Connect with us

Mohali

ਮੁਹਾਲੀ ਪੁਲੀਸ ਵੱਲੋਂ ਵਿਦੇਸ਼ ਆਧਾਰਿਤ ਗੈਂਗਸਟਰਾਂ ਗੋਲਡੀ ਢਿੱਲੋਂ ਅਤੇ ਮਨਦੀਪ ਸਪੇਨ ਦਾ ਇੱਕ ਸਹਿਯੋਗੀ ਗ੍ਰਿਫ਼ਤਾਰ

Published

on

12 ਅਤੇ 26 ਨਵੰਬਰ ਦੀਆਂ ਕਾਰਵਾਈਆਂ ਤੋਂ ਬਾਅਦ ਸੰਭਵ ਹੋਈ ਗ੍ਰਿਫ਼ਤਾਰੀ

ਡੇਰਾਬੱਸੀ, 4 ਦਸੰਬਰ (ਸ.ਬ.) ਮੁਹਾਲੀ ਪੁਲੀਸ ਨੇ ਵਿਦੇਸ਼-ਆਧਾਰਿਤ ਗੈਂਗਸਟਰਾਂ, ਗੋਲਡੀ ਢਿੱਲੋਂ ਅਤੇ ਮਨਦੀਪ ਸਪੇਨ ਦੇ ਹੋਰ ਇੱਕ ਸਹਿਯੋਗੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਰਜਤ ਕੁਮਾਰ ਉਰਫ਼ ਰਾਜਨ, ਨਿਵਾਸੀ ਪਿੰਡ ਜੰਨਸੂਆ, ਪੁਲੀਸ ਥਾਣਾ ਸਦਰ ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ।

ਇਸ ਸੰਬੰਧੀ ਵੇਰਵਾ ਸਾਂਝਾ ਕਰਦਿਆਂ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ 12 ਨਵੰਬਰ ਦੀ ਕਾਰਵਾਈ ਤੋਂ ਬਾਅਦ ਸੰਭਵ ਹੋਈ ਹੈ, ਜਿਸ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲੀਸ ਨੇ ਏ ਜੀ ਟੀ ਐਫ਼ ਨਾਲ ਸਾਂਝੇ ਓਪਰੇਸ਼ਨ ਦੌਰਾਨ ਦੋ ਸ਼ੂਟਰਾਂ ਨੂੰ ਕਾਬੂ ਕੀਤਾ ਸੀ।

ਉਹਨਾਂ ਦੱਸਿਆ ਕਿ ਇਸ ਉਪਰੰਤ 26 ਨਵੰਬਰ ਨੂੰ ਹੋਈ ਕਾਰਵਾਈ ਦੌਰਾਨ ਡੇਰਾਬੱਸੀ-ਅੰਬਾਲਾ ਹਾਈਵੇ ਨੇੜੇ ਮੁਠਭੇੜ ਤੋਂ ਬਾਅਦ ਮੁਹਾਲੀ ਪੁਲੀਸ ਅਤੇ ਏ ਜੀ ਟੀ ਐਫ਼ ਨੇ ਚਾਰ ਸ਼ੂਟਰਾਂ ਨੂੰ ਕਾਬੂ ਕੀਤਾ ਸੀ। ਇਸ ਮੁਠਭੇੜ ਦੌਰਾਨ ਦੋ ਪੁਲੀਸ ਅਧਿਕਾਰੀਆਂ ਦੀਆਂ ਬੁਲੇਟ-ਪ੍ਰੂਫ ਜੈਕਟਾਂ ਤੇ ਗੋਲੀਆਂ ਲੱਗੀਆਂ ਸਨ, ਜਦੋਂ ਕਿ ਦੋ ਆਰੋਪੀ ਪੁਲੀਸ ਦੀ ਜਵਾਬੀ ਫਾਇਰਿੰਗ ਵਿੱਚ ਜ਼ਖ਼ਮੀ ਹੋਏ ਸਨ। ਕਾਰਵਾਈ ਦੌਰਾਨ ਸੱਤ ਪਿਸਤੌਲ ਅਤੇ ਸੱਤਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਸਨ।

ਉਹਨਾਂ ਦੱਸਿਆ ਕਿ ਉਕਤ ਦੋਵਾਂ ਕਾਰਵਾਈਆਂ ਵਿੱਚ ਛੇ ਆਰੋਪੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਗਿਰੋਹਾ ਦੇ ਬਾਕੀ ਮੈਂਬਰਾਂ ਦੀ ਪਛਾਣ ਕਰਨ ਲਈ ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ ਅਤੇ ਡੀ ਐਸ ਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਹੇਠ ਇੱਕ ਖ਼ਾਸ ਟੀਮ ਵੱਲੋਂ ਵਿਸਥਾਰਪੂਰਵਕ ਜਾਂਚ ਕੀਤੀ ਗਈ ਜਿਸ ਦੌਰਾਨ ਰਜਤ ਕੁਮਾਰ ਦਾ ਨਾਮ ਸਾਹਮਣੇ ਆਇਆ। ਰਜਤ ਨੇ ਦੂਜੇ ਸਹਾਇਕਾਂ ਦੀ ਮੂਵਮੈਂਟ ਸੌਖੀ ਬਣਾਉਣ, ਰਿਹਾਇਸ਼ ਦੀ ਵਿਵਸਥਾ ਕਰਨ ਅਤੇ ਹਥਿਆਰ ਉਪਲਬਧ ਕਰਵਾਉਣ ਵਿੱਚ ਭੂਮਿਕਾ ਨਿਭਾਈ ਸੀ।

ਉਹਨਾਂ ਦੱਸਿਆ ਕਿ ਮਿਲੀ ਜਾਣਕਾਰੀ ਦੇ ਆਧਾਰ ਤੇ ਐਸ ਐਚ ਓ ਡੇਰਾਬੱਸੀ ਇੰਸਪੈਕਟਰ ਸੁਮਿਤ ਮੋਰ ਦੀ ਅਗਵਾਈ ਹੇਠ ਏ ਜੀ ਟੀ ਐੱਫ ਅਤੇ ਮੁਹਾਲੀ ਨਗਰ ਪੁਲੀਸ ਦੀਆਂ ਸਾਂਝੀਆਂ ਟੀਮਾਂ ਨੇ ਉਸਨੂੰ ਡੇਰਾਬੱਸੀ ਬੱਸ ਅੱਡੇ ਨੇੜੇ ਗ੍ਰਿਫ਼ਤਾਰ ਕੀਤਾ। ਉਹਨਾਂ ਦੱਸਿਆ ਕਿ ਆਰੋਪੀ ਦਾ ਅਪਰਾਧਕ ਪਿੱਛੋਕੜ ਹੈ ਅਤੇ ਉਸ ਦੇ ਖ਼ਿਲਾਫ਼ ਪੰਜਾਬ ਤੇ ਹਰਿਆਣਾ ਵਿੱਚ ਸਨੈਚਿੰਗ ਅਤੇ ਆਰਮਜ਼ ਐਕਟ ਨਾਲ ਸਬੰਧਤ ਦੋ ਮਾਮਲੇ ਦਰਜ ਹਨ। ਮੁੱਢਲੀ ਜਾਂਚ ਤੌਰ ਤੇ ਸਾਹਮਣੇ ਆਇਆ ਹੈ ਕਿ 2019 ਵਿੱਚ ਜੇਲ੍ਹ ਦੌਰਾਨ ਉਹ ਗੈਂਗ ਮੈਂਬਰਾਂ ਨਾਲ ਸੰਪਰਕ ਵਿੱਚ ਆਇਆ ਅਤੇ ਹਾਲ ਹੀ ਵਿੱਚ ਗੈਂਗਸਟਰ ਗੋਲਡੀ ਢਿੱਲੋਂ ਦੇ ਨਜ਼ਦੀਕੀ ਮਨਦੀਪ (ਸਪੇਨ) ਦੇ ਸਿੱਧੇ ਨਿਰਦੇਸ਼ਾਂ ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਗ੍ਰਿਫ਼ਤਾਰੀ ਨਾਲ ਗੋਲਡੀ ਢਿੱਲੋਂ ਮੋਡੀਊਲ ਨਾਲ ਜੁੜੇ ਕੁੱਲ ਸੱਤ ਸਹਿਯੋਗ ਦੋਸ਼ੀ ਹੁਣ ਤੱਕ ਕਾਬੂ ਕੀਤੇ ਜਾ ਚੁੱਕੇ ਹਨ। ਹੁਣ ਤੱਕ ਕੁੱਲ ਨੌਂ ਪਿਸਤੌਲ ਅਤੇ ਅੱਸੀ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending