕਮਲਜੀਤ ਸਿੰਘ ਰੂਬੀ, ਕਾਂਗਰਸੀ ਆਗੂ ਵਿਜੈ ਕੁਮਾਰ ਟਿੰਕੂ, ਮਨਜੋਤ ਸਿੰਘ, ਗੁਰਚਰਨ ਸਿੰਘ ਭੰਮਰਾ, ਰਜਿੰਦਰ ਸਿੰਘ ਧਰਮਗੜ੍ਹ, ਜਤਿੰਦਰ ਆਨੰਦ ਟਿੰਕੂ, ਗੁਰਮੀਤ ਸਿੰਘ ਸਿਆਣ, ਪ੍ਰਦੀਪ ਸੋਨੀ ਐਮ ਪੀ ਸੀ ਏ ਦੇ ਪ੍ਰਧਾਨ ਹਰਜਿੰਦਰ ਸਿੰਘ ਧਵਨ, ਜਨਰਲ ਸਕੱਤਰ ਡੀ ਪੀ ਸਿੰਘ ਆਹਲੂਵਾਲੀਆ, ਸਾਬਕਾ ਪ੍ਰਧਾਨ ਸ਼ਲਿੰਦਰ ਆਨੰਦ, ਐਡਵੋਕੇਟ ਸੁਸ਼ੀਲ ਅਤਰੀ, ਪ੍ਰੋਗਰੈਸਿੰਵ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਐਚ ਐਸ ਕੰਵਲ, ਵਿਸ਼ਾਲ ਸ਼ਰਮਾ, ਅਰੁਣ ਗੋਇਲ, ਰਮੇਸ਼ ਦੱਤ, ਵੀ ਕੇ ਵੈਦ, ਅਮਰਜੀਤ ਸਿੰਘ, ਪ੍ਰਦੀਪ ਸਿੰਘ ਭਾਰਜ, ਮਨਜੀਤ ਸਿੰਘ ਮਾਨ, ਜਸਵੰਤ ਸਿੰਘ ਭੁੱਲਰ, ਗੁਰਦੇਵ ਸਿੰਘ ਚੌਹਾਨ,ਤਿਲਕ ਰਾਜ, ਗੁਰਸ਼ਰਨ ਸਿੰਘ ਰਿਆੜ, ਬੰਨੀ ਕੰਗ, ਵੱਖ ਵੱਖ ਮੰਦਰ ਕਮੇਟੀਆਂ ਦੇ ਅਹੁਦੇਦਾਰ ਫੇਜ਼ 11 ਦੇ ਵਸਨੀਕ ਅਤੇ ਸ਼ਹਿਰ ਦੇ ਪਤਵਤੇ ਹਾਜਿਰ ਸਨ।

ਇਸਤੋਂ ਪਹਿਲਾਂ ਆਨੰਦਪੁਰ ਸਾਹਿਬ ਤੋਂ ਸਾਂਸਦ ਸz. ਮਾਲਵਿੰਦਰ ਸਿੰਘ ਕੰਗ, ਚੰਡੀਗੜ੍ਹ ਤੇ ਸਾਂਸਦ ਮਨੀਸ਼ ਤਿਵਾੜੀ, ਸਾਬਕਾ ਮੰਤਰੀ ਸz. ਜਗਮੋਹਨ ਸਿੰਘ ਕੰਗ, ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸz. ਪਰਵਿੰਦਰ ਸਿੰਘ ਬੈਦਵਾਨ ਵਲੋਂ ਸ੍ਰੀ ਜੈਨ ਦੇ ਘਰ ਜਾ ਕੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ ਗਿਆ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending