Connect with us

Punjab

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਦੌਰਾਨ ਵੱਡੀ ਗਿਣਤੀ ਸੰਗਤ ਨੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ

Published

on

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਸ.ਬ.) ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਛਾਉਣੀ ਬੁੱਢਾ ਦਲ ਵਿਖੇ ਸਜਾਏ ਗਏ ਵਿਸ਼ਾਲ ਪੰਡਾਲ ਵਿੱਚ ਵਿਸ਼ਾਲ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਦੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਅਤੇ ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਗੁਰਬਾਣੀ ਕੀਰਤਨ ਸਰਵਣ ਕਰਕੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ।

ਇਸ ਮੌਕੇ ਸਿੱਖ ਚਿੰਤਕ ਤੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਨੇ ਮੰਚ ਸੰਚਲਾਨ ਕਰਦਿਆਂ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਆ। ਪੰਥ ਪ੍ਰਸਿੱਧ ਭਾਈ ਸਾਹਿਬ ਬਲਵਿੰਦਰ ਸਿੰਘ ਰੰਗੀਲਾ ਤੇ ਰਾਗੀ ਜੱਥੇ ਨੇ ਸ਼ਬਦ ਗਾਇਨ ਤੇ ਗੁਰੂ ਇਤਿਹਾਸ ਨਾਲ ਸੰਗਤ ਨੂੰ ਨਿਹਾਲ ਕੀਤਾ। ਕਥਾ ਵਾਚਕ ਗਿਆਨੀ ਹਰਜੀਤ ਸਿੰਘ ਹਰਮਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸ ਤੇ ਬਿਰਤਾਂਤ ਦੀ ਕਥਾ ਦਾ ਵਰਣਨ ਬੜਾ ਬਾਖੂਬੀ ਕੀਤਾ।

ਭਾਈ ਸਾਹਿਬ ਸੁਖਦੀਪ ਸਿੰਘ ਸਮੇਤ ਭਾਈ ਸਾਹਿਬ ਅਮਰਜੀਤ ਸਿੰਘ ਤਾਨ ਅਤੇ ਭਾਈ ਸਾਹਿਬ ਜਸਬੀਰ ਸਿੰਘ ਪਾਉਂਟਾ ਸਾਹਿਬ ਵਾਲਿਆਂ ਨੇ ਗੁਰਬਾਣੀ ਦਾ ਰਸਭਿਨਾ ਗਾਇਨ ਕੀਤਾ। ਬਾਬਾ ਸੁੱਚਾ ਸਿੰਘ ਗੁਰਮਤਿ ਸੰਗੀਤ ਵਿਦਿਆਲਿਆ ਦੇ ਪ੍ਰਿੰਸੀਪਲ ਭਾਈ ਸੁਖਵੰਤ ਸਿੰਘ ਤੇ ਭਾਈ ਈਸ਼ਵਰ ਸਿੰਘ ਲੁਧਿਆਣਾ ਦੇ ਜੱਥੇ ਤੇ ਵਿਦਿਆਰਥੀਆਂ ਨੇ ਗੁਰਮਤਿ ਸੰਗੀਤ ਤੇ ਤੰਤੀ ਸਾਜਾਂ ਨਾਲ ਰਾਗਾਂ ਵਿੱਚ ਨੌਵੇਂ ਪਾਤਸ਼ਾਹ ਦੀ ਗੁਰਬਾਣੀ ਦਾ ਸੁੰਦਰ ਗਾਇਨ ਕੀਤਾ।

