Mohali
ਬਿਜਲੀ ਕਾਮਿਆਂ ਵਲੋਂ ਕੇਂਦਰ ਅਤੇ ਰਾਜ ਸਰਕਾਰ ਖਿਲਾਫ ਰੋਸ ਰੈਲੀ
ਬਿਜਲੀ ਬਿਲ 2025 ਦੀਆਂ ਕਾਪੀਆਂ ਸਾੜੀਆਂ
ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪਾਵਰਕਾਮ ਸਰਕਲ ਮੁਹਾਲੀ ਦੀਆਂ ਵੱਖ ਵੱਖ ਯੂਨੀਅਨਾਂ ਵੱਲੋਂ ਅੱਜ ਸੰਯੁਕਤ ਕਿਸਾਨ ਮੋਰਚੇ ਨਾਲ ਇੱਕ ਮੁੱਠਤਾ ਅਤੇ ਬਿਜਲੀ ਬਿਲ 2025 ਨੂੰ ਰੱਦ ਕਰਨ, ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੀਆਂ ਜਮੀਨਾਂ ਵੇਚਣ ਅਤੇ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਮਜ਼ਦੂਰ, ਮੁਲਾਜ਼ਮ ਵਿਰੋਧੀ ਚਾਰ ਕੋਡ ਅਤੇ ਨਿੱਜੀ ਕਰਨ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਮੰਡਲ ਪੱਧਰ ਤੇ ਸਾਂਝੇ ਧਰਨੇ ਅਤੇ ਮਾਰਚ ਕਰਕੇ ਬਿਜਲੀ ਬਿਲ 2025 ਦੀਆਂ ਕਾਪੀਆਂ ਸਾੜੀਆਂ ਗਈਆਂ।
ਟੈਕਨੀਕਲ ਸਰਵਿਸਜ ਯੂਨੀਅਨ ਦੇ ਸਰਕਲ ਪ੍ਰਧਾਨ ਮੁਹਾਲੀ ਗੁਰਬਖਸ਼ ਸਿੰਘ ਨੇ ਦੱਸਿਆ ਕਿ ਸਯੁੰਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਵਿਰੁੱਧ ਅੱਜ ਹਿੰਦੁਸਤਾਨ ਦੀਆਂ ਵੱਖ-ਵੱਖ ਰਾਜਧਾਨੀਆਂ ਵਿੱਚ ਬਿਜਲੀ ਬਿਲ 2025 ਦੇ ਵਿਰੋਧ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਗਏ ਹਨ, ਜਿਸ ਵਿੱਚ ਉਦਾਰੀਕਰਨ, ਸੰਸਾਰੀਕਰਨ, ਨਿੱਜੀਕਰਨ ਦੀ ਨੀਤੀ ਦਾ ਵਿਰੋਧ ਕਰਨ ਅਤੇ ਬਿਜਲੀ ਬਿੱਲ 2025 ਦੀ ਤਜਵੀਜ਼ ਨੂੰ ਰੱਦ ਕਰਾਉਣ, ਠੇਕੇਦਾਰੀ ਸਿਸਟਮ ਬੰਦ ਕਰਾਉਣ, ਵੱਖ-ਵੱਖ ਅਦਾਰਿਆਂ ਵਿੱਚ ਪੱਕੀ ਭਰਤੀ ਕਰਾਉਣ, ਚਾਰ ਲੇਬਰ ਕੋਡ ਖਤਮ ਕਰਾਉਣ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਸਮੇਤ ਪਾਵਰਕਾਮ ਅਤੇ ਟਰਾਂਸਕੋ ਦੀਆਂ ਜਮੀਨਾਂ ਸਸਤੇ ਤੋਂ ਸਸਤੇ ਰੇਟਾਂ ਤੇ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦੇ ਫੈਸਲੇ ਦੇ ਵਿਰੋਧ ਵਿੱਚ ਮੁਹਾਲੀ ਸਪੈਸ਼ਲ ਮੰਡਲ ਵਿਖੇ ਏਰੋਸਿਟੀ ਡਵੀਜ਼ਨ ਤੇ ਪੀ ਐਂਡ ਐਮ ਡਵੀਜ਼ਨ ਮੁਹਾਲੀ, ਸੈਂਟਰਲ ਸਟੋਰ ਡਵੀਜ਼ਨ ਮੁਹਾਲੀ ਅਤੇ ਗਰਿੱਡ ਉਸਾਰੀ ਮੰਡਲ ਦਾ ਸਾਂਝਾ ਧਰਨਾ ਦਿੱਤਾ ਗਿਆ। ਜਿਸ ਵਿੱਚ ਟੈਕਨੀਕਲ ਸਰਵਿਸ ਯੂਨੀਅਨ, ਪੈਨਸ਼ਨਰਜ਼ ਐਸੋਸੀਏਸ਼ਨ ਅਤੇ ਕਿਸਾਨ ਜੱਥੇਬੰਦੀਆਂ ਦੇ ਸਾਥੀ ਵੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ।
ਇਸ ਮੌਕੇ ਬੁਲਾਰਿਆਂ ਕਿਹਾ ਕਿ ਬਿਜਲੀ ਬਿਲ 2025 ਲਾਗੂ ਹੋਣ ਨਾਲ ਬਿਜਲੀ ਖੇਤਰ ਅੰਦਰ ਮੁਕੰਮਲ ਨਿੱਜੀਕਰਨ ਲਾਗੂ ਹੋ ਜਾਵੇਗਾ, ਜਿਸ ਵਿੱਚ ਕਿਸੇ ਰਾਜ ਦੀ ਸਹਿਮਤੀ ਜਾਂ ਅਸਹਿਮਤੀ ਨਹੀਂ ਲਈ ਜਾਵੇਗੀ। ਨਿੱਜੀ ਕੰਪਨੀਆਂ ਦੀ ਕੋਸ਼ਿਸ਼ ਹੋਵੇਗੀ ਕਿ ਵੱਧ ਮੁਨਾਫਾ ਕਮਾਇਆ ਜਾਵੇ ਅਤੇ ਉਹ ਇੰਡਸਟਰੀ ਅਤੇ ਸ਼ਹਿਰੀ ਖੇਤਰ ਵਿੱਚ ਕੁਨੈਕਸ਼ਨ ਦੇਣ ਵਿੱਚ ਦਿਲਚਸਪੀ ਦਿਖਾਉਣਗੇ। ਇਸ ਨਾਲ ਵੱਧ ਖਰਚੇ ਵਾਲੇ, ਛੋਟੇ ਖਪਤਕਾਰ, ਸ਼ਹਿਰੀ ਗਰੀਬ ਬਸਤੀਆਂ ਨੂੰ ਕੁਨੈਕਸ਼ਨ ਦੇਣ ਦਾ ਕੰਮ ਸਿਰਫ ਸਰਕਾਰੀ ਕੰਪਨੀਆਂ ਕੋਲ ਰਹਿ ਜਾਵੇਗਾ, ਕਰਾਸ ਸਬਸੀਡੀ ਦਾ ਖਾਤਮਾ ਹੋ ਜਾਵੇਗਾ।
ਉਹਨਾਂ ਕਿਹਾ ਕਿ ਪਹਿਲਾਂ ਬਿਜਲੀ ਖੇਤਰ ਅੰਦਰ ਗਰੀਬ ਹਿੱਸਿਆਂ, ਬਿਜਲੀ ਦੀ ਘਰੇਲੂ ਵਰਤੋ ਕਰਨ ਵਾਲੇ ਖਪਤਕਾਰਾਂ, ਕਿਸਾਨਾਂ ਅਤੇ ਛੋਟੇ ਦੁਕਾਨਦਾਰਾਂ ਆਦਿ ਨੂੰ ਸਸਤੀ ਬਿਜਲੀ ਦੇਣ ਲਈ ਵੱਡੇ ਖਪਤਕਾਰਾਂ, ਵੱਡੇ ਕਾਰਖਾਨੇਦਾਰਾਂ, ਵੱਡੀਆਂ ਕੰਪਨੀਆਂ ਵਗੈਰਾ ਤੋਂ ਬਿਜਲੀ ਦਰਾਂ ਦਾ ਵੱਧ ਰੇਟ ਵਸੂਲ ਕੀਤਾ ਜਾਂਦਾ ਸੀ ਅਤੇ ਇਹ ਵੱਧ ਇੱਕਠੀ ਹੋਈ ਰਕਮ ਦੇ ਇਵਜ ਵਿੱਚ ਛੋਟੇ ਖਪਤਕਾਰਾਂ ਨੂੰ ਸਸਤੀ ਬਿਜਲੀ ਦਿੱਤੀ ਜਾਂਦੀ ਸੀ, ਜਿਸਨੂੰ ਕਰਾਸ ਸਬਸਿਡੀ ਕਿਹਾ ਜਾਂਦਾ ਸੀ ਪਰੰਤੂ ਨਵੇਂ ਐਕਟ ਤਹਿਤ ਮੈਨੂਫੈਕਚਰਿੰਗ ਸਨਅਤਾਂ, ਰੇਲਵੇ, ਮੈਟਰੋ ਸਰਵਿਸਜ਼ ਨੂੰ ਆਉਂਦੇ 5 ਸਾਲਾਂ ਵਿੱਚ ਅਜਿਹੀ ਕਰਾਸ ਸਬਸਿਡੀ ਦੇ ਭਾਰ ਤੋਂ ਮੁਕਤ ਰੱਖਿਆ ਗਿਆ ਹੈ, ਜਿਸ ਨਾਲ ਛੋਟੇ ਖਪਤਕਾਰਾਂ, ਕਿਸਾਨਾਂ ਤੇ ਹੋਰ ਛੋਟੇ ਕਾਰੋਬਾਰੀਆਂ ਦੀ ਬਿਜਲੀ ਹੋਰ ਮਹਿੰਗੀ ਹੋ ਜਾਵੇਗੀ।
ਬੁਲਾਰਿਆਂ ਨੇ ਕਿਹਾ ਕਿ ਰੈਗੂਲਰ ਮੁਲਾਜ਼ਮਾਂ ਦੀ ਪੱਕੇ ਰੁਜ਼ਗਾਰ ਦੀ ਗਾਰੰਟੀ ਖਤਮ ਹੋ ਜਾਵੇਗੀ ਤੇ ਨਾਲ ਹੀ ਪੈਨਸ਼ਨਰ ਜੋ ਕਿ ਇਸ ਅਦਾਰੇ ਤੋਂ ਪੈਨਸ਼ਨ ਲੈ ਰਹੇ ਹਨ, ਭਵਿੱਖ ਵਿੱਚ ਉਨ੍ਹਾਂ ਦੀ ਪੈਨਸ਼ਨ ਦਾ ਵੀ ਕੋਈ ਜ਼ਿੰਮੇਵਾਰ ਨਹੀਂ ਹੋਵੇਗਾ। ਸੀ. ਐਚ. ਬੀ. ਕਾਮੇ ਜਿਹੜੇ 15-15 ਸਾਲ ਤੋਂ ਆਸ ਲਾਈ ਬੈਠੇ ਹਨ ਕਿ ਅਸੀਂ ਪੱਕੇ ਹੋ ਜਾਵਾਂਗੇ ਉਨ੍ਹਾਂ ਦਾ ਭਵਿੱਖ ਵੀ ਖਤਮ ਹੋ ਜਾਵੇਗਾ।
ਧਰਨੇ ਨੂੰ ਹੋਰਨਾਂ ਤੋਂ ਇਲਾਵਾ ਮੁੱਖ ਸਲਾਹਕਾਰ ਲੱਖਾ ਸਿੰਘ, ਕਾਨੂੰਨੀ ਸਲਾਹਕਾਰ ਜਤਿੰਦਰ ਸਿੰਘ, ਗੁਰਮੀਤ ਸਿੰਘ, ਬਿਕਰਮ ਸਿੰਘ, ਅਜੀਤ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ, ਸੌਦਾਗਰ ਸਿੰਘ, ਰਜਿੰਦਰ ਕੁਮਾਰ ਸਾਬਕਾ ਚੀਫ ਆਰਗੇਨਾਈਜ਼ਰ ਪੰਜਾਬ, ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਵਿਜੇ ਕੁਮਾਰ, ਸੁਰਿੰਦਰ ਮੱਲੀ, ਪਰਮਜੀਤ ਸਿੰਘ, ਦਿਲਬਰ ਸਿੰਘ, ਐਸ.ਸੀ.ਓ. ਸੰਦੀਪ ਨਾਗਪਾਲ ਆਦਿ ਨੇ ਸੰਬੋਧਨ ਕੀਤਾ ਤੇ ਆਉਣ ਵਾਲੇ ਖਤਰਿਆਂ ਲਈ ਤਿਆਰ ਹੋਣ ਲਈ ਅਪੀਲ ਕੀਤੀ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
