Mohali
ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਵੱਲੋਂ ਕਮਿਸ਼ਨ ਦਾ ਚੇਅਰਮੈਨ ਲਾਉਣ ਲਈ ਪੰਜਾਬ ਦੇ ਮੰਤਰੀਆਂ ਨੂੰ ਮੰਗ ਪੱਤਰ ਦੇਣ ਦਾ ਫੈਸਲਾ
ਐਸ ਏ ਐਸ ਨਗਰ, 26 ਨਵੰਬਰ (ਸ.ਬ.) ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਦੀ ਸੂਬਾ ਕਮੇਟੀ ਦੀ ਆਨ ਲਾਈਨ ਮੀਟਿੰਗ ਸੁਖਬੀਰ ਇੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਰਬ ਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਲਾਉਣ ਲਈ ਮੰਗ-ਪੱਤਰ ਦਿੱਤੇ ਜਾਣਗੇ।
ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਜੇਕਰ ਫਿਰ ਵੀ ਕਮਿਸ਼ਨ ਦਾ ਚੇਅਰਮੈਨ ਤੇ ਦਫਤਰੀ ਅਮਲਾ ਨਿਯੁਕਤ ਨਾ ਕੀਤਾ ਗਿਆ ਤਾਂ ਫੈਡੇਰਸ਼ਨ ਵੱਲੋਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਵਿੱਢਿਆ ਜਾਵੇਗਾ। ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸੁਖਬੀਰਇੰਦਰ ਸਿੰਘ, ਜਰਨੈਲ ਸਿੰਘ ਬਰਾੜ, ਰਣਜੀਤ ਸਿੰਘ ਸਿੱਧੂ, ਪਰਦੀਪ ਸਿੰਘ ਰੰਧਾਵਾ ਅਤੇ ਜਸਵੀਰ ਸਿੰਘ ਗੜਾਂਗ ਨੇ ਕਿਹਾ ਕਿ ਜਨਰਲ ਵਰਗ ਦੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੱਸਣ ਲਈ ਇੱਕੋ-ਇੱਕ ਪਲੇਟ ਫਾਰਮ ਜਨਰਲ ਕੈਟਾਗਰੀ ਦਾ ਕਮਿਸ਼ਨ ਮਿਲਿਆ ਸੀ, ਜਿਸ ਦਾ ਗਠਨ ਕਾਂਗਰਸ ਸਰਕਾਰ ਵੱਲੋਂ ਗੁਜਰਾਤ ਵਿੱਚ ਚੱਲ ਰਹੇ ਕਮਿਸ਼ਨ ਦੀ ਤਰਜ਼ ਤੇ ਕੀਤਾ ਗਿਆ ਸੀ।
ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਨਕੋਦਰ ਤੋਂ ਡਾ. ਨਵਜੋਤ ਦਹੀਆਂ ਨੂੰ ਇਸ ਕਮਿਸ਼ਨ ਦਾ ਚੇਅਰਮੈਨ ਲਾਇਆ ਗਿਆ ਸੀ ਅਤੇ ਵਾਈਸ ਚੇਅਰਮੈਨ ਸਮੇਤ ਇੱਕ ਮੈਂਬਰ ਵੀ ਨਿਯੁਕਤ ਕੀਤਾ ਗਿਆ ਸੀ। ਬਾਅਦ ਵਿੱਚ ਡਾ. ਨਵਜੋਤ ਦਹੀਆਂ ਨੇ ਐਮ.ਐਲ.ਏ ਦੀ ਚੋਣ ਲੜਨ ਕਾਰਨ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ 4 ਸਾਲਾਂ ਦਾ ਸਮਾਂ ਬੀਤ ਜਾਣ ਤੇ ਵੀ ਇਸ ਕਮਿਸ਼ਨ ਦਾ ਨਾ ਕੋਈ ਚੇਅਰਮੈਨ ਲਾਇਆ ਹੈ ਅਤੇ ਨਾ ਹੀ ਕੋਈ ਹੋਰ ਮੈਂਬਰ ਅਤੇ ਨਾ ਦਫਤਰੀ ਅਮਲਾ ਨਿਯੁਕਤ ਕੀਤਾ ਹੈ। ਜਦਕਿ ਫੈਡਰੇਸ਼ਨ ਉਦੋਂ ਤੋਂ ਹੀ ਪੰਜਾਬ ਸਰਕਾਰ ਤੋਂ ਚੇਅਰਮੈਨ ਲਾਉਣ ਦੀ ਮੰਗ ਕਰਦੀ ਆ ਰਹੀ ਹੈ।
ਮੀਟਿੰਗ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰਾਜਾ ਵੜਿੰਗ ਫੈਸਲੇ ਵਿੱਚ ਐਸ.ਸੀ. ਕਮਿਸ਼ਨ ਦੀ ਦਖਲ ਅੰਦਾਜੀ ਸਬੰਧੀ ਕੀਤੇ ਫੈਸਲੇ ਦਾ ਸਵਾਗਤ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਪੁਲੀਸ ਅਫਸਰਾਂ ਅਤੇ ਹੋਰ ਅਧਿਕਾਰੀਆਂ ਕਰਮਚਾਰੀਆਂ ਨੂੰ ਜਲੀਲ ਕੀਤਾ ਜਾਂਦਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜਨਰਲ ਵਰਗ ਦੇ ਕਾਲਜ਼ ਪੜ੍ਹਦੇ ਵਿਦਿਆਰਥੀਆਂ ਲਈ ਕਾਂਗਰਸ ਸਰਕਾਰ ਵੱਲੋਂ ਜੋ ਮੁੱਖ-ਮੰਤਰੀ ਵਜੀਫਾ ਯੋਜਨਾ ਸ਼ੁਰੂ ਕੀਤੀ ਗਈ ਸੀ, ਉਸ ਯੋਜਨਾ ਤਹਿਤ ਬਜਟ ਰੱਖਣ ਦੇ ਬਾਵਜੂਦ ਵਿਦਿਆਰੀਆਂ ਨੂੰ ਵਜੀਫਾ ਨਹੀਂ ਦਿੱਤਾ ਜਾ ਰਿਹਾ।
ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਜਨਰਲ ਕੈਟਾਗਰੀ ਦੇ ਕਮਿਸ਼ਨ ਦਾ ਚੇਅਰਮੈਨ ਅਤੇ ਦਫਤਰੀ ਅਮਲਾ ਲਾਇਆ ਜਾਵੇ ਅਤੇ ਕਾਲਜ਼ ਪੜ੍ਹਦੇ ਜਨਰਲ ਵਰਗ ਦੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਵਜੀਫਾ ਯੋਜਨਾ ਤਹਿਤ ਵਜੀਫਾ ਦਿੱਤਾ ਜਾਵੇ। ਆਗੂਆਂ ਨੇ ਕਿਹਾ ਕਿ ਜੇਕਰ ਫੈਡਰੇਸ਼ਨ ਦੀਆਂ ਇਨ੍ਹਾਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਫੈਡਰੇਸ਼ਨ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ। ਇਸ ਮੌਕੇ ਅਮਨਪ੍ਰੀਤ ਸਿੰਘ, ਦਿਲਬਾਗ ਸਿੰਘ, ਸੁਰਿੰਦਰ ਕੁਮਾਰ ਸੈਣੀ, ਕੋਮਲ ਸ਼ਰਮਾ ਅਤੇ ਗੁਰਜੀਤ ਸਿੰਘ ਵੀ ਹਾਜ਼ਰ ਸਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