ਇਸ ਮਹਾਨ ਕੀਰਤਨ ਸਮਾਗਮ ਮੌਕੇ ਬਾਬਾ ਸਰਬਜੋਤ ਸਿੰਘ ਬੇਦੀ, ਸੰਤ ਕਸ਼ਮੀਰ ਸਿੰਘ ਭੂਰੀ ਵਾਲੇ, ਜਥੇਦਾਰ ਬਾਬਾ ਬਲਬੀਰ ਸਿੰਘ, ਸੰਤ ਬਲਵਿੰਦਰ ਲੰਗਰਾਂ ਵਾਲੇ (ਹਜ਼ੂਰ ਸਾਹਿਬ), ਸੰਤ ਸੇਵਾ ਸਿੰਘ ਰਾਮਪੁਰ ਖੇੜੇ ਵਾਲੇ, ਸੰਤ ਅਵਤਾਰ ਸਿੰਘ, ਸੰਤ ਬਲਬੀਰ ਸਿੰਘ ਸੀਚੇਵਾਲ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਗਿਆਨੀ ਪ੍ਰਤਾਪ ਸਿੰਘ ਸਾਬਕਾ ਹੈਡ ਗ੍ਰੰਥੀ ਹਜ਼ੂਰ ਸਾਹਿਬ, ਬਾਬਾ ਬਲਵਿੰਦਰ ਸਿੰਘ ਤਰਨਾ ਦਲ ਮਹਿਤਾ ਚੌਂਕ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਦਰਸ਼ਨ ਸਿੰਘ ਟਾਹਲਾ ਸਾਬ੍ਹ, ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਜਗਜੀਤ ਸਿੰਘ ਮੜ੍ਹੀਆਂ ਵਾਲੇ, ਕਾਰ ਸੇਵਾ ਸਰਹਾਲੀ ਬਾਬਾ ਮਿਲਖਾ ਸਿੰਘ, ਭਾਈ ਮਤੀ ਦਾਸ ਜੀ ਦੀ ਅੰਸ਼ ਵੰਸ਼ ਵਿੱਚੋਂ ਸੱਤਵੀਂ ਪੀੜੀ ਭਾਈ ਚਰਨਜੀਤ ਸਿੰਘ, ਭਾਈ ਮਾਨ ਸਿੰਘ ਤਰਨਾ ਦਲ, ਭਾਈ ਹਰਜੀਤ ਸਿੰਘ ਮਹਿਤਾ ਚੌਂਕ, ਬੁੱਢਾ ਦਲ ਤੋਂ ਐਡਵੋਕੇਟ ਕਰਨਜੀਤ ਸਿੰਘ, ਭਾਈ ਭੁਪਿੰਦਰ ਸਿੰਘ ਰਾਮਪੁਰ ਖੇੜੇ ਵਾਲੇ ਸਮੇਤ ਵੱਡੀ ਗਿਣਤੀ ਵਿੱਚ ਹੋਰ ਸੰਪਰਦਾਵਾਂ ਤੋਂ ਸੰਤ ਮਹਾਂ ਪੁਰਖ ਵੀ ਹਾਜ਼ਰ ਸਨ।

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਗੁਰਮੀਤ ਸਿੰਘ ਖੁੱਡੀਆਂ, ਸੰਜੀਵ ਅਰੋੜਾ, ਹਰਜੋਤ ਸਿੰਘ ਬੈਂਸ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈ. ਟੀ. ਓ., ਹਰਦੀਪ ਸਿੰਘ ਮੁੰਡੀਆਂ, ਲਾਲਜੀਤ ਸਿੰਘ ਭੁੱਲਰ, ਬਰਿੰਦਰ ਕੁਮਾਰ ਗੋਇਲ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਗਦੀਪ ਸਿੰਘ, ਪਦਮ ਸ੍ਰੀ ਜਗਜੀਤ ਸਿੰਘ ਦਰਦੀ, ਸਿੱਖ ਵਿਸ਼ਵਕੋਸ਼ ਵਿਭਾਗ ਦੇ ਪ੍ਰੋ. ਪਰਮਵੀਰ ਸਿੰਘ, ਡਾ. ਅਮਰਜੀਤ ਸਿੰਘ, ਸਿਮਰਜੀਤ ਸਿੰਘ ਕੰਗ, ਸੂਬਾ ਜਨਰਲ ਸਕੱਤਰ ਬਲਤੇਜ ਪੰਨੂ, ਬੜੂ ਸਾਹਿਬ ਤੋਂ ਸੁਰਜੀਤ ਸਿੰਘ, ਉਦਾਸੀ ਸੰਪਰਦਾਇ ਤੋਂ ਸੁਖਦੇਵ ਸਿੰਘ ਬੈਦ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਕੀਰਤਨ ਸਮਾਗਮ ਵਿੱਚ ਹਾਜ਼ਰੀ ਭਰੀ।

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending